ਅੰਗ : 602

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥੪॥੮॥

ਅਰਥ: ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ। ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ।੨। ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ।੩। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ।੪।੮।

सोरठि महला ४ घरु १ ੴ सतिगुर प्रसादि ॥ आपे आपि वरतदा पिआरा आपे आपि अपाहु ॥ वणजारा जगु आपि है पिआरा आपे साचा साहु ॥ आपे वणजु वापारीआ पिआरा आपे सचु वेसाहु ॥१॥ जपि मन हरि हरि नामु सलाह ॥ गुर किरपा ते पाईऐ पिआरा अंम्रितु अगम अथाह ॥ रहाउ ॥ आपे सुणि सभ वेखदा पिआरा मुखि बोले आपि मुहाहु ॥ आपे उझड़ि पाइदा पिआरा आपि विखाले राहु ॥ आपे ही सभु आपि है पिआरा आपे वेपरवाहु ॥२॥ आपे आपि उपाइदा पिआरा सिरि आपे धंधड़ै लाहु ॥ आपि कराए साखती पिआरा आपि मारे मरि जाहु ॥ आपे पतणु पातणी पिआरा आपे पारि लंघाहु ॥३॥ आपे सागरु बोहिथा पिआरा गुरु खेवटु आपि चलाहु ॥ आपे ही चड़ि लंघदा पिआरा करि चोज वेखै पातिसाहु ॥ आपे आपि दइआलु है पिआरा जन नानक बखसि मिलाहु ॥४॥१॥

अर्थ :-हे (मेरे) मन ! सदा परमात्मा का नाम सुमिरन कर, सिफ़त-सालाह करा कर । (हे भाई !) गुरु की कृपा के साथ ही वह प्यारा भगवान मिल सकता है, जो आत्मिक जीवन देने वाला है, जो अपहुँच है, और, जो बहुत गहरा है ।रहाउ । हे भाई ! भगवान आप ही हर जगह मौजूद है (व्यापक होते हुए भी) भगवान आप ही निरलेप (भी) है । जगत-वणजारा भगवान आप ही है (जगत-बंजारे को रासि-पूँजी देने वाला भी) सदा कायम रहने वाला भगवान आप ही साहूकार है । भगवान आप ही वणज है, आप ही व्यापार करने वाला है, आप सदा-थिर रहने वाला सरमाया है ।1 । हे भाई ! भगवान आप ही (जीवों की अरदास) सुन के सब की संभाल करता है, आप ही मुक्ख से (जीवों को ढाढस देने के लिए) मीठा बोल बोलता है । प्यारा भगवान आप ही (जीवों को) कुराहे ड़ाल देता है, आप ही (जिंदगी का सही) मार्ग दिखाता है । हे भाई ! हर जगह भगवान आप ही आप है, (इतने खलजगन का स्वामी होता हुआ) भगवान बे-परवाह रहता है ।2 । हे भाई ! भगवान आप ही (सब जीवों को) पैदा करता है, आप ही हरेक जीव को माया के आहर में लगाए रखता है, भगवान आप ही (जीवों की) बणतर बनाता है, आप ही मारता है, (तो उस का पैदा किया जीव) मर जाता है । भगवान आप ही (संसार-नदी पर) पतण है, आप ही मलाह है, आप ही (जीवों को) पार निकालता है ।3 । हे भाई ! भगवान आप ही (संसार-) समुंद्र है, आप ही जहाज है, आप ही गुरु-मलाह हो के जहाज को चलाता है । भगवान आप ही (जहाज में) चड़ के पार निकलता है । भगवान-पातिशाह कौतक-तमाशे कर के आप ही (इतना तमाशों को) देख रहा है । हे नानक ! (बोल-) भगवान आप ही (सदा) दया का सोमा है, आप ही बख्शश कर के (अपने पैदा किये जीवों को अपने साथ) मिला लेता है ।4 ।1 ।

ਅੰਗ : 604

ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।1। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।2। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।3। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।4।1।

