ਭਾਈ ਲੱਖੀ ਸ਼ਾਹ ਵਣਜਾਰਾ ਵੀ ਗੁਰੂ ਜੀ ਦਾ ਸ਼ਰਧਾਲੂ ਸਿੱਖ ਸੀ। ਉਸ ਨੇ ਨਿਸਚਾ ਕੀਤਾ ਹੋਇਆ ਸੀ ਕਿ ਗੁਰੂ ਜੀ ਦੀ ਦੇਹ ਦਾ ਆਪਣੇ ਹੱਥੀਂ ਸਸਕਾਰ ਕਰਨਾ ਹੈ।
ਅਗਲੇ ਦਿਨ ਉਸ ਨੇ ਕਮਾਲ ਦੀ ਫੁਰਤੀ ਤੇ ਹੁਸ਼ਿਆਰੀ ਨਾਲ ਗੁਰੂ ਜੀ ਦਾ ਧੜ ਆਪਣੇ ਗੱਡੇ ਵਿਚ ਲੁਕਾ ਲਿਆ ਤੇ ਘਰ ਲੈ ਆਇਆ।
ਉਸ ਨੇ ਘਰ ਦੇ ਅੰਦਰ ਚਿਥਾ ਬਣਾਈ ਤੇ ਧੜ ਉਸ ਵਿਚ ਰਖ ਕੇ ਘਰ ਨੂੰ ਅੱਗ ਲਾ ਦਿਤੀ। ਇਸ ਪ੍ਰਕਾਰ ਉਸ ਨੇ ਆਪਣਾ ਪ੍ਰਣ ਪੂਰਾ ਕੀਤਾ।
ਸਸਕਾਰ ਵਾਲੀ ਜਗ੍ਹਾ ਅਜ ਕਲ ਗੁਰਦੁਆਰਾ ਰਕਾਬ ਗੰਜ ਸਾਹਿਬ ਬਣਿਆ ਹੋਇਆ ਹੈ।
ਇਸ ਪ੍ਰਕਾਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਦੀ ਰੱਖਿਆ ਕਰਨ ਖ਼ਾਤਰ ਮਹਾਨ ਬਲੀਦਾਨ ਦਿੱਤਾ।
ਕੱਲ ਤੋਂ ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ ਸ਼ੁਰੂ ਕਰਾ ਗੇ ਜੀ ਪੇਜ ਹੋਰਾ ਸੰਗਤਾਂ ਤੋ ਵੀ ਲਾਈਕ ਕਰਵਾਉਣ ਦੀ ਕਿਰਪਾ ਕਰੋ ਜੀ
👉 ਪੋਸਟ ਨੂੰ ਪੜ੍ਹ ਕੇ ਸ਼ੇਅਰ ਜਰੂਰ ਕਰੋ ਜੀ ਜੋ ਵੱਧ ਤੋਂ ਵੱਧ ਵੀਰ ਭੈਣਾਂ ਆਪਣੇ ਇਤਿਹਾਸ ਨਾਲ ਜੁੜ ਸਕਣ ਇਹ ਵੀ ਇਕ ਸੇਵਾ ਹੀ ਹੈ ਜੀ

