ਅੰਗ : 690
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥
ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ। ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ 'ਹਾਇ ਹਾਇ' ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ। ਉਸ ਦੀ ਸਾਰੀ ਉਮਰ 'ਮੇਰੀ ਮਾਇਆ, ਮੇਰੀ ਮਾਇਆ' ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ। (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ। ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ। ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ। ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ।੫।੧।
अंग : 690
धनासरी छंत महला ४ घरु १ ੴ सतिगुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्हारी जा नामु लई ता जीवा ॥ स्रवणी सुणी त इहु मनु त्रिपतै गुरमुखि अम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥ सतसंगति मिलै वडभागि ता हरि रसु आवए जीउ ॥ अनदिनु रहै लिव लाइ त सहजि समावए जीउ ॥ सहजि समावै ता हरि मनि भावै सदा अतीतु बैरागी ॥ हलति पलति सोभा जग अंतरि राम नामि लिव लागी ॥ हरख सोग दुहा ते मुकता जो प्रभु करे सु भावए ॥ सतसंगति मिलै वडभागि ता हरि रसु आवए जीउ ॥३॥ दूजै भाइ दुखु होइ मनमुख जमि जोहिआ जीउ ॥ हाइ हाइ करे दिनु राति माइआ दुखि मोहिआ जीउ ॥ माइआ दुखि मोहिआ हउमै रोहिआ मेरी मेरी करत विहावए ॥ जो प्रभु देइ तिसु चेतै नाही अंति गइआ पछुतावए ॥ बिनु नावै को साथि न चालै पुत्र कलत्र माइआ धोहिआ ॥ दूजै भाइ दुखु होइ मनमुखि जमि जोहिआ जीउ ॥४॥ करि किरपा लेहु मिलाइ महलु हरि पाइआ जीउ ॥ सदा रहै कर जोड़ि प्रभु मनि भाइआ जीउ ॥ प्रभु मनि भावै ता हुकमि समावै हुकमु मंनि सुखु पाइआ ॥ अनदिनु जपत रहै दिनु राती सहजे नामु धिआइआ ॥ नामो नामु मिली वडिआई नानक नामु मनि भावए ॥ करि किरपा लेहु मिलाइ महलु हरि पावए जीउ ॥५॥१॥
अर्थ: हे भाई! अगर परमात्मा खुद कृपा करे, तो उसका नाम सिमरा जा सकता है। अगर गुरू मिल जाए, तो (प्रभू के) प्रेम में (लीन हो के) आत्मिक अडोलता में (टिक के) परमात्मा के गुण गा सकते हैं। (परमात्मा के) गुण गा के (मनुष्य) सदा हर वक्त खिला रहता है, (पर ये तब ही हो सकता है) जब सदा कायम रहने वाले परमात्मा को स्वयं (ये मेहर करनी) पसंद आए। (गुणगान की बरकति से मनुष्य) अहंकार, अहम्, माया (का मोह) त्याग देता है, और आत्मिक अडोलता में हरी-नाम में लीन हो जाता है। (नाम-सिमरन की दाति) वह परमात्मा खुद ही देता है, जब वह (ये दाति) देता है तब ही मिलती है। हे भाई! परमात्मा कृपा करे, तो उसका नाम सिमरा जा सकता है।1। हे भाई! पूरे गुरू के द्वारा (मेरे) मन में (परमात्मा से) सदा-स्थिर रहने वाला प्यार बन गया है। (गुरू की कृपा से) मैं उस (प्रभू) को दिन-रात सिमरता रहता हूँ, मुझे वह कभी नहीं भूलता। मैं उसे कभी भी भुलाता नहीं, मैं हर वक्त (उस प्रभू को) हृदय में बसाए रखता हूँ। जब मैं उसका नाम जपता हूँ, तब मुझे आत्मिक जीवन प्राप्त होता है। जब मैं अपने कानों से (हरी नाम) सुनता हूँ तब (मेरा) ये मन (माया की ओर से) अघा जाता है। हे भाई! मैं गुरू की शरण पड़ कर आत्मिक जीवन देने वाला नाम-जल पीता रहता हूँ (जब प्रभू मनुष्य पर मेहर की) निगाह करता है, तब (उसको) गुरू मिलाता है (तब हर समय उस मनुष्य के अंदर) अच्छे-बुरे की परख कर सकने वाली अक्ल काम करती है। हे भाई! पूरे गुरू की कृपा से मेरे अंदर (प्रभू से) सदा कायम रहने वाला प्यार बन गया है।2। (जिस मनुष्य को) बड़ी किस्मत से साध-संगति प्राप्त हो जाती है, तो उसको परमात्मा के नाम का स्वाद आने लग जाता है, वह हर वक्त (प्रभू की याद में) सुरति जोड़े रखता है, आत्मिक अडोलता में टिका रहता है। जब मनुष्य आत्मिक अडोलता में लीन हो जाता है, तब परमात्मा को प्यारा लगने लग जाता है, तब माया के मोह से परे लांघ जाता है, निर्लिप हो जाता है। इस लोक में, परलोक में, सारे संसार में उसकी शोभा होने लग जाती है, परमात्मा के नाम में उसकी लगन लगी रहती है। वह मनुष्य खुशी-ग़मी दोनों से स्वतंत्र हो जाता है, जो कुछ परमात्मा करता है वह उसको अच्छा लगने लगता है। हे भाई! जब बड़ी किस्मत से किसी मनुष्य को साध-संगति प्राप्त होती है तब उसको परमात्मा के नाम का रस आने लग पड़ता है।3। हे भाई! अपने मन के पीछे चलने वाले मनुष्य को आत्मिक मौत ने सदा अपनी निगाह तले रखा हुआ है, माया के मोह के कारण उसे सदा दुख व्यापता है। वह दिन रात ‘हाय हाय’ करता रहता है, माया के दुख में फंसा रहता है। वह सदा माया के दुख में ग्रसा हुआ अहंम् के कारण क्रोधातुर भी रहता है। उसकी सारी उम्र ‘मेरी माया मेरी माया’ करते हुए बीत जाती है। जो परमात्मा (उसे सब कुछ) दे रहा है उस परमात्मा को वह कभी याद नहीं करता, आखिर में जब यहाँ से चलता है तो पछताता है। पुत्र, स्त्री (आदि) हरी-नाम के बिना कोई (मनुष्य के) साथ नहीं जाता, दुनिया की माया उसे छल लेती है। हे भाई! अपने मन के पीछे चलने वाले मनुष्य को आत्मिक मौत ग्रसे रखती है, माया के कारण उस को सदा दुख व्यापता है।4। हे हरी! जिस मनुष्य को तू (अपनी) कृपा करके (अपने चरणों में) जोड़ लेता है, उसको तेरी हजूरी प्राप्त हो जाती है। (हे भाई! वह मनुष्य प्रभू की हजूरी में) सदा हाथ जोड़ के टिका रहता है, उसको (अपने) मन में प्रभू प्यारा लगता है। जब मनुष्य को अपने मन में प्रभू प्यारा लगने लगता है, तब वह प्रभू की रजा में टिक जाता है, और हुकम मान के आत्मिक आनंद लेता है। वह मनुष्य हर वक्त दिन रात परमात्मा का नाम जपता रहता है, आत्मिक अडोलता में टिक के वह हरी-नाम सिमरता रहता है। हे नानक! परमात्मा का (हर वक्त) नाम-सिमरने से (ही) उसको वडिआई मिली रहती है, प्रभू का नाम (उसको अपने) मन में प्यारा लगता है। हे हरी! (अपनी) कृपा करके (जिस मनुष्य को तू अपने चरनों में) जोड़ लेता है, उसको तेरी हजूरी प्राप्त हो जाती है।5।1।
