ਅੰਗ : 690

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥1॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥2॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥3॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥4॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥5॥1॥

ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।1। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।2। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।3। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ®ੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।4। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।5।1।

सलोकु मः १ ॥ घर ही मुंधि विदेसि पिरु नित झूरे सम्हाले ॥ मिलदिआ ढिल न होवई जे नीअति रासि करे ॥१॥ मः १ ॥ नानक गाली कूड़ीआ बाझु परीति करेइ ॥ तिचरु जाणै भला करि जिचरु लेवै देइ ॥२॥ पूउड़ी ॥ जिनि उपाए जीअ तिनि हरि राखिआ ॥ अम्रितु सचा नाउ भोजनु चाखिआ ॥ तिपति रहे आघाइ मिटी भभाखिआ ॥ सभ अंदरि इकु वरतै किनै विरलै लाखिआ ॥ जन नानक भए निहालु प्रभ की पाखिआ ॥२०॥

प्रभु-पति तो घर (भाव, हृदय) में ही है, पर, (जीव-स्त्री ) उस को परदेस में ( समझते हुए) सदा दूर से ही याद करती है, अगर नियत साफ़ करे तो ( प्रभु को ) मिलने में देर नहीं लगती ॥੧॥ हे नानक! वह बात-चित सब झूठी है जो (हरी से ) प्यार करने से दूर करती है। जब तक (हरी) देता है और (जीव) लेता है (भाव, जब तक जीव को कुछ मिलता रहता है) तब तक (हरी को जीव) अच्छा समझता हैं॥२॥ जिस हरी ने जीव पैदा किये हैं, उस ने उनकी रक्षा की है। जो जीव उस हरी का आत्मिक जीवन देने वाला सच्चा नाम (रूप) भोजन चखते हैं, और (इस नाम-रूप भोजन से) वह तृप्त हो जाते हैं उनकी और खाने की इच्छा मिट जाती है। सारे जीवों में एक प्रभु आप व्यापक है, परन्तु किसी विरले ने यह जाना है; और है नानक! (वह virla) daas प्रभु का पक्ष कर के खड़ा रहता है॥२०॥

ਅੰਗ : 594

ਸਲੋਕੁ ਮ: ੧ ॥
ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥

ਅਰਥ: ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥ ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥

ਗੰਗਾ ਸਾਗਰ, ਪਵਿੱਤਰ ਸੁਰਾਹੀ ਨੂੰ ਦਿੱਤਾ ਗਿਆ ਨਾਮ ਹੈ ਜੋ ਸਿੱਖ ਧਰਮ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਿਤ ਸੀ। ਇਹ 17 ਵੀਂ ਸਦੀ ਦਾ ਇੱਕ ਰਵਾਇਤੀ ਤਾਂਬੇ ਦੀ ਸੁਰਾਹੀ ਹੈ, ਜਿਸਦਾ ਭਾਰ ਲਗਭਗ ਅੱਧਾ ਕਿੱਲੋ ਗ੍ਰਾਮ ਹੈ ਅਤੇ ਲੰਬਾਈ 1 ਫੁੱਟ ਤੋਂ ਘੱਟ ਹੈ. ਇਸ ਦੇ ਅਧਾਰ ਦੇ ਕੰਡੇ ‘ਤੇ ਤਕਰੀਬਨ ਦੋ ਸੌ ਛੇਕ ਬਣੇ ਹੋਏ ਹਨ. ਇਤਿਹਾਸਿਕ ਮਹੱਤਤਾ ਇਸ ਸੁਰਾਹੀ ਨੂੰ ਦਿੱਤੀ ਗਈ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ 1705 ਵਿਚ ਇਸ ਵਿਚੋਂ ਦੁੱਧ ਪੀਤਾ ਸੀ।

