ਅੰਗ : 645
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

अंग : 645
सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥
अर्थ: जो मनुष्य सतिगुरू की ओर से मनमुख हैं, वह (अंत में) बँधे दुख सहते हैं, प्रभू को मिल नहीं सकते, बार-बार पैदा होते मरते रहते हैं; उन्हें चिंता का रोग कभी नहीं छोड़ता, सदा दुखी ही रहते है। हे नानक! कृपा-दृष्टि वाला प्रभू अगर उन्हें बख्श ले तो सतिगुरू के शबद के द्वारा उस में मिल जाते हैं।1।जो मनुष्य सतिगुरू से मनमुख हैं उनका ना ठौर ना ठिकाना; वे व्यभचारिन छॅुटड़ स्त्री की भांति हैं, जो घर-घर में बदनाम होती फिरती है। हे नानक! जो गुरू के सन्मुख हो के बख्शे जाते हैं, वे सतिगुरू की संगति में मिल जाते हैं।2। जो मनुष्य सच्चे हरी को सेवते हैं, वे संसार समुंद्र को पार कर लेते हैं; जो मनुष्य हरी का नाम सिमरते हैं, उन्हें जम छोड़ जाता है; जिन्होंने हरी का नाम जपा है, उन्हें दरगाह में आदर मिलता है; (पर) हे हरी! जिन पर तेरी मेहर होती है, वही मनुष्य तेरी भक्ति करते हैं। सतिगुरू के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।

ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

अंग : 682
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ: हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

अंग : 696
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥

#18ਮਈ_ਜਨਮ_ਦਿਹਾੜਾ 5 ਜੇਠ (1718)
ਸਰਦਾਰ ਦੇਵਾ ਸਿੰਘ ਆਹਲੂਵਾਲੀਆ ਦੇ ਤਿੰਨ ਪੁੱਤਰ ਸੀ ਸਰਦਾਰ ਗੁਰਬਖ਼ਸ਼ ਸਿੰਘ ਸਦਰ ਸਿੰਘ ਤੇ ਬਦਰ ਸਿੰਘ ਬਦਰ ਸਿੰਘ ਸਭ ਤੋਂ ਛੋਟਾ ਸੀ ਕਲਗੀਧਰ ਜੀ ਦੇ ਹਜ਼ੂਰੀ ਸਿੱਖਾਂ ਤੋਂ ਅੰਮ੍ਰਿਤ ਛਕਿਆ ਬਦਰ ਸਿੰਘ ਦਾ ਵਿਆਹ ਸਰਦਾਰ ਬਾਘ ਸਿੰਘ ਦੀ ਭੈਣ ਬੀਬੀ ਜੀਵਨ ਕੌਰ ਦੇ ਨਾਲ ਹੋਇਆ ਜੋ ਤਿਆਰ ਬਰ ਤਿਆਰ ਸਿੰਘਣੀ ਸੀ ਬਹੁਤ ਸਾਰੀ ਬਾਣੀ ਤੇ ਇਤਿਹਾਸ ਯਾਦ ਸੀ #ਦੁਤਾਰੇ ਨਾਲ ਗੁਰਬਾਣੀ ਦਾ ਕੀਰਤਨ ਬਹੁਤ ਸੋਹਣਾ ਕਰਦੀ ਵਿਆਹ ਤੋਂ ਕਾਫ਼ੀ ਸਮੇ ਬਾਅਦ ਘਰ ਵਿੱਚ ਕੋਈ ਔਲਾਦ ਨਾ ਹੋਈ ਤਾਂ ਦੋਵਾਂ ਜੀਆਂ ਨੇ ਕਲਗੀਧਰ ਪਿਤਾ ਦੇ ਹਜੂਰ ਬੇਨਤੀ ਕੀਤੀ ਗੁਰੂ ਦਸਮੇਸ਼ ਨੇ ਕਿਹਾ ਸੰਗਤ ਦੀ ਸੇਵਾ ਕਰੋ ਬਾਣੀ ਨਾਲ ਜੁੜੋ ਤੁਹਾਡੇ ਘਰ ਗੁਰੂ ਕਾ ਲਾਲ ਆਊ ਸਮਾਂ ਲੰਘਦਾ ਗਿਆ ਕਲਗੀਧਰ ਪਿਤਾ ਜੋਤੀ ਜੋਤ ਸਮਾ ਗਏ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦ ਹੋਗੀ ਲੰਮੀ ਉਡੀਕ ਦੇ ਬਾਦ ਗੁਰੂ ਕਿਰਪਾ ਨਾਲ ਮਾਤਾ ਜੀਵਨ ਕੌਰ ਦੀ ਕੁੱਖ ਨੂੰ ਭਾਗ ਲੱਗੇ 5 ਜੇਠ 1718 ਨੂੰ ਪੁੱਤ ਦਾ ਜਨਮ ਹੋਇਆ ਗੁਰੂ ਜਸ ਕਰਦਿਆਂ ਪੁੱਤ ਜੰਮਿਆ ਸੀ ਨਾਮ #ਜੱਸਾ_ਸਿੰਘ ਰੱਖਤਾ ਜੋ ਸਮੇ ਨਾਲ ਕੌਮੀ ਜਥੇਦਾਰ ਸੁਲਤਾਨਿ ਉਲ ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਬਣੇ

ਸਰਦਾਰ ਜੀ ਅਜੇ ਚਾਰ ਕੁ ਸਾਲ ਦੇ ਸੀ ਕਿ ਪਿਤਾ ਜੀ ਚਲਾਣਾ ਕਰ ਗਏ ਮਾਤਾ ਨੇ ਹੌਸਲਾ ਨਹੀਂ ਹਾਰਿਆ ਭਾਣਾ ਮਿੱਠਾ ਕਰਕੇ ਮੰਨਿਆ ਕੁਝ ਸਮੇਂ ਬਾਅਦ ਮਾਂ ਪੁਤ ਮਾਤਾ ਸੁੰਦਰੀ ਦੇ ਦਰਸ਼ਨ ਕਰਨ ਦਿੱਲੀ ਗਏ ਮਾਤਾ ਜੀ ਨੇ ਜਦ ਇਨ੍ਹਾਂ ਦੇ ਕੋਲੋਂ ਕੀਰਤਨ ਸੁਣਿਆ ਤਾਂ ਬੜੇ ਪ੍ਰਸੰਨ ਹੋਏ ਪੱਕੇ ਤੌਰ ਤੇ ਆਪਣੇ ਕੋਲ ਰੱਖ ਲਿਆ ਜੱਸਾ ਸਿੰਘ ਦਾ ਬਚਪਨ ਮਾਤਾ ਸੁੰਦਰੀ ਜੀ ਦੀ ਨਿਗਰਾਨੀ ਹੇਠ ਗੁਜਰਣ ਲੱਗਾ ਮਾਤਾ ਜੀ ਨੇ ਪੁੱਤਰ ਕਰਕੇ ਪਾਲਿਆ ਆਪ ਪੜਾਇਆ ਲਿਖਾਇਆ ਹੋਰ ਬੜੀਆਂ ਰਹਿਮਤਾਂ ਕੀਤੀਆਂ ਕਰੀਬ ਸੱਤ ਸਾਲ ਦਿੱਲੀ ਰਹੇ ਫਿਰ ਮਾਮਾ ਬਾਘ ਸਿੰਘ ਵਾਪਸ ਪੰਜਾਬ ਲੈ ਆਏ ਦਿੱਲੀ ਉ ਤੁਰਨ ਤੋਂ ਪਹਿਲਾਂ ਮਾਤਾ ਸੁੰਦਰ ਕੌਰ ਜੀ ਨੇ ਇੱਕ ਤਲਵਾਰ , ਗੁਰਜ ,ਕਮਾਣ, ਤੀਰਾਂ ਦਾ ਭੱਥਾ ,ਢਾਲ ਇੱਕ ਪੁਸ਼ਾਕ ਤੇ ਨਾਲ ਚਾਂਦੀ ਦੀਆਂ ਚੋਭਾਂ ਦਿੱਤੀਆਂ ਫਿਰ ਬਚਨ ਕਹੇ ਲਾਲ ਜੀ ਗੁਰੂ ਕਿਰਪਾ ਕਰੇ ਤੇਰੇ ਤੇ ਤੇਰੀ ਸੰਤਾਨ ਦੇ ਅੱਗੇ ਆਸਿਆ ਵਾਲੇ (ਚੋਬਦਾਰ) ਚਲਿਆ ਕਰਨਗੇ ਮਾਤਾ ਜੀ ਦੀ ਇਹ ਅਸੀਸ ਸਮੇਂ ਨਾਲ ਪੂਰੀ ਹੋਈ

