ਅੰਗ : 676

ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥ ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ॥ ਰਹਾਉ ॥ ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥ ਨਾਨਕ ਜੀ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥*

धनासरी महला ५ ॥ जा कउ हरि रंगु लागो इसु जुग महि सो कहीअत है सूरा ॥ आतम जिणै सगल वसि ता कै जा का सतिगुरु पूरा ॥१॥ ठाकुरु गाईऐ आतम रंगि ॥ सरणी पावन नाम धिआवन सहजि समावन संगि ॥१॥ रहाउ ॥ जन के चरन वसहि मेरै हीअरै संगि पुनीता देही ॥ जन की धूरि देहु किरपा निधि नानक कै सुखु एही ॥२॥४॥३५॥ {पन्ना 679-680}

अर्थ: हे भाई! दिल में प्यार से परमात्मा की सिफत सालाह करनी चाहिए। उस परमात्मा की शरण में टिके रहना, उसका नाम सिमरना – इस तरीके से आत्मिक अडोलता में टिक के उस में लीन हो जाना है।1। रहाउ।
हे भाई! इस जगत में वही मनुष्य शूरवीर कहलवाता है जिसके (हृदय-घर में) प्रभू के प्रति प्यार पैदा हो जाता है। पूरा गुरू जिस मनुष्य का (मददगार बन जाता) है, वह मनुष्य अपने मन को जीत लेता है, सारी (सृष्टि) उसके वश में आ जाती है (दुनिया का कोई पदार्थ उसको मोह नहीं सकता)।1।
हे कृपा के खजाने प्रभू! अगर तेरे दासों के चरण मेरे हृदय में बस जाएं, तो उनकी संगति में मेरा शरीर पवित्र हो जाए। (मेहर कर, मुझे) अपने दासों की चरण-धूड़ बख्श, मुझ नानक के लिए (सबसे बड़ा) सुख यही है।2।4।35।

ਅੰਗ : 679

ਧਨਾਸਰੀ ਮਹਲਾ ੫ ॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥ {ਪੰਨਾ 679-680}

ਅਰਥ: ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ।੧।ਰਹਾਉ।
ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ।੨।੪।੩੫।

ਅੰਗ : 788

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥
ਮਃ ੩ ॥ ਕਾਜਲ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥੨॥
ਮਃ ੩ ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ ਸੋਇ ॥੩॥
ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥੯॥

ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ, ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ।
ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ।੧।
ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ, (ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।
ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ; ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ।੩।
ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ) ; ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ।
(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ; ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ।
ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ।੯।

