ਅੱਜ ਐਤਵਾਰ
ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਚੁਪਹਿਰੇ ਦਾ
ਦਿਨ ਹੈ ਵਾਹਿਗੁਰੂ ਜੀ ,
ਸਾਰੀ ਸੰਗਤ 2 ਸੈਕੰਡ ਕੱਢ ਕੇ ਵਾਹਿਗੁਰੂ ਲਿਖ ਕੇ
ਹਾਜ਼ਰੀ ਜਰੂਰ ਲਗਵਾਓ ਜੀ।
ਵਾਹਿਗੁਰੂ ਜੀ

धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥

अर्थ :राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥

ਅੰਗ : 683

ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

गोंड ॥ खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ सोहागनि गलि सोहै हारु ॥ संत कउ बिखु बिगसै संसारु ॥ करि सीगारु बहै पखिआरी ॥ संत की ठिठकी फिरै बिचारी ॥२॥ संत भागि ओह पाछै परै ॥ गुर परसादी मारहु डरै ॥ साकत की ओह पिंड पराइणि ॥ हम कउ द्रिसटि परै त्रखि डाइणि ॥३॥ हम तिस का बहु जानिआ भेउ ॥ जब हूए क्रिपाल मिले गुरदेउ ॥ कहु कबीर अब बाहरि परी ॥ संसारै कै अंचलि लरी ॥४॥४॥७॥

अर्थ: (ये माया) एक एैसी सोहागन नारि है जिसको सारा जगत प्यार करता है, सारे जीव-जंतु इसको अपनी स्त्री बना के रखना चाहते हैं (अपने वश में रखना चाहते हैं)।1। रहाउ। (पर इस माया को स्त्री बना के रखने वाला) मनुष्य (आखिर) मर जाता है, ये (माया) पत्नी (उसके मरने पर) रोती भी नहीं, क्योंकि इसका रखवाला (पति) कोई पक्ष और बन जाता है (सो, ये कभी भी विधवा नहीं होती)। (इस माया का) रखवाला मर जाता है, मनुष्य यहाँ इस माया के भोगों (में मस्त रहने) के कारण आगे (अपने लिए) नर्क बना लेता है।1। इस सोहागनि नारी के गले में हार शोभा देता है (भाव, जीवों का मन-मोहनें के लिए सदा सजी-धजी सुंदर बनी रहती है)। (इस को देख-देख के) जगत खुश होता है, पर संतों को ये जहर (जैसी) लगती है। वेश्वा (की तरह) सदा श्रृंगार किए रहती है, पर संतों द्वारा धिक्कारी हुई बेचारी (संतों से) परे-परे ही फिरती है।2। (ये माया) भाग के संतों की शरण पड़ने की कोशिश करती है, पर (संतों पर) गुरू की मेहर होने के कारण (ये संतों की) मार से डरती है (इस वास्ते नजदीक नहीं आती)। ये माया प्रभू से टूटे हुए लोगों की जिंद-जान बनी रहती है, पर मुझे (तो) ये भयानक डायन दिखती है।3। जब मेरे सतिगुरू जी मेरे पर दयालु हुए और मुझे मिल गए, तब से मैंने इस माया के भेद को पा लिया है। हे कबीर! अब तू बेशक कह- मुझसे तो यह माया परे हट गई है, और संसारी जीवों के पल्ले जा लगी है।4।4।7।