ਪੰਜਾਬ ਆ ਕੇ ਆਪ ਨੂੰ ਪੂਰਨ ਗੁਰਸਿੱਖ ਨਵਾਬ ਕਪੂਰ ਸਿੰਘ ਜੀ ਦੀ ਸੰਗਤ ਦਾ ਸੁਭਾਗ ਪ੍ਰਾਪਤ ਹੋਇਆ ਨਵਾਬ ਜੀ ਨੇ ਵੀ ਪੁਤਾਂ ਵਾਂਗ ਰੱਖਿਆ ਜਿਸ ਕਰਕੇ ਥੋੜ੍ਹੇ ਸਮੇਂ ਚ ਆਪ ਜੰਗਜੂ ਖਾਲਸਾਈ ਗੁਣਾਂ ਚ ਸੰਪੰਨ ਹੋ ਗਏ ਆਪ ਜੀ ਨੇ ਕਈ ਜੰਗਾਂ ਲੜੀਆਂ ਸਰੀਰ ਏਨਾਂ ਬਲਵਾਨ ਸੀ ਕੇ ਤਕੜਾ ਘੋੜਾ ਛੇ ਮਹੀਨੇ ਮਸਾਂ ਕੱਢਦਾ ਆਵਾਜ਼ ਇੰਨੀ ਗਰਜਵੀਂ ਸੀ ਕਿ ਦੋ ਕੋਹ ਤੱਕ ਸਾਫ ਸੁਣ ਜਾਂਦੀ ਨਿਤਨੇਮ ਕਦੇ ਆਪ ਨੇ ਖੁੰਝਾਇਆ ਨਹੀਂ ਸਗੋਂ ਨਾਲ ਦੇ ਸਾਥੀਆਂ ਨੂੰ ਜਗਾ ਕੇ ਕਹਿਣਾ ਅੰਮ੍ਰਿਤ ਵੇਲਾ ਸੌਣ ਦਾ ਵੇਲਾ ਨਹੀਂ ਬਚਪਨ ਚ ਹੀ ਮਾਂ ਕੋਲੋ ਕੀਰਤਨ ਵੀ ਸਿਖ ਲਿਆ ਸੀ

ਪਰ ਉਪਕਾਰੀ ਇੰਨੇ ਕਿ ਜਦੋਂ ਪਤਾ ਲੱਗਾ ਅਬਦਾਲੀ ਹਜਾਰਾਂ ਹਿੰਦੂਆਂ ਨੂੰ ਗੁਲਾਮ ਬਣਾ ਕੇ ਲਈ ਜਾਦਾ ਤਾਂ ਉਸੇ ਵੇਲੇ ਚੜ੍ਹਾਈ ਕਰ ਕੇ ਬੰਦੀ ਰਿਹਾਅ ਕਰਵਾਏ ਇਸ ਕਰਕੇ ਸਰਦਾਰ ਜੀ ਨੂੰ #ਬੰਦੀ_ਛੋੜ ਵੀ ਕਿਹਾ ਜਾਣ ਲੱਗਾ (ਬੰਦੀਛੋੜ ਬਾਰੇ ਪੂਰੀ ਜਾਣਕਾਰੀ ਕਮੈਟ ਚ ਲਿੰਕ ਪਿਆ )

ਨਵਾਬ ਕਪੂਰ ਸਿੰਘ ਤੋਂ ਬਾਅਦ ਸਰਦਾਰ ਜੀ ਪੰਥ ਦੇ ਸਿਰਮੌਰ ਜਥੇਦਾਰ ਰਹੇ ਆਪ ਆਹਲੂਵਾਲੀਆ ਮਿਸਲ ਦੇ ਜਥੇਦਾਰ ਸਨ ਕਪੂਰਥਲਾ ਆਪ ਦੀ ਰਾਜਧਾਨੀ ਸੀ ਇਨ੍ਹਾਂ ਦੀ ਅਗਵਾਈ ਹੇਠ ਜਦੋ ਖਾਲਸੇ ਨੇ ਲਾਹੌਰ ਫ਼ਤਹਿ ਕੀਤਾ ਲਹੌਰ ਤਖਤ ਤੇ ਬੈਠਾ ਕੇ ਪੰਥ ਨੇ ਆਪ ਨੂੰ ਨਾਮ ਦਿੱਤਾ “ਸੁਲਤਾਨਿ-ਉਲ ਕੌਮ” ਭਾਵ ਕੌਮ ਦਾ ਬਾਦਸ਼ਾਹ

