ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।

ਸ਼੍ਰੀ ਗੁਰੂ ਅਮਰਦਾਸ ਜੀ ਦੀ ਬੁਢਾਪੇ ਵਿੱਚ ਅਣਥੱਕ ਸੇਵਾ ਦਾ ਜ਼ਿਕਰ ਕਰਨਾ ਕਥਨ ਤੋਂ ਪਰ੍ਹੇ ਹੈ,
ਪੜ੍ਹ ਕੇ ਲੂ ਕੰਡੇ ਖੜ੍ਹੇ ਹੁੰਦੇ ਹਨ। ਧੰਨ ਗੁਰੂ ਤੇ ਧੰਨ ਸਿੱਖੀ ਹੈ।
ਕਾਲੀਆਂ ਘਟਾਵਾਂ ਚੜ੍ਹੀਆਂ, ਸਾਰੇ ਪਾਸੇ ਹਨੇਰਾ ਪਸਰ ਗਿਆ, ਕਿਣਮਿਣ ਬੂੰਦਾਂ ਬਾਂਦੀ ਹੋ ਰਹੀ ਸੀ,ਜਿਸ ਕਰਕੇ ਸਾਰੇ ਪਾਸੇ ਚਿੱਕੜ ਹੋ ਗਿਆ ਸੀ। ਬਿਰਧ ਅਵਸਥਾ ਵਿਚ ਗੁਰੂ ਅਮਰਦਾਸ ਜੀ ਆਪਣੇ ਨੇਮ ਅਨੁਸਾਰ ਬਿਆਸਾ ਤੋਂ ਜਲ ਦੀ ਗਾਗਰ ਭਰ ਕੇ ਤੁਰ ਪਏ। ਬਾਰਸ਼ ਤੇਜ਼ ਹੋ ਗਈ ਰਸਤੇ ਵਿੱਚ ਜੁਲਾਹੇ ਦੀ ਖੱਡੀ ਦੇ ਕਿੱਲੇ ਨਾਲ ਪੈਰ ਅੜਿਆ ਡਿੱਗ ਪਏ। ਖੜਾਕਾ ਸੁਣ ਕੇ ਜੁਲਾਹੇ ਨੇ ਅੰਦਰੋਂ ਆਵਾਜ਼ ਦਿੱਤੀ ਕੌਣ ਹੈ ??
ਜੁਲਾਹੀ ਕਹਿਣ ਲੱਗੀ ਹੋਰ ਕੋਣ ਹੋਣਾ ਏ ਏਸ ਵੇਲੇ ਅਮਰੂ ਨਿਥਾਵਾ ,ਜਿਸ ਨੂੰ ਨਾ ਦਿਨੇ ਆਰਾਮ ਹੈ ਨਾ ਰਾਤੀ , ਕੁੜਮਾਂ ਦੇ ਬੂਹੇ ਤੇ ਬੈਠਾ ਪਾਣੀ ਢੋਂਦਾ ਤੇ ਪੇਟ ਭਰਦਾ ਹੈ,ਹੋਰ ਇਸ ਵੇਲੇ ਕਿਸ ਨੇ ਆਉਣਾ ਹੈ। ਗੁਰੂ ਅਮਰਦਾਸ ਜੀ ਕਹਿਣ ਲੱਗੇ ਕਮਲੀਏ ਹੁਣ ਤੇ ਮੈਂ ਥਾਂ ਵਾਲਾ ਹਾਂ ਜਿਸ ਨੂੰ ਦੀਨ ਦੁਨੀਆ ਦੇ ਮਾਲਕ ਨੇ ਆਪਣੀ ਚਰਨੀਂ ਲਾ ਲਿਆ ਹੋਵੇ ਉਹ ਨਿਥਾਵਾ ਕਿਸ ਤਰ੍ਹਾਂ ਹੋ ਸਕਦਾ ਹੈ। ਗਾਗਰ ਚੁੱਕ ਕੇ ਚਲੇ ਗਏ। ਉਧਰੋਂ ਜੁਲਾਹਾ ਜੁਲਾਹੀ ਨੂੰ ਲੇ ਕੇ ਆ ਗਿਆ ,ਜੋ ਕਮਲੀ ਹੋਈ ਕੱਪੜੇ ਪਾੜਦੀ ਗਾਲ੍ਹਾਂ ਕੱਢਦੀ ਫਿਰੇ। ਜਦੋਂ ਲਿਆ ਕੇ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਚਰਨਾਂ ਤੇ ਮੱਥਾ ਟਿਕਾਇਆ ਦਰਸ਼ਨ ਕਰਵਾਏ, ਤਾਂ ਝੱਟ ਰਾਜ਼ੀ ਹੋ ਗਈ, ਹੋਸ਼ ਹਵਾਸ ਕੈਮ ਹੋ ਗਏ ਹੱਥ ਜੋੜ ਕੇ ਆਪਣੀ ਭੁੱਲ ਦੀ ਮਾਫ਼ੀ ਮੰਗੀ। ਜੁਲਾਹੇ ਜੁਲਾਹੀ ਨੇ ਰਾਤ ਵਾਲੀ ਸਾਰੀ ਘਟਨਾ ਜਿਵੇਂ ਹੋਈ ਸੀ ਸੱਚ ਸੱਚ ਦੱਸ ਦਿੱਤੀ।
ਸਤਿਗੁਰੂ ਸ਼੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਕਹਿਣ ਲੱਗੇ
