ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਦੇ ਦਸਵੇਂ ਗੁਰੂ ਸਨ। ਉਨ੍ਹਾਂ ਦਾ ਜਨਮ ਪਟਨਾ ਸਾਹਿਬ, ਬਿਹਾਰ ਵਿਖੇ ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਤੇ ਮਾਤਾ ਗੁਜਰੀ ਜੀ ਦੇ ਘਰ ਹੋਇਆ। ਕੇਵਲ ਨੌਂ ਸਾਲ ਦੀ ਉਮਰ ਵਿੱਚ ਆਪ ਜੀ ਨੂੰ ਪਿਤਾ ਜੀ ਦੀ ਸ਼ਹਾਦਤ ਤੋਂ ਬਾਅਦ ਗੁਰਗੱਦੀ ਸੌਂਪ ਦਿੱਤੀ ਗਈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਮਹਾਨ ਯੋਧਾ, ਉੱਚ ਕੋਟੀ ਦੇ ਕਵੀ ਤੇ ਦਾਰਸ਼ਨਿਕ ਸਨ।
ਆਪ ਜੀ ਨੇ 1699 ਈਸਵੀ ਵਿੱਚ ਵਿਸਾਖੀ ਵਾਲੇ ਦਿਨ ਧਰਮ ਤੇ ਸਮਾਜ ਦੀ ਰਾਖੀ ਲਈ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ। ਖਾਲਸਾ ਪੰਥ ਦੀ ਸਾਜਨਾ ਸਿੱਖ ਧਰਮ ਦੇ ਇਤਿਹਾਸ ਦੀਆਂ ਸਭ ਤੋਂ ਮਹੱਤਵਪੂਰਨ ਘਟਨਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਉਨ੍ਹਾਂ ਨੇ ਜਾਤ-ਪਾਤ ਤੇ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਕੇ ਬਰਾਬਰੀ ਦੀ ਸ਼ੁਰੂਆਤ ਕੀਤੀ।
ਆਪ ਜੀ ਨੇ 1708 ਈਸਵੀ ਵਿੱਚ ਆਪਣਾ ਨਾਸ਼ਵਰ ਸਰੀਰ ਛੱਡਣ ਤੋਂ ਪਹਿਲਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਦੇ ਅਗਲੇ ਤੇ ਸਦੀਵੀ ਗੁਰੂ ਵਜੋਂ ਮਾਨਤਾ ਦਿੱਤੀ। ਆਪ ਜੀ ਦੇ ਚਾਰੇ ਪੁੱਤਰ ਧਰਮ ਤੇ ਸੱਚਾਈ ਦੀ ਖਾਤਰ ਮੁਗਲਾਂ ਨਾਲ ਜੂਝਦੇ ਹੋਏ ਸ਼ਹੀਦ ਹੋਏ। ਆਪ ਜੀ ਨੂੰ ਸਰਬੰਸ ਦਾਨੀ, ਸ਼ਾਹ-ਏ-ਸ਼ਹਿਨਸ਼ਾਹ, ਦਸਮੇਸ਼ ਪਿਤਾ ਜਾਂ ਦਸਮ ਪਿਤਾ, ਸੰਤ-ਸਿਪਾਹੀ, ਕਲਗੀਆਂ ਵਾਲਾ ਤੇ ਬਾਜਾਂ ਵਾਲਾ ਵਰਗੇ ਕਈ ਨਾਵਾਂ ਨਾਲ ਸਤਿਕਾਰਿਆ ਜਾਂਦਾ ਹੈ।
ਦਰਅਸਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਬਿਰ ਹਨ, ਜਿਨ੍ਹਾਂ ਦਾ ਜੀਵਨ ਅਦੁੱਤੀ ਹੈ, ਮਿਸਾਲੀ ਹੈ। ਗੁਰੂ ਸਾਹਿਬ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਤੇ ਜ਼ੁਲਮ ਦੇ ਖ਼ਾਤਮੇ ਲਈ ਕੁਰਬਾਨ ਕੀਤਾ। ਇਹ ਕੋਈ ਛੋਟੀ ਗੱਲ ਨਹੀਂ ਕਿ ਆਪਣਾ ਸਾਰਾ ਪਰਿਵਾਰ ਵਾਰ ਕੇ ਵੀ ਕੋਈ ਗਿਲਾ ਨਹੀਂ ਸਗੋਂ ਕਰਤਾ ਪੁਰਖ ਦਾ ਸ਼ੁਕਰਾਨਾ ਹੀ ਕੀਤਾ। ਆਪ ਦੀ ਕ੍ਰਾਂਤੀਕਾਰੀ ਸ਼ਖ਼ਸੀਅਤ ਨੂੰ ਇਤਿਹਾਸਕਾਰਾਂ ਨੇ ਆਪੋ-ਆਪਣੀ ਸਮਝ ਅਨੁਸਾਰ ਬਿਆਨ ਕੀਤਾ ਹੈ ਪਰ ਉਨ੍ਹਾਂ ਦੀ ਸ਼ਖ਼ਸੀਅਤ ਦੀ ਸੰਪੂਰਨ ਵਿਆਖਿਆ ਕਰਨੀ ਮਨੁੱਖੀ ਸਮਝ ਤੋਂ ਪਰ੍ਹੇ ਹੈ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਦ੍ਰਿੜ੍ਹਤਾ, ਸਬਰ ਤੇ ਸਿਦਕ ਭਰਪੂਰ ਅਦੁੱਤੀ ਜੀਵਨ ਗਾਥਾ ਸਮੁੱਚੀ ਮਨੁੱਖਤਾ ਅੰਦਰ ਹੱਕ-ਸੱਚ ਲਈ ਜੂਝਣ ਦਾ ਜਜ਼ਬਾ ਭਰਨ ਤੇ ਧਰਮ ਦੇ ਉਭਾਰ ਵਾਲੀ ਹੈ। ਆਪ ਜੀ ਦੇ ਜੀਵਨ ਦਾ ਉਦੇਸ਼ ਹੀ ਧਰਮ ਦੀ ਸਥਾਪਨਾ, ਮਜ਼ਲੂਮਾਂ ਦੀ ਰਾਖੀ ਤੇ ਜਬਰ-ਜ਼ੁਲਮ ਦਾ ਡਟ ਕੇ ਟਾਕਰਾ ਕਰਨਾ ਸੀ। ਗੁਰੂ ਸਾਹਿਬ ਨੇ ਆਪਣੇ ਉਦੇਸ਼ ਨੂੰ ‘ਬਚਿਤ੍ਰ ਨਾਟਕ’ ਵਿੱਚ ਸਪਸ਼ਟ ਕੀਤਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਭਾਰਤੀ ਇਤਿਹਾਸ ਵਿਚ ਇੱਕ ਇਨਕਲਾਬ ਦਾ ਆਰੰਭ ਸੀ। ਉਸ ਸਮੇਂ ਸਮਾਜ ਵਿਚ ਮਨੁੱਖੀ ਆਜ਼ਾਦੀ ਨੂੰ ਕਾਇਮ ਰੱਖਣਾ ਅਸੰਭਵ ਜਾਪਦਾ ਸੀ। ਉਨ੍ਹਾਂ ਨੌਂ ਸਾਲ ਦੀ ਛੋਟੀ ਉਮਰ ਵਿਚ ਆਪਣੇ ਪਿਤਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਮਜ਼ਲੂਮਾਂ ਤੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇਣ ਲਈ ਤੋਰਿਆ। ਖਾਲਸਾ ਪੰਥ ਦੀ ਸਿਰਜਣਾ ਕੀਤੀ, ਜ਼ੁਲਮ ਵਿਰੁੱਧ ਅਨੇਕਾਂ ਧਰਮ ਯੁੱਧ ਲੜੇ ਤੇ ਮੁਰਦਾ ਹੋ ਚੁੱਕੀ ਲੋਕਾਈ ਵਿਚ ਨਵੀਂ ਰੂਹ ਫੂਕੀ।
