ਅੰਗ : 771
ਸੂਹੀ ਮਹਲਾ ੩ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥
ਅਰਥ: ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, (ਕਿਉਂਕਿ) ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, (ਵਿਕਾਰਾਂ ਵਲੋਂ) ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧।
सोरठि महला ५ घरु २ दुपदे ੴ सतिगुर प्रसादि ॥ सगल बनसपति महि बैसंतरु सगल दूध महि घीआ ॥ ऊच नीच महि जोति समाणी घटि घटि माधउ जीआ ॥१॥ संतहु घटि घटि रहिआ समाहिओ ॥ पूरन पूरि रहिओ सरब महि जलि थलि रमईआ आहिओ ॥१॥ रहाउ ॥ गुण निधान नानकु जसु गावै सतिगुरि भरमु चुकाइओ ॥ सरब निवासी सदा अलेपा सभ महि रहिआ समाइओ ॥२॥१॥२९॥
हे भाई! जैसे सब जड़ी बूटियों मैं अग्नि (गुप्त मौजूद) है, जैसे हरेक किसम के दूध में घी (माखन) गुप्त मौजूद है, उसी प्रकार अच्छे बुरे सब जीवों में प्रभु ज्योति समाई हुई है, परमात्मा हरेक सरीर में है, सब जीवों में है।१। हे संत जानो! परमात्मा हरेक सरीर में मौजूद है। वेह पूरी तरह सारे जीवों में वेयापक है, वेह सुंदर राम पानी में है, धरती में है।१।रहाउ। हे भाई! नानक (उस) गुणों के खजाने परमात्मा की सिफत-सलाह का गीत गाता है। गुरु ने (नानक का) भ्रम दूर कर दिया है। (तभी नानक को यकीन है कि) परमात्मा सब जीवों में बस्ता है (फिर भी) सदा (माया के मोह से) निरलेप है, सब जीवों में समा रहा है॥2॥1॥2॥
ਅੰਗ : 617
ਸੋਰਠਿ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥
ਅਰਥ: ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ। ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
धंना ॥ गोपाल तेरा आरता ॥ जो जन तुमरी भगति करंते तिन के काज सवारता ॥१॥ रहाउ ॥ दालि सीधा मागउ घीउ ॥ हमरा खुसी करै नित जीउ ॥ पन्हीआ छादनु नीका ॥ अनाजु मगउ सत सी का ॥१॥ गऊ भैस मगउ लावेरी ॥ इक ताजनि तुरी चंगेरी ॥ घर की गीहनि चंगी ॥ जनु धंना लेवै मंगी ॥२॥४॥
अर्थ: हे पृथ्वी को पालने वाले प्रभू! मैं तेरे दर का मंगता हूँ (मेरी जरूरतें पूरी कर); जो जो मनुष्य तेरी भक्ति करते हैं तू उनके काम सिरे चढ़ाता है।1। रहाउ। मैं (तेरे दर से) दाल, आटा और घी माँगता हूँ, जो मेरी जिंद को नित्य सुखी रखे, जूती व बढ़िया कपड़ा भी माँगता हूँ, और सात जोताई वाला अन्न भी (तुझी से) माँगता हूँ।1। हे गोपाल! मैं गाय भैंस लावेरी भी माँगता हूँ, और एक बढ़िया अरबी घोड़ी भी चाहिए। मैं तेरा दास धंना तुझसे माँग के घर की अच्छी स्त्री भी लेता हूँ।2।1।
ਅੰਗ : 695
ਧੰਨਾ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥ ਗਊ ਭੈਸ ਮਗਉ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥੨॥੪॥