ਅਮਰਦਾਸ ਨਿਥਾਵਿਆਂ ਦੀ ਥਾਂ ਹੈ , ਨਿਓਟਿਆਂ ਦੀ ਓਟ ਹੈ, ਨਿਆਸਰਿਆਂ ਦਾ ਆਸਰਾ ਹੈ, ਨਿਧਰਿਆਂ ਦੀ ਧਿਰ ਹੈ, ਨਿਪਤਿਆਂ ਦੀ ਪਤ ਹੈ, ਨਿਤਾਣਿਆਂ ਦਾ ਤਾਣ ਹੈ, ਨਿਮਾਣਿਆਂ ਦਾ ਮਾਣ ਹੈ , ਨਿਗਤਿਆਂ ਦੀ ਗਤ ਹੈ। ਸਭ ਪੀਰਾਂ ਦੇ ਪੀਰ ਸਰਬ ਕਲਾ ਸਮਰੱਥ ਅਮਰਦਾਸ ਜੀ ਹਨ। ਇਸ ਤਰ੍ਹਾਂ ਗੁਰੂ ਅੰਗਦ ਸਾਹਿਬ ਜੀ ਨੇ ਬਖਸ਼ਿਸ਼ਾਂ ਦੇ ਦਰਵਾਜ਼ੇ ਖੋਲ੍ਹ ਦਿੱਤੇ !💕
ਭੁੱਲ ਚੁੱਕ ਮੁਆਫ ਕਰਨਾ ਸੰਗਤ ਜੀ 🙏
Harmanpreet Singh

ਗੁਰੂਦਵਾਰਾ ਸ਼੍ਰੀ ਅਮਰਦਾਸ ਜੀ ਸਾਹਿਬ, ਉੱਤਰਾਖੰਡ ਵਿਚ ਹਰਿਦੁਆਰ ਦੇ ਸ਼ਹਿਰ ਵਿਚ ਸਥਿਤ ਹੈ. ਇਹ ਹਰਿਦੁਆਰ ਸ਼ਹਿਰ ਦੇ ਕਨਖਲ ਇਲਾਕੇ ਵਿੱਚ ਸਥਿਤ ਹੈ. ਕਈ ਸਾਲਾਂ ਤੋਂ ਸ਼੍ਰੀ ਗੁਰੂ ਅਮਰਦਾਸ ਜੀ ਗੰਗਾ ਵਿਖੇ ਪ੍ਰਾਰਥਨਾ ਕਰਨ ਲਈ ਹਰਿਦੁਆਰ ਆਏ ਸਨ. ਗੁਰੂ ਸਾਹਿਬ ਇਥੇ ਰਹਿਣ ਲੱਗ ਪਏ . ਬਾਅਦ ਵਿਚ ਗੁਰੂ ਸਾਹਿਬ ਨੇ ਗੁਰੂ ਨਾਨਕ ਦੇਵ ਜੀ ਦੇ ਸ਼ਬਦ ਸੁਣੇ ਅਤੇ ਉਹਨਾਂ ਦੇ ਚੇਲੇ ਬਣ ਗਏ . ਗੁਰੂ ਨਾਨਕ ਦੇਵ ਜੀ ਦੇ ਚੇਲੇ ਬਣੇ ਗੁਰੂ ਅਮਰ ਦਾਸ ਜੀ ਨੇ ਦੂਜੇ ਗੁਰੂ ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਕਈ ਸਾਲਾਂ ਤੱਕ ਸੇਵਾ ਕੀਤੀ

ਅੰਗ : 657
रागु सोरठि बाणी भगत रविदास जी की ੴ सतिगुर प्रसादि ॥
जब हम होते तब तू नाही अब तूही मै नाही ॥ अनल अगम जैसे लहरि मइ ओदधि जल केवल जल मांही ॥१॥ माधवे किआ कहीऐ भ्रमु ऐसा ॥ जैसा मानीऐ होइ न तैसा ॥१॥ रहाउ ॥ नरपति एकु सिंघासनि सोइआ सुपने भइआ भिखारी ॥ अछत राज बिछुरत दुखु पाइआ सो गति भई हमारी ॥२॥ राज भुइअंग प्रसंग जैसे हहि अब कछु मरमु जनाइआ ॥ अनिक कटक जैसे भूलि परे अब कहते कहनु न आइआ ॥३॥ सरबे एकु अनेकै सुआमी सभ घट भुोगवै सोई ॥ कहि रविदास हाथ पै नेरै सहजे होइ सु होई ॥४॥१॥ {पन्ना 657-658}

ਅਰਥ: अर्थ: (हे माधो!) जब तक हम जीवों में अहंकार रहता है, तब तक तू (हमारे अंदर) प्रकट नहीं होता, पर जब तू प्रत्यक्ष होता है तब हमारी ‘मैं’ दूर हो जाती है; (इस ‘मैं’ के हटने से ही हमें ये समझ आ जाती है कि) जैसे बड़ा तूफ़ान आने से समुंद्र लहरों से नाको-नाक भर जाता है, पर असल में वह (लहरें समुंद्र के) पानी में पानी ही हैं (वैसे ही ये सारे जीव-जंतु तेरा अपना ही विकास हैं)।1।