ਗੁਰੂ ਸਾਹਿਬ ਨੇ ਲੋਕਾਂ ਵਿਚ ਹਿੰਮਤ ਤੇ ਦਲੇਰੀ ਭਰਨ ਲਈ ਸ੍ਰੀ ਆਨੰਦਪੁਰ ਸਾਹਿਬ ਦੀਆਂ ਪਹਾੜੀਆਂ ਵਿਚ ਰਣਜੀਤ ਨਗਾਰੇ ’ਤੇ ਚੋਟਾਂ ਲਗਵਾਈਆਂ, ਕੇਸਰੀ ਨਿਸ਼ਾਨ ਸਾਹਿਬ ਝੁਲਾਏ, ਘੋੜ-ਸਵਾਰੀ ਤੇ ਸ਼ਸਤਰ ਵਿੱਦਿਆ ਦਾ ਪ੍ਰਬੰਧ ਕੀਤਾ। ਇਸ ਦੇ ਨਾਲ ਹੀ ਗੁਰੂ ਜੀ ਨੇ ਲੋਕਾਂ ਅੰਦਰ ਬਹਾਦਰੀ ਪੈਦਾ ਕਰਨ ਲਈ ਬੀਰ-ਰਸੀ ਸਾਹਿਤ ਦੀ ਰਚਨਾ ਕੀਤੀ ਤੇ ਕਰਵਾਈ, ਜਿਸ ਨੇ ਅਜਿਹਾ ਕ੍ਰਿਸ਼ਮਾ ਦਿਖਾਇਆ ਕਿ ਗੁਰੂ ਕੇ ਸਿੱਖ ਸਵਾ-ਸਵਾ ਲੱਖ ਨਾਲ ਇਕੱਲੇ ਲੜ ਗਏ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਸਾਜਨਾ ਪੂਰੀ ਦੁਨੀਆ ਦੇ ਧਾਰਮਿਕ ਇਤਿਹਾਸ ਨੂੰ ਪ੍ਰਭਾਵਿਤ ਕਰਨ ਵਾਲੀ ਘਟਨਾ ਸੀ। ਇਸ ਘਟਨਾ ਨਾਲ ਸੰਨ 1699 ਦੀ ਵੈਸਾਖੀ ਦਾ ਦਿਨ ਦੁਨੀਆ ਦੇ ਇਤਿਹਾਸ ਅੰਦਰ ਨਿਵੇਕਲਾ ਅਧਿਆਏ ਸਿਰਜ ਗਿਆ। ਖਾਲਸਾ ਸਾਜ ਕੇ ਆਪ ਨੇ ਸਾਰੀਆਂ ਜਾਤਾਂ ਤੇ ਵਰਗਾਂ ਦੇ ਲੋਕਾਂ ਨੂੰ ਏਕਤਾ ਦੇ ਸੂਤਰ ਵਿਚ ਪਰੋ ਲੈਣ ਦਾ ਅਦੁੱਤੀ ਤੇ ਮਹਾਨ ਕਾਰਜ ਕੀਤਾ। ਉਨ੍ਹਾਂ ਪੰਜ ਪਿਆਰਿਆਂ ਵਿਚ ਭਿੰਨ-ਭਿੰਨ ਵਰਗਾਂ ਦੇ ਲੋਕਾਂ ਨੂੰ ਸ਼ਾਮਲ ਕਰ ਕੇ ਊਚ ਨੀਚ ਦਾ ਫ਼ਰਕ ਸਦਾ ਲਈ ਮਿਟਾ ਦਿੱਤਾ। ਏਨਾ ਹੀ ਨਹੀਂ, ਫਿਰ ਆਪ ਵੀ ਪੰਜ ਪਿਆਰਿਆਂ ਤੋਂ ਅੰਮ੍ਰਿਤ ਛਕਿਆ।
ਇਹ ਵੀ ਧਰਮਾਂ ਦੇ ਇਤਿਹਾਸ ਵਿਚ ਵਿਲੱਖਣ ਸੀ, ਕਿਉਂਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਉਦਾਹਰਣ ਨਹੀਂ ਸੀ ਮਿਲਦੀ ਕਿ ਕਿਸੇ ਗੁਰੂ ਨੇ ਆਪਣੇ ਚੇਲਿਆਂ ਨੂੰ ਆਪਣੇ ਤੋਂ ਉਪਰ ਦਾ ਦਰਜਾ ਜਾਂ ਮਾਣ ਦਿੱਤਾ ਹੋਵੇ। ਇਸੇ ਤਰ੍ਹਾਂ ਹੋਲਾ ਮਹੱਲਾ ਦਾ ਆਰੰਭ ਵੀ ਗੁਰੂ ਸਾਹਿਬ ਦੇ ਜੀਵਨ ਦਾ ਇਕ ਵਿਸ਼ੇਸ਼ ਕਾਰਨਾਮਾ ਹੈ ਜਿਸ ਨੇ ਸਿੱਖ ਕੌਮ ਨੂੰ ਸਵੈਮਾਣ, ਅਣਖ, ਦਲੇਰੀ, ਹਿੰਮਤ ਅਤੇ ਬੀਰਤਾ ਨਾਲ ਜੋੜਿਆ।
