ਅੰਗ : 674
ਧਨਾਸਰੀ ਮਹਲਾ ੫ ॥*
*ਹਰਿ ਹਰਿ ਲੀਨੇ ਸੰਤ ਉਬਾਰਿ ॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥ ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

ਅਰਥ: ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ ॥੧॥ ਰਹਾਉ ॥ ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ ॥੧॥ ਹੇ ਨਾਨਕ ਜੀ! (ਆਖੋ-ਹੇ ਭਾਈ! ਜੇਹੜਾ ਮਨੁੱਖ) ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ (ਲੋਕ ਪਰਲੋਕ ਵਿਚ) ਕਾਲਾ ਹੁੰਦਾ ਹੈ (ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ) ॥੨॥੧੫॥

अंग : 729
सूही महला १ घरु ६ ॥
उजलु कैहा चिलकणा घोटिम कालड़ी मसु ॥ धोतिआ जूठि न उतरै जे सउ धोवा तिसु ॥१॥ सजण सेई नालि मै चलदिआ नालि चलंन्हि ॥ जिथै लेखा मंगीऐ तिथै खड़े दिसंनि ॥१॥ रहाउ ॥ कोठे मंडप माड़ीआ पासहु चितवीआहा ॥ ढठीआ कंमि न आवन्ही विचहु सखणीआहा ॥२॥ बगा बगे कपड़े तीरथ मंझि वसंन्हि ॥ घुटि घुटि जीआ खावणे बगे ना कहीअन्हि ॥३॥ सिमल रुखु सरीरु मै मैजन देखि भुलंन्हि ॥ से फल कंमि न आवन्ही ते गुण मै तनि हंन्हि ॥४॥ अंधुलै भारु उठाइआ डूगर वाट बहुतु ॥ अखी लोड़ी ना लहा हउ चड़ि लंघा कितु ॥५॥ चाकरीआ चंगिआईआ अवर सिआणप कितु ॥ नानक नामु समालि तूं बधा छुटहि जितु ॥६॥१॥३॥

अर्थ: मैंने काँसे (का) साफ और चमकीला (बर्तन) घसाया (तो उस में से) थोड़ी थोड़ी काली सियाही (लग गई) । अगर मैं सौ वारी भी उस काँसे के बर्तन को धोलूँ (साफ करू) तो भी (बाहरों) धोने के साथ उस की (अंदरली) जूठ (कालिख) दूर नहीं होती ।1 । मेरे असल मित्र वही हैं जो (सदा) मेरे साथ रहने, और (यहाँ से) चलते समय भी मेरे साथ ही चलें, (आगे) जहाँ (किए कर्मो का) हिसाब माँगा जाता है ऊपर बे झिझक हो के हिसाब दे सकें (भावार्थ, हिसाब देने में कामयाब हो सकें) ।1 ।रहाउ । जो घर मन्दिर महल चारों तरफ से तो चित्रे हुए हो, पर अंदर से खाली हो, (वह ढहि जाते हैं और) ढहे हुए घर किसी काम नहीं आते ।2 । बगुलों के सफेद पंख होते हैं, बसते भी वह तीरथों पर ही हैं । पर जीवों को (गला) घोट घोट के खा जाने वाले (अंदर से) साफ सुथरे नहीं कहे जाते ।3 । (जैसे) सिंबल का वृक्ष (है उसी प्रकार) मेरा शरीर है, (सिंबल के फलाँ को) देख के तोते भ्रम खा जाते हैं, (सिंबल के) वह फल (तोते के) काम नहीं आते, वैसे ही गुण मेरे शरीर में हैं ।4 । मैंने अंधे ने (सिर पर विकारों का) भार उठाया हुआ है, (आगे मेरा जीवन-पंध) बड़ा पहाड़ी मार्ग है । आँखों के साथ खोजने से भी मैं मार्ग-खहिड़ा खोज नहीं सकता (क्योंकि आँखें ही नहीं हैं । इस हालत में) किस तरीके के साथ (पहाड़ी पर) चड़ के मैं पार निकलूँ ? ।5। हे नानक ! (पहाड़ी रास्ते जैसे बिखड़े जीवन-पंध में से पार निकलने के लिए) दुनिया के लोकों की खुशामद, लोक-दिखावे और चलाकीयां किसी काम नहीं आ सकती । परमात्मा का नाम (अपने मन में) संभाल के रख । (माया के मोह में) बंधा हुआ तूँ इस नाम (-सुमिरन) के द्वारा ही (मोह के बंधनो से) मुक्ति पा सकेंगा ।9।1।3।