हे माधो! हम जीवों को कुछ ऐसा भुलेखा पड़ा हुआ है कि ये बयान नहीं किया जा सकता। हम जो मानें बैठे हैं (कि जगत तेरे से कोई अलग हस्ती है), वह ठीक नहीं है।1। रहाउ।
(जैसे) कोई राजा अपने तख़्त पर बैठा सो जाए, और सपने में भिखारी बन जाए, राज होते हुए भी वह (सपने में राज से) विछुड़ के दुखी होता है, वैसे ही (हे माधो! तुझसे विछुड़ के) हम जीवों का हाल हो रहा है।2।
जैसे रस्सी और साँप का दृष्टांत है, जैसे (सोने से बने हुए) अनेकों कड़े देख के भुलेखा पड़ जाए (कि सोना ही कई किस्म का होता है, वैसे ही हमें भुलेखा पड़ा हुआ है कि ये जगत तुझसे अलग है), पर तूने अब मुझे कुछ-कुछ भेद जता दिया है। अब वह पुरानी भेद-भाव वाली बात मुझसे कहीं नहीं जाती (भाव, अब मैं ये नहीं कहता कि जगत तुझसे अलग हस्ती है)।3।
(अब तो) रविदास कहता है कि वह प्रभू-पति अनेकों रूप बना के सभी में एक स्वयं ही है, सभी घटों में खुद ही बैठा जगत के रंग माण रहा है। (दूर नहीं) मेरे हाथ से भी नजदीक है, जो कुछ (जगत में) हो रहा है, उसी की रजा में हो रहा है।4।1।

ਅੰਗ : 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ ਹਮਾਰੀ ॥੨॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ ਸਹਜੇ ਹੋਇ ਸੁ ਹੋਈ ॥੪॥੧॥