ਅੰਗ : 673
ਧਨਾਸਰੀ ਮਹਲਾ ੫ ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹ੍ਹੀ ਬਿਪਰੀਤਿ ॥੧॥ ਮਾਇਆ ਮੋਹ ਭੂਲੋ ਅਵਰੈ ਹੀਤ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥ ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥ ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥
ਅਰਥ: ਹੇ ਭਾਈ! ਮਾਇਆ ਦੇ ਮੋਹ (ਵਿਚ ਫਸ ਕੇ) ਤੂੰ ਕੁਰਾਹੇ ਪੈ ਗਿਆ ਹੈਂ, (ਪਰਮਾਤਮਾ ਨੂੰ ਛੱਡ ਕੇ) ਹੋਰ ਵਿਚ ਪਿਆਰ ਪਾ ਰਿਹਾ ਹੈਂ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਆਕਾਸ਼ ਵਿਚ ਦਿੱਸ ਰਹੀ ਨਗਰੀ ਦੀ।੧।ਰਹਾਉ।ਹੇ ਭਾਈ! ਜਿਨ੍ਹੀਂ ਕੰਮੀਂ ਤੂੰ (ਪਰਮਾਤਮਾ ਦੀ ਦਰਗਾਹ ਵਿਚ) ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ,ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਸਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।੧।ਹੇ ਭਾਈ! ਖੋਤਾ ਮਿੱਟੀ ਵਿਚ ਹੀ (ਲੇਟਣ ਨਾਲ) ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ (ਇਹੀ ਹਾਲ ਤੇਰਾ ਹੈ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈਂ।੨।ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ (ਦੇ ਵਿਕਾਰਾਂ) ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। (ਉਹਨਾਂ ਦੀ ਸੰਗਤਿ ਤੋਂ ਵਾਂਜਿਆਂ ਰਹਿ ਕੇ) ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।੩।ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਕੇ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।੪।੯।
अंग : 673
धनासरी महला ५ ॥ जिह करणी होवहि सरमिंदा इहा कमानी रीति ॥ संत की निंदा साकत की पूजा ऐसी द्रिड़्ही बिपरीति ॥१॥ माइआ मोह भूलो अवरै हीत ॥ हरिचंदउरी बन हर पात रे इहै तुहारो बीत ॥१॥ रहाउ ॥ चंदन लेप होत देह कउ सुखु गरधभ भसम संगीति ॥ अम्रित संगि नाहि रुच आवत बिखै ठगउरी प्रीति ॥२॥ उतम संत भले संजोगी इसु जुग महि पवित पुनीत ॥ जात अकारथ जनमु पदारथ काच बादरै जीत ॥३॥ जनम जनम के किलविख दुख भागे गुरि गिआन अंजनु नेत्र दीत ॥ साधसंगि इन दुख ते निकसिओ नानक एक परीत ॥४॥९॥
अर्थ: हे भाई! माया के मोह (में फस के) तू गलत राह पर पड़ गया है, (परमात्मा को छोड़ के) और में प्यार डाल रहा है। तेरी अपनी विक्त तो इतनी ही है जितनी जंगल के हरे पक्तों की, जितनी आकाश में दिख रही हरीचंद की नगरी की।1। रहाउ।हे भाई! जिन कामों से तू (परमात्मा की दरगाह में) शर्मिंदा होगा उन कामों को ही तू किए जा रहा है। तू संत जनों की निंदा करता रहता है, और, परमात्मा के साथ टूटे हुए मनुष्यों का आदर-सत्कार करता रहता है। तूने आश्चर्यजनक उल्टी मति ग्रहण की हुई है।1।