ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮਾ੍ਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
ਅੰਗ : 694
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
ਅਰਥ: (हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
ਅੰਗ : 615
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ।੧।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ।੨।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।੩।ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ) , ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ।੪।੧੨।੨੩।
ਅੰਗ : 615
सोरठि महला ५ ॥ गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गुोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥
ਅਰਥ: (हे भाई! पूरे गुरू की शरण पड़ो। जो मनुष्य पूरे गुरू की शरण पड़ा) पूरे गुरू ने (उसका) भरम मिटा दिया, (उसका माया के मोह का) अंधेरा दूर कर दिया। (हे भाई! तू भी गुरू की शरण पड़ कर) प्रेमा भक्ति से प्रभू के भजन किया कर, (तुझे) प्रभू अंग-संग (दिख जाएगा)। रहाउ।(हे भाई! पूरे गुरू की शरण पड़ कर) सर्व-व्यापक नाश-रहित प्रभू के गुण गाया कर। (जो मनुष्य ये उद्यम करता है गुरू उसके अंदर से आत्मिक मौत लाने वाले) काम-क्रोध (आदि की) जहर जला देता है। (ये जगत विकारों की) आग का समुंद्र (है, इस में से पार लांघना) बहुत कठिन है (सिफत सालाह के गीत गाने वाले मनुष्य को गुरू) साध-संगति में (रख के इस समुंद्र में से) पार लंघा देता है।1।हे भाई! परमात्मा का नाम (सारे रसों का खजाना है, जो मनुष्य गुरू की शरण पड़ कर इस) खजाने का रस पीता है, उसका मन उसका तन (माया के रसों की ओर से) तृप्त हो जाते हैं। उसे हर जगह परमात्मा व्याप्त दिख पड़ता है। वह मनुष्य फिर ना पैदा होता है ना मरता है।2।हे भाई! जिस मनुष्य ने गुरू की शरण पड़ कर नाम रत्न पा लिया, उसकी (आत्मिक जीवन वाली) मेहनत कामयाब हो गई। (गुरू के द्वारा) जिस मनुष्य के मन में सृष्टि का पालनहार आ बसता है, वह मनुष्य असल जप-तप-संयम के भेद को समझने वाला हो जाता है वह मनुष्य आत्मिक सूझ का ज्ञाता हो जाता है।