ਔਰੰਗਜ਼ੇਬ ਨੇ ਆਪਣੇ ਭਰਾਵਾਂ ਦਾ ਖ਼ੂਨ ਵਹਾ ਕੇ ਤਾਜ ਤਖ਼ਤ ਤੇ ਕਬਜ਼ਾ ਕੀਤਾ ਤੇ ਆਪਣੇ ਬਾਪ ਨੂੰ ਨਜ਼ਰਬੰਦੀ ਵਿਚ ਸੁਟਿਆ।
ਦਰਬਾਰ ਵਿਚ ਤੇ ਮੁਲਕ ਵਿਚ ਆਪਣੇ ਵਿਰੋਧ ਨੂੰ ਠੰਢਾ ਕਰਨ ਲਈ ਉਸ ਨੇ ਸ਼ਰਈ ਮੁੱਲਾਂ ਮੌਲਾਣਿਆਂ ਨੂੰ ਆਪਣੇ ਨਾਲ ਗੰਢ ਲਿਆ।
ਉਨ੍ਹਾਂ ਨੂੰ ਯਕੀਨ ਦੁਆਇਆ ਕਿ ਮੁਲਕ ਵਿਚ ਇਸਲਾਮੀ ਢੰਗ ਦਾ ਰਾਜ ਪ੍ਰਬੰਧ ਕਾਇਮ ਕੀਤਾ ਜਾਏਗਾ ਤੇ ਸਾਰੇ ਹਿੰਦੁਸਤਾਨ ਨੂੰ ਇਸਲਾਮ ਦੇ ਝੰਡੇ ਥੱਲੇ ਲਿਆਂਦਾ ਜਾਵੇਗਾ।
ਆਪਣੇ ਪੈਰ ਪੱਕੇ ਕਰਨ ਤੋਂ ਬਾਅਦ ਉਸ ਨੇ ਹੁਣ ਆਪਣੇ ਵਾਇਦੇ ਤੇ ਅਮਲ ਸ਼ੁਰੂ ਕਰ ਦਿੱਤਾ। ਗੱਲ ਕੇਵਲ ਮੌਲਾਣਿਆਂ ਨਾਲ ਵਾਇਦੇ ਦੀ ਹੀ ਨਹੀਂ ਸੀ, ਔਰੰਗਜ਼ੇਬ ਆਪ ਵੀ ਕੱਟੜ ਮੁਤਸੱਬੀ ਮੁਸਲਮਾਨ ਸੀ।
ਉਹ ਕਾਫ਼ਰਾਂ ਨੂੰ ਇਸਲਾਮ ਵਿਚ ਲਿਆਉਣਾ ਵੱਡਾ ਪੁੰਨ ਸਮਝਦਾ ਸੀ। ਇਹ ਪੁੰਨ ਕਮਾਉਣ ਲਈ ਉਸ ਨੇ ਆਪਣੀ ਸਲਤਨਤ ਦੇ ਸਾਰੇ ਸੂਬੇਦਾਰਾਂ ਨੂੰ ਹੁਕਮ ਜਾਰੀ ਕੀਤੇ ਕਿ ਉਹ ਗ਼ੈਰ ਮੁਸਲਮਾਨ ਰਿਆਇਆ ਨੂੰ ਲੋਭ, ਪ੍ਰੇਰਨਾ, ਦਬਾਅ ਤੇ ਜਬਰ, ਹਰ ਹੀਲੇ ਨਾਲ ਮੁਸਲਮਾਨ ਬਣਨ ਲਈ ਮਜਬੂਰ ਕਰਨ।
ਇਸ ਹੁਕਮ ਤੇ ਅਮਲ ਕਰਕੇ ਆਪਣੀ ਕਾਰਗੁਜ਼ਾਰੀ ਵਿਖਾਉਣ ਲਈ ਸਭ ਸੂਬੇਦਾਰ ਇਕ ਦੂਜੇ ਤੋਂ ਅੱਗੇ ਵਧੱਣ ਦੀ ਕੋਸ਼ਿਸ਼ ਵਿਚ ਲੱਗ ਪਏ।
ਮੰਦਰ, ਸ਼ਿਵਾਲੇ, ਗੁਰਦੁਆਰੇ ਧੜਾ ਧੜ ਢਾਹੇ ਜਾਣ ਲੱਗੇ। ਗ਼ੈਰ ਧਰਮਾਂ ਦੇ ਅਨੁਯਾਈਆਂ ਉੱਪਰ ਕਈ ਕਈ ਤਰ੍ਹਾਂ ਦੇ ਕਰ ਲਾ ਦਿੱਤੇ ਗਏ।
ਉਨ੍ਹਾਂ ਨੂੰ ਆਪਣੀਆਂ ਸਮਾਜਕ ਤੇ ਧਾਰਮਕ ਰਸਮਾਂ ਪੈਰੀਆਂ ਕਰਨ ਤੋਂ ਰੋਕਿਆ ਜਾਣ ਲੱਗਾ।
ਗ਼ੈਰ ਮੁਸਲਿਆਂ ਨੂੰ ਸਰਕਾਰੀ ਨੌਕਰੀਆਂ ਤੋਂ ਹਟਾਇਆ ਜਾਣ ਲੱਗਾ।
ਉਨ੍ਹਾਂ ਦੇ ਕਾਰ ਵਿਹਾਰ ਵਿਚ ਅੜਿੱਕੇ ਪਾਏ ਜਾਣ ਲੱਗੇ। ਧੀਆਂ ਭੈਣਾਂ ਦੀ ਇੱਜ਼ਤ ਖ਼ਤਰੇ ਵਿਚ ਪੈ ਗਈ। ਇਸ ਨਾਲ ਚਾਰੇ ਪਾਸੇ ਹਾਹਾਕਾਰ ਮਚ ਗਈ। ਚਲਦਾ