ਅਰਥ: (ਹੇ ਮਾਧੋ!) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ, ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ ਹੈਂ ਤਦੋਂ ਅਸਾਡੀ 'ਮੈਂ' ਦੂਰ ਹੋ ਜਾਂਦੀ ਹੈ; (ਇਸ 'ਮੈਂ' ਦੇ ਹਟਣ ਨਾਲ ਇਹ ਸਮਝ ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫ਼ਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ-ਨਕ ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ (ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) ।੧।
ਹੇ ਮਾਧੋ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ ਬਿਆਨ ਨਹੀਂ ਕੀਤਾ ਜਾ ਸਕਦਾ। ਅਸੀ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ ਕੋਈ ਵੱਖਰੀ ਹਸਤੀ ਹੈ) , ਉਹ ਠੀਕ ਨਹੀਂ ਹੈ।੧।ਰਹਾਉ।
(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੌਂ ਜਾਏ, ਤੇ, ਸੁਫ਼ਨੇ ਵਿਚ ਮੰਗਤਾ ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ ਹੁੰਦਾ ਹੈ, ਤਿਵੇਂ ਹੀ (ਹੇ ਮਾਧੋ! ਤੈਥੋਂ ਵਿਛੁੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ ਹੈ।੨।
ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ) , ਪਰ ਤੂੰ ਮੈਨੂੰ ਹੁਣ ਕੁਝ ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਨਹੀਂ ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) ।੩।
(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ ਮਾਣ ਰਿਹਾ ਹੈ। (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ।੪।੧।

ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਅਰਥ:- ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।