3।हे नानक! कह– जिस मनुष्य पर प्रभू ने मेहर की (उसको प्रभू ने गुरू मिला दिया, और) उसका मन उसका तन आत्मिक आनंद से प्रफुल्लित हो गया। उस मनुष्य की जमों वाली जंजीरें काटी गई ( उसके गले से माया के मोह की फाही कट गई जो आत्मिक मौत ला के उसे जमों के वश में करती है), उसके सारे दुख-कलेश-कष्ट दूर हो गए।4।12।23।
ਜੋਤੀ ਜੋਤਿ ਸਮਾਏ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
5 ਅਪਰੈਲ ਅਜ ਦੇ ਦਿਨ (1664 )
ਅੱਠਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਿੱਲੀ ਚ ਚੇਚਕ ਦੇ ਬਿਮਾਰਾਂ ਦੀ ਸੇਵਾ ਕਰਦਿਆਂ ਕਰਦਿਆਂ ਆਪ ਵੀ ਇੱਕ ਦਿਨ ਬੀਮਾਰ ਹੋ ਗਏ। ਬੁਖਾਰ ਹੋ ਗਿਆ ਚੇਚਕ ਦੇ ਲੱਛਣ ਪ੍ਰਗਟ ਹੋਣ ਲੱਗ ਪਏ। ਜਿਸ ਕਰਕੇ ਸਤਿਗੁਰੂ ਪਾਲਕੀ ਚ ਬੈਠ ਕੇ ਮਾਤਾ ਕ੍ਰਿਸ਼ਨ ਕੌਰ ਤੇ ਮੁਖੀ ਸਿੱਖਾਂ ਦੇ ਨਾਲ ਸ਼ਹਿਰ ਤੋਂ ਬਾਹਰ ਵੱਲ ਚੱਲ ਪਏ। ਯਮੁਨਾ ਦੇ ਕਿਨਾਰੇ ਟਿਕਾਣਾ ਕੀਤਾ। ਮਾਤਾ ਜੀ ਸਮੇਤ ਸਿੱਖਾਂ ਦੇ ਬੈਠਿਆਂ ਹੀ ਸਤਿਗੁਰਾਂ ਨੇ ਦੱਸਿਆ ਕਿ ਅਸੀਂ ਹੁਣ ਸਰੀਰ ਤਿਆਗ ਦੇਣਾ ਹੈ। ਸੁਣ ਕੇ ਸਾਰੇ ਸਿੱਖ ਬੜੇ ਹੈਰਾਨ , ਵੈਰਾਗ ਨਾਲ ਅੱਖਾਂ ਭਰ ਆਈਆਂ , ਕਹਿਣ ਲੱਗੇ ਮਹਾਰਾਜ ਅਜੇ ਤਾਂ ਤੁਹਾਡੀ ਛੋਟੀ ਉਮਰ ਹੈ। ਨਾਲੇ ਜਨਮ ਮਰਨ ਤੁਹਾਡੇ ਹੱਥ , ਕਿਰਪਾ ਕਰੋ , ਖ਼ੁਸ਼ੀਆਂ ਬਖ਼ਸ਼ੋ। ਸਤਿਗੁਰਾਂ ਨੇ ਕਿਹਾ ਅਕਾਲ ਪੁਰਖ ਦਾ ਇਹੀ ਹੁਕਮ ਹੈ। ਮਾਤਾ ਜੀ ਨੇ ਵੀ ਬੜਾ ਵੈਰਾਗ ਕੀਤਾ ਤਾਂ ਸਮਝਾਉਂਦਿਆਂ ਕਿਹਾ ਤੁਸੀਂ ਤਾਂ ਸਾਡੀ ਮਾਤਾ ਹੋ। ਤੁਸੀਂ ਤਾਂ ਦੂਸਰਿਆਂ ਨੂੰ ਹੌਸਲਾ ਦੇਣਾ ਹੈ ਇਹ ਕਹਿ ਕੇ ਕਿਰਪਾ ਦ੍ਰਿਸ਼ਟੀ ਨਾਲ ਦੇਖਿਆ ਤੇ ਮੋਹ ਦਾ ਪਰਦਾ ਪਾਸੇ ਕਰ ਦਿੱਤਾ।
ਫਿਰ ਸਿੱਖਾਂ ਨੇ ਬੇਨਤੀ ਕੀਤੀ ਮਹਾਰਾਜ ਸਾਨੂੰ ਕਿਸ ਦੇ ਲੜ ਲਾ ਚੱਲੇ ਹੋ ?? ਸਤਿਗੁਰਾਂ ਨੇ ਉਸੇ ਵੇਲੇ ਪੰਜ ਪੈਸੇ ਤੇ ਨਾਰੀਅਲ ਮੰਗਵਾਇਆ ਸਿੱਖ ਥਾਲ ਵਿੱਚ ਪੰਜ ਪੈਸੇ ਅਤੇ ਨਾਰੀਅਲ ਰੱਖ ਲਿਆਏ। ਗੁਰੂ ਪਾਤਸ਼ਾਹ ਨੇ ਤਿੰਨ ਵਾਰ ਹੱਥ ਘੁੰਮਾਇਆ ਫਿਰ ਧਿਆਨ ਧਰ ਕੇ ਨਮਸਕਾਰ ਕੀਤੀ ਤੇ ਬਚਨ ਕੀਤਾ ਬਾਬਾ ਬਕਾਲੇ। ਜਦੋਂ ਸਿੱਖਾਂ ਨੇ ਨਾਮ ਪੁੱਛਿਆ…. ਤਾਂ ਇਹ ਹੀ ਕਿਹਾ ਗੁਰੂ ਕਦੇ ਛੁਪਿਆ ਨਹੀਂ ਰਹਿੰਦਾ। ਗੁਰਿਆਈ ਦੀ ਸਾਰੀ ਸਮੱਗਰੀ ਭਾਈ ਦਰਗਾਹ ਮੱਲ ਜੀ ਨੇ ਸਾਂਭ ਕੇ ਰੱਖੀ। ਬਾਅਦ ਵਿੱਚ ਇਹੀ ਬਾਬਾ ਬਕਾਲਾ ਸਾਹਿਬ ਲੈ ਕੇ ਆਏ।
