ਅਮ੍ਰਿਤ ਵੇਲੇ ਦਾ ਹੁਕਮਨਾਮਾ – 14 ਮਈ 2026

ਅੰਗ : 742
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
ਅਰਥ: ਸੂਹੀ ਮਹਲਾ ੫ ॥ ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ, ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। ਹੇ ਪ੍ਰਭੂ! ਤੂੰ ਆਪਣੇ ਸੇਵਕ ਨੂੰ (ਸੁਪਨੇ ਵਰਗੇ ਜਗਤ (ਦੇ ਮੋਹ-) ਜਾਲ ਵਿਚੋਂ) ਆਪ ਕੱਢ ਲਿਆ, ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ ।੧। ਰਹਾਉ। ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ, ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ ।੪।੨੨।੨੮।


Related Posts

3 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 23 ਮਾਰਚ 2026

  1. 🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਤੁਸੀਂ ਘੱਟ ਘੱਟ ਦੀ ਜਾਣਨ ਵਾਲੇ ਕਿਰਪਾਲੂ ਦਿਆਲੂ ਬਖ਼ਸ਼ਣਹਾਰੇ ਹੋ ਸਭ ਤੁਹਾਡੀ ਰਜ਼ਾ ਵਿੱਚ ਹੀ ਹੁੰਦਾ ਹੈ ਕਿਰਪਾ ਕਰਨਾ ਸਤਿਨਾਮ ਸ਼੍ਰੀ ਵਾਹਿਗੁਰੂ ਸਾਹਿਬ ਜੀ 🌼🌸🌺🙏🙏

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top