हे भाई! गधा मिट्टी में (लेटने से) खुद को सुखी समझता है, चाहे उसके शरीर पर चंदन का लेप करते रहें (यही हाल तेरा है) आत्मिक जीवन देने वाले नाम-जल से तेरा प्यार नहीं बनता। तू विषियों की ठॅग-बूटी से ही प्यार करता है।2।हे भाई! ऊँचे जीवन वाले संत जो इस संसार (के विकारों) में भी पवित्र ही रहते हैं, भले संजोगों से ही मिलते हैं। (उनकी संगति से वंचित रह के) तेरा कीमती मानस जन्म व्यर्थ जा रहा है, काँच के बदले में जीता जा रहा है।3।हे नानक! (कह– हे भाई!) जिस मनुष्य की आँखों में गुरू ने आत्मिक सूझ वाला सुरमा डाल दिया, उसके अनेकों जन्मों के किए पाप दूर हो गए। संगति में टिक के वह मनुष्य इन दुखों-पापों से बच निकला, उसने एक परमात्मा के साथ प्यार डाल लिया।4।9।
ਅੰਗ : 722
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
ਅਰਥ: ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ॥੧॥ (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ। ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ॥੨॥ (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ॥੩॥ ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ। ਹੇ ਨਾਨਕ ਜੀ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ॥੪॥੨॥੪॥
अंग : 722
तिलंग मः १ ॥ इआनड़ीए मानड़ा काइ करेहि ॥ आपनड़ै घरि हरि रंगो की न माणेहि ॥ सहु नेड़ै धन कमलीए बाहरु किआ ढूढेहि ॥ भै कीआ देहि सलाईआ नैणी भाव का करि सीगारो ॥ ता सोहागणि जाणीऐ लागी जा सहु धरे पिआरो ॥१॥ इआणी बाली किआ करे जा धन कंत न भावै ॥ करण पलाह करे बहुतेरे सा धन महलु न पावै ॥ विणु करमा किछु पाईऐ नाही जे बहुतेरा धावै ॥ लब लोभ अहंकार की माती माइआ माहि समाणी ॥ इनी बाती सहु पाईऐ नाही भई कामणि इआणी ॥२॥ जाइ पुछहु सोहागणी वाहै किनी बाती सहु पाईऐ ॥ जो किछु करे सो भला करि मानीऐ हिकमति हुकमु चुकाईऐ ॥ जा कै प्रेमि पदारथु पाईऐ तउ चरणी चितु लाईऐ ॥ सहु कहै सो कीजै तनु मनो दीजै ऐसा परमलु लाईऐ ॥ एव कहहि सोहागणी भैणे इनी बाती सहु पाईऐ ॥३॥ आपु गवाईऐ ता सहु पाईऐ अउरु कैसी चतुराई ॥ सहु नदरि करि देखै सो दिनु लेखै कामणि नउ निधि पाई ॥ आपणे कंत पिआरी सा सोहागणि नानक सा सभराई ॥ ऐसै रंगि राती सहज की माती अहिनिसि भाइ समाणी ॥ सुंदरि साइ सरूप बिचखणि कहीऐ सा सिआणी ॥४॥२॥४॥
अर्थ: हे बहुत अनजान जिंदे! इतना बेकार मान तूँ क्यों करती हैं ? परमात्मा तेरे अपने ही ह्रदय-घर में है, तूँ उस (के मिलाप) का आनंद क्यों नहीं मानती ? हे भोली जीव-स्त्री! पती-प्रभू (तेरे अंदर ही तेरे) नजदीक वस रहा है, तूँ (जंगल आदि) बाहरी संसार क्यों खोजती फिर रही हैं ? (अगर तुमने उस का दीदार करना है, तो अपनी ज्ञान की) आँखों में (प्रभू के) डर-अदब (के सुरमे) की सिलाई डाल, प्रभू के प्यार का हार-सिंगार कर। जीव-स्त्री तब ही सुहाग भाग्य वाली और प्रभू-चरणों में जुड़ी हुई समझी जाती है, जब प्रभू-पती उस से प्यार करे ॥