ਅੰਗ : 652-653
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥
अंग : 652-653
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥
ਅੰਗ : 666
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਅਰਥ: ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।
15 ਮਈ ਪ੍ਰਕਾਸ਼ ਪੁਰਬ ਗੁਰੂ ਅਮਰਦਾਸ ਮਹਾਰਾਜ ਜੀ ਦਾ , ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ , ਆਉ ਸੰਖੇਪ ਝਾਤ ਮਾਰੀਏ ਗੁਰੂ ਸਾਹਿਬ ਦੇ ਜੀਵਨ ਕਾਲ ਤੇ ਜੀ ।
ਜਦੋ ਗੁਰੂ ਅਮਰਦਾਸ ਮਹਾਰਾਜ ਦੀ ਗੱਲ ਕਰਦੇ ਹਾ ਤਾ ਅੱਖਾਂ ਸਾਹਮਣੇ ਲੰਮਾ ਕੱਦ , ਸੁੰਦਰ ਮੁੱਖ , ਚਿੱਟਾ ਦੁੱਧ ਵਰਗਾ ਦਾਹੜਾ , ਹੱਥ ਵਿਚ ਖੂੰਡਾ ਫੜੀ ਸਤਿਗੁਰੂ ਅਮਰਦਾਸ ਮਹਾਰਾਜ ਦੇ ਦਰਸ਼ਨ ਹੁੰਦੇ ਹਨ। ਜਦੋ ਗੁਰੂ ਸਾਹਿਬ ਸੰਗਤਾਂ ਵਿੱਚ ਆਉਦੇ ਇਉ ਮਹਿਸੂਸ ਹੁੰਦਾ ਜਿਵੇ ਅਕਾਲ ਪੁਰਖ ਪ੍ਰਕਾਸ਼ ਰੂਪ ਹੋ ਕੇ ਆ ਰਹੇ ਹੋਣ । ਸਾਰੀ ਸੰਗਤ ਨੂੰ ਏਨਾ ਪਿਆਰ ਕਰਦੇ ਕਿ ਕਾਇਨਾਤ ਦਾ ਪਿਆਰ ਵੀ ਫਿਕਾ ਪੈ ਜਾਵੇ । ਇਸ ਸੰਸਾਰ ਵਿੱਚ ਸਾਰੇ ਪਿਆਰ ਜਿਉਦੇ ਜੀਅ ਤੱਕ ਹੀ ਸੀਮਤ ਹਨ , ਜਦ ਕੋਈ ਮਰ ਜਾਵੇ ਸਾਰੇ ਪਿਆਰ ਕਰਨ ਵਾਲੇ ਆਪਣੇ ਹੱਥੀ ਸਾੜ ਕੇ ਆ ਜਾਦੇ ਹਨ , ਕੋਈ ਸਾਥ ਨਹੀ ਨਿਭਾ ਸਕਦਾ । ਪਰ ਗੁਰੂ ਜਿਉਦੇ ਜੀਅ ਤੇ ਗਲ ਨਾਲ ਲਾ ਕੇ ਰੱਖਦਾ ਹੈ ਪਰ ਮਰਨ ਤੋ ਬਾਅਦ ਵੀ ਸਾਥ ਨਹੀ ਛੱਡਦਾ । ਐਸਾ ਪਿਆਰ ਗੁਰੂ ਅਮਰਦਾਸ ਮਹਾਰਾਜ ਆਪਣੀ ਸੰਗਤ ਨਾਲ ਕਰਦੇ ਸਨ ।
ਗੁਰੂ ਅਮਰਦਾਸ ਮਹਾਰਾਜ ਜੀ ਦਾ ਜਨਮ 1479 ਈਸਵੀ ਨੂੰ ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਸਾਹਿਬ ਵਿੱਚ ਪਿਤਾ ਤੇਜ ਭਾਨ ਦੇ ਘਰ ਮਾਤਾ ਲਖਮੀ ਦੇਵੀ ਦੀ ਪਵਿੱਤਰ ਕੁੱਖ ਤੋ ਹੋਇਆ। ਗੁਰੂ ਜੀ ਚਾਰ ਭਰਾ ਸਨ ਆਪ ਸਾਰਿਆ ਨਾਲੋ ਵੱਡੇ ਸਨ ਆਪ ਜੀ ਦਾ ਵਿਆਹ ਦੇਵੀ ਚੰਦ ਬਹਿਲ ਦੀ ਧੀ ਬੀਬੀ ਰਾਮ ਕੌਰ ਜੀ ਨਾਲ ਹੋਇਆ , ਸਹੁਰੇ ਪਰਿਵਾਰ ਵਿੱਚ ਮਾਤਾ ਰਾਮ ਕੌਰ ਜੀ ਦਾ ਨਾਮ ਬਦਲ ਕੇ ਮਨਸਾ ਦੇਵੀ ਜੀ ਰੱਖ ਦਿੱਤਾ । ਆਪ ਜੀ ਦੇ ਘਰ ਦੋ ਪੁੱਤਰ ਬਾਬਾ ਮੋਹਣ ਜੀ ਤੇ ਬਾਬਾ ਮੋਹਰੀ ਜੀ ਹੋਏ ਤੇ ਦੋ ਧੀਆ ਬੀਬੀ ਭਾਨੀ ਜੀ ਤੇ ਬੀਬੀ ਦਾਨੀ ਜੀ ਹੋਈਆ। ਆਪ ਜੀ ਨੇ ਆਪਣੇ ਸਮੇਂ ਵਿੱਚ ਬਹੁਤ ਵੱਡੇ ਕਾਰਜ ਕੀਤੇ ਆਪ ਜੀ ਨੇ ਪੰਗਤ ਤੇ ਸੰਗਤ ਪ੍ਰਥਾ ਸੁਰੂ ਕੀਤੀ ਠੰਡੇ ਜਲ ਵਾਸਤੇ ਖੂਹ ਤੇ ਬਾਉਲੀਆ ਤਿਆਰ ਕਰਵਾਈਆ । ਨਵਾਂ ਨਗਰ ਗੋਇੰਦਵਾਲ ਸਾਹਿਬ ਵਸਾਇਆ ਸਭ ਤੋ ਵੱਡਾ ਕਾਰਜ ਔਰਤਾ ਵਾਸਤੇ ਕੀਤਾ । ਹਜ਼ਾਰਾਂ ਸਦੀਆਂ ਤੋ ਸਤੀ ਪ੍ਰਥਾ ਚਲਦੀ ਆ ਰਹੀ ਸੀ ਕਿ ਜਦੋ ਕਿਸੇ ਔਰਤ ਦਾ ਪਤੀ ਮਰ ਜਾਂਦਾ ਸੀ ਤਾ ਉਸ ਔਰਤ ਨੂੰ ਸਾਰਾ ਸਮਾਜ ਨਾਰੀਅਲ ਉਤੇ ਸੰਦੂਰ ਪਾ ਕੇ ਤੇ ਹੋਰ ਰਸਮਾ ਪੂਰੀਆਂ ਕਰਕੇ ਉਸ ਔਰਤ ਦੇ ਹੱਥ ਵਿਚ ਫੜਾ ਦਿੰਦੇ ਸਨ । ਹੁਣ ਤੇਰਾ ਏਥੋ ਸਭ ਕੁਝ ਮੁੱਕ ਗਿਆ ਹੈ , ਔਰਤ ਨੂੰ ਉਸ ਦੇ ਪਤੀ ਨਾਲ ਹੀ ਜਿਉਦੇ ਜੀਅ ਸਾੜ ਦਿੱਤਾ ਜਾਦਾ ਸੀ । ਪਰ ਜਦੋ ਗੁਰੂ ਅਮਰਦਾਸ ਮਹਾਰਾਜ ਜੀ ਦੇ ਦਰਸ਼ਨ ਕਰਨ ਵਾਸਤੇ ਗੋਇੰਦਵਾਲ ਸਾਹਿਬ ਦੀ ਧਰਤੀ ਤੇ ਅਕਬਰ ਬਾਦਸ਼ਾਹ ਆਇਆ ਤਾ ਗੁਰੂ ਜੀ ਨੇ ਅਕਬਰ ਬਾਦਸ਼ਾਹ ਨੂੰ ਆਖ ਕੇ ਕਾਨੂੰਨ ਬਣਾ ਕੇ ਲਾਗੂ ਕਰਵਾ ਦਿੱਤਾ ਕਿ ਅਜ ਤੋ ਕੋਈ ਔਰਤ ਸਤੀ ਨਹੀ ਹੋਵੇਗੀ ਭਾਵ ਜਿਉਦੇ ਜੀਅ ਸਾੜੀ ਨਹੀ ਜਾਵੇਗੀ । ਉਹ ਔਰਤ ਮੁੜ ਤੋ ਆਪਣਾ ਵਸੇਬਾ ਕਰ ਸਕਦੀ ਹੈ ਹਰ ਇਕ ਨੂੰ ਜਿਉਣ ਦਾ ਅਧਿਕਾਰ ਹੈ । ਐਸੇ ਪਰ ਉਪਕਾਰੀ ਸਨ ਮੇਰੇ ਸਤਿਗੁਰੂ ਅਮਰਦਾਸ ਮਹਾਰਾਜ ਜੀ , ਐਸੇ ਸਤਿਗੁਰੂ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ ।
अंग : 891
रामकली महला ५ ॥ बीज मंत्रु हरि कीरतनु गाउ ॥ आगै मिली निथावे थाउ ॥ गुर पूरे की चरणी लागु ॥ जनम जनम का सोइआ जागु ॥१॥ हरि हरि जापु जपला ॥ गुर किरपा ते हिरदै वासै भउजलु पारि परला ॥१॥ रहाउ ॥ नामु निधानु धिआइ मन अटल ॥ ता छूटहि माइआ के पटल ॥ गुर का सबदु अम्रित रसु पीउ ॥ ता तेरा होइ निरमल जीउ ॥२॥ सोधत सोधत सोधि बीचारा ॥ बिनु हरि भगति नही छुटकारा ॥ सो हरि भजनु साध कै संगि ॥ मनु तनु रापै हरि कै रंगि ॥३॥ छोडि सिआणप बहु चतुराई ॥ मन बिनु हरि नावै जाइ न काई ॥ दइआ धारी गोविद गुोसाई ॥ हरि हरि नानक टेक टिकाई ॥४॥१६॥२७॥
अर्थ: (हे भाई! जिस मनुष्य ने) परमात्मा ( के नाम) का जाप किया, (जिस मनुष्य के) हृदय में गुरू की कृपा से (परमात्मा का नाम) आ बसता है, वह संसार-समुंद्र से पार लांघ गया।1। रहाउ।
(हे भाई!) परमात्मा की सिफत (के गीत) गाया करो (परमात्मा को वश में करने का) यह सबसे श्रेष्ठ मंत्र है। (कीर्तन की बरकति से) परलोक में निआसरे जीवों को भी आसरा मिल जाता है। (हे भाई!) पूरे गुरू के चरणों में पड़ा रह, इस तरह कई जन्मों से (माया के मोह की) नींद में सोया हुआ तू जाग पड़ेगा।1।
हे मन! परमात्मा का नाम कभी ना समाप्त होने वाला खजाना है, इसको सिमरते रहो, तब ही तेरे माया (के मोह) के पर्दे फटेंगे। हे मन! गुरू का शबद आत्मिक जीवन देने वाला रस है, इसको पीता रह, तब ही तेरी जीवात्मा पवित्र होगी।2।
हे मन! हमने बहुत विचार-विचार करके ये निर्णय निकाला है कि परमात्मा की भक्ति के बिना (माया के मोह से) खलासी नहीं हो सकती। प्रभू की वह भगती गुरू की संगति में (प्राप्त होती है। जिसको प्राप्त होती है, उसका) मन और तन परमात्मा के प्रेम-रंग में रंगा जाता है।3।
