ਸੰਧਿਆ ਵੇਲੇ ਦਾ ਹੁਕਮਨਾਮਾ – 1 ਅਪ੍ਰੈਲ 2024
ਅੰਗ : 633
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥


Sat shari akal ji
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 👏👏👏👏👏🌹🌹🌹🌹🌹ਵਾਹਿਗੁਰੂ ਜੀ ਵਾਹਿਗੁਰੂ ਜੀ
Waheguru ji yatra safal karni ate pariwar nu Aapne Nam naal jod ke Rakhna WAHEGURU Ji
PehleParkashPurbDiLakhLakhWadhai
Waheguru Ji🙏
🙏🙏🌺🌸🌼ਹੇ ਅਕਾਲ ਪੁਰਖ ਵਾਹਿਗੁਰੂ ਸਾਹਿਬ ਜੀ ਤੇਰਾ ਲੱਖ ਲੱਖ ਸ਼ੂਕਰ ਹੈ ਹੇ ਕਿਰਪਾਲੂ ਹੇਦਿਆਲੂ ਹੇ ਬਖਸਣ-ਹਾਰੇ ਸਾਨੂੰ ਨਿਮਾਣਿਆਂ ਨੂੰ ਵੀ ਅਪਣਾ ਨਾਮ ਬਖਸ਼ਿਸ਼ ਕਰਨਾ ਜੀ ਧੰਨਵਾਦ ਜੀ 🌼🌸🌺🙏🙏
Waheguru ji Waheguru ji Waheguru ji Waheguru ji