ਅੰਗ : 963
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।

अंग : 963
सलोक मः ५ ॥ अंम्रित बाणी अमिउ रसु अंम्रितु हरि का नाउ ॥ मनि तनि हिरदै सिमरि हरि आठ पहर गुण गाउ ॥ उपदेसु सुणहु तुम गुरसिखहु सचा इहै सुआउ ॥ जनमु पदारथु सफलु होइ मन महि लाइहु भाउ ॥ सूख सहज आनदु घणा प्रभ जपतिआ दुखु जाइ ॥ नानक नामु जपत सुखु ऊपजै दरगह पाईऐ थाउ ॥१॥
अर्थ: भगवान का नाम आत्मिक जीवन देने वाला जल है, अमृत का स्वाद देने वाला है; (हे भाई !) सतिगुरु की अमृत बसने वाली बाणी के द्वारा इस भगवान-नाम को मन में, शरीर में, हृदय में सिमरो और आठो पहिर भगवान की सिफ़त-सालाह करो । हे गुर-सिक्खो ! (सिफ़त-सालाह वाला यह) उपदेश सुणो, जिंदगी का असल मनोरथ यही है । मन में (भगवान का) प्यार टिकाए, यह मनुखा जीवन-रूप कीमती दाति सफल हो जाएगी । भगवान का सुमिरन करने से दु:ख दूर हो जाता है, सुख, आत्मिक अढ़ोलता और बयंत खुशी प्राप्त होती है । हे नानक ! भगवान का नाम जपने से (इस लोक में) सुख पैदा होता है और भगवान की हजूरी में जगह मिलती है ।1 ।

अंग : 621
सोरठि महला ५ घरु ३ चउपदे ੴ सतिगुर प्रसादि ॥ मिलि पंचहु नही सहसा चुकाइआ ॥ सिकदारहु नह पतीआइआ ॥ उमरावहु आगै झेरा ॥ मिलि राजन राम निबेरा ॥१॥ अब ढूढन कतहु न जाई ॥ गोबिद भेटे गुर गोसाई ॥ रहाउ ॥ आइआ प्रभ दरबारा ॥ ता सगली मिटी पूकारा ॥ लबधि आपणी पाई ॥ ता कत आवै कत जाई ॥२॥ तह साच निआइ निबेरा ॥ ऊहा सम ठाकुरु सम चेरा ॥ अंतरजामी जानै ॥ बिनु बोलत आपि पछानै ॥३॥ सरब थान को राजा ॥ तह अनहद सबद अगाजा ॥ तिसु पहि किआ चतुराई ॥ मिलु नानक आपु गवाई ॥४॥१॥५१॥
अर्थ: जब गोबिंद को, गुरु को सृष्टि के खसम को मिल गए, तब अब (कामादिक वैरीयो से हो रहे सहम से बचने के लिए) किसी ओर जगह (सहारा) खोजने की जरूरत ना रह गई।रहाउ। हे भाई ! नगर के पैंचाँ को मिल के (कामादिक वैरीयो से हो रहा) सहम दूर नहीं किया जा सकता। सरदारों लोकों से भी तस्सली नहीं मिल सकती (कि यह वैरी तंग नहीं करेगे) सरकारी हाकिम के आगे भी यह झगड़ा (पेश करने से कुछ नहीं बनता) भगवान पातिशाह को मिल के फैसला हो जाता है (और, कामादिक वैरीयो का भय खत्म हो जाता है)।1। हे भाई ! जब मनुख भगवान की हजूरी में पहुंचता है (चित् जोड़ता है), तब इस की (कामादिक वैरीयो के विरुध) सारी शिकैत खत्म हो जाती है। तब मनुख वह वसत हासिल कर लेता है जो सदा इस की अपनी बनी रहती है, तब विकारों में फंस कर भटकने से बच जाता है।2। हे भाई ! भगवान की हजूरी में सदा कायम रहने वाले न्याय अनुसार (कामादिकाँ के साथ हो रही टकर का) फैसला हो जाता है। उस दरगाह में (जुल्मी का कोई लिहाज नहीं किया जाता) स्वामी नौकर एक जैसा समझा जाता है। हरेक के दिल की जानने वाला भगवान (हजूरी में पहुंचे हुए सवाली के दिल की) जानता है, (उस के) बोले बिना वह भगवान आप (उस के दिल की पीड़ा को) समझ लेता है।3। हे भाई ! भगवान सारे लोकों का स्वामी है, उस के साथ मिलाप-अवस्था में मनुख के अंदर भगवान की सिफ़त-सालाह की बाणी एक-रस पूरा प्रभाव डाल लेती है (और, मनुख ऊपर कामादिक वैरी अपना जोर नहीं पा सकते)। (पर, हे भाई ! उस को मिलने के लिए) उस के साथ कोई चलाकी नहीं की जा सकती। हे नानक ! (बोल-हे भाई ! अगर उस को मिलना है, तो) आपा-भाव गवा के (उस को) मिल।4।1।51।

ਅੰਗ : 621
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।1। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।2। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।3। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।4।1। 51।

ਅੰਗ : 686
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਅਰਥ: ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

ਅੰਗ : 697
ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥

अंग : 697
जैतसरी महला ४ ॥ जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥
अर्थ: हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥

ਅੰਗ : 609
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।

अंग : 609
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! बड़ी किस्मत से मुझे पूरा गुरु मिल गया है, मेरे मन में आत्मिक जीवन की सूझ पैदा हो गयी है। अब मुझे अपने मालिक का सहारा हो गया है, कोई उस मालिक की बराबरी नहीं कर सकता।1। हे भाई! में अपने गुरु से कुर्बान जाता हूँ, (गुरु की कृपा से) मेरे हिर्दय-घर में आनंद बना रहता है, इस लोक में भी आत्मिक अडोलता का सुख मुझे प्राप्त हो गया है, और, परलोक में भी यह सुख सथिर रहने वाला है।रहाउ। हे भाई! जब से में गुरु की शरण आया हूँ, मुझे परमात्मा के नाम का सहारा हो गया है, कोई भय अब मुझे छु नहीं सकता (मुझे निश्चय हो गया है की जो) सिरजनहार सब के दिल की जानने वाला है वो ही मेरे सिर ऊपर रखवाला है।2। (हे भाई! गुरु की कृपा से मुझे विश्वास हो गया है कि) जिस परमात्मा का दर्शन मानव जनम को फल देने वाला है, जिस परमात्मा की हस्ती मौत से रहित है, वह उस वक्त भी (मेरे सर पर) मौजूद है, और, सदा कायम रहने वाला है। वह प्रभु अपनी प्रीति की अपने प्यार की दाति दे के अपने सेवकों को अपने गले से लगा लेता है।3। हे भाई! मुझे नानक को पूरा गुरु मिल गया है, मेरे सारे दुख दूर हो गए हैं। वह गुरु बड़ी महिमावाला है, आश्चर्य शोभा वाला है, उसकी शरण पड़ने से जिंदगी का उद्देश्य प्राप्त हो जाता है।4।5।

ਅੰਗ : 692
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

Begin typing your search term above and press enter to search. Press ESC to cancel.

Back To Top