ਬੇਸ਼ੱਕ ਸਤਿਗੁਰੂ ਜਾਣੀਜਾਣ ਹਨ ਪਰ ਫੇਰ ਵੀ ਉਹ ਆਪਣੇ ਸਿੱਖਾਂ ਅਤੇ ਦੁਨੀਆਂ ਨੂੰ ਸੁਮੱਤ ਬਖਸ਼ਣ ਲਈ ਆਪਣੇ ਸਿੱਖਾਂ ਦੀ ਪਰਖ ਕਰਦੇ ਰਹਿੰਦੇ ਹਨ। ਗੁਰੂ ਅਮਰਦਾਸ ਜੀ ਨੇ ਇੱਕ ਵਾਰ ਆਪਣੇ ਦੋਵੇਂ ਜਵਾਈ ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਨੂੰ ਹੁਕਮ ਕੀਤਾ ਕਿ ਮੈਨੂੰ ਦੋ ਥੜ੍ਹੇ ਚਾਹੀਦੇ ਹਨ ਜਿਨ੍ਹਾਂ ਉੱਤੇ ਬੈਠ ਕੇ ਬਾਉਲੀ ਸਾਹਿਬ ਦੇ ਨਿਰਮਾਣ ਦੀ ਸੇਵਾ ਕਰਵਾਇਆ ਕਰਨੀ ਹੈ। ਸੋ ਤੁਸੀਂ ਦੋਵੇਂ ਮੈਨੂੰ ਇੱਕ ਇੱਕ ਥੜਾ ਬਣਾ ਕੇ ਦਿਓ। ਦੋਹਾਂ ਨੇ ਹੁਕਮ ਮੰਨ ਕੇ ਥੜ੍ਹਾ ਬਣਾਉਣਾ ਆਰੰਭ ਕਰ ਦਿੱਤਾ। ਥੜ੍ਹੇ ਬਣਨ ਤੋਂ ਬਾਅਦ ਜਦੋਂ ਗੁਰੂ ਅਮਰਦਾਸ ਜੀ ਨੇ ਥੜ੍ਹੇ ਵੇਖੇ ਤਾਂ ਕਿਹਾ ਕਿ ਥੜ੍ਹੇ ਜਿਵੇਂ ਸਮਝਾਇਆ ਸੀ ਉਵੇਂ ਨਹੀਂ ਬਣੇ ਹਨ। ਇਹਨਾ ਨੂੰ ਢਾਹ ਕੇ ਦੁਬਾਰਾ ਬਣਾਇਆ ਜਾਵੇ। ਭਾਈ ਰਾਮਾ ਜੀ ਅਤੇ ਭਾਈ ਜੇਠਾ ਜੀ ਵੱਲੋਂ ਥੜ੍ਹਿਆਂ ਨੂੰ ਢਾਹ ਕੇ ਦੁਬਾਰਾ ਬਣਾਇਆ ਗਿਆ। ਗੁਰੂ ਅਮਰਦਾਸ ਜੀ ਨੇ ਫੇਰ ਥੜ੍ਹੇ ਵੇਖੇ ਅਤੇ ਕਿਹਾ ਕਿ ਥੜ੍ਹੇ ਅਜੇ ਵੀ ਮੇਰੀ ਮਰਜ਼ੀ ਦੇ ਮੁਤਾਬਿਕ ਨਹੀਂ ਬਣੇ ਹਨ ਇਸ ਲਈ ਇਹਨਾਂ ਨੂੰ ਢਾਹ ਦਿੱਤਾ ਜਾਵੇ ਅਤੇ ਦੁਬਾਰਾ ਬਣਾਇਆ ਜਾਵੇ। ਤੀਜੀ ਵਾਰ ਵੀ ਗੁਰੂ ਅਮਰਦਾਸ ਜੀ ਨੇ ਥੜ੍ਹੇ ਢਾਹੁਣ ਲਈ ਕਿਹਾ। ਇਸ ਵਾਰ ਭਾਈ ਰਾਮਾ ਜੀ ਗੁੱਸੇ ਵਿਚ ਆ ਗਏ ਅਤੇ ਕਹਿਣ ਲੱਗੇ ਕਿ ਗੁਰੂ ਜੀ ਜਿਵੇਂ ਤੁਸੀਂ ਕਿਹਾ ਸੀ ਮੈਂ ਹਰ ਵਾਰ ਓਦਾਂ ਹੀ ਥੜ੍ਹੇ ਬਣਾਏ ਹਨ। ਤੁਸੀਂ ਹੀ ਭੁੱਲ ਜਾਂਦੇ ਹੋ ਕਿ ਤੁਸੀਂ ਕਿਵੇਂ ਦਾ ਥੜ੍ਹਾ ਬਨਾਉਣ ਲਈ ਕਿਹਾ ਸੀ। ਸੋ ਹੁਣ ਮੈਂ ਇਸ ਥੜ੍ਹੇ ਨੂੰ ਨਹੀਂ ਢਾਹ ਸਕਦਾ। ਏਨਾ ਆਖ ਕੇ ਭਾਈ ਰਾਮਾ ਜੀ ਉਥੋਂ ਚਲੇ ਗਏ ਪਰ ਭਾਈ ਜੇਠਾ ਜੀ ਨੇ ਥੜ੍ਹੇ ਨੂੰ ਢਾਹ ਦਿੱਤਾ ਅਤੇ ਦੁਬਾਰਾ ਬਣਾਇਆ। ਗੁਰੂ ਅਮਰਦਾਸ ਜੀ ਨੇ ਕਿਹਾ ਕਿ ਥੜ੍ਹਾ ਅਜੇ ਵੀ ਮੇਰੀ ਮਰਜ਼ੀ ਦੇ ਮੁਤਾਬਿਕ ਨਹੀਂ ਬਣਿਆ ਹੈ ਦੁਬਾਰਾ ਬਣਾਇਆ ਜਾਵੇ। ਇਤਿਹਾਸ ਦੱਸਦਾ ਹੈ ਕਿ ਸੱਤਵੀਂ ਵਾਰ ਵੀ ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਜੀ ਨੂੰ ਝਿੜਕਿਆ ਕਿ ਤੁਹਾਨੂੰ ਸਮਝ ਨਹੀਂ ਆ ਰਹੀ ਕਿ ਮੈਂ ਕਿੱਦਾਂ ਦਾ ਥੜ੍ਹਾ ਬਣਾਉਣ ਲਈ ਤੁਹਾਨੂੰ ਕਿਹਾ ਹੈ। ਭਾਈ ਜੇਠਾ ਜੀ ਹੱਥ ਜੋੜ ਕੇ ਕਹਿਣ ਲੱਗੇ ਕਿ ਗੁਰੂ ਜੀ ਮੈਂ ਮੂਰਖ ਹਾਂ। ਤੁਸੀਂ ਤਾਂ ਥੜ੍ਹਾ ਬਣਾਉਣ ਲਈ ਮੈਨੂੰ ਚੰਗੀ ਤਰ੍ਹਾਂ ਸਮਝਾਉਂਦੇ ਹੋ ਪਰ ਮੈਂ ਹੀ ਭੁੱਲ ਜਾਂਦਾ ਹਾਂ। ਤੁਸੀਂ ਕਿਰਪਾ ਕਰਕੇ ਮੈਨੂੰ ਸੁਮੱਤ ਵੀ ਬਖਸ਼ੋ ਤਾਂ ਜੋ ਮੈਂ ਤੁਹਾਡੀ ਮਰਜੀ ਮੁਤਾਬਿਕ ਥੜ੍ਹਾ ਬਣਾ ਸਕਾਂ। ਇਹ ਸੁਣ ਕੇ ਗੁਰੂ ਅਮਰਦਾਸ ਜੀ ਨੇ ਭਾਈ ਜੇਠਾ ਜੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਕਿਹਾ ਕਿ ਜੇਠਾ ਜੀ ਤੁਹਾਡੀ ਸੇਵਾ ਪ੍ਰਵਾਨ ਹੋਈ ਹੈ। ਗੁਰੂ ਅਮਰਦਾਸ ਜੀ ਨੇ ਇਹ ਕੌਤਕ ਵਰਤਾ ਕੇ ਸਭ ਸੰਗਤ ਨੂੰ ਭਾਣਾ ਮੰਨਣ ਦੀ ਜਾਚ ਬਖਸ਼ਿਸ਼ ਕੀਤੀ ਅਤੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਭਾਈ ਜੇਠਾ ਜੀ ਨੂੰ ਗੁਰਗੱਦੀ ਤੇ ਬਿਠਾਉਣਾ ਕੀਤਾ। ਭਾਈ ਜੇਠਾ ਜੀ ਗੁਰਤਾਗੱਦੀ ਤੇ ਬੈਠ ਕੇ ਸਿੱਖਾਂ ਦੇ ਚੌਥੇ ਗੁਰੂ ਗੁਰੂ ਰਾਮਦਾਸ ਜੀ ਬਣੇ।
(ਰਣਜੀਤ ਸਿੰਘ ਮੋਹਲੇਕੇ)

ਅੰਗ : 685
ਧਨਾਸਰੀ ਮਹਲਾ ੯ ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
ਅਰਥ: ਹੇ ਭਾਈ! ਹੁਣ ਮੈਂ ਕੇਹੜਾ ਜਤਨ ਕਰਾਂ ਜਿਸ ਤਰ੍ਹਾਂ (ਮੇਰੇ) ਮਨ ਦਾ ਸਹਮ ਮੁੱਕ ਜਾਏ, ਅਤੇ, ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵਾਂ।੧।ਰਹਾਉ।
ਹੇ ਭਾਈ! ਮਨੁੱਖਾ ਜਨਮ ਪ੍ਰਾਪਤ ਕਰ ਕੇ ਮੈਂ ਕੋਈ ਭਲਾਈ ਨਹੀਂ ਕੀਤੀ, ਇਸ ਵਾਸਤੇ ਮੈਂ ਬਹੁਤ ਡਰਦਾ ਰਹਿੰਦਾ ਹਾਂ। ਮੈਂ (ਆਪਣੀ) ਜਿੰਦ ਵਿਚ (ਹਰ ਵੇਲੇ) ਇਹੀ ਚਿੰਤਾ ਕਰਦਾ ਰਹਿੰਦਾ ਹਾਂ ਕਿ ਮੈਂ ਆਪਣੇ ਮਨ ਨਾਲ,
ਬਚਨ ਨਾਲ, ਕਰਮ ਨਾਲ (ਕਦੇ ਭੀ) ਪਰਮਾਤਮਾ ਦੇ ਗੁਣ ਨਹੀਂ ਗਾਂਦਾ ਰਿਹਾ।੧।
ਹੇ ਭਾਈ! ਗੁਰੂ ਦੀ ਮਤਿ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਦੀ ਕੁਝ ਭੀ ਸੂਝ ਪੈਦਾ ਨਹੀਂ ਹੋਈ, ਮੈਂ ਪਸ਼ੂ ਵਾਂਗ (ਨਿੱਤ) ਆਪਣਾ ਢਿੱਡ ਭਰ ਲੈਂਦਾ ਹਾਂ। ਹੇ ਨਾਨਕ! ਆਖ-ਹੇ ਪ੍ਰਭੂ! ਮੈਂ ਵਿਕਾਰੀ ਤਦੋਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ਜੇ ਤੂੰ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਚੇਤੇ ਰੱਖੇਂ।੨।੪।੯।੯।੧੩।੫੮।੪।੯੩।

ਅੰਗ : 685
