ਅੰਗ : 613
ਸੋਰਠਿ ਮਹਲਾ ੫ ॥*
*ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

अंग : 615
सोरठि महला ५ ॥*
*गुण गावहु पूरन अबिनासी काम क्रोध बिखु जारे ॥ महा बिखमु अगनि को सागरु साधू संगि उधारे ॥१॥ पूरै गुरि मेटिओ भरमु अंधेरा ॥ भजु प्रेम भगति प्रभु नेरा ॥ रहाउ ॥ हरि हरि नामु निधान रसु पीआ मन तन रहे अघाई ॥ जत कत पूरि रहिओ परमेसरु कत आवै कत जाई ॥२॥ जप तप संजम गिआन तत बेता जिसु मनि वसै गोपाला ॥ नामु रतनु जिनि गुरमुखि पाइआ ता की पूरन घाला ॥३॥ कलि कलेस मिटे दुख सगले काटी जम की फासा ॥ कहु नानक प्रभि किरपा धारी मन तन भए बिगासा ॥४॥१२॥२३॥

अर्थ: (हे भाई! पूरे गुरू की श़रण पड़ कर) सर्व-व्यापक नाश-रहित प्रभू के गुण गाया कर। (जो मनुष्य यह उद्यम करता है गुरू उस के अंदर से आत्मिक मौत लाने वाले) काम क्रोध (आदि का) ज़हर जला देता है। (यह जगत विकारों की) आग का समुँद्र (है, इस में से पार निकलना) बहुत कठिन है (सिफ़त-सलाह के गीत गाने वाले मनुष्य को गुरू) साध संगत में (रख कर, इस समुँद्र से) पार निकाल देता है ॥१॥ (हे भाई! पूरे गुरू की श़रण पड़। जो मनुष्य पूरे गुरू की श़रण पड़ा) पूरे गुरू ने (उस का) भ्रम मिटा दिया, (उस का माया के मोह का) अंधकार दूर कर दिया। (हे भाई! तूँ भी गुरू की श़रण पड़ कर) प्रेम-भरी भक्ति से प्रभू का भजन किया कर, (तुझे) प्रभू अंग-संग (दिखाई पड़ेगा) ॥ रहाउ ॥ हे भाई! परमात्मा का नाम (सारे रसों का ख़ज़ाना है, जो मनुष्य गुरू की श़रण पड़ कर इस) ख़ज़ाने का रस पीता है, उस का मन उस का तन (माया के रसों से) भर जाता है। उस को हर जगह परमात्मा व्यापक दिख जाता है। वह मनुष्य फिर ना पैदा होता है ना ही मरता है ॥२॥ हे भाई! (गुरू के द्वारा) जिस मनुष्य के मन में सिृष्टी का पालन-हार आ वसता है, वह मनुष्य असली जप तप संजम का भेद समझने वाला हो जाता है वह मनुष्य आत्मिक जीवन की सूझ का ज्ञानवान हो जाता है। जिस मनुष्य ने गुरू की श़रण पड़ कर नाम रत्न ढूंढ लिया, उस की (आत्मिक जीवन वाली) मेहनत कामयाब हो गई ॥३॥ उस मनुष्य की यमों वाली फांसी कट गई (उस के गले से माया के मोह की फांसी कट गई जो आत्मिक मौत लिया कर यमों का वस पाती है), उस के सारे दुःख क्लेश कष्ट दूर हो गए, नानक जी कहते हैं – जिस मनुष्य ऊपर प्रभू ने मेहर की (उस को प्रभू ने गुरू मिला दिया, और) उस का मन उस का तन आत्मिक आनंद से प्रसन्न हो गया ॥४॥१२॥२३॥

ਅੰਗ : 615
ਸੋਰਠਿ ਮਹਲਾ ੫ ॥
ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ* *ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥

ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ 🌸

ਸੋਫੀਆ ਦਲੀਪ ਸਿੰਘ – ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ – ਉਹ ਨਾਰੀ ਸੀ ਜਿਸਨੇ ਰਾਜਸੀ ਪਰਿਵਾਰ ਵਿੱਚ ਜਨਮ ਲੈਣ ਦੇ ਬਾਵਜੂਦ, ਆਪਣੀ ਜ਼ਿੰਦਗੀ ਔਰਤਾਂ ਦੇ ਹੱਕਾਂ ਅਤੇ ਮਨੁੱਖੀ ਅਧਿਕਾਰਾਂ ਲਈ ਸਮਰਪਿਤ ਕਰ ਦਿੱਤੀ।

