ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥ ਕਬੀਰ ਜੀ ਆਖਦੇ ਹਨ – ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥

ਰਸਤੇ ਵਿਚ ਡੇਰੇ ਪੜਾਅ ਕਰਦੇ ਤੇ ਜਗ੍ਹਾ ਜਗ੍ਹਾ ਗੁਰਮੱਤ ਦਾ ਉਪਦੇਸ਼ ਦਿੰਦੇ ਹੋਏ ਗੁਰੂ ਜੀ ਦਿੱਲੀ ਪੁਜ ਗਏ।
ਮਿਰਜ਼ਾ ਰਾਜਾ ਜੈ ਸਿੰਘ ਨੇ ਅਗਾਂਹ ਆ ਕੇ ਆਪ ਦਾ ਸੁਆਗਤ ਕੀਤਾ ਤੇ ਰਾਏ ਸੀਨਾ ਵਿਖੇ ਆਪਣੇ ਮਹਿਲ ਵਿਚ ਉਤਾਰਾ ਕਰਾਇਆ।
ਦਿੱਲੀ ਦੀਆਂ ਸੰਗਤਾਂ ਨੂੰ ਖ਼ਬਰ ਲੱਗੀ ਤਾਂ ਉਹ ਹੁਮ ਹੁਮਾ ਕੇ ਦਰਸ਼ਨਾਂ ਲਈ ਪਹੁੰਚਣ ਲਗੀਆਂ। ਦੀਵਾਨ ਸਜਣੱ ਲੱਗੇ। ਨਾਮ ਦਾ ਪ੍ਰਵਾਹ ਚਲ ਪਿਆ।
ਕੁਝ ਦਿਨ ਲੰਘੇ। ਤਦ ਬਾਦਸ਼ਾਹ ਔਰੰਗਜ਼ੇਬ ਨੇ ਦਰਸ਼ਨ ਦੇਣ ਲਈ ਬੇਨਤੀ ਕਰ ਭੇਜੀ।
ਗੁਰੂ ਜੀ ਨੇ ਉੱਤਰ ਵਿਚ ਕਹਿ ਭੇਜਿਆ, ‘ਸਾਡਾ ਵੱਡਾ ਭਾਈ ਤੁਹਾਡੇ ਦਰਬਾਰ ਵਿਚ ਮੌਜੂਦ ਹੈ ਅਤੇ ਤੁਹਾਡੇ ਕਹੇ ਵਿਚ ਹੈ। ਪਿਤਾ ਜੀ ਦੀ ਸਾਨੂੰ ਆਗਿਆ ਸੀ ਕਿ ਰਾਜਸੀ ਮਾਮਲਿਆਂ ਬਾਰੇ ਸਾਡਾ ਵੱਡਾ ਭਾਈ ਹੀ ਤੁਹਾਡੇ ਨਾਲ ਗੱਲ ਬਾਤ ਕਰੇ। ਸਾਨੂੰ ਉਹ ਇਸ ਵਿਚ ਦਖ਼ਲ ਦੇਣ ਤੋਂ ਮਨ੍ਹਾ ਕਰ ਗਏ ਸਨ।
ਸਾਡਾ ਕਾਰਜ ਖੇਤਰ ਤਾਂ ਸਤਿਨਾਮ ਦਾ ਉਪਦੇਸ਼ ਦੇਣਾ ਤੇ ਗੁਰਮਤ ਦਾ ਪ੍ਰਚਾਰ ਕਰਨਾ ਹੈ। ਬਾਦਸ਼ਾਹ ਨੇ ਸਾਡੇ ਪਾਸੋਂ ਕੀ ਲੈਣਾ ਹੈ ਤੇ ਅਸੀਂ ਉਸ ਤੋਂ ਕੀ ਲੈਣਾ ਹੈ?’
ਔਰੰਗਜ਼ੇਬ ਇਹ ਉੱਤਰ ਸੁਣ ਕੇ ਗੁਰੂ ਜੀ ਦੀ ਸਾਦਗੀ ਤੇ ਨਿਰਛਲਤਾ ਤੇ ਹੈਰਾਨ ਹੋਇਆ। ਅਗਲੇ ਦਿਨ ਉਸ ਨੇ ਆਪਣੇ ਸ਼ਹਿਜ਼ਾਦੇ ਨੂੰ ਗੁਰੂ ਪਾਸ ਭੇਜਿਆ ਕਿ ਉਹ ਰਾਮ ਰਾਇ ਦੇ ਗੁਰ-ਗੱਦੀ ਬਾਰੇ ਦਾਅਵੇ ਦੀ ਉਨ੍ਹਾਂ ਨਾਲ ਗੱਲ ਕਰੇ।
ਗੁਰੂ ਜੀ ਨੇ ਸ਼ਹਿਜ਼ਾਦੇ ਰਾਹੀਂ ਬਾਦਸ਼ਾਹ ਨੂੰ ਇਹ ਕਹਿ ਭੇਜਿਆ, ‘ਗੁਰ ਗੱਦੀ ਕੋਈ ਵਿਰਾਸਤ ਜਾਂ ਜੱਦੀ ਜਾਇਦਾਦ ਨਹੀਂ ਜਿਹੜੀ ਬਾਪ ਤੋਂ ਬਾਅਦ ਵੱਡੇ ਪੁੱਤਰ ਨੂੰ ਹੀ ਮਿਲੇ।