धनासरी महला ९ ॥ अब मै कउनु उपाउ करउ ॥ जिह बिधि मन को संसा चूकै भउ निधि पारि परउ ॥१॥ रहाउ ॥ जनमु पाइ कछु भलो न कीनो ता ते अधिक डरउ ॥ मन बच क्रम हरि गुन नही गाए यह जीअ सोच धरउ ॥१॥ गुरमति सुनि कछु गिआनु न उपजिओ
ਅਰਥ: हे भाई! अब मैं कौन सा यतन करूँ (जिससे मेरे) मन का सहम खत्म हो जाए, और, मैं संसार-समुंद्र से पार लांघ जाऊँ।1। रहाउ।
हे भाई! मानस जन्म प्राप्त करके मैंने कोई भलाई नहीं की, इसलिए मैं बहुत डरता रहता हूँ। मैं (अपने) अंदर (हर वक्त) यही चिंता करता रहता हूँ कि मैंने अपने मन से अपने वचन से, कर्म से (कभी भी) परमात्मा के गुण नहीं गाए।1।
हे भाई! गुरू की मति सुन के मेरे अंदर आत्मिक जीवन की कुछ भी सूझ पैदा नहीं हुई, मैं पशू की तरह (रोज) अपना पेट भर लेता हूँ। हे नानक! कह– हे प्रभू! मैं विकारी तब ही (संसार-समुंद्र से) पार लांघ सकता हूँ अगर तू अपना मूल कदीमों वाला प्यार वाला स्वभाव याद रखे।2।4।9।9।13।58।4।93।

ਅੰਗ : 963
ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥ ਮਃ ੫ ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥੨॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥੧੨॥
ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ।
ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ।
ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1। ਹੇ ਨਾਨਕ! ਪੂਰਾ ਗੁਰੂ (ਤਾਂ ਇਹ) ਮਤਿ ਦੇਂਦਾ ਹੈ ਕਿ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ ਉਂਞ) ਜਪ ਤਪ ਸੰਜਮ (ਆਦਿਕ ਕਰਮ-ਕਾਂਡ) ਪ੍ਰਭੂ ਦੀ ਰਜ਼ਾ ਵਿਚ ਹੀ ਹੋ ਰਹੇ ਹਨ, ਰਜ਼ਾ ਅਨੁਸਾਰ ਹੀ ਪ੍ਰਭੂ (ਇਸ ਕਰਮ ਕਾਂਡ ਵਿਚੋਂ ਜੀਵਾਂ ਨੂੰ) ਕੱਢ ਲੈਂਦਾ ਹੈ।