1705 ਵਿਚ ਗੁਰੂ ਗੋਬਿੰਦ ਸਿੰਘ ਮਾਛੀਵਾੜਾ ਜੰਗਲ ਵਿਚੋਂ ਲੰਘਦਿਆਂ ਰਾਏਕੋਟ ਸ਼ਹਿਰ ਵੱਲ ਮੁੜ ਗਏ। ਰਾਏਕੋਟ, ਨੂਰਾ ਮਾਹੀ ਵਿਖੇ, ਇੱਕ ਪਸ਼ੂ ਚਰਾਉਣ ਵਾਲੇ ਨੇ ਗੁਰੂ ਜੀ ਨੂੰ ਪਹਿਲੀ ਵਾਰ ਉਦੋਂ ਦੇਖਿਆ ਜਦੋਂ ਗੁਰੂ ਜੀ ਪੀਣ ਲਈ ਪਾਣੀ ਦੀ ਤਲਾਸ਼ ਕਰ ਰਹੇ ਸਨ. ਗੁਰੂ ਜੀ ਨੇ ਨੂਰਾ ਮਾਹੀ ਨੂੰ ਬੇਨਤੀ ਕੀਤੀ ਕਿ ਉਹ ਉਸਨੂੰ ਗੰਗਾ ਸਾਗਰ (ਗੁਰੂ ਦੇ ਨਿੱਜੀ ਸਮਾਨ ਵਿਚੋਂ ਇੱਕ) ਵਿਚ ਪਾਣੀ ਜਾਂ ਦੁੱਧ ਲਿਆਵੇ. ਹਾਲਾਂਕਿ ਨੂਰਾ ਮਾਹੀ ਨੇ ਇਨਕਾਰ ਕਰ ਦਿੱਤਾ ਕਿਉਂਕਿ ਮੱਝ ਪਹਿਲਾਂ ਹੀ ਦੁੱਧ ਦੇ ਚੁੱਕੀ ਸੀ ਅਤੇ ਜੇ ਇਹ ਦੁੱਧ ਦੇ ਵੀ ਦਿੰਦੀ ਤਾਂ ਗੰਗਾ ਸਾਗਰ ਵਿੱਚ, ਇਸ ਦੇ ਅਧਾਰ ਦੇ ਦੁਆਲੇ ਬਣੇ ਹੋਏ ਛੇਕਾਂ ਕਾਰਨ ਦੁੱਧ ਡੁੱਲ ਜਾਵੇਗਾ . ਨੂਰਾ ਮਾਹੀ ਦੇ ਦਾਅਵਿਆਂ ਦੇ ਬਾਵਜੂਦ, ਗੁਰੂ ਜੀ ਨੇ ਨੂਰਾ ਮਾਹੀ ਨੂੰ ਰੱਬ ਦਾ ਨਾਮ ਲੈਣ , ਮੱਝ ਦੇ ਢਿੱਡ ਨੂੰ ਰਗੜਨ ਅਤੇ ਗੰਗਾ ਸਾਗਰ ਵਿੱਚ ਦੁੱਧ ਪਾਉਣ ਦਾ ਆਦੇਸ਼ ਦਿੱਤਾ। ਨੂਰਾ ਮਾਹੀ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਮੱਝ ਨੇ ਦੁੱਧ ਦੇ ਦਿੱਤਾ ਅਤੇ ਗੰਗਾ ਸਾਗਰ ਦੇ ਛੇਕਾਂ ਵਿਚੋਂ ਦੁੱਧ ਵੀ ਨਹੀਂ ਨਿਕਲਿਆ. ਹੈਰਾਨ…

ਹੋ ਕੇ, ਨੂਰਾ ਮਾਹੀ ਨੇ ਆਪਣੇ ਮੁਖੀ ਨੂੰ ਘਟਨਾ ਬਾਰੇ ਦੱਸਿਆ ਅਤੇ ਉਸ ਨੇ ਗੁਰੂ ਜੀ ਨਾਲ ਮਿਲਣ ਲਈ ਅਗਵਾਈ ਕੀਤੀ. ਰਾਏਕੋਟ ਦੇ ਮੌਜੂਦਾ ਮੁਸਲਮਾਨ ਮੁਖੀ, ਰਾਏ ਕਲਾਹ ਨੇ ਗੁਰੂ ਜੀ ਦਾ ਸਵਾਗਤ ਕੀਤਾ, ਨਾ ਸਿਰਫ ਮੁੱਖੀ ਦੇ ਅਹੁਦੇ ਨੂੰ ਜੋਖਮ ਵਿੱਚ ਪਾਉਂਦਿਆਂ, ਬਲਕਿ ਉਸਦੀ ਆਪਣੀ ਜ਼ਿੰਦਗੀ ਅਤੇ ਉਸਦੇ ਪਰਿਵਾਰ ਦੀ ਜ਼ਿੰਦਗੀ ਨੂੰ ਵੀ ਔਰੰਗਜ਼ੇਬ ਤੋਂ ਜੋਖਮ ਵਿੱਚ ਪਾ ਲਿਆ।
ਤਿੰਨ ਦਿਨ ਬਾਅਦ, 5 ਜਨਵਰੀ, 1705 ਨੂੰ, ਜਦੋਂ ਰਾਏ ਕਲਾਹ ਦੁਆਰਾ ਪ੍ਰਦਾਨ ਕੀਤੀ ਸ਼ਰਨ ਛੱਡਣ ਵੇਲੇ, ਗੁਰੂ ਜੀ ਨੇ ਰਾਏ ਕਾਹਲਾ ਨੂੰ ਆਪਣੀਆਂ ਦੋ ਚੀਜ਼ਾਂ, ਇੱਕ ਤਲਵਾਰ ਅਤੇ ਗੰਗਾ ਸਾਗਰ , ਸ਼ੁਕਰਗੁਜ਼ਾਰ ਹੋਣ ਦੇ ਸੰਕੇਤ ਵਜੋਂ ਦਿੱਤੀਆਂ . ਤਲਵਾਰ ਇਸ ਸਮੇਂ ਨਿਊਜ਼ੀਲੈਂਡ ਦੇ ਇੱਕ ਅਜਾਇਬ ਘਰ ਵਿੱਚ ਸਥਿਤ ਹੈ, ਜਦੋਂਕਿ ਗੰਗਾ ਸਾਗਰ ਪਿਛਲੇ ਕਈ ਦਹਾਕਿਆਂ ਤੋਂ ਰਾਏ ਪਰਿਵਾਰ ਦੀ ਹਿਰਾਸਤ ਵਿੱਚ ਹੈ। 1947 ਤੱਕ ਇਹ ਗੰਗਾ ਸਾਗਰ ਰਾਏਕੋਟ ਦੀ ਹਵੇਲੀ ਵਿੱਚ ਰਹੀ , ਬਾਅਦ ਚ ਭਾਰਤ ਦੀ ਵੰਡ ਸਮੇਂ ਜਦੋਂ ਰਾਏ ਪਰਿਵਾਰ ਪਾਕਿਸਤਾਨ ਚਲਾ ਗਿਆ ਤਾਂ ਇਹ ਗੰਗਾ ਸਾਗਰ ਵੀ ਆਪਣੇ ਨਾਲ ਹੀ ਲੈ ਗਿਆ।