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।

ਅੰਗ : 709

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਆਪਣੇ ਚੰਗੇ ਦਿਨ ਦੀ ਸ਼ੁਰੂਆਤ ਲਈ

ਗੁਰੂ ਰਾਮਦਾਸ ਜੀ ਦਾ ਓਟ ਆਸਰਾ ਲੈਂਦੀਆਂ ਹੋਈਆਂ

ਸਾਰੀਆਂ ਸੰਗਤਾਂ ਲਵਾਓ ਜੀ ਆਪਣੀਆਂ ਹਾਜ਼ਰੀਆਂ ਲਿਖੋ ਜੀ ਵਾਹਿਗੁਰੂ ਜੀ

ਐ ਰਬਾਬ, ਰਹਾਂਗੇ ਸਦਾ ਤੇਰੇ ਰਿਣੀ, ਕਰਜ਼ਦਾਰ ਤੇ ਸ਼ੁਕਰਗੁਜ਼ਾਰ
ਐ ਰਬਾਬ, ਬਾਬੇ ਨਾਨਕ ਤੇ ਮਰਦਾਨੇ ਦੀ ਰਹੀ ਤੂ ਮਦਦਗਾਰ
ਤੂੰ ਬਾਣੀ ਨੂੰ ਦਿੱਤੀ ਧੁੰਨ, ਮਾਹੌਲ ਸਿਰਜਿਆ ਸਦਾ ਖੁਸ਼ਗਵਾਰ
ਹੇ ਰਬਾਬ, ਤੇਰਾ ਰਿਹਾ ਹਰ ਪਲ ਦਾ ਸਾਥ
ਬਾਬੇ ਨਾਨਕ ਤੇ ਭਾਈ ਮਰਦਾਨਾ ਜੀ ਦੇ ਨਾਲ
ਤੂੰ ਮਾਣੀ ਭਾਈ ਮਰਦਾਨਾ ਜੀ ਦੇ ਸੋਹਣੇ ਹੱਥਾਂ ਦੀ ਛੋਹ
ਛੇੜੇ ਰਾਗ, ਪਿਰੋਈ ਬਾਣੀ, ਗੁੰਦਿਆ ਸਿੱਖੀ ਦੇ ਨਾਲ ਮੋਹ
ਹੇ ਰਬਾਬ, ਤੂ ਵੀ ਕੀਤੀ ਯਾਤਰਾ ਉਦਾਸੀਆਂ ਦੀ
ਲੋਕਾਈ ਨੂੰ ਸੰਗੀਤਕ ਰਸ ਨਾਲ ਕੀਤਾ ਨਿਹਾਲ
ਭਾਈ ਮਰਦਾਨੇ ਨੇ ਛੇੜੇ ਮਿੱਠੇ ਸੁਰ ਤੇਰੇ ,
ਗੁਰੂ ਨਾਨਕ ਨੇ ਦਿੱਤੀ ਬਾਣੀ ਉਚਾਰ
ਸਿੱਖ ਤੇ ਗੈਰ-ਸਿੱਖ ਰਹਿਣਗੇ ਸਦਾ ਰਿਣੀ ਤੇਰੇ
ਤੂੰ ਸੰਗ ਕੀਤਾ ਬਾਣੀ ਦਾ ਤੇ ਕੀਤਾ ਮਨੁੱਖਤਾ ਦਾ ਉਦਾਰ
ਐ ਰਬਾਬ, ਸਦਾ ਰਹਾਂਗੇ ਤੇਰੇ ਰਿਣੀ, ਕਰਜ਼ਦਾਰ ਤੇ ਸ਼ੁਕਰਗੁਜ਼ਾਰ
… ✍️ਗੁਰਮੀਤ ਸਚਦੇਵਾ…

जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥

ਅੰਗ : 704

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥

अर्थ: महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ। मैं सदके हूँ उस सतिगुरू से जिसने (परमात्मा की) समझ बख्शी है।12।

Begin typing your search term above and press enter to search. Press ESC to cancel.

Back To Top