धनासरी महला ३ ॥*
*सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥ गुर ते साति सहज सुखु बाणी ॥ सेवा साची नामि समाणी ॥ सबदि मिलै प्रीतमु सदा धिआए ॥ साच नामि वडिआई पाए ॥३॥ आपे करता जुगि जुगि सोइ ॥ नदरि करे मेलावा होइ ॥ गुरबाणी ते हरि मंनि वसाए ॥ नानक साचि रते प्रभि आपि मिलाए ॥४॥३॥*
*अर्थ: हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पालना (करने की ज़िम्मेदारी) ली हुई है। हे भाई! विकारों को ख़त्म करने वाला नाम-धन उन मनुष्यों को मिलता है, जो सुरत जोड़ कर परमात्मा के नाम (-रंग) में रंगे रहते हैं ॥१॥ हे भाई! गुरू की (बताई) सेवा करने से (मनुष्य) परमात्मा का नाम-धन हासिल कर लेता है। जो मनुष्य परमात्मा का नाम सिमरता है, उस के अंदर (आत्मिक जीवन की) समझ पैदा हो जाती है ॥ रहाउ ॥ हे भाई! प्रभू-पती (के प्रेम) का यह गहरा रंग उस जीव-स्त्री को चढ़ता है, जो (आत्मिक) शांति को (अपने जीवन का) आभूषण बनाती है, वह जीव-स्त्री उस प्रभू को हर समय हृदय में बसाई रखती है। परन्तु अहंकार में (रह कर) कोई भी जीव परमात्मा को नहीं मिल सकता। अपने जिंद-दाते को भुला हुआ मनुष्य अपना मनुष्या जन्म व्यर्थ गंवा जाता है ॥२॥ हे भाई! गुरू से (मिली) बाणी की बरकत से आत्मिक शांति प्राप्त होती है, आत्मिक अडोलता का आनंद मिलता है। (गुरू की बताई) सेवा सदा साथ निभने वाली चीज़ है (इस की बरकत से परमातमा के) नाम में लीनता हो जाती है। जो मनुष्य गुरू के श़ब्द में जुड़ा रहता है, वह प्रीतम-प्रभू को सदा सिमरता रहता है। सदा-थिर प्रभू के नाम में लीन हो कर (परलोक में) इज़्ज़त मिलती है ॥३॥ जो करतार प्रत्येक जुग में आप ही (मौजूद चला आ रहा) है। वह (जिस मनुष्य ऊपर मेहर की) निगाह करता है (उस मनुष्य का उस से) मिलाप हो जाता है। वह मनुष्य गुरू की बाणी की बरकत से परमातमा को अपने मन में वसा लेता है। हे नानक जी! जिन मनुष्यों को प्रभू ने आप (अपने चरणों में) मिलाया है, वह उस सदा-थिर (के प्रेम-रंग) में रंगे रहते हैं ॥४॥३॥*

ਅੰਗ : 664

ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਅਰਥ: ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥ ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ॥੩॥ ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ। ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ ਜੀ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ॥੪॥੩॥*

ਅੰਗ : 649

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥*

ਅਰਥ: ਹੇ ਨਾਨਕ ਜੀ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ॥੧॥ ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ। ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ। ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ। ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ ਜੀ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ) ॥੨॥ ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ। ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ। (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ। ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ। ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ॥੧੭॥*

