8 ਮਹੀਨਿਆ ਦੇ ਘੇਰੇ ਤੋ ਬਾਦ ਗੁਰਦਾਸਪੁਰ ਗੜੀ ਤੋ ਬਾਬਾ ਬੰਦਾ ਸਿੰਘ ਜੀ ਦੇ ਨਾਲ ਫੜ ਕੇ ਲਿਆਂਦੇ 700+ ਸਿੰਘਾਂ ਨੂੰ ਦਿੱਲੀ ਦੇ ਬਾਦਸ਼ਾਹ ਫ਼ਰਖਸ਼ੀਅਰ ਦੇ ਹੁਕਮ ਨਾਲ ਜਦੋਂ ਸ਼ਹੀਦ ਕਰ ਦਿੱਤਾ ਤਾਂ ਬੰਦਾ ਸਿੰਘ ਜੀ ਤੇ ਨਾਲ ਦੇ ਕੁਝ ਮੁਖੀ ਸਿੰਘਾਂ ਨੂੰ ਕਈ ਦਿਨ ਤਸੀਹੇ ਦੇ ਦੇ ਕੇ ਪੁੱਛਿਆ ਗਿਆ ਖ਼ਜ਼ਾਨਾ ਕਿੱਥੇ ਦਬਿਆ ਹੈ ?? ਪਰ ਉਨ੍ਹਾਂ ਕੁਝ ਨਾ ਦੱਸਿਆ ਕਿਉਂਕਿ ਖ਼ਜ਼ਾਨਾ ਤੇ ਕੋਈ ਹੈ ਹੀ ਨਹੀਂ ਸੀ , ਉਨ੍ਹਾਂ ਕਦੇ ਦੱਬਿਆ ਨਹੀਂ, ਸਭ ਕੁਝ ਸਿੰਘਾਂ ਚ ਵੰਡ ਦਿੰਦੇ ਸੀ।
ਫਿਰ ਇੱਕ ਦਿਨ ਬਾਕੀ 26 ਜਰਨੈਲਾਂ ਦੇ ਸਮੇਤ ਬਾਬਾ ਜੀ ਨੂੰ ਕੁਤਬ ਮੀਨਾਰ ਦੇ ਕੋਲ ਲਿਆਂਦਾ ਗਿਆ , ਦੋ ਸ਼ਰਤਾਂ ਰੱਖੀਆਂ ਮੁਸਲਮਾਨ ਹੋ ਜਾਓ ਜਾਂ ਮੌਤ ਕਬੂਲ ਕਰੋ। ਬੰਦਾ ਸਿੰਘ ਜੀ ਨੇ ਮੌਤ ਕਬੂਲ ਕੀਤੀ। ਉਨ੍ਹਾਂ ਦੀ ਗੋਦ ਚ ਚਾਰ ਸਾਲ ਦਾ ਪੁੱਤਰ ਅਜੈਪਾਲ ਸਿੰਘ ਰੱਖਿਆ। ਹੱਥ ਖੰਜਰ ਫੜਾ ਕੇ ਕਿਹਾ ਇਸ ਦਾ ਕਤਲ ਕਰ। ਬਾਬਾ ਜੀ ਨੇ ਨਾਂਹ ਕਰ ਦਿੱਤੀ , ਉਸੇ ਵੇਲੇ ਜਲਾਦ ਨੇ ਖੰਜਰ ਦੇ ਨਾਲ ਬਾਬਾ ਜੀ ਦੇ ਪੁੱਤਰ ਅਜੈ ਸਿੰਘ ਦਾ ਸੀਨਾ ਚੀਰ ਕੇ ਦਿਲ ਕੱਢਿਆ ਤੇ ਧੜਕਦਾ ਹੋਇਆ ਦਿਲ ਬੰਦਾ ਸਿੰਘ ਬਹਾਦਰ ਦੇ ਮੂੰਹ ਵਿੱਚ ਤੁੰਨਿਆ।
ਬਾਬਾ ਜੀ ਦੇ ਕੇਸਾਂ ਨੂੰ ਉੱਪਰ ਪਿੰਜਰੇ ਦੇ ਨਾਲ ਬੰਨ੍ਹਿਆ ਸੀ ਬਾਹਾਂ ਵੀ ਬੰਨ੍ਹ ਕੇ ਮਾਸ ਨੂੰ ਜਮੂਰਾਂ ਦੇ ਨਾਲ ਨੋਚਿਆ। ਫਿਰ ਸਾਰੇ ਸਰੀਰ ਤੇ ਲੋਹੇ ਦੀਆਂ ਗਰਮ ਸੀਖਾਂ ਲਗਾਈਆਂ ਤੇ ਗਰਮ ਸੀਖਾ ਸਰੀਰ ਵਿੱਚੋਂ ਦੀ ਲੰਘਾਈਆਂ ਗਈਆਂ , ਪਰ ਉਹ ਗੁਰੂ ਦਾ ਲਾਲ ਅਡੋਲ ਚਿੱਤ ਬੈਠਾ ਸੀ ਉਨ੍ਹਾਂ ਦੇ ਮੁੱਖ ਚ ਕੇਵਲ ਵਾਹਿਗੁਰੂ ਸ਼ਬਦ ਸੀ , ਏਨੇ ਦਰਦ ਵਿਚ ਵੀ ਚਿਹਰੇ ਦਾ ਨੂਰ ਦੇਖ ਉਸ ਵੇਲੇ ਦਾ ਪ੍ਰਧਾਨ ਵਜੀਰ ਅਮੀਨ ਖ਼ਾਨ ਬੜਾ ਹੈਰਾਨ ਸੀ ….
ਜਲਾਦ ਨੇ ਬਾਬਾ ਦੀ ਸੱਜੀ ਅੱਖ ਕੱਢੀ , ਫਿਰ ਖੱਬੀ ਕੱਢੀ , ਸੱਜਾ ਪੈਰ ਵੱਢਿਆ , ਫਿਰ ਖੱਬਾ ਵੱਢਿਆ। ਵਾਰੀ ਵਾਰੀ ਦੋਨੋਂ ਹੱਥ ਕੱਟੇ। ਬਹੁਤ ਖੂਨ ਵਹਿ ਗਿਆ। ਫਿਰ ਬੰਦਾ ਸਿੰਘ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ। ਸਾਰੇ ਸਰੀਰ ਦੀ ਬੋਟੀ ਬੋਟੀ ਕਰਕੇ ਕਾਵਾਂ ਕੁੱਤਿਆਂ ਦੇ ਖਾਣ ਲਈ ਸੁੱਟ ਦਿੱਤੀ। ਬਾਕੀ ਦੇ ਨਾਲ ਫੜੇ ਜਰਨੈਲਾਂ ਨੂੰ ਵੀ ਇਸੇ ਤਰ੍ਹਾਂ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਪਰ ਇੰਨੇ ਤਸੀਹਿਆਂ ਦੇ ਵਿਚ ਵੀ ਉਨ੍ਹਾਂ ਦੇ ਮੁਖ ਤੇ ਵਾਹਿਗੁਰੂ ਤੋਂ ਬਗੈਰ ਹੋਰ ਕੁਝ ਨਹੀਂ ਸੀ।
ਦੇਖਣ ਵਾਲੇ ਚਾਹੇ ਮੁਸਲਮਾਨ ,ਹਿੰਦੂ ,ਇਸਾਈ ਜਾਂ ਹੋਰ ਧਰਮਾਂ ਵਾਲੇ ਸੀ ਸਭ ਨੇ ਮੰਨਿਆ ਕਿ ਇਹ ਰੂਹਾਨੀ ਸ਼ਹਾਦਤ ਹੈ ਕੋਈ ਆਮ ਮਨੁੱਖ ਇਸ ਤਰ੍ਹਾਂ ਦੇ ਇੰਨੇ ਦਰਦਨਾਕ ਤਸੀਹਿਆਂ ਨੂੰ ਏਨੇ ਸ਼ਾਂਤਮਈ ਢੰਗ ਨਾਲ ਨਹੀਂ ਸਹਿਣ ਕਰ ਸਕਦਾ।
ਬਾਬਾ ਜੀ ਦੀ ਯਾਦ ਵਿੱਚ ਅਸਥਾਨ ਹੈ ਗੁਰਦੁਆਰਾ ਸ਼ਹੀਦ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ( ਨੇੜੇ ਕੁਤਬ ਮੀਨਾਰ ਦਿੱਲੀ )
ਸਰਹਿੰਦ ਵਿਜੇਤਾ ਪਹਿਲੇ ਸਿੱਖ ਜਰਨੈਲ ਗੁਰੂ ਕਾ ਲਾਲ ਬਾਬਾ ਬੰਦਾ ਸਿੰਘ ਬਹਾਦਰ ਉਨ੍ਹਾਂ ਦੇ ਪੁੱਤਰ ਬਾਬਾ ਅਜੈਪਾਲ ਸਿੰਘ ਤੇ ਨਾਲ ਦੇ ਸਮੂਹ ਸ਼ਹੀਦਾਂ ਨੂੰ ਕੋਟਾਨ ਕੋਟ ਪ੍ਰਣਾਮ।
ਮੇਜਰ ਸਿੰਘ
ਗੁਰੂ ਕਿਰਪਾ ਕਰੇ

