ਅੰਗ : 729

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ੍ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍॥ ਸੇ ਫਲ ਕੰਮਿ ਨ ਆਵਨੀ੍ ਤੇ ਗੁਣ ਮੈ ਤਨਿ ਹੰਨਿ੍ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥ ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ॥੨॥ ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ॥੪॥ ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ ? ॥੫॥ ਹੇ ਨਾਨਕ ਜੀ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

टोडी महला ५ घरु २ दुपदे
ੴ सतिगुर प्रसादि ॥
मागउ दानु ठाकुर नाम ॥
अवरु कछू मेरै संगि न चालै
मिलै क्रिपा गुण गाम ॥१॥ रहाउ ॥
राजु मालु अनेक भोग रस
सगल तरवर की छाम ॥
धाइ धाइ बहु बिधि कउ धावै
सगल निरारथ काम ॥१॥
बिनु गोविंद अवरु जे चाहउ
दीसै सगल बात है खाम ॥
कहु नानक संत रेन मागउ
मेरो मनु पावै बिस्राम ॥२॥१॥६॥
{अंग-७१३}

टोडी पातशाही पांचवी दुपदे घरु २दुपदे
वाहेगुरु केवल एक है और वह सच्चे गुरु द्वारा प्राप्त होता है।
हे मालिक प्रभू! मैं (तेरे पास से तेरे) नाम का दान माँगता हूँ। कोई भी और चीज तेरे साथ नहीं जा सकती। अगर तेरी कृपा हो, तो मुझे तेरी सिफत सालाह मिल जाए।1। रहाउ।
हे भाई! हकूमत, धन और अनेकों पदार्थों के स्वाद – ये सारे वृक्ष की छाया समान हैं (सदा एक जगह टिके नहीं रह सकते)। मनुष्य (इनकी खातिर) सदा ही कई तरीकों से दौड़-भाग करता रहता है, पर उसके सारे काम व्यर्थ चले जाते हैं।1।
हे नानक! कह– (हे भाई!) अगर मैं परमात्मा के नाम के बिना कुछ और ही माँगता रहूँ, तो यही सारी बात कच्ची है। मैं तो संतजनों के चरणों की धूल माँगता हूँ, (ता कि) मेरा मन (दुनियावी दौड़-भाग से) ठिकाना हासिल कर सके।2।1।9।

ਅੰਗ : 713

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਅਰਥ: ਟੋਡੀ ਪੰਜਵੀਂ ਪਾਤਿਸ਼ਾਹੀ। ਦੁਪਦੇ।
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਹੇ ਸਾਹਿਬ! ਤੇਰੇ ਪਾਸੋਂ ਮੈਂ ਤੇਰੇ ਨਾਮ ਦੀ ਦਾਤ ਮੰਗਦਾ ਹਾਂ।
ਹੋਰ ਕੁਝ ਭੀ ਤੇਰੇ ਨਾਲ ਨਹੀਂ ਜਾਣਾ। ਆਪਣੀ ਮਿਹਰ ਰਾਹੀਂ ਮੈਨੂੰ ਆਪਣੇ ਜੱਸ ਦਾ ਗਾਇਨ ਕਰਨਾ ਬਖਸ਼। ਠਹਿਰਾਉ।
ਹਕੂਮਤ, ਦੌਲਤ, ਅਨੇਕਾਂ ਰੰਗ-ਰਲੀਆਂ ਅਤੇ ਬਹਾਰਾਂ ਸਾਭ ਬਿਰਛ ਦੇ ਪ੍ਰਛਾਵੇ ਦੀ ਮਾਨੰਦ ਹਨ।
ਇਨਸਾਨ ਬਹੁਤੀਆਂ ਦਿਸ਼ਾਂ ਨੂੰ ਦੌੜਦਾ ਅਤੇ ਭਜ ਦੌੜ ਕਰਦਾ ਹੈ ਪ੍ਰੰਤੂ ਉਸ ਦੇ ਸਾਰੇ ਕਾਰਜ ਨਿਸਫਲ ਹਨ।
ਬਗੈਰ ਦ੍ਰਿਸ਼ਟੀ ਦੇ ਸੁਆਮੀ ਦੇ ਹੋਰ ਹਰ ਸ਼ੈ ਜਿਹੜੀ ਬੰਦਾ ਲੋੜਦਾ ਹੈ। ਅਨਸਥਿਰ ਦਿਸਦੀ ਹੈ।
ਗੁਰੂ ਜੀ ਫੁਰਮਾਉਂਦੇ ਹਨ, ਮੈਂ ਸਾਧੂਆਂ ਦੇ ਪੈਰਾਂ ਦੀ ਧੂੜ ਦੀ ਯਾਚਨਾ ਕਰਦਾ ਹਾਂ, ਤਾਂ ਜੋ ਮੇਰੀ ਆਤਮਾ ਨੂੰ ਆਰਾਮ ਪ੍ਰਾਪਤ ਹੋ ਜਾਵੇ।