ਗੁਰਦੁਆਰਾ ਸ੍ਰੀ ਸ਼ਹੀਦਾਂ ਸਾਹਿਬ ਬਾਬਾ ਦੀਪ ਸਿੰਘ ਜੀ ਅੰਮ੍ਰਿਤਸਰ ਵਿਖੇ ਹਰ ਐਤਵਾਰ ਨੂੰ ਚੌਪਹਿਰਾ ਸਾਹਿਬ ਕੱਟਿਆ ਜਾਂਦਾ ਹੈ। ਹਰ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਚੌਪਹਿਰਾ ਸਾਹਿਬ ਜੀ ਦਾ ਪਾਠ ਹੁੰਦਾ ਹੈ। ਜੇ ਕੋਈ ਸੰਗਤ ਇਸ ਗੁਰਦੁਆਰਾ ਸਾਹਿਬ ਨਹੀਂ ਪਹੁੰਚ ਸਕਦੀ ਤਾਂ ਉਹ ਆਪਣੇ ਘਰ ਵਿੱਚ ਵੀ ਚੌਪਹਿਰਾ ਸਾਹਿਬ ਜੀ ਦਾ ਪਾਠ ਕਰ ਸਕਦੀ ਹੈ। ਚੌਪਹਿਰਾ ਤੋਂ ਭਾਵ ਉਹ 4 ਘੰਟੇ ਜਦੋਂ ਸੰਗਤ ਅਕਾਲ ਪੁਰਖ ਦੀ ਉਸਤਤ ਕਰਦੀ ਹੈ। ਸੰਗਤ ਦਾ ਵਿਸ਼ਵਾਸ ਹੈ ਕਿ ਚੌਪਹਿਰਾ ‘ਚ ਸ਼ਹੀਦ ਬਾਬਾ ਦੀਪ ਸਿੰਘ ਜੀ ਆਪ ਹਾਜ਼ਰ ਹੁੰਦੇ ਹਨ।
ਚੌਪਹਿਰਾ ਸਾਹਿਬ ਕੱਟਣ ਵੇਲੇ ਘਰੋਂ ਕੇਸੀ ਇਸ਼ਨਾਨ ਕਰਕੇ ਸਾਫ਼ ਸੁਥਰੇ ਕੱਪੜੇ ਪਾ ਕੇ ਜਾਣਾ ਚਾਹੀਦਾ ਹੈ। ਜੇਕਰ ਸੰਗਤ ਨੇ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਚੌਪਹਿਰਾ ਸਾਹਿਬ ਕੱਟਣਾ ਹੈ ਤਾਂ 2 ਘੰਟੇ ਪਹਿਲਾਂ ਪਹੁੰਚਣਾ ਚਾਹੀਦਾ ਹੈ ਤਾਂ ਜੋ ਆਸਾਨੀ ਨਾਲ ਬੈਠਣ ਨੂੰ ਜਗ੍ਹਾ ਮਿਲ ਸਕੇ। ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ 5 ਪਾਠ ਜਪੁ ਜੀ ਸਾਹਿਬ ਜੀ ਦੇ , 2 ਪਾਠ ਚੌਪਈ ਸਾਹਿਬ ਜੀ ਦੇ ਅਤੇ ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕਰਨਾ ਹੈ। ਜੇਕਰ ਲੋੜ ਪਵੇ ਤਾਂ ਇਸ ਦੌਰਾਨ 15-20 ਮਿੰਟ ਵਾਸਤੇ ਅਰਾਮ ਵੀ ਕੀਤਾ ਜਾ ਸਕਦਾ ਹੈ। ਇਸ ਸਮੇਂ ਦੌਰਾਨ ਕੁਝ ਚਾਹ ਪਾਣੀ ਛਕਣਾ ਹੋਵੇ ਜਾਂ ਵਾਸ਼ਰੂਮ ਵਗੈਰਾ ਜਾਣ ਦੀ ਲੋੜ ਹੈ ਤਾਂ ਜਾਇਆ ਜਾ ਸਕਦਾ ਹੈ। ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦਾ ਪਾਠ ਕਰਕੇ ਅਰਦਾਸ ਬੇਨਤੀ ਕਰਨੀ ਹੈ। ਕਈ ਵਾਰ ਸੰਗਤ 4 ਘੰਟੇ ਤੋਂ ਪਹਿਲਾਂ ਵੀ ਪਾਠ ਕਰ ਲੈਂਦੀ ਹੈ। ਜੇਕਰ ਕਿਸੇ ਨੇ ਸਾਢੇ ਤਿੰਨ ਘੰਟਿਆਂ ਵਿੱਚ ਪਾਠ ਕਰ ਲਿਆ ਹੈ ਤਾਂ ਬਾਕੀ ਬਚੇ ਅੱਧੇ ਘੰਟੇ ਵਿੱਚ ਵਾਹਿਗੁਰੂ ਸਿਮਰਨ ਕੀਤਾ ਜਾ ਸਕਦਾ ਹੈ ਜਾਂ ਗੁਰਬਾਣੀ ਦੇ ਕਿਸੇ ਵੀ ਸ਼ਬਦ ਦਾ ਸਿਮਰਨ ਕਰਨਾ ਹੈ। ਭਾਵ ਕੇ 12 ਤੋਂ ਲੈ ਕੇ 4 ਵਜੇ ਤੱਕ ਬਾਣੀ ਪੜ੍ਹਨੀ ਹੈ।
ਘਰ ਵਿੱਚ ਚੌਪਹਿਰਾ ਸਾਹਿਬ ਕੱਟਣ ਦੀ ਮਰਿਆਦਾ ਤੇ ਵਿਧੀ
ਘਰ ਵਿੱਚ ਚੌਪਹਿਰਾ ਸਾਹਿਬ ਕੱਟਣ ਲਈ ਐਤਵਾਰ ਦੇ ਦਿਨ ਅੰਮ੍ਰਿਤ ਵੇਲੇ ਉੱਠੋ। ਇਸ਼ਨਾਨ ਪਾਣੀ ਕਰ ਕੇ ਘਰ ਦੀ ਅਤੇ ਖ਼ਾਸ ਤੌਰ ‘ਤੇ ਰਸੋਈ ਦੀ ਸਫ਼ਾਈ ਕਰੋ। ਫਿਰ ਇਸ਼ਨਾਨ ਕਰਕੇ ਸੁੱਚਮਤਾ ਦੇ ਨਾਲ ਕੜਾਹ ਪ੍ਰਸ਼ਾਦ ਦੀ ਦੇਗ ਤਿਆਰ ਕਰਨੀ ਹੈ। ਜਿੱਥੇ ਚੌਪਹਿਰਾ ਸਾਹਿਬ ਕੱਟਣਾ ਉਥੇ ਸਾਫ਼ ਵਸਤਰ ਵਿਛਾਉਣੇ ਤੇ ਜੋਤ ਜਗਾਉਣੀ ਹੈ। ਜੇਕਰ ਕਿਸੇ ਨੂੰ ਡਰ ਲੱਗਦਾ ਹੈ ਕਿ ਜੋਤ ਜਗਾਉਣ ਵਿੱਚ ਮਰਿਆਦਾ ਦਾ ਪਾਲਣ ਨਹੀਂ ਕਰ ਸਕਦੇ ਤਾਂ ਬੇਸ਼ੱਕ ਜੋਤ ਨਾ ਜਗਾਓ। ਜੋਤ ਜਗਾਉਣਾ ਜਾਂ ਨਾ ਜਗਾਉਣਾ ਵਿਅਕਤੀ ‘ਤੇ ਨਿਰਭਰ ਕਰਦਾ ਹੈ। ਇਹ ਕੋਈ ਬੰਦਿਸ਼ ਨਹੀਂ ਹੈ। ਜਦੋਂ ਵੀ ਸਮਾਂ ਮਿਲੇ ਜੋਤ ਦੇ ਨਾਂ ਦਾ ਘਿਓ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਵਿਖੇ ਭੇਟਾ ਕਰ ਸਕਦੇ ਹੋ।