१॥ (परन्तु) अनजान जीव-स्त्री भी क्या कर सकती है अगर वह जीव-स्त्री खसम-प्रभू को अच्छी ही ना लगे ? ऐसी जीव-स्त्री चाहे कितने ही तरले करे, वह पती-प्रभू का महल-घर ढूंढ ही नहीं सकती। (असल बात यह है कि) जीव-स्त्री चाहे कितनी ही दौड़-भज करे, प्रभू की मेहर की निगाह के बिना कुछ भी हासिल नहीं होता। अगर जीव-स्त्री जीभ के चसके लालच और अंहकार (आदि) में ही मस्त रहे, और सदा माया (के मोह) में डुबी रहे, तो इन बातों से खसम प्रभू नहीं मिलता। वह जीव-स्त्री अनजान ही रही (जो विकारों में भी मस्त रहे और फिर भी समझे कि वह पती-प्रभू को प्रसन्न कर सकती है) ॥२॥ (जिन को पती-प्रभू मिल गया है, चाहे) उन सुहाग भाग्य वालियों को जा कर पुछ देखो कि किन बातों से खसम-प्रभू मिलता है, (वह यहीं उत्तर देती हैं कि) चलाकी और धक्का छोड़ दो, जो कुछ प्रभू करता है उस को अच्छा समझ कर (सिर माथे पर) मानों, जिस प्रभू के प्रेम का सदका नाम-वस्त मिलती है उस के चरणों में मन जोड़ों, खसम-प्रभू जो हुक्म करता है वह करो, अपना शरीर और मन उस के हवाले करो, बस! यह सुगंधि (जिंद के लिए) प्रयोग करो। सुहाग भाग्य वालीं यह कहती हैं कि हे बहन! इन्हीं बातों से* *खसम-प्रभू मिलता है ॥३॥ खसम-प्रभू तब ही मिलता है जब आपा-भाव दूर करिए। इस के बिना कोई अन्य यत्न व्यर्थ चलाकी है। (जिंदगी का) वह दिन सफल मानों जब पती-प्रभू मेहर की निगाह से देखे, (जिस) जीव-स्त्री (तरफ़ मेहर की) निगाह करता है वह मानों नौ ख़ज़ानें ढूंढ लेती है। हे नानक जी! जो जीव-स्त्री अपने खसम-प्रभू को प्यारी है वह सुहाग भाग्य वाली है वह (जगत-) परिवार में आदर-मान प्राप्त करती है। जो प्रभू के प्यार-रंग में रंगी रहती है, जो अडोलता में मस्त रहती है, जो दिन रात प्रभू के प्रेम में मगन रहती है, वही सुंदर है सुंदर रूप वाली है अकल वाली है और समझदार कही जाती है ॥४॥२॥४॥
23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ ।
ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰਾ ਦੇ ਵਰ ਦੇਦੇ ਹੀ ਦਿਖਾਇਆ ਗਿਆ ਹੈ । ਠੀਕ ਹੈ ਗੁਰੂ ਘਰ ਵਿੱਚ ਦੁੱਧ ਪੁੱਤ ਸਭ ਕੁਝ ਮਿਲਦਾ ਹੈ ਪਰ ਬਾਬਾ ਬੁੱਢਾ ਸਾਹਿਬ ਜੀ ਦਾ ਇਕ ਹੀ ਪੱਖ ਸਾਹਮਣੇ ਰੱਖਣਾ ਵੀ ਠੀਕ ਨਹੀ ਹੈ । ਬਾਬਾ ਬੁੱਢਾ ਸਾਹਿਬ ਜੀ ਜਿਥੇ ਸੇਵਾ ਸਿਮਰਨ ਦੀ ਮੂਰਤ ਸਨ ਉਥੇ ਉਹ ਮਹਾਨ ਯੋਧੇ ਤਲਵਾਰ ਦੇ ਧਨੀ , ਤੇ ਘੋੜ ਸਵਾਰ ਏਹੋ ਜਹੇ ਕਿ ਕੋਈ ਕੀ ਮੁਕਾਬਲਾ ਕਰ ਸਕਦਾ ਸੀ ਉਹਨਾ ਦਾ । ਤੀਰ ਅੰਦਾਜ ਏਹੋ ਜਹੇ ਸਨ ਕਿ ਪਾਂਡਵ ਅਰਜਨ ਵਰਗੇ ਵੀ ਉਹਨਾ ਦਾ ਸਾਹਮਣੇ ਨਾ ਟਿਕ ਸਕਦੇ । ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਤਿੰਨ ਗੁਰੂ ਸਾਹਿਬਾਨ ਤੇ ਹੋਰ ਕਈ ਸਿੱਖਾ ਨੂੰ ਘੋੜ ਸਵਾਰੀ ਤੇ ਸ਼ਸਤਰ ਵਿੱਦਿਆ ਸਿਖਾਈ । ਬਾਬਾ ਬੁੱਢਾ ਸਾਹਿਬ ਜੀ ਏਨੇ ਬਹਾਦਰ ਤੇ ਤੇਗ ਦੇ ਧਨੀ ਸਨ ਕਿ ਅੱਖ ਦੇ ਫੜਕੇ ਨਾਲ ਹੀ ਕਿਸੇ ਨੂੰ ਵੀ ਸ਼ਸਤਰ ਹੀਨ ਕਰ ਦੇਦੇ ਸਨ । ਗੁਰੂ ਰਾਮਦਾਸ ਸਾਹਿਬ ਜੀ ਦੇ ਕਹਿਣ ਉਤੇ ਬਾਬਾ ਬੁੱਢਾ ਸਾਹਿਬ ਜੀ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਸਿਖਾਈ ਗੁਰੂ ਅਰਜਨ ਸਾਹਿਬ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਵੇਲੇ ਗੁਰੂ ਅਰਜਨ ਦੇਵ ਜੀ ਨੂੰ ਪਿੰਡ ਦੇ ਲੋਕਾ ਦੇ ਕਹਿਣ ਤੇ ਜਦ ਕਿਲਾ ਪੁੱਟਣ ਆਏ ਤਾ ਕੁਝ ਸਰਾਰਤੀ ਮੁੰਡਿਆ ਨੇ ਕਿਲੇ ਦੀ ਥਾ ਤੇ ਇਕ ਰੁੱਖ ਉਤੋ ਵੱਢ ਕੇ ਉਸ ਨੂੰ ਕਿੱਲੇ ਦੇ ਵਰਗਾ ਅਕਾਰ ਦੇ ਕੇ ਗੁਰੂ ਜੀ ਨੂੰ ਪੁੱਟਣ ਵਾਸਤੇ ਆਖਿਆ ਜਦੋ ਅੰਤਰਯਾਮੀ ਸਤਿਗੁਰੂ ਅਰਜਨ ਸਾਹਿਬ ਜੀ ਘੋੜੇ ਤੇ ਚੜ ਕੇ ਹੱਥ ਵਿਚ ਨੇਜਾ ਫੜਕੇ ਕਿੱਲਾ ਪੁਟਣ ਲਈ ਆਏ ਤਾ ਉਸ ਰੁੱਖ ਨੂੰ ਜੜੋ ਪੁਟ ਸੁਟਿਆ ਇਹ ਕੰਮ ਏਨਾ ਔਖਾ ਸੀ ਕਿ ਬਹੁਤਾ ਜੋਰ ਲੱਗਣ ਕਾਰਨ ਗੁਰੂ ਸਾਹਿਬ ਜੀ ਦਾ ਘੋੜਾ ਆਪਣਾ ਸਰੀਰ ਛੱਡ ਗਿਆ। ਪਰ ਗੁਰੂ ਸਾਹਿਬ ਦੀ ਸ਼ਸਤਰ ਵਿਦਿਆ ਦੇਖ ਕੇ ਸਾਰਾ ਇਲਾਕਾ ਹੈਰਾਨ ਰਹਿ ਗਿਆ ਤੇ ਗੁਰੂ ਮਹਾਰਾਜ ਜੀ ਕੋਲੋ ਸਾਰਿਆ ਨੇ ਭੁੱਲ ਬਖਸ਼ਾਈ । ਫੇਰ ਜਦੋ ਛੇਵੇ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਕੁਝ ਜਵਾਨ ਹੋਏ ਤਾ ਗੁਰੂ ਅਰਜਨ ਸਾਹਿਬ ਜੀ ਨੇ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਕੋਲ ਸ਼ਸਤਰ ਵਿਦਿਆ ਘੋੜ ਸਵਾਰੀ ਤੇ ਸੰਸਾਰੀ ਵਿਦਿਆ ਲੈਣ ਲਈ ਭੇਜਿਆ ਸੀ। ਜਦੋ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼ਸਤਰ ਵਿਦਿਆ ਬਾਬਾ ਜੀ ਪਾਸੋ ਲੈ ਕੇ ਆਏ ਤਾ ਕੋਈ ਵੀ ਦੁਸ਼ਮਨ ਗੁਰੂ ਸਾਹਿਬ ਜੀ ਦਾ ਮੁਕਾਬਲਾ ਨਾ ਕਰ ਸਕਿਆ । ਜਦੋ ਮੀਰੀ ਪੀਰੀ ਦੀਆ ਦੋ ਤਲਵਾਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਧਾਰਨ ਕਰਵਾਉਣ ਦਾ ਸਮਾ ਆਇਆ ਤਾ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਹੱਥੀ ਹੀ ਦੋਵੇ ਤਲਵਾਰਾਂ ਗੁਰੂ ਸਾਹਿਬ ਜੀ ਨੂੰ ਪਵਾਈਆਂ ਸਨ । ਫੇਰ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਛੋਟੇ ਪੁੱਤਰ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਵੀ ਬਾਬਾ ਬੁੱਢਾ ਜੀ ਕੋਲੋ ਛੇ ਸਾਲ ਸ਼ਸਤਰ ਵਿਦਿਆ ਤੇ ਘੋੜ ਸਵਾਰੀ ਦੀ ਸਿਖਿਆ ਕਰਵਾਈ ਸੀ । ਤੇ ਫੇਰ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਕਰਤਾਰਪੁਰ ਦੀ ਜੰਗ ਵਿਚ ਐਸੇ ਜੌਹਰ ਦਿਖਾਏ ਕਿ ਗੁਰੂ ਹਰਿਗੋਬਿੰਦ ਜੀ ਨੇ ਤੇਗ ਬਹਾਦਰ ਜੀ ਨੂੰ ਬਹਾਦਰ ਦਾ ਖਿਤਾਬ ਦਿੱਤਾ ਸੀ । ਹੋਰ ਵੀ ਗੁਰੂ ਪੁੱਤਰਾ ਤੇ ਸਿੱਖਾ ਨੂੰ ਬਹਾਦਰ ਬਾਬਾ ਬੁੱਢਾ ਸਾਹਿਬ ਜੀ ਨੇ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਦਿੱਤੀ ਐਸੇ ਸਨ ਬਾਬਾ ਬੁੱਢਾ ਸਾਹਿਬ ਜੀ ।
ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ ।
ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ ਦੇ ਘਰ ਤੇ ਮਾਤਾ ਗੌਰਾਂ ਜੀ ਦੀ ਪਵਿੱਤਰ ਕੁਖ ਤੋ ਹੋਇਆ ਸੀ । ਬਾਬਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ ਪਰ ਗੁਰੂ ਨਾਨਕ ਸਾਹਿਬ ਜੀ ਨੇ ਜਦ ਬੂੜੇ ਦੀਆ ਬਹੁਤ ਸਿਆਣੀਆ ਗੱਲਾ ਸੁਣੀਆ ਤਾ ਗੁਰੂ ਜੀ ਕਹਿਣ ਲਗੇ ਤੁਹਾਡੀ ਤੇ ਮਤ ਬੁੱਢਿਆਂ ਵਾਗ ਸਿਆਣੀ ਹੈ । ਇਸ ਤੋ ਹੀ ਬਾਬਾ ਬੁੱਢਾ ਜੀ ਕਰਕੇ ਨਾਮ ਮਸਹੂਰ ਹੋਇਆ । ਬਾਬਾ ਜੀ ਦਾ ਵਿਆਹ ਅੱਚਲ ਪਿੰਡ ਦੇ ਜਿੰਮੀਦਾਰ ਦੀ ਧੀ ਬੀਬੀ ਮਿਰੋਆ ਜੀ ਨਾਲ ਹੋਇਆ ਬਾਬਾ ਬੁੱਢਾ ਸਾਹਿਬ ਜੀ ਦੇ ਘਰ ਚਾਰ ਪੁੱਤਰਾਂ ਨੇ ਜਨਮ ਲਿਆ । ਵੱਡੇ ਤਿੰਨ ਪੁੱਤਰ ਕੰਮਾਂ ਕਾਰਾ ਵਿੱਚ ਵਿਅਸਤ ਹੋ ਗਏ ਪਰ ਛੋਟੇ ਪੁੱਤਰ ਭਾਈ ਭਾਨਾ ਜੀ ਗੁਰੂ ਘਰ ਵਿੱਚ ਬਾਬਾ ਬੁੱਢਾ ਸਾਹਿਬ ਜੀ ਤੋ ਬਾਅਦ ਵੀ ਗੁਰਤਾਗੱਦੀ ਦੀ ਸੇਵਾ ਨਿਭਾਉਦੇ ਰਹੇ । ਭਾਈ ਭਾਨਾ ਜੀ ਨੇ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾਗੱਦੀ ਦਾ ਤਿਲਕ ਲਾਇਆ ਇੰਝ ਇਹਨਾ ਨੇ ਆਪਣੀ ਖਾਨਦਾਨੀ ਡਿਉਟੀ ਨਿਭਾਹੀ । ਭਾਈ ਭਾਨਾ ਜੀ ਤੇ ਇਹਨਾ ਦੇ ਵੱਡੇ ਪੁੱਤਰ ਭਾਈ ਜਲਾਲ ਜੀ ਪ੍ਰਲੋਕ ਸਿਧਾਰ ਗਏ। ਤੇ ਇਹਨਾ ਮਗਰੋ ਇਹ ਗੁਰੂ ਘਰ ਦੀ ਸੇਵਾ ਭਾਈ ਭਾਨਾ ਜੀ ਦੇ ਛੋਟੇ ਪੁੱਤਰ ਭਾਈ ਸਰਵਨ ਜੀ ਵੱਧ ਚੜ ਕੇ ਨਿਭਾਉਣ ਲਗੇ 7-8 ਸਾਲ ਗੁਰੂ ਹਰਿਰਾਇ ਸਾਹਿਬ ਜੀ ਦੇ ਚਰਨਾਂ ਵਿੱਚ ਸੇਵਾ ਕਰਦਿਆ ਸੰਮਤ 1702 ਵਿੱਚ ਪ੍ਰਲੋਕ ਸਿਧਾਰ ਗਏ। ਇਹਨਾ ਤੋ ਬਾਅਦ ਆਪਣੀ ਪ੍ਪੰਰਾਗਤ ਡਿਊਟੀ ਨੂੰ ਸੰਭਾਲਣ ਲਈ ਬਾਬਾ ਬੁੱਢਾ ਜੀ ਦੇ ਪੜਪੋਤੇ ਅਤੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਝੰਡਾ ਜੀ ਮੈਦਾਨ ਵਿੱਚ ਆਣ ਨਿਤਰੇ ਅਤੇ ਸੇਵਾ ਦਾ ਝੰਡਾ ਬੁਲੰਦ ਰਖਣ ਲਈ ਦਿਨ ਰਾਤ ਇਕ ਕਰਨ ਲਗੇ । ਬਾਬਾ ਬੁੱਢਾ ਜੀ ਨੇ ਇਸ ਪੜਪੋਤੇ ਦਾ ਅਨੰਦ ਕਾਰਜ ਆਪਣੇ ਹੱਥੀ ਕੀਤਾ ਸੀ ਭਾਈ ਝੰਡਾ ਜੀ ਦੇ ਜਨਮ ਵੇਲੇ ਗੁਰੂ ਰਾਮਦਾਸ ਜੀ ਬਾਬਾ ਬੁੱਢਾ ਜੀ ਕੋਲ ਰਮਦਾਸ ਗਏ ਸੀ ਇਸ ਭਾਈ ਝੰਡੇ ਦੇ ਨਾ ਉਤੇ ਹੀ ਗੁਰੂ ਰਾਮਦਾਸ ਸਾਹਿਬ ਜੀ ਨੇ ਰਮਦਾਸ ਦਾ ਨਾ ਝੰਡਾ ਨਗਰ ਰਖਿਆ ਸੀ । ਪਰ ਬਾਬਾ ਬੁੱਢਾ ਜੀ ਦੇ ਕਹਿਣ ਤੇ ਹੀ ਗੁਰੂ ਰਾਮਦਾਸ ਜੀ ਦੇ ਨਾ ਉਤੇ ਰਮਦਾਸ ਝੰਡਾ ਕਰਕੇ ਨਗਰ ਦਾ ਨਾਮ ਰਖਿਆ ਗਿਆ। ਜਦੋ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਗੁਰਗੱਦੀ ਉਤੇ ਬਿਰਾਜਮਾਨ ਹੋਏ ਤਾ ਭਾਈ ਝੰਡਾ ਜੀ ਨੇ ਹੀ ਗੁਰਗੱਦੀ ਤਿਲਕ ਦੀ ਰਸਮ ਪੂਰੀ ਕੀਤੀ ਸੀ । ਭਾਈ ਝੰਡਾ ਜੀ ਗੁਰੂ ਹਰਗੋਬਿੰਦ ਸਾਹਿਬ ਨਾਲ ਵੀ ਜੰਗਾਂ ਵਿੱਚ ਹਿਸਾ ਲੈਦੇ ਰਹੇ ਸਨ । ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਗੁਰਗੱਦੀ ਤਿਲਕ ਦੀ ਰਸਮ ਤੋ ਕੁਝ ਸਮੇ ਬਾਅਦ ਭਾਈ ਝੰਡਾ ਜੀ ਵੀ ਪ੍ਰਲੋਕ ਸਿਧਾਰ ਗਏ। ਬਾਅਦ ਵਿੱਚ ਬਾਬਾ ਬੱਢਾ ਜੀ ਦੇ ਖਾਨਦਾਨ ਵਿੱਚੋ ਪੰਜਵੇ ਅਸਥਾਨ ਤੇ ਭਾਈ ਗੁਰਦਿੱਤਾ ਜੀ ਗੁਰੂ ਘਰ ਦੀ ਸੇਵਾ ਵਿੱਚ ਲਗ ਗਏ । ਭਾਈ ਗੁਰਦਿੱਤਾ ਜੀ ਦਾ ਸਮਾਂ ਬੜਾ ਪ੍ਖਿਆ ਵਾਲਾ ਸੀ ਉਸ ਸਮੇ 22 ਮੰਜੀਆਂ ਹੋ ਗਈਆ ਸਨ ਬਕਾਲੇ ਨਗਰ ਵਿੱਚ ਬਾਈ ਦੇ ਬਾਈ ਹੀ ਤਿਲਕ ਦੀ ਰਸਮ ਭਾਈ ਗੁਰਦਿੱਤਾ ਜੀ ਪਾਸੋ ਕਰਵਾਉਣਾ ਚਹੁੰਦੇ ਸਨ । ਪਰ ਭਾਈ ਗੁਰਦਿੱਤਾ ਜੀ ਆਪਣੇ ਆਪ ਵਿੱਚ ਕਾਇਮ ਰਹੇ ਤੇ ਕਿਸੇ ਵੱਲ ਨਹੀ ਗਏ ਫੇਰ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਗਟ ਹੋਏ ਤਾ ਭਾਈ ਗੁਰਦਿੱਤਾ ਜੀ ਵਲੋ ਗੁਰਗੱਦੀ ਦਾ ਤਿਲਕ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਤਾ ਗਿਆ । ਫਿਰ ਭਾਈ ਗੁਰਦਿੱਤਾ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਕੋਲ ਰਹਿਣ ਦਾ ਫੈਸਲਾ ਕੀਤਾ ਬਹੁਤ ਸਮਾ ਗੁਰੂ ਜੀ ਦੀ ਸੰਗਤ ਕੀਤੀ ਜਦੋ ਗੁਰੂ ਤੇਗ ਬਹਾਦਰ ਜੀ ਕੀਰਤਪੁਰ ਤੋ ਅਗਾਹ ਚਲੇ ਗਏ ਤਾ ਭਾਈ ਗੁਰਦਿੱਤਾ ਜੀ ਵਾਪਸ ਰਮਦਾਸ ਆ ਗਏ। ਪਰ ਫੇਰ ਮਨ ਨੇ ੳਛਾਲਾ ਖਾਦਾ ਤਾ ਆਪ ਅਨੰਦਪੁਰ ਸਾਹਿਬ ਫੇਰ ਗੁਰੂ ਤੇਗ ਬਹਾਦਰ ਸਾਹਿਬ ਜੀ ਕੋਲ ਆ ਗਏ। ਜਦੋ ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਗ੍ਰਿਫਤਾਰ ਕਰ ਲਿਆ ਤਾ ਭਾਈ ਗੁਰਦਿੱਤਾ ਜੀ ਵੀ ਨਾਲ ਸਨ । ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਨੂੰ ਜਦੋ ਸ਼ਹੀਦ ਕੀਤਾ ਗਿਆ ਤਾ ਗੁਰੂ ਤੇਗ ਬਹਾਦਰ ਸਾਹਿਬ ਦੀ ਆਗਿਆ ਮੰਨ ਕੇ ਆਪ ਅਨੰਦਪੁਰ ਸਾਹਿਬ ਵਾਪਸ ਆ ਗਏ। ਆਪ ਦਰਿਆ ਜਮਨਾਂ ਦੇ ਕੰਢੇ ਪੁਜੇ ਅਤੇ ਉਥੇ ਸਮਾਧੀ ਲੀਨ ਹੋ ਕੇ ਬਿਕ੍ਰਮੀ 1732 ਵਿੱਚ ਸਰੀਰ ਤਿਆਗ ਗਏ।