सलोक ॥ पतित पुनीत गोबिंदह सरब दोख निवारणह ॥ सरणि सूर भगवानह जपंति नानक हरि हरि हरे ॥१॥ छडिओ हभु आपु लगड़ो चरणा पासि ॥ नठड़ो दुख तापु नानक प्रभु पेखंदिआ ॥२॥ पउड़ी ॥ मेलि लैहु दइआल ढहि पए दुआरिआ ॥ रखि लेवहु दीन दइआल भ्रमत बहु हारिआ ॥ भगति वछलु तेरा बिरदु हरि पतित उधारिआ ॥ तुझ बिनु नाही कोइ बिनउ मोहि सारिआ ॥ करु गहि लेहु दइआल सागर संसारिआ ॥१६॥
☬ अर्थ हिंदी ☬
गोबिंद विकारियों को पवित्र करने वाला है। (पापियों के) सारे एैब दूर करने वाला है। हे नानक! जो मनुष्य उस प्रभू को जपते हैं, भगवान उन शरण आए हुओं की लाज रखने के समर्थ है।1।
जिस मनुष्य ने सारा स्वै भाव मिटा दिया, जो मनुष्य प्रभू के चरणों के साथ जुड़ा रहा, हे नानक! प्रभू का दीदार करने से उसके सारे दुख-कलेश नाश हो जाते हैं।2।
हे दयालु! मैं तेरे दर पर आ गिरा हूँ, मुझे (अपने चरणों में) जोड़ ले। हे दीनों पर दया करने वाले! मुझे रख ले, मैं भटकता-भटकता अब बहुत थक गया हूँ। भक्ति को प्यार करना और गिरे हुओं को बचाना- ये तेरा बिरद स्वभाव है। हे प्रभू! तेरे बिना और कोई नहीं जो मेरी इस विनती को सिरे चढ़ा सके। हे दयालु! मेरा हाथ पकड़ ले (और मुझे) संसार-समुंद्र में से बचा ले।16।

ਅੰਗ : 709

ਸਲੋਕ ॥ ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥
ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥

ਅਰਥ: ਗੋਬਿੰਦ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ। (ਪਾਪੀਆਂ ਦੇ) ਸਾਰੇ ਐਬ ਦੂਰ ਕਰਨ ਵਾਲਾ ਹੈ। ਹੇ ਨਾਨਕ! ਜੋ ਮਨੁੱਖ ਉਸ ਪ੍ਰਭੂ ਨੂੰ ਜਪਦੇ ਹਨ, ਭਗਵਾਨ ਉਹਨਾਂ ਸਰਨ ਆਇਆਂ ਦੀ ਲਾਜ ਰੱਖਣ ਦੇ ਸਮਰੱਥ ਹੈ।੧।
ਜਿਸ ਮਨੁੱਖ ਨੇ ਸਾਰਾ ਆਪਾ-ਭਾਵ ਮਿਟਾ ਦਿੱਤਾ, ਜੋ ਮਨੁੱਖ ਪ੍ਰਭੂ ਦੇ ਚਰਨਾਂ ਨਾਲ ਜੁੜਿਆ ਰਿਹਾ, ਹੇ ਨਾਨਕ! ਪ੍ਰਭੂ ਦਾ ਦੀਦਾਰ ਕਰਨ ਨਾਲ ਉਸ ਦੇ ਸਾਰੇ ਦੁੱਖ ਕਲੇਸ਼ ਨਾਸ ਹੋ ਜਾਂਦੇ ਹਨ।੨।
ਹੇ ਦਿਆਲ! ਮੈਂ ਤੇਰੇ ਦਰ ਤੇ ਆ ਡਿੱਗਾ ਹਾਂ, ਮੈਨੂੰ (ਆਪਣੇ ਚਰਨਾਂ ਵਿਚ) ਜੋੜ ਲੈ। ਹੇ ਦੀਨਾਂ ਤੇ ਦਇਆ ਕਰਨ ਵਾਲੇ! ਮੈਨੂੰ ਰੱਖ ਲੈ, ਮੈਂ ਭਟਕਦਾ ਭਟਕਦਾ ਹੁਣ ਬੜਾ ਥੱਕ ਗਿਆ ਹਾਂ। ਭਗਤੀ ਨੂੰ ਪਿਆਰ ਕਰਨਾ ਤੇ ਡਿੱਗਿਆਂ ਨੂੰ ਬਚਾਉਣਾ-ਇਹ ਤੇਰਾ ਮੁੱਢ ਕਦੀਮਾਂ ਦਾ ਸੁਭਾਉ ਹੈ। ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਮੇਰੀ ਇਸ ਬੇਨਤੀ ਨੂੰ ਸਿਰੇ ਚਾੜ੍ਹ ਸਕੇ। ਹੇ ਦਿਆਲ!
ਮੇਰਾ ਹੱਥ ਫੜ ਲੈ (ਤੇ ਮੈਨੂੰ) ਸੰਸਾਰ-ਸਮੁੰਦਰ ਵਿਚੋਂ (ਬਚਾ ਲੈ) ।੧੬।

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।

ਅੰਗ : 709

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

रागु सोरठि बाणी भगत भीखन की
ੴ सतिगुर प्रसादि ॥
नैनहु नीरु बहै तनु खीना भए केस दुध वानी ॥
रूधा कंठु सबदु नही उचरै अब किआ करहि परानी ॥१॥ राम राइ होहि बैद बनवारी ॥
अपने संतह लेहु उबारी ॥१॥ रहाउ ॥
माथे पीर सरीरि जलनि है करक करेजे माही ॥
ऐसी बेदन उपजि खरी भई वा का अउखधु नाही ॥२॥ हरि का नामु अम्रित जलु निरमलु इहु अउखधु जगि सारा ॥
गुर परसादि कहै जनु भीखनु पावउ मोख दुआरा ॥३॥१॥
अंग-६५९

ਅੰਗ : 659

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥
ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥

ਅਰਥ: ਰਾਗ ਸੋਰਠਿ ਸ਼ਬਦ ਸੰਤ ਬੀਖਨ ਦੇ।
ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪ੍ਰਾਪਤ ਹੁੰਦਾ ਹੈ।
ਮੇਰੀਆਂ ਅੱਖਾਂ ਵਿਚੋਂ ਪਾਣੀ ਵਗਦਾ ਹੈ, ਮੇਰੀ ਦੇਹ ਕਮਜ਼ੋਰ ਹੋ ਗਈ ਹੈ ਅਤੇ ਮੇਰੇ ਵਾਲ ਦੁੱਧ ਰੰਗੇ ਹੋ ਗਏ ਹਨ।
ਮੇਰਾ ਗਲਾ ਰੁਕ ਗਿਆ ਹੈ। ਮੈਂ ਇਕ ਲਫਜ਼ ਭੀ ਬੋਲ ਨਹੀਂ ਸਕਦਾ। ਮੇਰੇ ਵਾਰਗਾ ਫਾਨੀ ਜੀਵ, ਹੁਣ ਕੀ ਕਰ ਸਕਦਾ ਹੈ?
ਹੇ ਪਾਤਿਸ਼ਾਹ ਪ੍ਰਮੇਸ਼ਰ ਜਗਤ ਦੇ ਮਾਲੀ, ਤੂੰ ਮੇਰਾ ਹਕੀਮ ਥੀ ਵੰਞ,
ਅਤੇ ਆਪਣੇ ਸੰਤਾਂ ਤਾ ਪਾਰ ਕਰ ਦੇ। ਠਹਿਰਾਉ।
ਮੇਰੇ ਮੱਥੇ ਵਿੱਚ ਪੀੜ, ਤਨ ਅੰਦਰ ਸੜਨ ਅਤੇ ਦਿਲ ਵਿੱਚ ਦਰਦ ਹੈ।
ਮੇਰੇ ਅੰਦਰ ਐਹੋ ਜੇਹੀ ਬੀਮਾਰੀ ਉਠ ਖੜੀ ਹੋਈ ਹੈ ਕਿ ਜਿਸ ਦੀ ਦੀ ਕੋਈ ਦਵਾਈ ਨਹੀਂ।
ਵਾਹਿਗੁਰੂ ਦੇ ਨਾਮ ਦਾ ਪਵਿੱਤਰ ਅੰਮ੍ਰਿਤ ਸਰੂਪ ਪਾਣੀ, ਇਸ ਸਸਾਰ ਵਿੱਚ ਸਭ ਤੋਂ ਸ੍ਰੇਸ਼ਟ ਦਵਾਈ ਹੈ।
ਦਾਸ ਭੀਖਣ ਆਖਦਾ ਹੈ, ਗੁਰਾਂ ਦੀ ਮਿਹਰ ਸਦਕਾ ਮੈਂ ਮੁਕਤੀ ਦਾ ਦਰਵਾਜਾ ਪ੍ਰਾਪਤ ਕਰ ਲਿਆ ਹੈ।