ਜੇਕਰ ਤੁਸੀਂ ਇਸ ਗੰਗਾ ਸਾਗਰ ਵਿੱਚ ਰੇਤ ਪਾਓਗੇ ਤਾਂ ਉਹ ਉਸੇ ਵੇਲੇ ਬਾਹਰ ਆ ਜਾਵੇਗੀ ਪਰ ਪਾਣੀ ਜਾਂ ਦੁੱਧ ਨਹੀਂ ,ਇਹ ਸੁਰਾਹੀ ਹੁਣ ਕਲਾਹ ਜੀ ਦੀ ਨੌਵੀਂ ਪੀੜ੍ਹੀ ਕੋਲ ਹੈ ਜੋ ਕਿ ਬਹੁਤ ਅੰਦਰ ਸਤਿਕਾਰ ਨਾਲ ਇਸਦੀ ਦੇਖਭਾਲ ਕਰਦੇ ਹਨ

ਸੇਵਾ ਕਰਤ ਹੋਇ ਨਿਹਕਾਮੀ ॥
ਤਿਸ ਕਉ ਹੋਤ ਪਰਾਪਤਿ ਸੁਆਮੀ ॥

ਸ੍ਰੀ ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿਤ ਸਿੱਖਾਂ ਦਾ ਇੱਕ ਬਹੁਤ ਹੀ ਪ੍ਰਸਿੱਧ ਤੀਰਥ ਅਸਥਾਨ ਹੈ।
ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ;
ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ।
ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ।
ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ।
ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਦਸਮ ਗ੍ਰੰਥ ਵਿੱਚ ਆਉਂਦਾ ਹੈ; ਇਸ ਕਰਕੇ ਇਹ ਸਿੱਖਾਂ ਲਈ ਖ਼ਾਸ ਮਹੱਤਵ ਰੱਖਦਾ ਹੈ ਜੋ ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਦੇ ਹਨ ।
ਹੇਮਕੁੰਟ ਇੱਕ ਸੰਸਕ੍ਰਿਤ ਨਾਂ ਹੈ ਜੋ ਹੇਮ (“ਬਰਫ਼”) ਅਤੇ ਕੁੰਡ (“ਕਟੋਰਾ”) ਤੋਂ ਆਇਆ ਹੈ।
ਦਸਮ ਗ੍ਰੰਥ ਮੁਤਾਬਕ ਇਹ ਉਹ ਥਾਂ ਹੈ ਜਿੱਥੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੂਰਬਲੇ ਜਨਮ ਵਿਚ ਭਗਤੀ ਕੀਤੀ ਸੀ।
(ਨੋਟ:ਮੈਂ ਪੁਨਰਜਨਮ ਸਬੰਧੀ ਕਿਸੇ ਵੀ ਇਤਿਹਾਸ ਦੀ ਹਮਾਇਤ ਨਹੀਂ ਕਰਦਾ,)
ਧੰਨਵਾਦ ਸਹਿਤ🙏ਭੁੱਲ ਚੁੱਕ ਮੁਆਫ🙏
🙏ਗੁਰਲਾਲ ਸਿੰਘ ਕੰਗ ਰਾਊ ਵਾਲੀਆ🙏

Begin typing your search term above and press enter to search. Press ESC to cancel.

Back To Top