👑 ਰਾਜਸੀ ਪਰਿਵਾਰ ਤੋਂ ਇਨਕਲਾਬੀ ਰੂਹ ਤੱਕ

ਸੋਫੀਆ ਦਾ ਜਨਮ 8 ਅਗਸਤ 1876 ਨੂੰ ਇੰਗਲੈਂਡ ਵਿੱਚ ਹੋਇਆ। ਉਹਦੀ ਮਾਂ ਮਹਾਰਾਣੀ ਬੰਬਾ ਮੱਲ ਮੂਲਰ ਅਤੇ ਪਿਤਾ ਮਹਾਰਾਜਾ ਦਲੀਪ ਸਿੰਘ ਸਨ। ਸੋਫੀਆ ਨੇ ਆਪਣਾ ਬਚਪਨ ਅਤੇ ਯੁਵਾਵਸਥਾ ਰਾਜਸੀ ਆਲੀਸ਼ਾਨੀ ਵਿੱਚ ਬਿਤਾਈ, ਪਰ ਉਹ ਰਾਜਸੀ ਠਾਠ-ਬਾਠ ਨੂੰ ਛੱਡ ਕੇ ਲੋਕਾਂ ਦੇ ਹੱਕਾਂ ਦੀ ਅਵਾਜ਼ ਬਣੀ।

🚺 ਸੁਫਰੇਜਿਟ ਮੂਵਮੈਂਟ ਦੀ ਅਗਵਾਈ

ਸੁਫਰੇਜਿਟ ਮੂਵਮੈਂਟ ਉਹ ਅੰਦੋਲਨ ਸੀ ਜੋ ਮਹਿਲਾਵਾਂ ਨੂੰ ਵੋਟ ਦੇ ਅਧਿਕਾਰ ਲਈ ਲੜ ਰਿਹਾ ਸੀ। ਸੋਫੀਆ ਨੇ ਇੰਗਲੈਂਡ ਵਿੱਚ ਇਸ ਅੰਦੋਲਨ ਦੀ ਅਗਵਾਈ ਕੀਤੀ। ਉਹ ਵੁਮੇਨਜ਼ ਟੈਕਸ ਰਿਜੈਕਸ਼ਨ ਲੀਗ ਦੀ ਮੈਂਬਰ ਸੀ ਜਿਸਦਾ ਨਾਅਰਾ ਸੀ: “ਅਸੀਂ ਵੋਟ ਨਹੀਂ ਦੇ ਸਕਦੀਆਂ ਤਾਂ ਟੈਕਸ ਵੀ ਨਹੀਂ ਦੇਵਾਂਗੀਆਂ।”

ਸੋਫੀਆ ਨੇ ਕਾਲੀ ਪੱਗ ਪਾ ਕੇ ਲੰਦਨ ਦੀਆਂ ਸੜਕਾਂ ‘ਤੇ ਜਲੂਸ ਕੱਢੇ, ਰੈਲੀਆਂ ਵਿੱਚ ਹਿੱਸਾ ਲਿਆ ਅਤੇ ਮਹਿਲਾਵਾਂ ਨੂੰ ਹੱਕਾਂ ਲਈ ਜਾਗਰੂਕ ਕੀਤਾ। ਉਹਦੀ ਤਸਵੀਰ ਉਸ ਸਮੇਂ ਦੇ ਕਈ ਅਖ਼ਬਾਰਾਂ ਵਿੱਚ ਆਈ।

💥 ਮਨੁੱਖੀ ਹੱਕਾਂ ਦੀ ਸੁਰਗੀ ਆਵਾਜ਼

ਉਹ ਸਿਰਫ਼ ਮਹਿਲਾਵਾਂ ਦੀ ਹੀ ਨਹੀਂ, ਭਾਰਤੀ ਲੋਕਾਂ, ਸਿਪਾਹੀਆਂ, ਅਤੇ ਭੁੱਖਮਰੀ ਪੀੜਤਾਂ ਦੀ ਵੀ ਵਕਾਲਤ ਕਰਦੀ ਰਹੀ। ਪਹਿਲੀ ਵਿਸ਼ਵ ਯੁੱਧ ਦੌਰਾਨ, ਉਸਨੇ ਭਾਰਤੀ ਫੌਜੀਆਂ ਦੀ ਹਾਲਤ ਨੂੰ ਉਜਾਗਰ ਕੀਤਾ।

📚 ਸਿੱਖ ਵਿਰਾਸਤ ਦੀ ਨਵੀਂ ਪਛਾਣ

ਸੋਫੀਆ ਨੇ ਸਿੱਖੀ ਨਾਲ ਆਪਣੀ ਪਛਾਣ ਨੂੰ ਜਿਉਂਦਾ ਰੱਖਿਆ। ਉਹ ਹਰ ਸਮੇਂ ਸਿੱਖ ਰੂਪ ਵਿੱਚ ਪੇਸ਼ ਆਉਂਦੀ – ਪੱਗ ਨਾਲ, ਤੇ ਅਣਖ ਨਾਲ। ਉਸਨੇ ਸਿੱਖੀ ਦੀ ਇਨਕਲਾਬੀ ਰੂਹ ਨੂੰ ਔਰਤਾਂ ਦੀ ਆਜ਼ਾਦੀ ਨਾਲ ਜੋੜਿਆ।

📌 ਪਰਿਵਾਰਕ ਪਿਛੋਕੜ

  • ਮਾਤਾ: ਮਹਾਰਾਣੀ ਬੰਬਾ ਮੱਲ ਮੂਲਰ
  • ਪਿਤਾ: ਮਹਾਰਾਜਾ ਦਲੀਪ ਸਿੰਘ
  • ਭਰਾ: ਵਿਕਟਰ ਦਲੀਪ ਸਿੰਘ, ਫ੍ਰੇਡਰਿਕ ਦਲੀਪ ਸਿੰਘ
  • ਉਸਦਾ ਪਰਿਵਾਰ ਬਰਤਾਨਵੀ ਰਾਜ ਅਧੀਨ ਹੋਣ ਕਾਰਨ ਪੰਜਾਬ ਦੀ ਰਾਜਗੱਦੀ ਤੋਂ ਹਟਾ ਦਿੱਤਾ ਗਿਆ ਸੀ।

🕯 ਮੌਤ ਅਤੇ ਵਿਰਾਸਤ

  • ਮੌਤ: 22 ਅਗਸਤ 1948, ਇੰਗਲੈਂਡ
  • ਉਸਦੀ ਮੌਤ ਤੋਂ ਬਾਅਦ ਕਈ ਸਾਲਾਂ ਤੱਕ ਉਸਦਾ ਨਾਮ ਇਤਿਹਾਸ ਦੀਆਂ ਲਕੀਰਾਂ ‘ਚ ਗੁੰਮ ਰਿਹਾ।
  • 21ਵੀਂ ਸਦੀ ਵਿੱਚ ਉਸਦੀ ਯਾਦ ਨੂੰ ਦੁਬਾਰਾ ਜਿੰਦਗੀ ਮਿਲੀ, ਅਤੇ ਉਸਨੂੰ “ਔਰਤਾਂ ਦੇ ਹੱਕਾਂ ਦੀ ਸ਼ੇਰਣੀ” ਵਜੋਂ ਮੰਨਿਆ ਜਾਣ ਲੱਗਾ।

🙏 ਨਤੀਜਾ

ਸੋਫੀਆ ਦਲੀਪ ਸਿੰਘ ਸਾਡੀ ਇਤਿਹਾਸਕ ਧਰੋਹਰ ਦਾ ਅਹੰਕਾਰ ਹੈ। ਉਹ ਸਿੱਖ ਇਤਿਹਾਸ ਦੀ ਉਹ ਮਹਿਲਾ ਹੈ ਜਿਸਨੇ ਰਾਜਗੀ, ਇਨਸਾਫ, ਅਤੇ ਹੱਕਾਂ ਲਈ ਆਪਣੀ ਜ਼ਿੰਦਗੀ ਸਮਰਪਿਤ ਕਰ ਦਿੱਤੀ। ਅਸੀਂ ਉਸਦੀ ਯਾਦ ਨੂੰ ਸਲਾਮ ਕਰਦੇ ਹਾਂ। 💐

ਜਿਸ ਜਿਸ ਤੇ ਗੁਰੂ ਰਾਮਦਾਸ ਜੀ ਦੀ ਕਿਰਪਾ ਹੈ ,
ਉਹ ਵਾਹਿਗੁਰੂ ਜਪੋ ਜੀ ਸਵਾਸ ਸਵਾਸ ਰਾਮਦਾਸ ਗੁਰੂ ਜੀ
🙏🙏