ਗੁਰੂ ਸਾਹਿਬ ਵੱਲੋਂ ਰਚੀ ਗਈ ਬਾਣੀ ਮਾਨਵਤਾ ਲਈ ਸੁਚੱਜੇ ਜੀਵਨ ਦੀ ਘਾੜਤ ਘੜਨ ਵਾਲੀ ਹੈ। ਆਪ ਨੇ ਆਪਣੀ ਬਾਣੀ ਵਿਚ ਪਾਖੰਡਵਾਦ ਅਤੇ ਕਰਮਕਾਡਾਂ ਦਾ ਖੰਡਨ ਕੀਤਾ ਅਤੇ ਲੋਕਾਈ ਨੂੰ ਉੱਤਮ ਜੀਵਨ ਦੇ ਧਾਰਨੀ ਹੋਣ ਦੀ ਪ੍ਰੇਰਨਾ ਕੀਤੀ। ਆਪ ਨੇ ਉਪਦੇਸ਼ ਕੀਤਾ ਕਿ ਮੂਰਤੀ-ਪੂਜਾ, ਬੁੱਤ-ਪੂਜਾ, ਤੀਰਥ ਯਾਤਰਾ ਜਾਂ ਸਮਾਧੀਆਂ ਨਾਲ ਅਕਾਲ-ਪੁਰਖ ਦੀ ਪ੍ਰਾਪਤੀ ਨਹੀਂ ਹੋ ਸਕਦੀ। ਜੀਵਨ ਅਹਿਮ ਹੈ ਤੇ ਇਸ ਨੂੰ ਵਿਅਰਥ ਦੇ ਕਰਮਕਾਡਾਂ ਤੇ ਭਰਮ ਭੁਲੇਖਿਆਂ ਵਿਚ ਪੈ ਕੇ ਬਰਬਾਦ ਕਰਨ ਦਾ ਕੋਈ ਲਾਭ ਨਹੀਂ। ਗੁਰੂ ਸਾਹਿਬ ਜੀ ਦਾ ਫੁਰਮਾਣ ਹੈ: ਕਹਾ ਭਯੋ ਜੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ॥ ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨਿ ਲੋਕ ਗਯੋ ਪਰਲੋਕ ਗਵਾਇਓ॥ ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ॥
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਨੁੱਖਤਾ ਨੂੰ ਸੁਖੀ ਵੇਖਣ ਦੀ ਲੋਚਾ ਨਾਲ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ। ਆਪ ਜੀ ਨੇ ਚਮਕੌਰ ਦੀ ਜੰਗ ਅੰਦਰ ਆਪਣੇ ਵੱਡੇ ਸਾਹਿਬਜ਼ਾਦਿਆਂ ਨੂੰ ਆਪਣੇ ਹੱਥੀਂ ਤਿਆਰ ਕਰ ਸ਼ਹਾਦਤਾਂ ਲਈ ਤੋਰਿਆ। ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਤੋਂ ਪਿੱਛੋਂ ਵੀ ਆਪ ਨੇ ਪਰਮਾਤਮਾ ਦਾ ਸ਼ੁਕਰ ਅਦਾ ਕੀਤਾ।
ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਸਾਰਾ ਜੀਵਨ ਹੀ ਮਨੁੱਖਤਾ ਦੀ ਭਲਾਈ ਲਈ ਜੀਵਿਆ। ਉਨ੍ਹਾਂ ਨੇ ਮਨੁੱਖਤਾ ਨੂੰ ਅਗਿਆਨਤਾ ਰੂਪੀ ਹਨੇਰੇ ਵਿੱਚੋਂ ਬਾਹਰ ਕੱਢ ਕੇ ਜੀਵਨ ਦੀ ਅਸਲ ਸਚਾਈ ਦੇ ਰੂਬਰੂ ਕੀਤਾ। ਜੇਕਰ ਅੱਜ ਅਸੀਂ ਸੁਖੀ ਜੀਵਨ ਜੀਅ ਰਹੇ ਹਾਂ ਤਾਂ ਇਹ ਗੁਰੂ ਸਾਹਿਬ ਜੀ ਦੀ ਬਦੌਲਤ ਹੀ ਹੈ। ਆਪ ਜੀ ਦੇ ਪ੍ਰਕਾਸ਼ ਪੁਰਬ ’ਤੇ ਸਾਡਾ ਫ਼ਰਜ਼ ਹੈ ਕਿ ਜਿੱਥੇ ਅਸੀਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਹੈ, ਉੱਥੇ ਉਨ੍ਹਾਂ ਦੇ ਦਰਸਾਏ ਮਾਰਗ ਦੇ ਪਾਂਧੀ ਵੀ ਬਣਨਾ ਹੈ। ਅਸੀਂ ਦੁਨੀਆਂ ਦੇ ਭਾਈਚਾਰੇ ਵਿਚ ਸਰਬ-ਸਾਂਝੀਵਾਲਤਾ ਦੇ ਪੈਗ਼ਾਮ ਨੂੰ ਤਦ ਹੀ ਲੈ ਜਾ ਸਕਾਂਗੇ ਜੇਕਰ ਅਸੀਂ ਦੁਨੀਆਂ ਦੇ ਹਰ ਖੇਤਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਕਥਨੀ ਤੇ ਕਰਨੀ ਦੇ ਸੂਰੇ ਬਣਾਂਗੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਅੰਤਿਮ ਦਿਨ ਨੰਦੇੜ ਵਿਖੇ ਬਿਤਾਏ। ਆਪਣੇ ਅਕਾਲ ਚਲਾਣੇ ਦਾ ਸਮਾਂ ਨੇੜੇ ਆਉਂਦਾ ਦੇਖ ਕੇ ਗੁਰੂ ਜੀ ਨੇ ਹੁਕਮ ਕੀਤਾ ਕਿ ਹੁਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਖਾਲਸਾ ਗੁਰੂ ਹਨ ਤੇ ਉਨ੍ਹਾਂ ਦੇ ਬਚਨਾਂ ਦੀ ਪਾਲਣਾ ਕੀਤੀ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਹੀ ਹਰ ਕਿਸੇ ਨੂੰ ਪਰਮਾਤਮਾ ਨਾਲ ਜੋੜਨਗੇ। ਆਪ ਜੀ ਅਕਤੂਬਰ 1708 ਈ: ਨੂੰ ਜੋਤੀ ਜੋਤ ਸਮਾ ਗਏ।
ਜੋ ਪ੍ਰਮਾਤਮਾ ਤੇ ਸੱਚੇ ਦਿਲੋਂ ਭਰੋਸਾ ਕਰਦਾ
ਪ੍ਰਮਾਤਮਾ ਉਸਦੀ ਬੇੜੀ ਕਦੇ ਡੁੱਬਣ ਨਹੀਂ ਦਿੰਦਾ
ਯਾਦ ਕਰੋ ਉਹ ਦਿਨ ਅਨੰਦਪੁਰ ਸਾਹਿਬ ਨੂੰ ਅੱਠ ਮਹੀਨੇ ਤੋਂ ਘੇਰਾ,
ਭੁੱਖਣ ਭਾਣਾ ਗੁਰੂ ਪਰਿਵਾਰ, ਸਿੰਘ ਸਿੰਘਣੀਆਂ ਤੇ ਬੱਚੇ।
ਮਜ਼ਲੂਮਾਂ ਦੀ ਰਾਖੀ ਲਈ ਜੰਗ ਜਾਰੀ।ਸ਼ਹੀਦੀਆਂ ਹੋ ਰਹੀਆਂ,
ਇੱਕ ਇੰਚ ਵੀ ਪਿੱਛੇ ਨੀ ਹਟੇ, ਡਟ ਕੇ, ਨਾਲੇ ਹੱਸ ਕੇ,
ਸ਼ਹਾਦਤਾਂ ਪਾ ਗਏ।
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ।।
ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ।।
ਤੇਰਾ ਦਰ ਜੰਨਤ ਤੋਂ ਸੋਹਣਾ ਏ….
