ਅੰਗ : 702
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।
ਅੰਗ : 702
जैतसरी महला ५ ॥
आए अनिक जनम भ्रमि सरणी ॥
उधरु देह अंध कूप ते
लावहु अपुनी चरणी ॥१॥ रहाउ ॥
गिआनु धिआनु किछु करमु न जाना
नाहिन निरमल करणी ॥
साधसंगति कै अंचलि लावहु
बिखम नदी जाइ तरणी ॥१॥
सुख स्मपति माइआ रस मीठे
इह नही मन महि धरणी ॥
हरि दरसन त्रिपति नानक दास पावत
हरि नाम रंग आभरणी ॥२॥८॥१२॥
ਅਰਥ: जैतसरी पातशाही पांचवी
हे प्रभू! हम जीव कई जन्मों से भटकते हुए अब तेरी शरण आए हैं। हमारे शरीर को (माया के मोह के) घोर अंधेरे भरे कूएं से बचा ले, अपने चरणों में जोड़े रख।1। रहाउ।
हे प्रभू! मुझे आत्मिक जीवन की समझ नहीं, मेरी सुरति तेरे चरणों में जुड़ी नहीं रहती, मुझे कोई अच्छा काम करना नहीं आता, मेरा आचरण भी स्वच्छ नहीं है। हे प्रभू! मुझे साध-संगति के पल्ले से लगा दे, ता कि ये मुश्किल (संसार-) दरिया को तैरा जा सके।1।
हे नानक! दुनिया के सुख, धन, माया के मीठे स्वाद- परमात्मा के दास इन पदार्थों को (अपने) मन में नहीं बसाते। परमात्मा के दर्शनों से वे संतोष हासिल करते हैं, परमात्मा के नाम का प्यार ही उन (के जीवन) का गहना है।2।8।12।
ਅੰਗ : 682
धनासरी महला ५ ॥*
*अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥१॥ प्रभ सिउ लागि रहिओ मेरा चीतु ॥ आदि अंति प्रभु सदा सहाई धंनु हमारा मीतु ॥ रहाउ ॥ मनि बिलास भए साहिब के अचरज देखि बडाई ॥ हरि सिमरि सिमरि आनद करि नानक प्रभि पूरन पैज रखाई ॥२॥१५॥४६॥*
ਅਰਥ: *अर्थ: हे भाई! (वह प्रभू अपने सेवक को) कोई दुख देने वाला समय देखने नहीं देता, वह अपना मूढ़-कदीमां का (प्यार वाला) स्वभाव सदा याद रखता है। प्रभू अपना हाथ दे कर अपने सेवक की रक्षा करता है, (सेवक को उसकी) प्रत्येक साँस के साथ पालता रहता है ॥१॥ हे भाई! मेरा मन (भी) उस प्रभू से जुड़ा रहता है, जो शुरु से आखिर तक सदा ही मददगार बना रहता है। हमारा वह मित्र प्रभू धन्य है (उस की सदा सिफ़त-सलाह करनी चाहिए) ॥ रहाउ ॥ हे भाई! मालिक-प्रभू के हैरान करने वाले कौतक देख के, उस की वडियाई देख के, (सेवक के) मन में (भी) खुशियाँ बनी रहती है। हे नानक जी! तूँ भी परमात्मा का नाम सिमर सिमर के आतमिक आनंद मान। (जिस भी मनुष्य ने सिमरन किया) प्रभू ने पूरे तौर पर उस की इज्ज़त रख ली ॥२॥१५॥४६॥*
ਅੰਗ : 682
*ਧਨਾਸਰੀ ਮਹਲਾ ੫ ॥*
*ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥*
ਅਰਥ: ਹੇ ਭਾਈ! (ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦੇਂਦਾ, ਉਹ ਆਪਣਾ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਚੇਤੇ ਰੱਖਦਾ ਹੈ। ਪ੍ਰਭੂ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰਾਖੀ ਕਰਦਾ ਹੈ, (ਸੇਵਕ ਨੂੰ ਉਸ ਦੇ) ਹਰੇਕ ਸਾਹ ਦੇ ਨਾਲ ਪਾਲਦਾ ਰਹਿੰਦਾ ਹੈ ॥੧॥ ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ॥ ਰਹਾਉ ॥ ਹੇ ਭਾਈ! ਮਾਲਕ-ਪ੍ਰਭੂ ਦੇ ਹੈਰਾਨ ਕਰਨ ਵਾਲੇ ਕੌਤਕ ਵੇਖ ਕੇ, ਉਸ ਦੀ ਵਡਿਆਈ ਵੇਖ ਕੇ, (ਸੇਵਕ ਦੇ) ਮਨ ਵਿਚ (ਭੀ) ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ। ਹੇ ਨਾਨਕ ਜੀ! ਤੂੰ ਭੀ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣ। (ਜਿਸ ਭੀ ਮਨੁੱਖ ਨੇ ਸਿਮਰਨ ਕੀਤਾ) ਪ੍ਰਭੂ ਨੇ ਪੂਰੇ ਤੌਰ ਤੇ ਉਸ ਦੀ ਇੱਜ਼ਤ ਰੱਖ ਲਈ ॥੨॥੧੫॥੪੬॥*
ਪ੍ਰਸੰਗ:
ਗੁਰੂ ਅੰਗਦ ਦੇਵ ਜੀ (ਸਿੱਖ ਧਰਮ ਦੇ ਦੂਜੇ ਗੁਰੂ) ਦੇ ਜ਼ਮਾਨੇ ਵਿੱਚ, ਬਾਬਾ ਅਮਰ ਦਾਸ ਜੀ ਇੱਕ ਸਮਰਪਿਤ ਸਿੱਖ ਸਨ। ਉਹ 72 ਸਾਲ ਦੀ ਉਮਰ ਵਿਚ ਗੁਰੂ ਅੰਗਦ ਦੇਵ ਜੀ ਦੇ ਚਰਨਾ ਵਿਚ ਆਏ ਅਤੇ ਆਪਣੀ ਉਮਰ ਦੇ ਬਾਵਜੂਦ ਉੱਚੀ ਸ਼ਰਧਾ ਅਤੇ ਨਿਮਰਤਾ ਨਾਲ ਸੇਵਾ ਕਰਨੀ ਸ਼ੁਰੂ ਕਰ ਦਿੱਤੀ।
ਹਰ ਰੋਜ਼ ਦੀ ਸੇਵਾ
ਬਾਬਾ ਅਮਰ ਦਾਸ ਜੀ ਹਰ ਰੋਜ਼ ਅੰਮ੍ਰਿਤ ਵੇਲੇ (ਸਵੇਰੇ 2-3 ਵਜੇ) ਉੱਠ ਕੇ, ਬਿਆਸ ਨਦੀ ਤੋਂ ਗੰਗਾ ਜਲ ਲਿਆਉਂਦੇ, ਤਾਂ ਜੋ ਗੁਰੂ ਅੰਗਦ ਦੇਵ ਜੀ ਦੇ ਇਸ਼ਨਾਨ ਲਈ ਪਾਣੀ ਮਿਲ ਸਕੇ। ਉਹ ਕਈ ਮੀਲ ਪੈਦਲ ਚਲਦੇ, ਕਦੇ ਵੀ ਕੋਈ ਸ਼ਿਕਾਇਤ ਨਹੀਂ ਕਰਦੇ। ਇਹ ਉਹਨਾਂ ਦੀ ਨਿਰੰਤਰ ਸੇਵਾ, ਸਮਰਪਣ ਅਤੇ ਭਗਤੀ ਦਾ ਉਤਮ ਉਦਾਹਰਨ ਸੀ।