ਬਾਬਾ ਬੁੱਢਾ ਸਾਹਿਬ ਤੋ ਬਾਅਦ ਛੇਵੀ ਥਾਂ ਐਸੇ ਮਹਾਂਪੁਰਸ ਪੈਦਾ ਹੋਏ ਜਿਨਾ ਦਾ ਜਸ ਸਭ ਪਾਸੇ ਦੂਰ ਦੂਰ ਤਕ ਫੈਲ ਗਿਆ ਜਿਨਾ ਦਾ ਹਿੰਦੂ ਮੁਸਲਮਾਨ ਸਭ ਆਦਰ ਸਤਿਕਾਰ ਕਰਦੇ ਸਨ। ਇਹਨਾ ਦਾ ਨਾਮ ਭਾਈ ਰਾਮ ਕੋਇਰ ਜੀ ਸੀ ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਜੀ ਪਾਸੋ ਅੰਮ੍ਰਿਤ ਛਕ ਕੇ ਨਾਮ ਭਾਈ ਗੁਰਬਖਸ਼ ਸਿੰਘ ਜੀ ਰਖਿਆ ਗਿਆ। ਇਹ ਗੁਰੂ ਗੋਬਿੰਦ ਸਿੰਘ ਜੀ ਤੋ ਲਗਭਗ 6 ਸਾਲ ਛੋਟੇ ਸਨ । ਬਾਬਾ ਬੱਢਾ ਸਾਹਿਬ ਦੇ ਵੰਸ ਵਿੱਚੋ ਹੋਣ ਕਰਕੇ ਪੌਣੇ ਤਿੰਨ ਸਾਲ ਦੀ ਉਮਰ ਵਿੱਚ ਹੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਦਾ ਤਿਲਕ ਆਪ ਜੀ ਦੇ ਹੀ ਹੱਥੋ ਕਰਵਾਇਆ ਗਿਆ ਸੀ ।ਇਕ ਵਾਰ ਮਾਤਾ ਗੁਜਰ ਕੌਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਪੂਰਨ ਬ੍ਰਹਮ-ਗਿਆਨੀ ਦੇ ਦਰਸ਼ਨ ਕਰਵਾਉਣ ਵਾਸਤੇ ਬੇਨਤੀ ਕੀਤੀ ਤਾ ਗੁਰੂ ਗੋਬਿੰਦ ਸਿੰਘ ਜੀ ਰਾਮ ਕੋਇਰ ਜੀ ਨੂੰ ਮਾਤਾ ਜੀ ਕੋਲ ਲੈ ਕੇ ਆ ਗਏ। ਤੇ ਆਖਿਆ ਇਸ ਸਮੇ ਇਹਨਾ ਤੋ ਵੱਡਾ ਹੋਰ ਕੋਈ ਬ੍ਰਹਮ-ਗਿਆਨੀ ਨਹੀ ਹੈ ।
ਭਾਈ ਰਾਮ ਕੋਇਰ ਜੀ ਨਾਲ ਹੋਰ ਵੀ ਬਹੁਤ ਸਾਖੀਆ ਜੁੜੀਆ ਹਨ 300 ਸਾਖੀ ਵੀ ਭਾਈ ਰਾਮ ਕੋਇਰ ਜੀ ਨੇ ਹੀ ਲਿਖੀ ਸੀ ਜੋ ਭਵਿਖਤ ਬਚਨ ਸਨ । ਕਹਿਦੇ ਹਨ ਜਦੋ ਗੁਰੂ ਗੋਬਿੰਦ ਸਿੰਘ ਜੀ ਨੰਦੇੜ ਸਾਹਿਬ ਨੂੰ ਚਾਲੇ ਪਾਉਣ ਲਗੇ ਤਾ ਭਾਈ ਰਾਮ ਕੋਇਰ ਜੀ ਨੂੰ ਵਾਪਸ ਰਮਦਾਸ ਭੇਜ ਦਿਤਾ । ਤੇ ਗੁਰੂ ਗੋਬਿੰਦ ਸਿੰਘ ਜੀ ਨੇ ਦੋ ਵਰ ਦਿਤੇ ਕਿ ਜਦੋ ਤੁਸੀ ਕਥਾ ਕਰਿਆ ਕਰੋਗੇ ਤੁਹਾਡੀ ਜਬਾਨ ਤੇ ਅਸੀ ਬਿਰਾਜਮਾਨ ਹੋ ਕੇ ਕਥਾ ਕਰਵਾਇਆ ਕਰਾਗੇ । ਦੂਸਰਾ ਜਦੋ ਸਾਡੇ ਦਰਸ਼ਨ ਕਰਨ ਨੂੰ ਦਿਲ ਕਰੇ ਸ਼ਸਤਰ ਧਾਰਨ ਕਰਕੇ ਸਿਕਾਰ ਨੂੰ ਨਿਕਲਿਆ ਕਰਿਉ ਸਾਡੇ ਦਰਸ਼ਨ ਹੋਇਆ ਕਰਨਗੇ । ਭਾਈ ਸੰਤੋਖ ਸਿੰਘ ਜੀ ਭਾਈ ਰਾਮ ਕੋਇਰ ਜੀ ਦੇ ਸੇਵਕ ਸਨ ਆਪ ਜੀ ਪਾਸੋ ਹੀ ਗੁਰੂ ਘਰ ਦਾ ਇਤਿਹਾਸ ਸੁਣ ਕੇ ਭਾਈ ਸੰਤੋਖ ਸਿੰਘ ਜੀ ਨੇ ਸਾਰਾ ਇਤਿਹਾਸ ਕਲਮਬੰਦ ਕੀਤਾ ਸੀ । ਭਾਈ ਰਾਮ ਕੋਇਰ ਦੇ ਚਲਾਣੇ ਤੋ ਬਾਅਦ ਰਮਦਾਸ ਡੇਰੇ ਦੀ ਜਇਆਦਾਦ ਦਾ ਵਾਰਸ ਉਹਨਾ ਦਾ ਪੁੱਤਰ ਭਾਈ ਮੇਹਰ ਸਿੰਘ ਜੀ ਬਣੇ ਜਿਨਾ ਡੇਰੇ ਦੀ ਸੰਭਾਲ ਬਿਕ੍ਰਮੀ 1820 ਤਕ ਕੀਤੀ । ਉਪਰੰਤ ਉਹਨਾ ਦਾ ਸਪੁੱਤਰ ਭਾਈ ਸ਼ਾਮ ਸਿੰਘ ਜੀ ਵਾਰਿਸ ਬਣ ਗਏ ਭਾਈ ਸ਼ਾਮ ਸਿੰਘ ਜੀ ਚਲਾਣਾ ਕਰ ਜਾਣ ਬਾਅਦ ਉਹਨਾ ਦੇ ਜਵਾਨ ਪੁੱਤਰ ਭਾਈ ਕਾਹਨ ਸਿੰਘ ਜਵਾਨ ਉਮਰੇ ਉਸੇ ਸਾਲ ਹੀ ਚਲਾਣਾ ਕਰ ਗਏ। ਅਗੋ ਉਹਨਾ ਦੇ ਪੁੱਤਰ ਭਾਈ ਸੁਜਾਨ ਸਿੰਘ ਅਜੇ ਬਾਲ ਹੀ ਸਨ ਜਇਆਦਾਦ ਤੇ ਪ੍ਬੰਧ ਸੰਭਾਲਣ ਜੋਗੇ ਨਹੀ ਸਨ ਹੋਏ । ਜਦ ਤਕ ਬਣ ਚੁਕੀਆਂ ਸਿੱਖ ਮਿਸਲਾਂ ਦੀ ਆਪਸੀ ਲੜਾਈ ਸੁਰੂ ਹੋ ਗਈ ਉਹਨਾ ਨੇ ਡੇਰੇ ਤੇ ਕਬਜਾ ਕਰ ਲਿਆ ਪਰ ਛੇਤੀ ਹੀ ਗਲਤੀ ਦਾ ਅਹਿਸਾਸ ਹੋ ਗਿਆ । ਬਾਬਾ ਬੁੱਢਾ ਸਾਹਿਬ ਦੀ ਨਿਸ਼ਨੀ ਨੂੰ ਕਾਇਮ ਰੱਖਣ ਲਈ ਡੇਰੇ ਦਾ ਪ੍ਰਬੰਧ ਚਰਨ ਦਾਸ ਨਾਮ ਦੇ ਮਹੰਤ ਦੇ ਸਪੁਰਦ ਕਰ ਦਿਤਾ ।ਮਹੰਤ ਚਰਨ ਦਾਸ ਤੋ ਬਾਅਦ ਤਰਤੀਬਵਾਰ ਮਹੰਤ ਬ੍ਰਹਮ ਪ੍ਕਾਸ, ਮਹੰਤ ਰਾਮ ਪ੍ਸਾਦ , ਮਹੰਤ ਠਾਕੁਰ ਦਾਸ , ਅਤੇ ਅਖੀਰ ਵਿੱਚ ਰਘਬੀਰ ਦਾਸ ਉਸ ਸਮੇ ਤਕ ਬਾਬਾ ਬੁੱਢਾ ਸਾਹਿਬ ਜੀ ਦੀ ਲੱਖਾ ਰੁਪਇਆ ਦੀ ਜਇਆਦਾਦ ਦੀ ਸੰਭਾਲ ਕਰਦੇ ਰਹੇ ਅਤੇ ਡੇਰੇ ਦੀ ਸੰਭਾਲ ਬੜੇ ਸੁਚੱਜੇ ਢੰਗ ਨਾਲ ਨਿਭਾਉਦੇ ਰਹੇ । ਜਦੋ ਅਕਾਲੀ ਲਹਿਰ ਚਲੀ ਤਾ ਮਹੰਤ ਰਘੁਬੀਰ ਦਾਸ ਨੇ ਗੁਰਦੁਵਾਰੇ ਦਾ ਸਾਰਾ ਪ੍ਰਬੰਧ ਅਕਾਲੀਆ ਅਥਵਾ ਸਰੋਮਣੀ ਗੁਰਦੁਵਾਰਾ ਪਰਬੰਧਕ ਕਮੇਟੀ ਨੂੰ ਸੌਂਪ ਦਿੱਤਾ । ਬਾਅਦ ਵਿੱਚ ਬਾਬਾ ਖੜਕ ਸਿੰਘ ਜੀ ਨੇ ਰਾਤ ਦਿਨ ਇਕ ਕਰਕੇ ਬਾਬਾ ਬੁੱਢਾ ਸਾਹਿਬ ਜੀ ਦਾ ਇਹ ਰਮਦਾਸ ਵਾਲਾ ਅਸਥਾਨ , ਸਰੋਵਰ ਤੇ ਲੰਗਰ ਹਾਲ ਸੰਗਤਾ ਲਈ ਬਣਾ ਕੇ ਤਿਆਰ ਕਰ ਦਿੱਤਾ ਸੀ ।
ਭੁੱਲ ਚੁੱਕ ਦੀ ਮੁਆਫੀ ਦਾਸ ਜੋਰਾਵਰ ਸਿੰਘ ਤਰਸਿੱਕਾ ।
ਮੋਬਾਇਲ ਨੰਬਰ 7743031064