ਪ੍ਰਭੂ ਦੀ ਰਜ਼ਾ ਅਨੁਸਾਰ ਹੀ ਜੀਵ ਜੂਨਾਂ ਵਿਚ ਭਟਕਦਾ ਹੈ, ਰਜ਼ਾ ਵਿਚ ਹੀ ਪ੍ਰਭੂ (ਜੀਵ ਉਤੇ) ਬਖ਼ਸ਼ਸ਼ ਕਰਦਾ ਹੈ। ਉਸ ਦੀ ਰਜ਼ਾ ਵਿਚ ਹੀ (ਜੀਵ ਨੂੰ) ਦੁੱਖ ਸੁਖ ਭੋਗਣਾ ਪੈਂਦਾ ਹੈ, ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਜੀਵਾਂ ਉਤੇ) ਮੇਹਰ ਕਰਦਾ ਹੈ।
ਪ੍ਰਭੂ ਆਪਣੀ ਰਜ਼ਾ ਵਿਚ ਹੀ ਸਰੀਰ ਬਣਾ ਕੇ (ਉਸ ਵਿਚ) ਜਿੰਦ ਪਾ ਦੇਂਦਾ ਹੈ, ਰਜ਼ਾ ਵਿਚ ਹੀ ਜੀਵਾਂ ਨੂੰ ਭੋਗਾਂ ਵਲ ਪ੍ਰੇਰਦਾ ਹੈ ਤੇ ਰਜ਼ਾ ਅਨੁਸਾਰ ਹੀ ਭੋਗਾਂ ਵਲੋਂ ਰੋਕਦਾ ਹੈ।
ਆਪਣੀ ਰਜ਼ਾ ਅਨੁਸਾਰ ਹੀ ਪ੍ਰਭੂ (ਕਿਸੇ ਨੂੰ) ਨਰਕ ਵਿਚ ਤੇ (ਕਿਸੇ ਨੂੰ) ਸੁਰਗ ਵਿਚ ਪਾਂਦਾ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਦਾ ਨਾਸ ਹੋ ਜਾਂਦਾ ਹੈ। ਆਪਣੀ ਰਜ਼ਾ ਅਨੁਸਾਰ ਹੀ ਜਿਸ ਮਨੁੱਖ ਨੂੰ ਬੰਦਗੀ ਵਿਚ ਜੋੜਦਾ ਹੈ (ਉਹ ਮਨੁੱਖ ਬੰਦਗੀ ਕਰਦਾ ਹੈ, ਪਰ) ਹੇ ਨਾਨਕ! ਬੰਦਗੀ ਕਰਨ ਵਾਲੇ ਬੰਦੇ ਬਹੁਤ ਵਿਰਲੇ ਵਿਰਲੇ ਹਨ।2। ਪ੍ਰਭੂ ਦੇ ਸੱਚੇ ਨਾਮ ਦੀਆਂ ਸਿਫ਼ਤਾਂ (ਕਰ ਕੇ ਤੇ) ਸੁਣ ਸੁਣ ਕੇ ਮੇਰੇ ਅੰਦਰ ਜਿੰਦ ਪੈਂਦੀ ਹੈ (ਮੈਨੂੰ ਆਤਮਕ ਜੀਵਨ ਹਾਸਲ ਹੁੰਦਾ ਹੈ) , (ਪ੍ਰਭੂ ਦਾ ਨਾਮ) ਪਸ਼ੂ-ਸੁਭਾਵ, ਪ੍ਰੇਤ-ਸੁਭਾਵ ਤੇ ਗਿਆਨ-ਹੀਣਾਂ ਨੂੰ ਇਕ ਖਿਨ ਵਿਚ ਤਾਰ ਲੈਂਦਾ ਹੈ।
ਹੇ ਪ੍ਰਭੂ! ਦਿਨ ਰਾਤ ਸਦਾ ਹੀ ਤੇਰਾ ਨਾਮ ਜਪਣਾ ਚਾਹੀਦਾ ਹੈ, ਤੇਰੇ ਨਾਮ ਦੀ ਰਾਹੀਂ (ਮਾਇਆ ਦੀ) ਡਰਾਉਣੀ ਭੁੱਖ ਤ੍ਰੇਹ ਮਿਟ ਜਾਂਦੀ ਹੈ।
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ ਉਸ ਦੇ ਮਨ ਵਿਚੋਂ (ਵਿਕਾਰ-) ਰੋਗ ਸਹਸਾ ਤੇ ਦੁੱਖ ਦੂਰ ਹੋ ਜਾਂਦਾ ਹੈ। ਪਰ ਇਹ ਨਾਮ-ਹੀਰਾ ਉਸ ਮਨੁੱਖ ਨੂੰ ਹੀ ਹਾਸਲ ਹੁੰਦਾ ਹੈ ਜਿਹੜਾ ਗੁਰੂ ਦੇ ਸ਼ਬਦ ਵਿਚ ਰਚ-ਮਿਚ ਜਾਂਦਾ ਹੈ।
ਹੇ ਖੰਡਾਂ ਬ੍ਰਹਮੰਡਾਂ ਦੇ ਬੇਅੰਤ ਜੀਵਾਂ ਨੂੰ ਤਾਰਨ ਵਾਲੇ ਪ੍ਰਭੂ! ਹੇ ਸਦਾ-ਥਿਰ ਰਹਿਣ ਵਾਲੇ ਮੇਰੇ ਪਿਆਰੇ! ਤੇਰੀ ਸੋਭਾ ਤੈਨੂੰ ਹੀ ਫਬਦੀ ਹੈ (ਆਪਣੀ ਵਡਿਆਈ ਤੂੰ ਆਪ ਹੀ ਜਾਣਦਾ ਹੈਂ) ।12।

Begin typing your search term above and press enter to search. Press ESC to cancel.

Back To Top