ਦਿੱਲੀ ਫਤਹਿ ਸਮੇਂ ਵੀ ਆਪ ਬਾਬਾ ਬਘੇਲ ਸਿੰਘ ਦੇ ਨਾਲ ਸਨ ਛੋਟੇ ਤੇ ਵੱਡੇ ਦੋਨੋਂ ਘੱਲੂਘਾਰੇ ਆਪਣੇ ਪਿੰਡੇ ਤੇ ਹੰਢਾਏ ਵੱਡੇ ਘੱਲੂਘਾਰੇ ਵਿੱਚ ਤਾਂ ਆਪ ਇੰਨੇ ਜੂਝੇ ਕੇ ਕਿ ਕਈ ਵਾਰ ਮਸਾਂ ਮਸਾਂ ਬਚੇ 22 ਗਹਿਰੇ ਫੱਟ ਆਪ ਦੇ ਸਰੀਰ ਤੇ ਸੀ ਸਰਦਾਰ ਜੀ ਦੀ ਅਗਵਾਈ ਹੇਠ ਸਰਹਿੰਦ ਨੂੰ ਪੂਰੀ ਤਰਾਂ ਢਹਿ ਢੇਰੀ ਕਰਕੇ ਖੋਤਿਆਂ ਦੇ ਨਾਲ ਹਲ ਵਾਹੇ ਸੀ ਮਹਾਨ ਕੋਸ਼ ਨੇ ਸਰਦਾਰ ਜੀ ਨੂੰ “ਕਰਨੀ ਵਾਲਾ ਸਿੰਘ” ਲਿਖਿਅਾ ਹੈ

ਐਸੇ ਮਹਾਨ ਪਰਉਪਕਾਰੀ ਪੂਰਨ ਗੁਰਸਿੱਖ ਕੌਮੀ ਜਰਨੈਲ ਸੁਲਤਾਨਿ-ਉਲ ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਜੀ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਹੋਣ

#ਸਰੋਤ ਡਾ ਗੰਡਾ ਸਿੰਘ ਪ੍ਰਿੰਸੀਪਲ ਸਤਿਬੀਰ ਸਿੰਘ

#ਨੋਟ ਅਜੋਕੇ ਆਗੂਆਂ ਨੂੰ ਸਰਦਾਰ ਜੱਸਾ ਸਿੰਘ ਦਾ ਜੀਵਨ ਜ਼ਰੂਰ ਪੜ੍ਹਨਾ ਚਾਹੀਦਾ

ਮੇਜਰ ਸਿੰਘ
ਗੁਰੂ ਕਿਰਪਾ ਕਰੇ

ਅੰਗ : 668
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

अंग : 668
धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥
अर्थ: हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए जीवन बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की शांति) की बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ सकते। तूँ परे से परे हैं, तूँ बेअंत हैं। हे स्वामी! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम सिमरिया, वह गुरू के (बख़्से हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम सिमरिया, उन को उत्तम इज़्जत प्राप्त हुई ॥३॥ पर, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी शरण आया है। तूँ आप ही अपने भगतों की इज्ज़त रखता हैं ॥४॥५॥

अंग : 613
सोरठि महला ५ ॥*
*राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥

अर्थ: (हे भाई! जैसे) राज के कामों में राजा मगन रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरु की सेवा करके परमात्मा की सिफ़त-सालाह में ही प्रसन्न* *रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, जमीन के मालिकों को जमीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़न पढा़न) मे खुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) सवाद (चख्खन) में खुश रहती है, वैसे ही प्रभू के भगत प्रभू की सिफ़त-सालाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥

Begin typing your search term above and press enter to search. Press ESC to cancel.

Back To Top