सोरठि महला ९ ॥ प्रीतम जानि लेहु मन माही ॥ अपने सुख सिउ ही जगु फांधिओ को काहू को नाही ॥१॥ रहाउ ॥ सुख मै आनि बहुतु मिलि बैठत रहत चहू दिसि घेरै ॥ बिपति परी सभ ही संगु छाडित कोऊ न आवत नेरै ॥१॥ घर की नारि बहुतु हितु जा सिउ सदा रहत संग लागी ॥ जब ही हंस तजी इह कांइआ प्रेत प्रेत करि भागी ॥२॥ इह बिधि को बिउहारु बनिओ है जा सिउ नेहु लगाइओ ॥ अंत बार नानक बिनु हरि जी कोऊ कामि न आइओ ॥३॥१२॥१३९॥

हे मित्र! (अपने) मन में यह बात पक्की तरह समझ ले, (कि) सारा संसार अपने सुख से ही बंधा हुआ है। कोई भी किसी का (अंत तक का साथी नहीं) बनता।१।रहाउ। हे सखा! (जब मनुख)! सुख में (होता है, तब) कई यार दोस्त मिल के (उसके पास)बैठते हैं, और, (उस को) चारों तरफ से घेरें रखतें हैं। (परन्तु जब उस पर कोई) मुसीबत आती है, तब सारे ही साथ छोड़ जाते हैं, (phir)कोई (उस के) पास नहीं आता।१।हे मित्र! घर की स्त्री (भी) जिससे बड़ा प्यार होता है, जो सदा (पति के) साथ लगी रहती है, जिस वक्त (पति की) जीवात्मा इस शरीर को छोड़ देती है, (स्त्री उससे ये कह के) परे हट जाती है कि ये मर चुका है मर चुका है।੨। हे नानक! (कह– हे मित्र! दुनिया का) इस तरह का व्यवहार बना हुआ है जिससे (मनुष्य ने) प्यार डाला हुआ है। (पर, हे मित्र! आखिरी समय में परमात्मा के बिना और कोई भी (मनुष्य की) मदद नहीं कर सकता।੩।੧੨।1੧੩੯।

ਅੰਗ : 634

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ) , ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ।੨। ਹੇ ਨਾਨਕ! ਆਖ-ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ। (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ।੩।੧੨।੧੩੯।

सलोकु मः ३ ॥ जनम जनम की इसु मन कउ मलु लागी काला होआ सिआहु ॥ खंनली धोती उजली न होवई जे सउ धोवणि पाहु ॥ गुर परसादी जीवतु मरै उलटी होवै मति बदलाहु ॥ नानक मैलु न लगई ना फिरि जोनी पाहु ॥१॥ मः ३ ॥ चहु जुगी कलि काली कांढी इक उतम पदवी इसु जुग माहि ॥ गुरमुखि हरि कीरति फलु पाईऐ जिन कउ हरि लिखि पाहि ॥ नानक गुर परसादी अनदिनु भगति हरि उचरहि हरि भगती माहि समाहि ॥२॥