ਆਦਿ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਪੁੱਤਰਾਂ ਨੂੰ ਛੱਡ ਕੇ ਆਪਣੇ ਸੇਵਕ ਸਿੱਖ ਨੂੰ ਗੱਦੀ ਬਖ਼ਸ਼ੀ ਸੀ।
ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਨੇ ਵੀ ਆਪਣੇ ਪੁੱਤਰਾਂ ਨੂੰ ਗੱਦੀ ਨਹੀਂ ਦਿੱਤੀ ਸੀ ਸਗੋਂ ਯੋਗ ਸਿੱਖਾਂ ਨੂੰ ਗੁਰਿਆਈ ਦਾ ਤਿਲਕ ਲਗਾਇਆ ਸੀ।
ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣੇ ਵੱਡੇ ਪੁੱਤਰ ਨੂੰ ਛਡ ਕੇ ਸਭ ਤੋਂ ਛੋਟੇ ਪੁੱਤਰ ਨੂੰ ਗੁਰਤਾ ਬਖ਼ਸ਼ੀ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਪੁੱਤਰਾਂ ਨੂੰ ਤੇ ਵੱਡੇ ਪੋਤਰੇ ਨੂੰ ਛੱਡ ਕੇ ਛੋਟੇ ਪੋਤਰੇ ਨੂੰ ਗੁਰ ਗੱਦੀ ਲਈ ਨਾਮਜ਼ਦ ਕੀਤਾ ਸੀ।
ਇਸ ਤੋਂ ਪ੍ਰਤੱਖ ਹੈ ਕਿ ਗੁਰੂ ਸਾਹਿਬਾਨ ਨੇ ਜਿਸ ਨੂੰ ਯੋਗ ਤੇ ਧੁਰੋਂ ਅੰਗਿਆ ਹੋਇਆ ਜਾਣਿਆ, ਉਸ ਨੂੰ ਹੀ ਗੁਰਿਆਈ ਸੌਂਪੀ। ਸੋ ਗੁਰੂ ਪਿਤਾ ਜੀ ਲਈ ਵੀ ਜ਼ਰੂਰੀ ਨਹੀਂ ਸੀ ਕਿ ਗੁਰ ਗੱਦੀ ਵੱਡੇ ਪੁੱਤਰ ਰਾਮਰਾਇ ਨੂੰ ਹੀ ਦੇ ਕੇ ਜਾਂਦੇ।
ਜੇ ਕਰ ਉਨ੍ਹਾਂ ਨੇ ਵੱਡੇ ਪੁੱਤਰ ਨੂੰ ਛਡ ਕੇ ਛੋਟੇ ਪੁੱਤਰ ਨੂੰ ਗੱਦੀ ਲਈ ਚੁਣਿਆ ਤਾਂ ਇਹ ਕੋਈ ਅਨੋਖੀ ਜਾਂ ਅਲੋਕਾਰ ਗੱਲ ਨਹੀਂ ਕੀਤੀ।
ਸਾਡੇ ਵੱਡੇ ਭਾਈ ਰਾਮ ਰਾਇ ਨੇ ਗੁਰ ਮਰਿਆਦਾ ਭੰਗ ਕੀਤੀ ਜਿਸ ਕਰਕੇ ਪਿਤਾ ਗੁਰੂ ਜੀ ਨੇ ਉਹਨਾਂ ਦਾ ਤਿਆਗ ਕਰ ਦਿੱਤਾ। ਇਸ ਵਿਚ ਕੋਈ ਵਧੀਕੀ ਜਾਂ ਬੇਇਨਸਾਫ਼ੀ ਨਹੀਂ। ਰਾਮਰਾਇ ਦਾ ਦਾਅਵਾ ਝੂਠਾ ਤੇ ਨਿਰਾਧਾਰ ਹੈ’।
ਗੁਰੂ ਜੀ ਦਾ ਤਰਕਸ਼ੀਲ ਉੱਤਰ ਸੁਣ ਕੇ ਔਰੰਗਜ਼ੇਬ ਦੀ ਤਸੱਲੀ ਹੋ ਗਈ। ਉਸ ਨੇ ਜਾਣ ਲਿਆ ਕਿ ਰਾਮ ਰਾਇ ਦਾ ਗੱਦੀ ਲਈ ਦਾਅਵਾ ਕੁਝ ਵਜ਼ਨ ਨਹੀਂ ਰਖਦਾ। ਉਸ ਨਾਲ ਕੋਈ ਬੇਇਨਸਾਫ਼ੀ ਨਹੀਂ ਹੋਈ। ਨਾ ਗੁਰੂ ਘਰ ਦੀ ਰਵਾਇਤ ਤੋੜੀ ਗਈ ਹੈ।

रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥

ਅੰਗ : 656

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥

ਅੰਗ : 656

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥

अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।

ਅੰਗ : 657

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥

ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2

*ਧਰਮ ਦੀ ਚਾਦਰ -ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ*

ਗੁਰੂ ਤੇਗ ਬਹਾਦਰ ਜੀ ਨੂੰ ਆਗਮਨ ਸਮੇਂ, ਜਦੋਂ ਪਿਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਵੇਖਿਆ ਤਾਂ ਵੇਖ ਕੇ ਬਾਲਕ ਨੂੰ ਨਮਸਕਾਰ ਕੀਤੀ ਅਤੇ ਉਚਾਰਿਆ “ਦੀਨ ਰਛ ਸੰਕਟ ਹਰੈ” ਅਤੇ ਅਰਦਾਸ ਕੀਤੀ।

* ਗੁਰੂ ਨਾਨਕ ਸਾਹਿਬ ! ਇਸ ਬਾਲ ਨੂੰ ਅੜ ਖਲੋਣ ਦੀ ਸ਼ਕਤੀ, ਬੁਰਾਈ ਨਾਲ ਸਦਾ ਟਕਰਾਉਣ ਦਾ ਬਲ ਅਤੇ ਆਖਰੀ ਦਮ ਤੱਕ ਜੂਝਣ ਦੀ ਤਾਕਤ ਦੇਣਾ ।

– ਹੋਰ ਬਚਨ ਕੀਤੇ ਕਿ ਇਹ ਬਾਲਕ ਅਜਰ ਨੂੰ ਜਰਨ ਵਾਲਾ, ਧੀਰਜ ਦਾ ਧੁਰੰਦਰ, ਆਪਾ ਵਾਰਨ ਵਾਲਾ ਹੈ ।

– ਇਹ ਬਾਲਕ ਧਰਤੀ ਦਾ ਭਾਰ ਦੂਰ ਕਰੇਗਾ, ਹਿੰਦ ਦੀ ਰੱਖਿਆ ਸੀਸ ਰੂਪੀ ਚਾਦਰ ਵਿਛਾ ਕੇ ਕਰੇਗਾ ਅਤੇ ਸੂਰਜ ਵਾਂਗ ਰੌਸ਼ਨੀ ਦੇ ਕੇ ਘੋਰ ਅਨ੍ਹਿਆ ਹਟਾਏਗਾ।