ਦੇਗ ਬਣਾਉਣ ਤੇ ਜੋਤ ਜਗਾਉਣ ਤੋਂ ਬਾਅਦ ਦੁਪਹਿਰ ਦੇ ਬਾਰਾਂ ਵਜੇ ਬਾਬਾ ਦੀਪ ਸਿੰਘ ਜੀ ਦਾ ਨਾਂ ਲੈ ਕੇ ਗੁਰੂ ਸਾਹਿਬ ਅੱਗੇ ਅਰਦਾਸ ਕਰਨੀ ਹੈ। ਅਰਦਾਸ ਕਿਸੇ ਕਾਰਜ ਲਈ, ਦੇਹ ਅਰੋਗਤਾ ਜਾਂ ਹੋਰ ਕਿਸੇ ਸੁੱਖ ਲਈ ਵੀ ਹੋ ਸਕਦੀ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ 5 ਪਾਠ ਜਪੁ ਜੀ ਸਾਹਿਬ ਜੀ ਦੇ, 2 ਪਾਠ ਚੌਪਈ ਸਾਹਿਬ ਜੀ ਦੇ ਅਤੇ ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕਰਨਾ ਹੈ। ਗੁਰਦੁਆਰਾ ਸਾਹਿਬ ਵਾਂਗ ਇਥੇ ਵੀ 15-20 ਮਿੰਟ ਵਾਸਤੇ ਅਰਾਮ ਕਰ ਸਕਦੇ ਹੋ। ਇਸ ਸਮੇਂ ਦੌਰਾਨ ਕੁਝ ਚਾਹ ਪਾਣੀ ਛਕਣਾ ਹੋਵੇ ਜਾਂ ਵਾਸ਼ਰੂਮ ਵਗੈਰਾ ਜਾਣ ਦੀ ਲੋੜ ਹੈ ਤਾਂ ਜਾਇਆ ਜਾ ਸਕਦਾ ਹੈ। ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਨੰਦ ਸਾਹਿਬ ਜੀ ਦੀਆਂ 6 ਪੌੜੀਆਂ ਦਾ ਪਾਠ ਕਰਕੇ ਅਰਦਾਸ ਬੇਨਤੀ ਕਰਨੀ ਹੈ। ਇਸ ਉਪਰੰਤ ਕੜਾਹਿ ਪ੍ਰਸ਼ਾਦ ਦੀ ਦੇਗ ਨੂੰ ਭੋਗ ਲਗਾਉਣਾ ਹੈ। ਅਰਦਾਸ ਵਿੱਚ ਕੜਾਹਿ ਪ੍ਰਸ਼ਾਦਿ ਦੀ ਦੇਗ ਦੀ ਭੇਟਾ ਦੀ ਵੀ ਅਰਦਾਸ ਕਰਨੀ ਹੈ।
ਗੁਰਬਾਣੀ ਜਦੋਂ ਮਰਜੀ ਪੜ੍ਹ ਲਈਏ ਉਸ ਦਾ ਫ਼ਾਇਦਾ ਹੀ ਫ਼ਾਇਦਾ ਹੈ। ਸੰਗਤਾਂ ਦਾ ਵਿਸ਼ਵਾਸ ਹੈ ਕਿ ਬਾਬਾ ਦੀਪ ਸਿੰਘ ਜੀ ਦਾ ਨਾਮ ਲੈ ਕੇ ਜਦੋਂ ਮਨੁੱਖ ਸੱਚੋਂ ਦਿਲੋਂ ਚੌਪਹਿਰਾ ਸਾਹਿਬ ਕੱਟਦਾ ਹੈ ਤਾਂ ਉਸਦੀਆਂ ਸਾਰੀਆਂ ਅਰਦਾਸਾਂ ਪੂਰੀਆਂ ਹੋ ਜਾਂਦੀਆਂ ਹਨ। ਚੌਪਹਿਰਾ ‘ਚ ਐਨੀ ਸ਼ਕਤੀ ਹੈ ਕਿ ਜੋ ਕਿਸਮਤ ਵਿੱਚ ਨਹੀਂ ਲਿਖਿਆ ਹੁੰਦਾ ਪਰਮਾਤਮਾ ਉਹ ਵੀ ਬਖਸ਼ ਦਿੰਦਾ ਹੈ।