ਅੰਗ : 652-653
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

अंग : 652-653
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥

ਅੰਗ : 666
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩।੧।੯।

अंग : 891
रामकली महला ५ ॥ बीज मंत्रु हरि कीरतनु गाउ ॥ आगै मिली निथावे थाउ ॥ गुर पूरे की चरणी लागु ॥ जनम जनम का सोइआ जागु ॥१॥ हरि हरि जापु जपला ॥ गुर किरपा ते हिरदै वासै भउजलु पारि परला ॥१॥ रहाउ ॥ नामु निधानु धिआइ मन अटल ॥ ता छूटहि माइआ के पटल ॥ गुर का सबदु अम्रित रसु पीउ ॥ ता तेरा होइ निरमल जीउ ॥२॥ सोधत सोधत सोधि बीचारा ॥ बिनु हरि भगति नही छुटकारा ॥ सो हरि भजनु साध कै संगि ॥ मनु तनु रापै हरि कै रंगि ॥३॥ छोडि सिआणप बहु चतुराई ॥ मन बिनु हरि नावै जाइ न काई ॥ दइआ धारी गोविद गुोसाई ॥ हरि हरि नानक टेक टिकाई ॥४॥१६॥२७॥
अर्थ: (हे भाई! जिस मनुष्य ने) परमात्मा ( के नाम) का जाप किया, (जिस मनुष्य के) हृदय में गुरू की कृपा से (परमात्मा का नाम) आ बसता है, वह संसार-समुंद्र से पार लांघ गया।1। रहाउ।
(हे भाई!) परमात्मा की सिफत (के गीत) गाया करो (परमात्मा को वश में करने का) यह सबसे श्रेष्ठ मंत्र है। (कीर्तन की बरकति से) परलोक में निआसरे जीवों को भी आसरा मिल जाता है। (हे भाई!) पूरे गुरू के चरणों में पड़ा रह, इस तरह कई जन्मों से (माया के मोह की) नींद में सोया हुआ तू जाग पड़ेगा।1।
हे मन! परमात्मा का नाम कभी ना समाप्त होने वाला खजाना है, इसको सिमरते रहो, तब ही तेरे माया (के मोह) के पर्दे फटेंगे। हे मन! गुरू का शबद आत्मिक जीवन देने वाला रस है, इसको पीता रह, तब ही तेरी जीवात्मा पवित्र होगी।2।
हे मन! हमने बहुत विचार-विचार करके ये निर्णय निकाला है कि परमात्मा की भक्ति के बिना (माया के मोह से) खलासी नहीं हो सकती। प्रभू की वह भगती गुरू की संगति में (प्राप्त होती है। जिसको प्राप्त होती है, उसका) मन और तन परमात्मा के प्रेम-रंग में रंगा जाता है।3।
हे मन! (अपनी) समझदारी और बहती चतुराई को छोड़ दे। (जैसे काई लगने के कारण जमीन में पानी नहीं जा पाता, वैसे ही अहंकार के कारण गुरू के उपदेश का असर नहीं होता), परमात्मा के नाम के बिना ये (अहंकार रूपी) काई दूर नहीं होती। हे नानक! (कह-) जिस मनुष्य पर धरती का पति प्रभू दया करता है, वह मनुष्य परमात्मा के नाम का आसरा लेता है।4।16।17।

ਅੰਗ : 891
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥
ਅਰਥ: (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧।
ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।
ਹੇ ਮਨ! ਅਸਾਂ ਬਹੁਤ ਵਿਚਾਰ ਵਿਚਾਰ ਕੇ ਇਹ ਸਿੱਟਾ ਕੱਢਿਆ ਹੈ ਕਿ ਪਰਮਾਤਮਾ ਦੀ ਭਗਤੀ ਤੋਂ ਬਿਨਾ (ਮਾਇਆ ਦੇ ਮੋਹ ਤੋਂ) ਖ਼ਲਾਸੀ ਨਹੀਂ ਹੋ ਸਕਦੀ। ਪ੍ਰਭੂ ਦੀ ਉਹ ਭਗਤੀ ਗੁਰੂ ਦੀ ਸੰਗਤਿ ਵਿਚ (ਪ੍ਰਾਪਤ ਹੁੰਦੀ ਹੈ। ਜਿਸ ਨੂੰ ਪ੍ਰਾਪਤੀ ਹੁੰਦੀ ਹੈ, ਉਸ ਦਾ) ਮਨ ਅਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੩।
ਹੇ ਮਨ! ਆਪਣੀ) ਸਿਆਣਪ ਅਤੇ ਬਹੁਤੀ ਚਤੁਰਾਈ ਛੱਡ ਦੇ। (ਜਿਵੇਂ ਜਾਲੇ ਦੇ ਕਾਰਨ ਭੁਇਂ ਵਿਚ ਪਾਣੀ ਜੀਊਰਦਾ ਨਹੀਂ, ਇਸੇ ਤਰ੍ਹਾਂ ਹਉਮੈ ਦੇ ਕਾਰਨ ਗੁਰੂ ਦੇ ਉਪਦੇਸ਼ ਦਾ ਅਸਰ ਨਹੀਂ ਹੁੰਦਾ) , ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਜਾਲਾ ਦੂਰ ਨਹੀਂ ਹੁੰਦਾ। ਹੇ ਨਾਨਕ! ਆਖ-) ਜਿਸ ਮਨੁੱਖ ਉਤੇ ਧਰਤੀ ਦਾ ਖਸਮ ਪ੍ਰਭੂ ਦਇਆ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਆਸਰਾ ਲੈਂਦਾ ਹੈ।੪।੧੬।੧੭।

Begin typing your search term above and press enter to search. Press ESC to cancel.

Back To Top