ਅਮ੍ਰਿਤ ਵੇਲੇ ਦਾ ਹੁਕਮਨਾਮਾ – 01 ਜਨਵਰੀ 2026

ਅੰਗ : 885
ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
ਅਰਥ: ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।
ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧।
ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।


Related Posts

2 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਜੁਲਾਈ 2024

  1. 🙏🙏🌸🌼🌺ਸਤਿਨਾਮ ਸ੍ਰੀ ਵਾਹਿਗੁਰੂ ਜੀ ਸਭ ਤੇ ਆਪਣਾ ਮਿਹਰ ਭਰਿਆ ਹੱਥ ਰੱਖੋ ਜੀ 🌸🌼🌺🙏🙏

  2. J Ho Ske Ta Hukumnana Sahib And Viyakhya Nu V Sound Form Ch De Dita Jaae, Like If Incouldnot Read, I Could Atleast Listen

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top