ਅੰਗ : 871

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

धनासरी महला ४ घरु १ चउपदे ੴ सतिगुर प्रसादि ॥ जो हरि सेवहि संत भगत तिन के सभि पाप निवारी ॥ हम ऊपरि किरपा करि सुआमी रखु संगति तुम जु पिआरी ॥१॥ हरि गुण कहि न सकउ बनवारी ॥ हम पापी पाथर नीरि डुबत करि किरपा पाखण हम तारी ॥ रहाउ ॥ जनम जनम के लागे बिखु मोरचा लगि संगति साध सवारी ॥ जिउ कंचनु बैसंतरि ताइओ मलु काटी कटित उतारी ॥२॥ हरि हरि जपनु जपउ दिनु राती जपि हरि हरि हरि उरि धारी ॥ हरि हरि हरि अउखधु जगि पूरा जपि हरि हरि हउमै मारी ॥३॥ हरि हरि अगम अगाधि बोधि अपरंपर पुरख अपारी ॥ जन कउ क्रिपा करहु जगजीवन जन नानक पैज सवारी ॥४॥१॥

अर्थ: राग धनासरी,घर १ में गुरू रामदास जी की चार-बँदां वाली बाणी। अकाल पुरख एक है और सतगुरु की कृपा द्वारा प्राप्त होता है। हे प्रभु! जो तुम्हारा संत भगत तुम्हारा नाम सिमरन करते हैं, तुम उनके (पूर्व कर्मो) के पाप दूर करने वाले हो। हे मालक प्रभु! हमारे ऊपर भी मेहर कर, (हमें उस) साध सांगत मैं रख जो तुम्हे प्यारी लगती है।।१।। हे हरी! हे प्रभु! में तेरे गुण बयां नहीं कर सकता। हम जीव पापी हैं, पापों में डूबे रहते हैं, जैसे पत्थर पानी में डूबे रहते हैं। मेहर कर, हम पत्थरों (पत्थर दिलो) को संसार समुंदर से पार कर दो जी।।रहाउ।। हे भाई! जैसे सोना अग्नि में तापने से उस की सारी मैल कट जाती है, उत्तार दी जाती है, उसी प्रकार जीवों के अनेकों जन्मो के चिपके हुए पापों का जहर, पापों का जंगल संगत की सरन आ कर ख़तम हो जाता है।।२।। (हे भाई!) मैं (भी) दिन रात परमातमा के नाम का जाप जपता हूँ,नाम जप के उस को अपने हिरदे में वसाई रखता हूँ। हे भाई! परमातमा का नाम जगत में एेसी दवाई है जो अपना असर करना कभी नहीं छोड़ती। यह नाम जप के (अंदरों) हउमै खत्म हो सकती है।।३।। हे अपहुँच! हे मनुषों की समझ से परे! हे परे से परे ! हे सरब-वियापक! हे बेअंत! हे जगत के जीवन! अपने दासों पर मेहर कर,और (इस विकार-भरे संसार-समुंदर में) नानक जी!(कह-) दासों की लाज रख ले ।।४।।१।।

ਅੰਗ : 666

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥ ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ ॥੨॥ (ਹੇ ਭਾਈ!) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ। ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥ ਨਾਨਕ ਜੀ ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ॥੪॥੧॥

धनासरी महला १ घरु २ असटपदीआ ੴ सतिगुर प्रसादि ॥ गुरु सागरु रतनी भरपूरे ॥ अम्रितु संत चुगहि नही दूरे ॥ हरि रसु चोग चुगहि प्रभ भावै ॥ सरवर महि हंसु प्रानपति पावै ॥१॥ किआ बगु बपुड़ा छपड़ी नाइ ॥ कीचड़ि डूबै मैलु न जाइ ॥१॥ रहाउ ॥ रखि रखि चरन धरे वीचारी ॥ दुबिधा छोडि भए निरंकारी ॥ मुकति पदारथु हरि रस चाखे ॥ आवण जाण रहे गुरि राखे ॥२॥ सरवर हंसा छोडि न जाइ ॥ प्रेम भगति करि सहजि समाइ ॥ सरवर महि हंसु हंस महि सागरु ॥ अकथ कथा गुर बचनी आदरु ॥३॥ सुंन मंडल इकु जोगी बैसे ॥ नारि न पुरखु कहहु कोऊ कैसे ॥ त्रिभवण जोति रहे लिव लाई ॥ सुरि नर नाथ सचे सरणाई ॥४॥ आनंद मूलु अनाथ अधारी ॥ गुरमुखि भगति सहजि बीचारी ॥ भगति वछल भै काटणहारे ॥ हउमै मारि मिले पगु धारे ॥५॥ अनिक जतन करि कालु संताए ॥ मरणु लिखाइ मंडल महि आए ॥ जनमु पदारथु दुबिधा खोवै ॥ आपु न चीनसि भ्रमि भ्रमि रोवै ॥६॥ कहतउ पड़तउ सुणतउ एक ॥ धीरज धरमु धरणीधर टेक ॥ जतु सतु संजमु रिदै समाए ॥ चउथे पद कउ जे मनु पतीआए ॥७॥ साचे निरमल मैलु न लागै ॥ गुर कै सबदि भरम भउ भागै ॥ सूरति मूरति आदि अनूपु ॥ नानकु जाचै साचु सरूपु ॥८॥१॥