*ਸ਼੍ਰੀ ਗੁਰੂ ਨਾਨਕ ਦੇਵ ਜੀ ਸਮੇਂ ਇੱਕ ਸ਼ਰਧਾਲੂ ਸੀ, ਜਿਸ ਦਾ ਨਾਂਅ ਸੀ ਦੂਨੀ ਚੰਦ ਸੇਠ। ਇੱਕ ਦਿਨ ਗੁਰੂ ਨਾਨਕ ਸਾਹਿਬ ਜੀ ਦਾ ਦੂਨੀ ਚੰਦ ਸੇਠ ਨੂੰ ਅਚਾਨਕ ਮਿਲਣਾ ਹੋਇਆ। ਗੁਰੂ ਸਾਹਿਬ ਜੀ ਨੇ ਵੇਖਿਆ ਕਿ ਦੂਨੀ ਚੰਦਦੇ ਘਰ ਵਿੱਚ ਬਹੁਤ ਸਾਰੇ ਸਾਧੂ ਅਤੇ ਬ੍ਰਾਹਮਣਾਂ ਦੀ ਭੀੜ ਵੇਖੀ।*
*ਗੁਰੂ ਸਾਹਿਬ ਜੀ ਨੇ ਦੂਨੀ ਚੰਦ ਨੂੰ ਪੁੱਛਿਆ ਕਿ ਦੂਨੀ ਚੰਦ ਐਨੇ ਸਾਧੂ ਅਤੇ ਬ੍ਰਾਹਮਣਾਂ ਦੀ ਭੀੜ ਕਿਉਂ ਆਈ ਹੈ। ਉਸ ਨੇ ਕਿਹਾ ਮਹਾਰਾਜ ਅੱਜ ਮੇਰੇ ਪਿਤਾ ਦਾ ਸ਼ਰਾਧ ਹੈ। ਪਿਤਰਾਂ ਨਮਿੱਤਦਾਨ ਦਿੱਤਾ ਹੈ। ਗੁਰੂ ਸਾਹਿਬ ਜੀ ਨੇ ਕਿਹਾ ਤਨਿਇ ਯਕੀਨ ਹੈ ਕਿ ਜੋ ਪਦਾਰਥ ਤੂੰ ਬ੍ਰਾਹਮਣਾਂ ਨੂੰ ਖੁਆਏ ਹਨ ਉਹ ਤੇਰੇ ਪਿਤਾ ਕੋਲ ਜਾ ਪਹੁੰਚੇ ਹਨ।ਤੂੰ ਬੜਾ ਖੁਸ਼ ਹੁੰਦਾ ਹੋਵੇਗਾ ਕਿ ਪਿਤਾ ਬ੍ਰਾਹਮਣਾਂ ਨੂੰ ਛਕਾਏ ਭੋਜਨ ਤੇ ਇੱਕ ਸਾਲ ਲਈ ਤ੍ਰਿਪਿਤ ਹੋ ਗਏ ਹਨ।*
*ਦੂਨੀ ਚੰਦ ਤੂੰ ਬਹੁਤ ਭੁਲੇਖੇ ਵਿੱਚ ਹੈ। ਤੇਰਾ ਪਿਤਾ ਤਾਂ ਕਈ ਦਿਨਾਂਦਾ ਭੁੱਖਾ ਹੈ, ਜਿਸ ਨੂੰ ਕੁੱਝ ਵੀ ਖਾਣ ਨੂੰ ਨਹੀਂ ਮਿਲਿਆ। ਭਾਵੇਂ ਭੁੱਖਿਆਂ ਨੂੰ ਭੋਜਨ ਖਵਾਉਣ ਨਾਲ ਆਪਣੇ ਪੁੰਨਾਂ ਵਿੱਚ ਵਾਧਾ ਕਰਨ ਵਾਲੀ ਗੱਲ ਹੈ, ਪਰ ਇਹਨਿਰਾ ਭਰਮ ਹੈ ਕਿ ਬ੍ਰਾਹਮਣ ਛਕਣ ਤੇ ਪਿੱਤਰ ਤ੍ਰਿਪਤ ਹੋਣ।*
*ਇਹ ਕਹਿ ਕੇ ਬਾਹਰ ਲੈ ਗਏ ਅਤੇ ਬਘਿਆਣ ਦੀ ਜੂਨ ਵਿੱਚ ਦੁਨੀਚੰਦ ਦਾ ਪਿਤਾ ਕਈ ਦਿਨਾ ਦਾ ਭੁੱਖਾ ਵਖਾਇਆ।ਦੁਨੀ ਚੰਦ ਤੇ ਬੇਨਤੀ ਕਰਨ ਤੇ ਬਘਿਆੜ ਦੀ ਕਲਿਆਣ ਕੀਤੀ ਤੇ ਸ਼ਰਾਧਾਂ ਵਾਲਾ ਭਰਮ ਆਪਣੇ ਸਿੱਖਾਂ ਵਿੱਚੋਂ ਨਿਵਿਰਤ ਕੀਤਾ।*
*ਇਸ ਪ੍ਰਕਾਰ ਗੁਰੂ ਨਾਨਕ ਸਾਹਿਬ ਜੀ ਨੇ ਸਾਨੂੰ ਸਾਰਿਆਂ ਨੂੰ ਇਹ ਕਰਮਕਾਂਡਾ ਤੋਂ ਮੁਕਤ ਕਰਵਾਇਆ ਅਤੇ ਸਾਨੂੰ ਇਹ ਸਿੱਖਿਆ ਦਿੱਤੀ ਕਿ ਸ਼ਰਾਧ ਕਰਨਾ ਗੁਰਮਤਿ ਦੇ ਖਿਲਾਫ ਹੈ।*

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।

ਅੰਗ : 648

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

Begin typing your search term above and press enter to search. Press ESC to cancel.

Back To Top