धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥ {पन्ना 682}
अर्थ: हे प्रभू! तेरा सेवक तेरे नाम रंग में टिक के (माया के मोह से सदा) सचेत रहता है। उसके शरीर में से सारा आलस समाप्त हो जाता है, उसका मन, (हे भाई!) प्रीतम प्रभू से जुड़ा रहता है। रहाउ।
हे भाई! उस मनुष्य को बद्-किस्मत समझो, जिसको जिंद का मालिक प्रभू बिसर जाता है। जिस मनुष्य का मन परमात्मा के कोमल चरनों का प्रेमी हो जाता है, वह मनुष्य आत्मिक जीवन देने वाले नाम-जल का सरोवर ढूँढ लेता है।1।
हे भाई! (उसके सिमरन की बरकति से) मैं (भी) जिधर-जिधर देखता हूँ, वहाँ वहाँ परमात्मा ही सारे शरीरों में मौजूद दिखता है जैसे धागा (सारे मणकों में परोया होता है)। हे नानक! प्रभू के दास उस का नाम-जल पीते ही और सारे मोह-प्यार छोड़ देते हैं।2।19।47।
ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥
ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ
ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥
ਮਧੁਸੂਦਨ ਦਾਮੋਦਰ ਸੁਆਮੀ ॥
ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥
ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥
बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥
अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥
ਅੰਗ : 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
बिलावलु ॥ राखि लेहु हम ते बिगरी ॥ सीलु धरमु जपु भगति न कीनी हउ अभिमान टेढ पगरी ॥१॥ रहाउ ॥ अमर जानि संची इह काइआ इह मिथिआ काची गगरी ॥ जिनहि निवाजि साजि हम कीए तिसहि बिसारि अवर लगरी ॥१॥ संधिक तोहि साध नही कहीअउ सरनि परे तुमरी पगरी ॥ कहि कबीर इह बिनती सुनीअहु मत घालहु जम की खबरी ॥२॥६॥
हे प्रभु! मेरी लाज रख ले। मुझसे बहुत बुरा काम हुआ ही कि ना तो मैंने अच्छा सवभाव बनाया, ना ही मैंने जीवन का फर्ज कमाया, और ना तेरी बंदगी कि, तेरी भक्ति की। मैं सदा अहंकार करता रहा, और गलत रहा पड़ा रहा हूँ (टेढ़ा-पण पकड़ा हुआ है)।१।रहाउ। इस सरीर को कभी ना मरने वाला समझ कर मैं इस को सदा पलता रहा, (यह सोच कभी ना आई की ) यह सरीर कच्चे घड़े की तरह नाशवंत है। जिस प्रभु ने कृपा कर के मेरा यह सुंदर सरीर बना कर मुझे पैदा किया, उस को बिसार के मैं और दूसरी तरफ लगा रहा।१। (सो) कबीर कहता है-(हे प्रभु!) में तेरा चोर हूँ, में भाल नहीं कहलवा सकता। फिर बी (हे प्रभु!) मैं तेरे चरणों की सरन आ पड़ा हूँ, मेरी यह अरजोई सुन, मुझे यमों की सोई मत भेजना (भावार्थ, मुझे जनम मरण के चक्र में ना पड़ने देना)।२।६।
ਅੰਗ : 856
ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
ਅਰਥ: ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ ਹੋਇਆ ਹੈ ਕਿ ਨਾਹ ਮੈਂ ਚੰਗਾ ਸੁਭਾਵ ਬਣਾਇਆ, ਨਾਹ ਮੈਂ ਜੀਵਨ ਦਾ ਫ਼ਰਜ਼ ਕਮਾਇਆ, ਤੇ ਨਾਹ ਤੇਰੀ ਬੰਦਗੀ, ਤੇਰੀ ਭਗਤੀ ਕੀਤੀ। ਮੈਂ ਸਦਾ ਅਹੰਕਾਰ ਕਰਦਾ ਰਿਹਾ, ਤੇ ਵਿੰਗੇ ਰਾਹ ਪਿਆ ਰਿਹਾ ਹਾਂ (ਟੇਢਾ-ਪਨ ਫੜਿਆ ਹੋਇਆ ਹੈ)।੧।ਰਹਾਉ। ਇਸ ਸਰੀਰ ਨੂੰ ਕਦੇ ਨਾਹ ਮਰਨ ਵਾਲਾ ਸਮਝ ਕੇ ਮੈਂ ਸਦਾ ਇਸ ਨੂੰ ਹੀ ਪਾਲਦਾ ਰਿਹਾ, (ਇਹ ਸੋਚ ਹੀ ਨਾਹ ਫੁਰੀ ਕਿ) ਇਹ ਸਰੀਰ ਤਾਂ ਕੱਚੇ ਘੜੇ ਵਾਂਗ ਨਾਸਵੰਤ ਹੈ। ਜਿਸ ਪ੍ਰਭੂ ਨੇ ਮਿਹਰ ਕਰ ਕੇ ਮੇਰਾ ਇਹ ਸੁਹਣਾ ਸਰੀਰ ਬਣਾ ਕੇ ਮੈਨੂੰ ਪੈਦਾ ਕੀਤਾ, ਉਸ ਨੂੰ ਵਿਸਾਰ ਕੇ ਮੈਂ ਹੋਰਨੀਂ ਪਾਸੀਂ ਲੱਗਾ ਰਿਹਾ।੧। (ਸੋ) ਕਬੀਰ ਆਖਦਾ ਹੈ-(ਹੇ ਪ੍ਰਭੂ!) ਮੈਂ ਤੇਰਾ ਚੋਰ ਹਾਂ, ਮੈਂ ਭਲਾ ਨਹੀਂ ਅਖਵਾ ਸਕਦਾ। ਫਿਰ ਭੀ (ਹੇ ਪ੍ਰਭੂ!) ਮੈਂ ਤੇਰੇ ਚਰਨਾਂ ਦੀ ਸ਼ਰਨ ਆ ਪਿਆ ਹਾਂ; ਮੇਰੀ ਇਹ ਅਰਜ਼ੋਈ ਸੁਣ, ਮੈਨੂੰ ਜਮਾਂ ਦੀ ਸੋਇ ਨਾਹ ਘੱਲੀਂ (ਭਾਵ, ਮੈਨੂੰ ਜਨਮ ਮਰਨ ਦੇ ਗੇੜ ਵਿਚ ਨਾਹ ਪੈਣ ਦੇਈਂ)।੨।੬।