अर्थ: बिचारा बगुला छपड़ी में क्यों नहाता है? (कुछ नहीं मिलता, बल्कि छपड़ी में नहा के) कीचड़ में डूबता है, (उसकी ये) मैल दूर नहीं होती (जो मनुष्य गुरू समुन्द्र को छोड़ के देवी-देवताओं आदि अन्य के आसरे तलाशता है वह, मानो, छपड़ी में ही नहा रहा है। वहाँ से वह और भी ज्यादा माया-मोह की मैल चिपका लेता है)।1। रहाउ। गुरू (मानो) एक समुन्द्र (है जो प्रभू की सिफत सालाह से) नाको नाक भरा हुआ है। गुरमुख सिख (उस सागर में से) आत्मिक जीवन देने वाली खुराक (प्राप्त करते हैं जैसे हंस मोती) चुगते हैं, (और गुरू से) दूर नहीं रहते। प्रभू की मेहर के अनुसार संत-हंस हरी-नाम रस (की) चोग चुगते हैं। (गुरसिख) हंस (गुरू-) सरोवर में (टिका रहता है, और) जिंद के मालिक प्रभू को पा लेता है।1। गुरसिख बड़ा सचेत हो के पूरा विचारवान हो के (जीवन-यात्रा में) पैर रखता है। परमात्मा के बिना किसी और आसरे की तलाश छोड़ के परमात्मा का ही बन जाता है। परमात्मा के नाम का रस चख के गुरसिख वह पदार्थ हासिल कर लेता है जो माया के मोह से खलासी दिलवा देता है। जिसकी गुरू ने सहायता कर दी उसके जन्म-मरण के चक्कर समाप्त हो गए।2। (जैसे) हंस मानसरोवर को छोड़ के नहीं जाता (वैसे ही जो सिख गुरू का दर छोड़ के नहीं जाता वह) प्रेमा भक्ति की बरकति से अडोल आत्मिक अवस्था में लीन हो जाता है। जो गुरसिख-हंस गुरू-सरोवर में टिकता है, उसके अंदर गुरू-सरोवर अपना आप प्रगट करता है (उस सिख के अंदर गुरू बस जाता है) – यह कथा अकथ है (भाव, इस आत्मिक अवस्था का बयान नहीं किया जा सकता। सिर्फ ये कह सकते हैं कि) गुरू के बचनों पर चल के वह (लोक-परलोक में) आदर पाता है।3। जे कोई विरला प्रभू चरणों में जुड़ा हुआ सख्श शून्य अवस्था में टिकता है, उसके अंदर स्त्री-मर्द वाला भेद नहीं रह जाता (भाव, उसके काम चेष्टा अपना प्रभाव नहीं डालती)। बताओ, कोई ये संकल्प कर भी कैसे सकता है? क्योंकि वह तो सदा उस परमात्मा में सुरति जोड़े रखता है जिसकी ज्योति तीनों भवनों में व्यापक है और देवते मनुष्य नाथ आदि सभी जिस सदा-स्थिर की शरण लिए रखते हैं।4। (गुरमुख-हंस गुरू-सागर में टिक के उस प्राणपति-प्रभू को मिलता है) जो आत्मिक आनंद का श्रोत है जो निआसरों का आसरा है। गुरमुख उसकी भक्ति के द्वारा और उसके गुणों के विचार के माध्यम से अडोल आत्मिक अवस्था में टिके रहते हैं। वह प्रभू (अपने सेवकों की) भक्ति से प्रेम करता है, उनके सारे डर दूर करने के समर्थ है। गुरमुखि अहंकार को मार के और (साध-संगति में) टिक के उस आनंद-मूल प्रभू (के चरनों) में जुड़ते हैं।5। जो मनुष्य (बेचारे बगुले की तरह अहंकार की छपड़ी में ही नहाता है, और) अपने आत्मिक जीवन को नहीं पहचानता, वह (अहंकार में) भटक-भटक के दुखी होता है; परमात्मा के बिना किसी और आसरे की तलाश में वह अमूल्य मानस जनम गवा लेता है; अनेकों अन्य ही जतन करने के कारण (सहेड़ी हुई) आत्मिक मौत (का लेख ही अपने माथे पर) लिखा के इस जगत में आया (और यहाँ भी आत्मिक मौत ही गले पड़वाता रहा)।6। (पर) जो मनुष्य एक परमात्मा की सिफत सालाह ही (नित्य) उचारता है, पढ़ता है और सुनता है और धरती के आसरे प्रभू की टेक पकड़ता है वह गंभीर स्वभाव ग्रहण करता है वह (मनुष्य जीवन के) फर्ज को (पहचानता है)। अगर मनुष्य (गुरू की शरण में रह के) अपने मन को उस आत्मिक अवस्था में पहुँचा ले जहाँ माया के तीनों ही गुण जोर नहीं डाल सकते, तो (सहज ही) जत-सत और संजम उसके हृदय में लीन रहते हैं।7। सदा-स्थिर प्रभू में टिक के पवित्र हुए मनुष्य के मन को विकारों की मैल नहीं चिपकती। गुरू के शबद की बरकति से उसकी भटकना दूर हो जाती है उसका (दुनियावी) डर-सहम समाप्त हो जाता है। नानक (भी) उस सदा-स्थिर हस्ती वाले प्रभू (के दर से नाम की दाति) मांगता है जिस जैसा और कोई नहीं है जिसकी (सुंदर) सूरत और जिसका अस्तित्व आदि से ही चला आ रहा है।8।1।

Begin typing your search term above and press enter to search. Press ESC to cancel.

Back To Top