ਸੰਧਿਆ ਵੇਲੇ ਦਾ ਹੁਕਮਨਾਮਾ – 30 ਜੂਨ 2024
ਅੰਗ : 694
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
🙏🙏🌸🌼🌺ਸਤਿਨਾਮ ਸ੍ਰੀ ਵਾਹਿਗੁਰੂ ਜੀ ਸਭ ਤੇ ਆਪਣਾ ਮਿਹਰ ਭਰਿਆ ਹੱਥ ਰੱਖੋ ਜੀ 🌸🌼🌺🙏🙏
J Ho Ske Ta Hukumnana Sahib And Viyakhya Nu V Sound Form Ch De Dita Jaae, Like If Incouldnot Read, I Could Atleast Listen