– ਇਹ ਸਾਰੇ ਬਚਨ 1675 ਈ ਵਿੱਚ ਗੁਰੂ ਤੇਗ ਬਹਾਦਰ ਜੀ ਨੇ ਆਪਣੀ ਸ਼ਹਾਦਤ ਦੇ ਕੇ ਪੂਰੇ ਕੀਤੇ। ਨਾ ਤਾਂ ਆਪ ਤਿਲਕ ਲਗਾਉਂਦੇ ਸਨ ਅਤੇ ਨਾ ਹੀ ਜਨੇਊ ਪਹਿਨਦੇ ਸਨ ਪਰ ਤਿਲਕ ਅਤੇ ਜਨੇਊ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ।

ਬੇਨਤੀ :- ਸਿੱਖ ਨੂੰ ਕਿਸੇ ਧਰਮ ਦੀ ਰੱਖਿਆ ਲਈ, ਇੱਜ਼ਤ-ਮਾਣ ਲਈ ਜਾਨ ਦੇਣੀ, ਆਪਣਾ ਆਪ ਕੁਰਬਾਨ ਕਰਨਾ ਤਾਂ ਗੁਰੂ ਜੀ ਨੇ ਸਿਖਾਇਆ ਹੈ

ਅੰਗ : 688

ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ ਜੁੜ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ ਦਾ ਖ਼ਜ਼ਾਨਾ ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ ਮੌਤ ਦਾ ਸੱਦਾ ਆਉਂਦਾ ਹੈ ਤਾਂ ਕੋਈ ਜੀਵ ਉਸ ਸੱਦੇ ਨੂੰ ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ ਜੀਵਾਂ ਨੂੰ ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਕੀਤੇ ਕਰਮਾਂ ਅਨੁਸਾਰ ਲੇਖ ਲਿਖਦਾ ਹੈ, ਆਪ ਹੀ ਜੀਵ ਨੂੰ ਸਹੀ ਜੀਵਨ-ਰਾਹ ਦੀ ਸੂਝ ਬਖ਼ਸ਼ਦਾ ਹੈ। ਮਾਲਕ ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ! ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼।੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਹੋਰ ਜੇਹੜਾ ਭੀ ਜਗਤ ਵਿਚ ਆਇਆ ਹੈ, ਉਹ ਇਥੋਂ ਆਖ਼ਰ ਚਲਾ ਜਾਇਗਾ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਜਿਸ ਮਨੁੱਖ ਦੀ ਭਟਕਣਾ ਗੁਰੂ ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ ਤੇ ਸਮਝ ਲੈਂਦਾ ਹੈ ਕਿ ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਆਪਣੇ ਵਿਚ ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ ਦੀ ਦਾਤਿ ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ ਲੋਕ ਪਰਲੋਕ ਵਿਚ ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ ਸਾਰੇ ਜਗਤ ਦਾ ਮਾਲਕ ਹੈ, ਉਸ ਨੇ ਜੰਮਣਾ ਤੇ ਮਰਨਾ ਦੋ ਰਸਤੇ ਚਲਾਏ ਹਨ। ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, ਉਸੇ ਦੇ ਹੁਕਮ ਅਨੁਸਾਰ ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, ਤੇ ਇਹ ਨਹੀਂ ਸਮਝਦਾ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਜਗਤ ਵਿਚ ਆਉਂਦਾ ਹੈ, ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।

ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ ਨਾਮ ਵਾਸਤੇ ਉਹਨਾਂ ਦੀ ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ। ਹੇ ਪ੍ਰਭੂ! ਜਦੋਂ ਭਗਤ ਜਨ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ ਆਪਣੇ ਸਾਰੇ ਜੀਵਨ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।

ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ ਤੇ ਉਸ ਦੀ ਸਿੱਖਿਆ ਅਨੁਸਾਰ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ ਮਾਇਆ ਵਲੋਂ ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ ਆਪਣੇ ਅੰਦਰੋਂ ਦੂਰ ਕਰ ਲਈ ਹੁੰਦੀ ਹੈ।੫।੨।

Begin typing your search term above and press enter to search. Press ESC to cancel.

Back To Top