ਅੰਗ : 670

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥*
*☬ अर्थ ☬*
*हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम* *रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥*

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 ।

हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

ਅੰਗ : 678

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਅਰਥ: ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

22 ਜੂਨ , 2024
ਭਗਤ ਕਬੀਰ ਜੀ ਦੇ
ਪ੍ਰਕਾਸ਼ ਪੁਰਬ ਦੀਆਂ, ਸਮੂਹ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ

22 ਜੂਨ , 2024
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ
ਪ੍ਰਕਾਸ਼ ਪੁਰਬ ਦੀਆਂ, ਸਮੂਹ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ

ਸ਼੍ਰੀ ਦਾਤੁਨ ਸਾਹਿਬ (ਮਿਸਵਾਕ) ਦੇ ਨਾਂ ਨਾਲ ਇਹ ਪਵਿੱਤਰ ਦਰੱਖਤ ਪਹਿਲੇ ਸਿੱਖ ਗੁਰੂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਯਾਦ ਵਿੱਚ ਬਿਰਾਜਮਾਨ ਹੈ ਜਿਸ ਨੂੰ ਕਿ ਲਦਾਖ਼ ਦੇ ਇਲਾਕੇ ਦੇ ਲੋਕ ਆਪਣੇ ਪਾਵਨ ਗੁਰੂ (ਰਿਮਪੋਚੇ ਲਾਮਾਂ) ਦੇ ਰੂਪ ਵਿੱਚ ਪੂਜਦੇ ਹਨ ਇਸ ਮਹਾਨ ਸੰਤ ਨੇ ਨੋ ਖੰਡ ਪ੍ਰਿਥਵੀ ਉੱਤੇ ਸਮੁੱਚੀ ਮਾਨਵਤਾ ਵਿੱਚ ਜਾਗ੍ਰਤੀ ਲਿਆਉਣ ਅਤੇ ਸਭ ਦੁੱਖਾਂ ਕਲੇਸ਼ਾਂ ਭਰਮਾ ਦਾ ਖਾਤਮਾ ਕਰਨ ਲਈ ਆਪਣੀ ਦੂਸਰੀ ਉਦਾਸੀ ਦੌਰਾਨ ਸੰਨ 1517 ਈ: ਵਿੱਚ ਆਪਣੇ ਪਵਿੱਤਰ ਚਰਨ ਪਾ ਕੇ ਧੰਨ ਧੰਨ ਕੀਤਾ ਸੀ। ਗੁਰੂ ਜੀ ਨੇ ਆਪਣਾ ਦਾਤੁਨ ਇੱਥੇ ਰੱਖਿਆ ਸੀ ਜੋ ਬਾਅਦ ਵਿੱਚ ਇਥੋਂ ਦੇ ਰੇਗਿਸਥਾਨੀ ਇਲਾਕੇ ਵਿੱਚ ਜਿਥੇ ਕੋਈ ਦਰੱਖਤ ਬਣ ਗਿਆ। ਆਪਣੀ ਪਵਿੱਤਰਤਾ ਦੇ ਲਈ ਅਤੇ ਗੁਰੂ ਜੀ ਨੇ ਚਾਰ ਚੁਫੇਰੇ ਸੱਚ , ਪ੍ਰੇਮ , ਸ਼ਾਂਤੀ ਅਤੇ ਨਿਡਰਤਾ ਦੇ ਉਪਦੇਸ਼ ਦੇਣ ਵਾਲੀ ਪਵਿੱਤਰ ਯਾਤਰਾ ਦੀ ਆਦਿ ਵਿੱਚ ਇਹ ਦਰਖਤ ਦਾਤੁਨ ਸਾਹਿਬ ਸੁਭਾਇਮਾਨ ਹੈ।