कई जन्मों की इस मन को मैल लगी हुई है जिस कारन यह बहुत कला हो गया है (सफेद-उजला नहीं हो सकता), जैसे तेली का कपड़े का चिथड़ा धोने से साफ़ नहीं होता, चाहे सौ बार धोने का यतन करो। अगर गुरु की कृपा से मन जीवित ही मर जाए और मति बदल कर (माया से उलट हो जाए, तो हे नानक! चरों युगों में कलयुग को ही काला कहते है, पर इस युग में भी एक उतम पदवी मिल सकती है। (वह पदवी यह है कि) जिन के हृदये में हरी (भक्ति-रूप लेख पहली कि हुई कमाई अनुसार) लिख देता है वह गुरमुख हरी कि सिफत (रूप) फल (इसी युग में) प्राप्त करते है, और हे नानक! वह मनुख गुरु कि कृपा से हर रोज हरी कि भक्ति करते हैं और भक्ति में ही लीन हो जाते हैं॥२॥

ਅੰਗ : 651

ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮੱਤ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਹੇ ਨਾਨਕ! ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥

टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥ {पन्ना 715}

अर्थ: हे भाई! मूर्ख हृदय अहंकार में झल्ला हुआ रहता है। इस दिल को महाराज (प्रभू) की माया ने मछली की तरह मोह में फसा रखा है (जैसे मछली को कुण्डी में)। रहाउ।
हे भाई! (मोह में फंसा हुआ हृदय) सदा बहुत-बहुत (माया) मांगता रहता है, पर बिना भाग्यों के कहाँ मिलती है? हे भाई! महाराज का (दिया हुआ) ये शरीर है, इसी के साथ (मूर्ख जीव) मोह करता रहता है। भाग्यहीन मनुष्य (अपने मन को तृष्णा की) आग से जोड़े रखता है।1।
हे मन! सारे साधु-जनों की शिक्षा को सुना कर, (इसकी बरकति से) तेरे सारे पाप मिट जाएंगे। हे दास नानक! (कह–) महाराज के खजाने में से जिसके भाग्यों में कुछ प्राप्ति लिखी हुई है, वह जूनियों में नहीं पड़ता।2।2।19।

ਅੰਗ : 715

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥{ਪੰਨਾ 715}

ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

ਓੁੱਠ ਕੇ ਸਵੇਰੇ ਨਾਮ ਲਈਏ ਰੱਬ ਦਾ,
ਦੋਵੇ ਹੱਥ ਜੋੜ ਭਲਾ ਮੰਗੀਏ ਸਭ ਦਾ ਵਾਹਿਗੁਰੂ ਜੀ

रागु सूही महला ५ छंत ੴ सतिगुर प्रसादि ॥ मिठ बोलड़ा जी हरि सजणु सुआमी मोरा ॥ हउ समलि थकी जी ओहु कदे न बोलै कउरा ॥ कउड़ा बोलि न जानै पूरन भगवानै अउगणु को न चितारे ॥ पतित पावनु हरि बिरदु सदाए इकु तिलु नही भंनै घाले ॥ घट घट वासी सरब निवासी नेरै ही ते नेरा ॥ नानक दासु सदा सरणागति हरि अम्रित सजणु मेरा ॥१॥

राग सूही में गुरु अर्जनदेव जी की बानी ‘ छन्त’। अकाल पुरख एक है और सतगुरु की कृपा द्वारा मिलता है। हे भाई! मेरा मालिक -प्रभु मीठे बोल बोलने वाला प्यारा मित्र है। मै याद कर कर के थक गयी हूँ (कि उस का कभी कडवा बोला बोल मुझे याद आ जाए, परन्तु) वेह कभी कडवा बोल नहीं बोलता। हे भाई! वेह सरे गुणों से भरपूर भगवन कडवा बोलना जानता ही नहीं, (क्योंकि वह हमारा) कोई भी अवगुण याद नहीं रखता। वह विकारिओं को पवित्र करने वाला है-यह उसका आरम्भ का सवभाव बताया जाता है, (और वह किसी की भी) की हुई किरत-कमाई को जरा भी व्यर्थ नहीं जाने देता। हे भाई! मेरा सजन हरेक सरीर मे बस्ता है, सब जीवों मे बस्ता है, हरेक जीव के अति निकट बस्ता है। दास नानक उस की सरन पड़ा रहता है। हे भाई! मेरा सजन प्रभु आत्मिक जीवन देने वाला है।१।

Begin typing your search term above and press enter to search. Press ESC to cancel.

Back To Top