ਸੰਧਿਆ ਵੇਲੇ ਦਾ ਹੁਕਮਨਾਮਾ – 25 ਅਪ੍ਰੈਲ 2024
ਅੰਗ : 675
ਧਨਾਸਰੀ ਮਹਿਲਾ ੫
ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
ਅਰਥ:
ਹੇ ਭਾਈ ! (ਉਸ ਗੁਰੂ ਦੀ ਕਿਰਪਾ ਨਾਲ ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ , ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜਿਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) ॥੧॥ ਰਹਾਉ ॥ (ਹੇ ਭਾਈ ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ ) ਬਚਾਂਦਾ ਹੈ ,(ਸੇਵਕਾਂ ਨੂੰ ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ , ਤੇ , ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ॥੧॥


🙏🙏Ek Onkar Satnam Waheguru Ji Tera Lakh Lakh Shukar Ha Ji🙏🙏
waheguru ji 🙏
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