हे मन! (अपनी) समझदारी और बहती चतुराई को छोड़ दे। (जैसे काई लगने के कारण जमीन में पानी नहीं जा पाता, वैसे ही अहंकार के कारण गुरू के उपदेश का असर नहीं होता), परमात्मा के नाम के बिना ये (अहंकार रूपी) काई दूर नहीं होती। हे नानक! (कह-) जिस मनुष्य पर धरती का पति प्रभू दया करता है, वह मनुष्य परमात्मा के नाम का आसरा लेता है।4।16।17।
ਅੰਗ : 891
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।
ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।
ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।
ਅੰਗ : 674
ਧਨਾਸਰੀ ਮਹਲਾ ੫ ॥*
*ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥
ਅਰਥ: ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ॥੧॥ ਰਹਾਉ ॥ ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ॥੧॥ ਹੇ ਨਾਨਕ ਜੀ! (ਆਖੋ-ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ) ॥੨॥੧੫॥
अंग : 729
सूही महला १ घरु ६ ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥
अर्थ: मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रास्ते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीयां किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।
ਅੰਗ : 729
ਸੂਹੀ ਮਹਲਾ ੧ ਘਰੁ ੬ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।
अंग : 669-670
धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥
अर्थ: हे मेरी जिंदे! जो हरि सारी ही कामनाएं पूरी करने वाला है, जो सारे ही सुख देने वाला है, जिसके वश में (स्वर्ग में रहने वाली समझी गई) कामधेनु है उस ऐसी स्मर्था वाले परमात्मा का स्मरण करना चाहिए। हे मेरे मन! (जब तू परमात्मा का स्मरण करेगा) तब सारे सुख हासिल कर लेगा।1।हे मन! सदा स्थिर प्रभु का नाम सदा जपा कर। हे भाई! सर्व-व्यापक निर्लिप हरि का सदा ध्यान धरना चाहिए, (इस तरह) लोक-परलोक में इज्जत कमा ली जाती है। रहाउ। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरु ने ये समझ दी है कि परमात्मा का नाम जप के संसार समुंदर से पार लांघ जाना है।2।6।12।