बेद पुरान सभै मत सुनि कै करी करम की आसा ॥ काल ग्रसत सभ लोग सिआने उठि पंडित पै चले निरासा ॥१॥ मन रे सरिओ न एकै काजा ॥ भजिओ न रघुपति राजा ॥१॥ रहाउ ॥ बन खंड जाइ जोगु तपु कीनो कंद मूलु चुनि खाइआ ॥ नादी बेदी सबदी मोनी जम के पटै लिखाइआ ॥२॥ भगति नारदी रिदै न आई काछि कूछि तनु दीना ॥ राग रागनी डि्मभ होइ बैठा उनि हरि पहि किआ लीना ॥३॥ परिओ कालु सभै जग ऊपर माहि लिखे भ्रम गिआनी ॥ कहु कबीर जन भए खालसे प्रेम भगति जिह जानी ॥४॥३॥

☬ अर्थ हिंदी ☬
हे मन! तूने प्रकाश-स्वरूप परमात्मा का भजन नहीं किया, तुझसे ये एक काम भी (जो करने वाला था) नहीं हो सकता।1। रहाउ।
जिन समझदार लोगों ने वेद-पुराण आदि के सारे मत सुन-सुन के कर्म-काण्ड की आस रखी, (ये आशा रखी कि कर्म काण्ड से जीवन सँवरेगा), वे सारे (आत्मिक) मौत में ग्रसे ही रहे। पंडित लोग भी आशा पूरी हुए बिना ही उठ के चले गए (जगत त्याग गए)।1।
कई लोगों ने जंगलों में जा के योग साधना की, तप किए, गाजर-मूली आदि चुन-खा के गुजारा किया; जोगी, कर्म काण्डी, ‘अलख’ कहने वाले जोगी, मोनधारी- ये सारे जम के लेखे में ही लिखे गए (भाव, इनके साधन मौत के डर से बचा नहीं सकते)।2।
जिन मनुष्यों ने शरीर पर तो (धार्मिक चिन्ह) चक्र आदि लगा लिए हैं, पर प्रेमा-भक्ति उसके हृदय में पैदा नहीं हुई, राग-रागनियां तो गाता है पर निरी पाखण्ड की मूर्ति ही बना बैठा है, ऐसे मनुष्य को परमात्मा से कुछ नहीं मिलता।3।
सारे जगत पर काल का सहम पड़ा हुआ है, भरमी-ज्ञानी भी उसी ही लेखे में लिखे गए हैं (वे भी मौत के सहम में ही हैं)। हे कबीर! कह– जिन मनुष्यों ने प्रेमा-भक्ति करनी समझ ली है वह (मौत के सहम से) आजाद हो गए हैं।4।3।
शबद का भाव: परमात्मा का भजन ही मनुष्य के करने के योग्य काम है। यही मौत के सहम से बचाता है। कर्म-काण्ड, जोग, तप आदि सिमरन के मुकाबले में तुच्छ हैं।

ਅੰਗ : 654

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਅਰਥ: ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ।੧।ਰਹਾਉ।
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ) , ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧।
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨।
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ।੩।
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ-ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ।੪।੩।

Begin typing your search term above and press enter to search. Press ESC to cancel.

Back To Top