ਅੰਗ : 729
ਸੂਹੀ ਮਹਲਾ ੧ ਘਰੁ ੬ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।1। ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।3। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।4। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।5। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।9।1।3।

अंग : 669-670
धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥
अर्थ: हे मेरी जिंदे! जो हरि सारी ही कामनाएं पूरी करने वाला है, जो सारे ही सुख देने वाला है, जिसके वश में (स्वर्ग में रहने वाली समझी गई) कामधेनु है उस ऐसी स्मर्था वाले परमात्मा का स्मरण करना चाहिए। हे मेरे मन! (जब तू परमात्मा का स्मरण करेगा) तब सारे सुख हासिल कर लेगा।1।हे मन! सदा स्थिर प्रभु का नाम सदा जपा कर। हे भाई! सर्व-व्यापक निर्लिप हरि का सदा ध्यान धरना चाहिए, (इस तरह) लोक-परलोक में इज्जत कमा ली जाती है। रहाउ। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरु ने ये समझ दी है कि परमात्मा का नाम जप के संसार समुंदर से पार लांघ जाना है।2।6।12।

ਅੰਗ : 669-670
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਅਰਥ: ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ। ਹੇ ਮੇਰੇ ਮਨ! ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ ॥੧॥ ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ ॥ ਰਹਾਉ ॥ ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਜੀ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੨॥੬॥੧੨॥

अंग : 609-610
सोरठि महला ५ ॥ गुरु पूरा भेटिओ वडभागी मनहि भइआ परगासा ॥ कोइ न पहुचनहारा दूजा अपुने साहिब का भरवासा ॥१॥ अपुने सतिगुर कै बलिहारै ॥ आगै सुखु पाछै सुख सहजा घरि आनंदु हमारै ॥ रहाउ ॥ अंतरजामी करणैहारा सोई खसमु हमारा ॥ निरभउ भए गुर चरणी लागे इक राम नाम आधारा ॥२॥ सफल दरसनु अकाल मूरति प्रभु है भी होवनहारा ॥ कंठि लगाइ अपुने जन राखे अपुनी प्रीति पिआरा ॥३॥ वडी वडिआई अचरज सोभा कारजु आइआ रासे ॥ नानक कउ गुरु पूरा भेटिओ सगले दूख बिनासे ॥४॥५॥
अर्थ: हे भाई! बड़ी किस्मत से मुझे पूरा गुरू मिल गया है, मेरे मन में आत्मिक जीवन की सूझ पैदा हो गई है। अब मुझे अपने मालिक का सहारा हो गया है, कोई उस मालिक की बराबरी नहीं कर सकता ॥१॥ हे भाई! मैं अपने गुरू से कुर्बान जाता हूँ, (गुरू की कृपा से) मेरे हृदय-घर में आनंद बना रहता है, इस लोग में भी आत्मिक अडोलता का सुख मुझे प्राप्त हो गया है, और, परलोक में भी यह सुख टिका रहने वाला है ॥ रहाउ ॥ हे भाई! (मुझे निश्चय हो गया है कि जो) सिरजनहार सब के दिल की जानने वाला है वही मेरे सिर पर राखा है। जब से मैं गुरू की चरणी लगा हूँ, मुझे परमात्मा के नाम का सहारा हो गया है। कोई भय मुझे अब छू नहीं सकता ॥२॥ (हे भाई! गुरू की कृपा से मुझे यकीन बन गया है कि) जिस परमात्मा का दर्शन मनुष्य जन्म का फल देने वाला है, जिस परमात्मा की हस्ती मौत से रहित है, वह इस पल भी (मेरे सिर पर) मौजूद है, और, सदा कायम रहने वाला है। वह प्रभू अपनी प्रीत की अपने प्यार की दात दे कर अपने सेवकों को अपने गले से लगा कर रखता है ॥३॥ वह गुरू बड़ी वडियाई वाला है, अश्रचर्ज शोभा वाला है, उस की श़रण पड़ने से जिंदगी का मनोरथ प्राप्त हो जाता है। हे भाई! मुझे नानक को पूरा गुरू मिल गया है, मेरे सभी दुख दूर हो गए हैं ॥४॥५॥

ਅੰਗ : 609-610
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ: ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ॥ ਰਹਾਉ ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥

ਅੰਗ : 633
ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਗਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥
ਅਰਥ: ਹੇ ਭਾਈ! ਇਸ ਜਗਤ ਵਿਚ ਕੋਈ ਤੋੜ ਸਾਥ ਨਿਭਾਉਣ ਵਾਲਾ ਮਿੱਤਰ ਮੈਂ ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ, ਦੁੱਖ ਵਿਚ ਕੋਈ ਕਿਸੇ ਦੇ ਨਾਲ ਸਾਥੀ ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ- ਇਹ ਸਾਰੇ ਧਨ ਨਾਲ ਹੀ ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, ਤਦੋਂ ਸਾਥ ਛੱਡ ਕੇ ਸਾਰੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? ਇਸ ਨੇ ਇਹਨਾਂ ਕੱਚੇ ਸਾਥੀਆਂ ਨਾਲ ਪਿਆਰ ਪਾਇਆ ਹੋਇਆ ਹੈ। ਜੇਹੜਾ ਪਰਮਾਤਮਾ ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ ਸਾਲਾਹ ਇਸ ਨੇ ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ, ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ, ਮੈਂ ਬਹੁਤ ਯਤਨ ਕੀਤਾ ਹੈ। ਹੇ ਨਾਨਕ! ਆਖ- ਹੇ ਪ੍ਰਭੂ! ਆਪਣੇ ਮੁੱਢ-ਕਦੀਮਾਂ ਦੇ ਪਿਆਰ ਵਾਲੇ ਸੁਭਾਵ ਦੀ ਲਾਜ ਰੱਖ, ਮੇਰੀ ਮਦਦ ਕਰ ਤਾਂ ਹੀ ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

अंग : 633
सोरठि महला ९ ॥ रे नर इह साची जीअ धारि ॥ सगल जगतु है जैसे सुपना बिनसत लगत न बार ॥१॥ रहाउ ॥ बारू भीति बनाई रचि पचि रहत नही दिन चारि ॥ तैसे ही इह सुख माइआ के उरझिओ कहा गवार ॥१॥ अजहू समझि कछु बिगरिओ नाहिनि भजि ले नामु मुरारि ॥ कहु नानक निज मतु साधन कउ भाखिओ तोहि पुकारि ॥२॥८॥
अर्थ: हे मनुष्य! अपने हृदय में इस सत्य को धारण कर लो कि यह समूचा जगत एक स्वप्न जैसा है और इसका विनाश होने में कोई देरी नहीं लगती ॥१॥ रहाउ ॥ जैसे बनाई गई रेत की दीवार, पोतकर चार दिन भी नहीं रहती, वैसे ही यह माया के सुख हैं, हे गंवार मनुष्य! तू उन में क्यों फॅसा हुआ है ॥१॥ आज ही कुछ समझ ले चूंकि अभी भी कुछ बिगड़ा नहीं है और भगवान के नाम का भजन कर ले। नानक जी का कथन है कि हे मनुष्य! संतों का यही निजी उपदेश एवं युक्ति है जो तुझे पुकार कर बता दी है ॥२॥८॥

ਅੰਗ : 633
ਸੋਰਠਿ ਮਹਲਾ ੯ ॥
ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥

ਅਰਥ: ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ, (ਕਿ) ਸਾਰਾ* *ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੧॥ ਰਹਾਉ ॥ ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ। ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ? ॥੧॥ ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਨਾਨਕ ਜੀ ਆਖਦੇ ਹਨ – (ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ ॥੨॥੮॥

Begin typing your search term above and press enter to search. Press ESC to cancel.

Back To Top