ਅਮ੍ਰਿਤ ਵੇਲੇ ਦਾ ਹੁਕਮਨਾਮਾ – 2 ਦਸੰਬਰ 2023

ਅੰਗ : 534

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥

ਅਰਥ: ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ (ਅਧਰਮੀ) ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ॥੧॥ ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।


Related Posts

3 thoughts on “ਅਮ੍ਰਿਤ ਵੇਲੇ ਦਾ ਹੁਕਮਨਾਮਾ – 11 ਨਵੰਬਰ 2024

  1. 🙏🙏🌸🌺🌼ਹੇ ਗ਼ਰੀਬਾਂ ਉੱਤੇ ਦਿਆਕਰਨ ਵਾਲੇ ਬਖ਼ਸ਼ਣ ਹਾਰ ਪ੍ਰਭੂ ਹੇ ਭਗਤਾਂ ਦੇ ਪਿਆਰੇ ਸਦਾ ਕਿਰਪਾਲੂ ਹੇ ਅਨਾਥਾਂ ਦੇ ਨਾਥ ਗੋਬਿੰਦ ਤੇ ਗੋਪਾਲ ਪ੍ਰਭੂ ਹੇ ਸਾਰੇ ਸ਼ਰੀਰਾਂ ਦੀ ਪਾਲਣਾ ਕਰਨ ਵਾਲੇ ਹੇ ਸਬ ਦੇ ਮੁੱਢ ਸ੍ਰਿਸਟੀ ਦੇ ਰਚਨਹਾਰ ਕਰਤਾ ਪੁਰਖ ਹੇ ਭਗਤਾਂ ਦੇ ਪ੍ਰਾਣਾ ਦੇ ਆਸਰੇ ਤੁਹਾਨੂੰ ਜੋ ਜੋ ਜੱਪਦਾਹੇ ਉਹ ਪਵਿੱਤਰ ਹੋ ਜਾਂਦਾ ਹੈ ਵਾਹਿਗੁਰੂ ਜੀ 🌼🌺🌸🙏🙏

  2. ਵਾਹਿਗੁਰੂ ਜੀਉ ਆਪ ਜੀ ਦਾ ਬਹੁਤ ਬਹੁਤ ਧੰਨਵਾਦ ਹੈ ਜੀ ਕਿ ਸਾਨੂੰ ਹੁਕਮਨਾਮਾ ਸਾਹਿਬ ਆਪ ਦੁਆਰਾ ਪਾਪ੍ਰਤ ਹੋ ਜਾਂਦਾ ਹੈ।ਇਕ ਨਾਲ ਹੀ ਬੇਨਤੀ ਹੈ ਜੀ ਕਿ ਹੁਕਮਨਾਮਾ ਸਾਹਿਬ ਸਵੇਰੇ 5-30 ਤੋਂ 6 ਵਜੇ ਤੱਕ ਲਿੱਖ ਦਿਤਾ ਕਲੋਂਜੀ, ਤਾਂਕਿ ਅਸੀਂ ਆਪ ਦੁਆਰਾ ਲਿਖਿਆ ਹੋਇਆ ਹੁਕਮਨਾਮਾ ਸਾਹਿਬ ਹੋਰ ਸੰਗਤ ਵਿੱਚ ਸਾਂਝਾ ਕਰ ਸਕੀਏ। ਭੁੱਲ ਚੁੱਕ ਮੁਆਫ ਕਰਨੀ ਜੀ। ਬਹੁਤ ਬਹੁਤ ਧੰਨਵਾਦ ਜੀ

Leave a Reply

Your email address will not be published. Required fields are marked *

Begin typing your search term above and press enter to search. Press ESC to cancel.

Back To Top