राग रामकली में गुरु अरजन देव जी की बाणी ‘ रती सलोक अकाल पुरख एक है और सतगुरु की किरपा से मिलता है। हे नानक। (कह- हे भाई) पारब्रहम प्रभु को नमस्कार कर के में ( उस के दर से ) संत जना के चरणे की धुल मांगता हु, और आपा-भाव दुर कर के में उस सरब-वियापक प्रभु का नाम जपता हा ।੧। प्रभु पातशाह सारे पाप काटने वाला है, सारे डर दूर करने वाला है, सुखो का समुन्दर है, गरीबो पर दया कारण वाला है, (गरीबो के) दुख नास करने वाला है। हे नानक। उस को सदा सिमरता रह ।੨। छंतु ॥ जसु गावहु वडभागीहो करि किरपा भगवंत जीउ ॥ रुती माह मूरत घड़ी गुण उचरत सोभावंत जीउ ॥ गुण रंगि राते धंनि ते जन जिनी इक मनि धिआइआ ॥ सफल जनमु भइआ तिन का जिनी सो प्रभु पाइआ ॥ पुंन दान न तुलि किरिआ हरि सरब पापा हंत जीउ ॥ बिनवंति नानक सिमरि जीवा जनम मरण रहंत जीउ ॥१॥

रामकली महला ५ रुती सलोकु ੴ सतिगुर प्रसादि ॥ करि बंदन प्रभ पारब्रहम बाछउ साधह धूरि ॥ आपु निवारि हरि हरि भजउ नानक प्रभ भरपूरि ॥१॥ किलविख काटण भै हरण सुख सागर हरि राइ ॥ दीन दइआल दुख भंजनो नानक नीत धिआइ ॥२॥ छंतु। हे अति भाग्यशालियो! परमात्मा की महिमा के गीत गाते रहा करो। हे भगवान! (मेरे पर) मेहर कर (मैं भी) तेरा यश गाता रहूँ। हे भाई! जो ऋतुएं, जो महूरत, जो घड़ियाँ परमात्मा के गुण उचारते हुए बीतें, वह समय शोभा वाले होते हैं।

हे भाई! जो लोग परमात्मा के गुणों के प्यार-रंग में रंगे रहते हैं, जिस लोगों ने एक-मन हो परमात्मा का स्मरण किया है, वे लोग भाग्यशाली हैं। हे भाई! (नाम-जपने की इनायत से) जिन्होंने परमात्मा का मिलाप हासिल कर लिया है उनका मानव जीवन कामयाब हो गया है। हे भाई! परमात्मा (का नाम) सारे पापों को नाश करने वाला है, कोई पुण्य-दान, कोई धार्मिक कर्म हरि-नाम स्मरण के बराबर नहीं है। नानक विनती करता है: हे भाई! परमात्मा का नाम स्मरण करके मैं आत्मिक जीवन प्राप्त करता हूँ। (नाम-जपने की इनायत से) जनम-मरन (के चक्कर) समाप्त हो जाते हैं।੧।

Begin typing your search term above and press enter to search. Press ESC to cancel.

Back To Top