ਦਿੱਲੀ ਦੀ ਸੰਗਤ ਨੂੰ ਪਤਾ ਲੱਗਾ ਤਾਂ ਸੰਗਤ ਵਹੀਰਾਂ ਘੱਤ ਕੇ ਪਹੁੰਚ ਗਈਆਂ। ਲੱਗਦਾ ਸੀ ਜਿਵੇਂ ਸਾਰਾ ਸ਼ਹਿਰ ਹੀ ਇਕੱਠਾ ਹੋ ਗਿਆ ਹੋਵੇ। ਸਿੱਖਾਂ ਨੇ ਤਾਂ ਦਰਸ਼ਨ ਕਰਨ ਤੋਂ ਰੋਕਿਆ , ਪਰ ਗੁਰੂਦੇਵ ਨੇ ਆਗਿਆ ਦੇ ਦਿੱਤੀ। ਸਤਿਗੁਰੂ ਤੰਬੂ ਵਿੱਚ ਬੈਠੇ ਸਨ ਹੁਕਮ ਹੋਇਆ ਇੱਕ ਪਾਸੇ ਤੋਂ ਸੰਗਤ ਦਰਸ਼ਨ ਕਰਨ ਦੇ ਲਈ ਅੰਦਰ ਆਵੇ। ਦੂਸਰੇ ਪਾਸੇ ਦੀ ਨਿਕਲਦੀ ਜਾਵੇ। ਇਸੇ ਤਰ੍ਹਾਂ ਸਾਰਾ ਦਿਨ ਸੰਗਤ ਨੂੰ ਦਰਸ਼ਨ ਦਿੱਤੇ ਸ਼ਾਮ ਦਾ ਦੀਵਾਨ ਲੱਗਾ ਹੁਕਮ ਹੋਇਆ ਲਗਾਤਾਰ ਕੀਰਤਨ ਹੁੰਦਾ ਰਵੇ। ਸਾਰੇ ਜਾਗਦੇ ਰਹੋ। ਅੱਧੀ ਰਾਤ ਤੋ ਘੜੀ ਕ ਉਪਰ (ਰਾਤ 1 ਵਜੇ ਦੇ ਕਰੀਬ ) .
ਸਤਿਗੁਰਾਂ ਨੇ ਬਚਨ ਕੀਤਾ ਕਿਸੇ ਨੇ ਰੋਣਾ ਨਹੀਂ ਕੀਰਤਨ ਇਸੇ ਤਰ੍ਹਾਂ ਹੁੰਦਾ ਰਹੇ। ਚਿੱਟੀ ਚਾਦਰ ਨਾਲ ਚੰਦ ਵਰਗਾ ਸੋਹਣਾ ਮੁੱਖੜਾ ਸਦਾ ਲਈ ਢੱਕ ਲਿਆ ਤੇ ਸਰੀਰ ਤਿਆਗ ਦਿੱਤਾ। ਦਿਨ ਚੜ੍ਹਦੇ ਨੂੰ ਸਾਰੇ ਪਾਸੇ ਖ਼ਬਰ ਫੈਲ ਗਈ ਕਿ ਬਾਲਾ ਪ੍ਰੀਤਮ ਜੀ ਜੋਤੀ ਜੋਤਿ ਸਮਾ ਗਏ।
ਉਧਰ ਔਰੰਗਜ਼ੇਬ ਨੇ ਸੋਚਿਆ ਜਿਊਂਦੇ ਜੀਅ ਤਾਂ ਉਨ੍ਹਾਂ ਦਰਸ਼ਨ ਨਹੀਂ ਦਿੱਤੇ , ਮੈਂ ਹੁਣ ਹੀ ਦਰਸ਼ਨ ਕਰ ਲਵਾਂ। ਉਹ ਦਰਸ਼ਨ ਕਰਨ ਆਇਆ ਪਰ ਸਤਿਗੁਰਾਂ ਨੇ ਐਸਾ ਕੌਤਕ ਵਰਤਾਇਆ ਕਿ ਔਰੰਗਜ਼ੇਬ ਨੂੰ ਸਰੀਰ ਨਜ਼ਰ ਹੀ ਨਹੀਂ ਆਇਆ। ਘੇਰਨੀ ਖਾ ਕੇ ਡਿੱਗ ਪਿਆ ਹੋਸ਼ ਆਈ ਤੇ ਵਾਪਸ ਮੁੜ ਗਿਆ।
ਸਤਿਗੁਰਾਂ ਦੇ ਸਰੀਰ ਦਾ ਸਸਕਾਰ ਜਮਨਾ ਕਿਨਾਰੇ ਹੀ ਕੀਤਾ ਗਿਆ। ਜਿੱਥੇ ਯਾਦਗਾਰੀ ਅਸਥਾਨ ਗੁਰਦੁਆਰਾ ਬਾਲਾ ਸਾਹਿਬ ਬਣਿਆ ਹੋਇਆ ਹੈ (ਬਾਅਦ ਵਿੱਚ ਮਾਤਾ ਸੁੰਦਰੀ ਜੀ ਤੇ ਮਾਤਾ ਸਾਹਿਬ ਕੌਰ ਜੀ ਦਾ ਸਸਕਾਰ ਵੀ ਇੱਥੇ ਹੋਇਆ) .ਮਾਤਾ ਕ੍ਰਿਸ਼ਨ ਕੌਰ ਜੀ ਅਸਥੀਆਂ ਲੈ ਕੇ ਸੰਗਤ ਦੇ ਸਮੇਤ ਕੀਰਤਪੁਰ ਸਾਹਿਬ ਆਏ ਤੇ ਪਤਾਲਪੁਰੀ ਜਲ ਪ੍ਰਵਾਹ ਕੀਤੀਆਂ।
ਮਹਾਨ ਕੋਸ਼ ਅਨੁਸਾਰ ਅਜ ਦੇ ਦਿਨ ਚੇਤਰ ਸੁਦੀ 14 -1664 ਨੂੰ ਸਰੀਰ ਤਿਆਗਿਆ ਕੁੱਲ ਉਮਰ 7 ਸਾਲ 8 ਮਹੀਨੇ 26 ਦਿਨ ਸੀ।
ਸ੍ਰੀ ਹਰਿਕਿ੍ਸਨ ਧਿਆਈਐ
ਜਿਸੁ ਡਿਠੈ ਸਭਿ ਦੁਖਿ ਜਾਇ ॥ (ਦਸਮ ਗ੍ਰੰਥ )
ਮੇਜਰ ਸਿੰਘ
ਗੁਰੂ ਕਿਰਪਾ ਕਰੇ
ਅੰਗ : 654
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥*
*ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਅਰਥ: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
ਅੰਗ : 654
जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥*
*रागु सोरठि बाणी भगत कबीर जी की घरु १
ਅਰਥ: (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥
ਅੰਗ : 619
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥
ਅਰਥ: (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸਨ ਕਰ ਲਿਆ, ਉਸ ਦੇ ਅੰਦਰ ਸੁਖ ਖ਼ੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ। (ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੇਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) ॥੧॥ ਹੇ ਭਾਈ! ਉਸ ਗੁਰੂ ਦੀ ਸ਼ਰਨ ਜੇਹੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ (ਉਸ ਦੀ ਸ਼ਰਨ ਪ੍ਰਾਪਤ ਕਰ।) ॥ ਰਹਾਉ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ ॥੨॥੧੨॥੪੦॥
ਅੰਗ : 619
सोरठि महला ५ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥१॥ उबरे सतिगुर की सरणाई ॥ जा की सेव न बिरथी जाई ॥ रहाउ ॥ घर महि सूख बाहरि फुनि सूखा प्रभ अपुने भए दइआला ॥ नानक बिघनु न लागै कोऊ मेरा प्रभु होआ किरपाला ॥२॥१२॥४०॥
ਅਰਥ: ( हे भाई! गुरु की शरण आ कर जिस मनुष ने) परमात्मा के चरणों का दर्शन कर लिया, उस के अंदर सुख खुशी आनंद और आत्मक अडोलता की लहर चल पड़ी। ( जो भी मनुष गुरु की शरण आ पड़ा) गुरु ने उस का ताप (दुःख-कलेश) खत्म कर दिया, रक्षा करने का समर्थय रखने वाले गुरु ने उस बालक को (विघ्नों से) बचा लिया (उस को इस प्रकार बचाया जैसे पिता अपने पुत्र की रक्षा करता है) ॥१॥ हे भाई! उस गुरु की शरण जो मनुख आते हैं (आत्मिक जीवन के रास्तेमें आने वाली रुकावटों से ) बच जाते हैं जिस गुरु कि की हुई सेवा खाली नहीं जाती (उस की शरण प्राप्त कर।)॥रहाउ॥ (हे भाई! जो मनुख गुरु की शरण आते हैं उन के) हृदय में आत्मिक आनंद बना रहता है, उस ऊपर प्रभू सदा दयावान रहता है। बाहर (दुनिया से बरत-विहार करते) भी उस को आत्मिक सुख मिलता रहता है, उस ऊपर परभू सदा दयावान रहता है। गुरू नानक जी कहते हैं, हे नानक! उस मनुख की जिंदगी के रास्ते में कोई रुकावट नहीं आती, उस ऊपर परमात्मा किरपाल हुआ रहता है॥२॥१२॥४०॥
ਅੰਗ : 629
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