ਇੱਕ ਪਰਖ ਦੀ ਘੜੀ
ਇਕ ਦਿਨ, ਗੁਰੂ ਅੰਗਦ ਦੇਵ ਜੀ ਦੇ ਕੁਝ ਪਰਿਵਾਰਕ ਲੋਕ, ਖਾਸ ਕਰਕੇ ਗੁਰੂ ਜੀ ਦੇ ਪੁੱਤਰ ਦਾਤੂ, ਇਹ ਸੋਚਣ ਲੱਗੇ ਕਿ ਗੁਰੂ ਗੱਦੀ ਉਨ੍ਹਾਂ ਨੂੰ ਮਿਲਣੀ ਚਾਹੀਦੀ ਹੈ, ਨਾ ਕਿ ਬਾਬਾ ਅਮਰ ਦਾਸ ਨੂੰ। ਉਹਨਾਂ ਨੇ ਕਿਹਾ,
“ਇਹ ਬੁੱਢਾ ਮਨੁੱਖ (ਅਮਰ ਦਾਸ) ਸਿਰਫ਼ ਸੇਵਾ ਕਰਦਾ ਹੈ, ਪਰ ਗੁਰੂ ਗੱਦੀ ਪਰਿਵਾਰ ਵਿੱਚ ਰਹਿਣੀ ਚਾਹੀਦੀ ਹੈ।”
ਗੁਰੂ ਅੰਗਦ ਦੇਵ ਜੀ ਦਾ ਫੈਸਲਾ
ਗੁਰੂ ਅੰਗਦ ਦੇਵ ਜੀ ਨੇ ਸੋਚਿਆ ਕਿ ਗੁਰੂ ਗੱਦੀ ਉਸੇ ਨੂੰ ਮਿਲਣੀ ਚਾਹੀਦੀ ਹੈ, ਜੋ ਸੱਚੀ ਸੇਵਾ ਕਰਦਾ ਹੈ ਅਤੇ ਜਿਸ ਵਿੱਚ ਅੰਕੁਰੀ ਭਗਤੀ ਹੈ।
ਉਨ੍ਹਾਂ ਨੇ ਇੱਕ ਦਿਨ ਬਾਬਾ ਅਮਰ ਦਾਸ ਜੀ ਨੂੰ ਆਖਿਆ:
“ਸੱਚੀ ਸੇਵਾ ਵਾਲੇ ਨੂੰ ਹੀ ਗੁਰੂ ਗੱਦੀ ਮਿਲਣੀ ਚਾਹੀਦੀ ਹੈ। ਤੂੰ ਆਪਣੇ ਆਪ ਨੂੰ ਕਿਵੇਂ ਪੂਰਾ ਸਮਰਪਿਤ ਕਰ ਸਕਦਾ ਹੈ?”
ਬਾਬਾ ਅਮਰ ਦਾਸ ਜੀ ਨੇ ਨਿਮਰਤਾ ਨਾਲ ਉੱਤਰ ਦਿੱਤਾ:
“ਜੇਕਰ ਮੇਰਾ ਮਾਸ ਹੱਡੀਆਂ ਵਿੱਚੋਂ ਨਿਕਲ ਜਾਵੇ, ਅਤੇ ਮੈਂ ਆਪਣੇ ਆਪ ਨੂੰ ਪੂਰੀ ਤਰ੍ਹਾਂ ਤੇਰੇ ਚਰਨਾ ਵਿੱਚ ਰੱਖ ਦਿਆਂ, ਤਾਂ ਹੀ ਮੈਂ ਯੋਗ ਹਾਂ।”
ਗੁਰੂ ਗੱਦੀ ਦੀ ਪੀੜ੍ਹੀ ਮਿਲਣੀ
ਗੁਰੂ ਅੰਗਦ ਦੇਵ ਜੀ ਨੇ ਇਹ ਸ਼ਬਦ ਸੁਣਕੇ, ਗੁਰੂ ਅਮਰ ਦਾਸ ਜੀ ਨੂੰ ਗੁਰੂ ਗੱਦੀ (ਸਿੱਖ ਧਰਮ ਦਾ ਤੀਜਾ ਗੁਰੂ) ਦਿਤੀ।
ਉਨ੍ਹਾਂ ਨੇ ਆਖਿਆ:
“ਅਜ ਤੋਂ ਤੂੰ ਸਿੱਖ ਧਰਮ ਦਾ ਤੀਜਾ ਗੁਰੂ ਹੈ। ਤੂੰ ਆਪਣੇ ਸ਼ਬਦਾਂ ਤੇ ਕਾਇਮ ਰਹੀਂ।”
ਵਿਰੋਧ ਤੇ ਪਰਖ
ਜਦ ਗੁਰੂ ਅਮਰ ਦਾਸ ਜੀ ਗੁਰੂ ਬਣੇ, ਗੁਰੂ ਅੰਗਦ ਦੇਵ ਜੀ ਦੇ ਪੁੱਤਰ ਦਾਤੂ ਬਹੁਤ ਨਾਰਾਜ਼ ਹੋਏ।
ਉਹ ਇੱਕ ਦਿਨ ਗੋਇੰਦਵਾਲ ਆਏ, ਜਿੱਥੇ ਗੁਰੂ ਅਮਰ ਦਾਸ ਜੀ ਰਹਿੰਦੇ ਸਨ।
ਉਹ ਗੁਰੂ ਜੀ ਦੇ ਕੋਲ ਆਏ, ਉਨ੍ਹਾਂ ਨੂੰ ਲੱਤ ਮਾਰੀ ਅਤੇ ਆਖਿਆ:
“ਇਹ ਗੱਦੀ ਮੇਰੀ ਸੀ, ਤੂੰ ਇੱਕ ਆਮ ਮਨੁੱਖ ਹੈ।”
ਗੁਰੂ ਅਮਰ ਦਾਸ ਜੀ ਦੀ ਨਿਮਰਤਾ
ਪਰ ਗੁਰੂ ਅਮਰ ਦਾਸ ਜੀ ਨੇ ਉਨ੍ਹਾਂ ਨੂੰ ਗੁੱਸਾ ਕਰਦੇ ਵੇਖ ਕੇ ਬਿਲਕੁਲ ਵੀ ਤਕਰਾਰ ਨਹੀਂ ਕੀਤੀ।
ਉਨ੍ਹਾਂ ਨੇ ਨਿਮਰਤਾ ਨਾਲ ਆਖਿਆ:
“ਮੇਰੇ ਬੁੱਢੇ ਸਰੀਰ ਨੇ ਤੇਰੀ ਲੱਤ ਨੂੰ ਚੋਟ ਮਾਰ ਦਿੱਤੀ। ਮੈਨੂੰ ਅਫ਼ਸੋਸ ਹੈ ਕਿ ਮੇਰੇ ਹੱਡੀਆਂ ਨੇ ਤੈਨੂੰ ਦਰਦ ਦਿੱਤਾ।”
ਇਹ ਗੱਲ ਸੁਣਕੇ, ਦਾਤੂ ਹੋਰ ਵੀ ਅਸ਼ਚਰਜ ਵਿੱਚ ਪੈ ਗਿਆ। ਇਹ ਗੁਰੂ ਅਮਰ ਦਾਸ ਜੀ ਦੀ ਉੱਚੀ ਨਿਮਰਤਾ ਅਤੇ ਮਹਾਨਤਾ ਦੱਸਦੀ ਹੈ।
“ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥”
(ਸ੍ਰੀ ਗੁਰੂ ਗ੍ਰੰਥ ਸਾਹਿਬ, ਅੰਗ ५१५)
ਅਰਥ:
ਸਤਿਗੁਰੂ ਦੀ ਬਾਣੀ ਆਪ ਹੀ ਨਿਰੰਕਾਰ ਪ੍ਰਭੂ ਦਾ ਰੂਪ ਹੈ। ਇਸ ਤੋਂ ਵੱਡੀ ਹੋਰ ਕੋਈ ਚੀਜ਼ ਨਹੀਂ ਹੈ। ਗੁਰਬਾਣੀ ਸਾਨੂੰ ਸੱਚ ਦੇ ਰਾਹ ਤੇ ਲੈ ਜਾਂਦੀ ਹੈ ਅਤੇ ਅਸਲ ਜੀਵਨ ਦਾ ਗਿਆਨ ਦਿੰਦੀ ਹੈ।
ਅੰਗ : 654
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥
ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ॥ ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)। ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥
ਅੰਗ : 654
राग सोरठि, घर १ में भगत कबीर जी की बाणी
ੴ सतिगुर प्रसादि ॥
जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥
ਅਰਥ: (मरने के बाद) अगर सरीर (चित्ता में) जलाया जाये तो वह रख हो जाता है, अगर (कबर में) टिकाया जाये तो चींटियों का दल इस को खा जाता है। (जैसे) कच्चे घड़े में पानी डालने से (घड़ा गल कर पानी बहार निकल जाता है उसी प्रकार स्वास ख़तम हो जाने पर सरीर में से जींद बहार निकल जाती है, सो) इस सरीर का इतना कु ही मान हैं जितना कच्चे घड़े का॥१॥ हे भाई! तूँ किस बात के अहंकार में भरा घूमता है ? तुझे वह समां क्यों भूल गया है जब तू (माँ के पेट में) दस महीने उल्टा टिका रहा था॥१॥रहाउ॥ जैसे माखी (फूलों का) रस जोड़ जोड़ कर शहद इकट्ठा करती है, उसी प्रकार मुर्ख व्यक्ति सर्फे कर कर के चन जोड़ता है (परन्तु आखिर वह बेगाना हो जाता है। मौत आई, तो सब यही कहते हैं, ले चलो, ले चलो, अब यह बीत चूका है, बहुत समां घर रखने से कोई लाभ नहीं॥२॥
ਅੰਗ : 664
धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥*
ਅਰਥ: हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥
ਅੰਗ : 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