ਅਰਥ: ਧੰਨਾ ॥ ਹੇ ਪ੍ਰਿਥਵੀ ਦੇ ਪਾਲਣ ਵਾਲੇ ਪ੍ਰਭੂ! ਮੈਂ ਤੇਰੇ ਦਰ ਦਾ ਮੰਗਤਾ ਹਾਂ (ਮੇਰੀਆਂ ਲੋੜਾਂ ਪੂਰੀਆਂ ਕਰ); ਜੋ ਜੋ ਮਨੁੱਖ ਤੇਰੀ ਭਗਤੀ ਕਰਦੇ ਹਨ ਤੂੰ ਉਹਨਾਂ ਦੇ ਕੰਮ ਸਿਰੇ ਚਾੜ੍ਹਦਾ ਹੈਂ ।੧।ਰਹਾਉ। ਮੈਂ (ਤੇਰੇ ਦਰ ਤੋਂ) ਦਾਲ, ਆਟਾ ਤੇ ਘਿਉ ਮੰਗਦਾ ਹਾਂ, ਜੋ ਮੇਰੀ ਜਿੰਦ ਨੂੰ ਨਿੱਤ ਸੁਖੀ ਰੱਖੇ, ਜੁੱਤੀ ਤੇ ਸੋਹਣਾ ਕੱਪੜਾ ਭੀ ਮੰਗਦਾ ਹਾਂ, ਤੇ ਸੱਤਾਂ ਸੀਆਂ ਦਾ ਅੰਨ ਭੀ (ਤੈਥੋਂ ਹੀ) ਮੰਗਦਾ ਹਾਂ ।੧। ਹੇ ਗੋਪਾਲ! ਮੈਂ ਗਾਂ ਮਹਿੰ ਲਵੇਰੀ (ਭੀ) ਮੰਗਦਾ ਹਾਂ, ਤੇ ਇਕ ਚੰਗੀ ਅਰਬੀ ਘੋੜੀ ਭੀ ਚਾਹੀਦੀ ਹੈ । ਮੈਂ ਤੇਰਾ ਦਾਸ ਧੰਨਾ ਤੈਥੋਂ ਮੰਗ ਕੇ ਘਰ ਦੀ ਚੰਗੀ ਇਸਤ੍ਰੀ ਭੀ ਲੈਂਦਾ ਹਾਂ ।੨।੪।
सलोकु मः ३ ॥ सेखा चउचकिआ चउवाइआ एहु मनु इकतु घरि आणि ॥ एहड़ तेहड़ छडि तू गुर का सबदु पछाणु ॥ सतिगुर अगै ढहि पउ सभु किछु जाणै जाणु ॥ आसा मनसा जलाइ तू होइ रहु मिहमाणु ॥ सतिगुर कै भाणै भी चलहि ता दरगह पावहि माणु ॥ नानक जि नामु न चेतनी तिन धिगु पैनणु धिगु खाणु ॥१॥ मः ३ ॥ हरि गुण तोटि न आवई कीमति कहणु न जाइ ॥ नानक गुरमुखि हरि गुण रवहि गुण महि रहै समाइ ॥२॥ पउड़ी ॥ हरि चोली देह सवारी कढि पैधी भगति करि ॥ हरि पाटु लगा अधिकाई बहु बहु बिधि भाति करि ॥ कोई बूझै बूझणहारा अंतरि बिबेकु करि ॥ सो बूझै एहु बिबेकु जिसु बुझाए आपि हरि ॥ जनु नानकु कहै विचारा गुरमुखि हरि सति हरि ॥११॥
अर्थ: हे (बातों में) आए हुए शेख! इस मन को ठिकाने पर ला, टेढ़ी-मेढ़ी बातें छोड़ और सतिगुरु के शब्द को समझ। हे शेख! जो (सबका) जानकार सतिगुरु सब कुछ समझता है उसके चरणों में लग; आशाएं और मन की दौड़ मिटा के अपने आप को जगत में मेहमान समझ; अगर तू सतिगुरु की रजा में चलेगा तो ईश्वर की दरगाह में आदर पाएगा। हे नानक! जो मनुष्य नाम नहीं स्मरण करते, उनका (अच्छा) खाना और (अच्छा) पहनना सब धिक्कार है।1। हरि के गुण बयान करते हुए वे गुण समाप्त नहीं होते, और ना ही ये बताया जा सकता है कि इन गुणों की कीमत क्या है; (पर) हे नानक! गुरमुख हरि के गुण गाते हैं। (जो मनुष्य प्रभु के गुण गाता है वह) गुणों में लीन हुआ रहता है।2। (ये मानव) शरीर, जैसे, चोली है जो प्रभु ने बनाई है और भक्ति (-रूप का कसीदा) काढ़ के ये चोली पहनने योग्य बनती है। (इस चोली को) बहुत तरह के कई प्रकार के हरि-नाम के गोटे लगे हुए हैं; (इस भेद को) मन में विचार के कोई विरला ही समझने वाला समझता है। इस विचार को वही समझता है जिसे हरि खुद समझाए। नानक दास ये विचार बताता है कि सदा स्थिर रहने वाला हरि गुरु के द्वारा (स्मरण किया जा सकता है)।11।
ਅੰਗ : 646
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।1। ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।2। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ)।11।
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ: ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