ਜਿੱਥੇ ਦਰਦਾਂ ਤੋਂ ਆਰਾਮ ਮਿਲੇ!!
धनासरी महला ४ ॥ इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥
हे मेरी जिंदे! जो हरी सब कामनाए पूरी करने वाला है, जो सरे सुख देने वाला है, जिस के बसमे (स्वर्ग में रहने वाली समझी गयी) कामधेन है उस ऐसी समर्था वाले परमात्मा का सुमिरन करना चाहिए। हे मेरे मन! (जब तू परमात्मा का सुमिरन करेगा) तब सारे सुख हासिल कर लेगा।१। हे मन! सदा-थिर प्रभु का नाम सदा जपा करो। हे भाई! सरब-व्यापक निर्लेप हरी का सदा ध्यान करना चाहिए, (इस प्रकार) लोक परलोक में इज्जत कमा लेनी चाहिए।रहाउ। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरू ने ये समझ दी है कि परमात्मा का नाम जप के संसार समुंद्र से पार लांघ जाना है।2।6।12।
ਅੰਗ : 669
ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥
ਅਰਥ: ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
गूजरी की वार महला ३ सिकंदर बिराहिम की वार की धुनी गाउणी ੴ सतिगुर प्रसादि ॥ सलोकु मः ३ ॥ इहु जगतु ममता मुआ जीवण की बिधि नाहि ॥ गुर कै भाणै जो चलै तां जीवण पदवी पाहि ॥ ओइ सदा सदा जन जीवते जो हरि चरणी चितु लाहि ॥ नानक नदरी मनि वसै गुरमुखि सहजि समाहि ॥१॥ मः ३ ॥ अंदरि सहसा दुखु है आपै सिरि धंधै मार ॥ दूजै भाइ सुते कबहि न जागहि माइआ मोह पिआर ॥ नामु न चेतहि सबदु न वीचारहि इहु मनमुख का आचारु ॥ हरि नामु न पाइआ जनमु बिरथा गवाइआ नानक जमु मारि करे खुआर ॥२॥
अर्थ :-अकाल पुरख एक है और सतगुरु की कृपा द्वारा मिलता है, सलोक गुरु अमर दास जी का। यह जगत (भावार्थ, हरेक जीव) (यह चीज ‘मेरी’ बन जाए, यह चीज ‘मेरी’ हो जाए-इस) अणपत में इतना फँसा पड़ा है कि इस को जीवन का ढंग नहीं रहा । जो जो मनुख सतिगुरु के कहे पर चलते है वह जीवन-जुगति सीख लेते हैं, जो मनुख भगवान के चरणों में चित् जोड़ते हैं, वह समझो, सदा ही जीवित हैं, (क्योंकि) हे नानक ! गुरु के सनमुख होने से मेहर का स्वामी भगवान मन में आ बसता है और गुरमुखि उस अवस्था में जा पहुँचते हैं जहाँ पदार्थों की तरफ मन डोलता नहीं ।1। जिन मनुष्यों का माया के साथ मोह प्यार है जो माया के प्यार में मस्त हो रहे हैं (इस गफलित में से) कभी जागते नहीं, उन के मन में तौखला और कलेश टिका रहता है, उन्हों ने दुनिया के झंबेलिआँ का यह खपाणा आपने सिर ऊपर आप सहेड़िआ हुआ है। अपने मन के पिछे चलने वाले मनुष्यों की रहिणी यह है कि वह कभी गुर-शब्द नहीं वीचारदे । हे नानक ! उनको परमात्मा का नाम नसीब नहीं हुआ, वह जन्म अजाईं गवाँदे हैं और जम उनको मार के खुआर करता है (भावार्थ, मौत हाथों सदा सहमे रहते हैं) ।2।
ਅੰਗ : 508
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਅਰਥ: ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ ‘ਵਾਰ’, ਇਸ ਨੂੰ ਸਿਕੰਦਰ ਬਿਰਾਹਿਮ ਦੀ ‘ਵਾਰ’ ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥ ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥
अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

