ਅਮ੍ਰਿਤ ਵੇਲੇ ਦਾ ਹੁਕਮਨਾਮਾ – 30 ਸਤੰਬਰ 2024
ਅੰਗ : 880
ਰਾਮਕਲੀ ਮਹਲਾ ੪ ॥
ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਅਰਥ: ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ। (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ)। ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ॥੧॥ ਹੇ ਪ੍ਰਭੂ ਦੇ ਭਗਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ। ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ। ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ। ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ॥੨॥


waheguru ji 🙏
Waheguru Ji🙏🌹
Happy Lohri 🔥❤