ਅੰਗ : 673

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥

ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।

जैतसरी महला ४ घरु १ चउपदे*
*ੴ सतिगुर प्रसादि ॥*
*मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु द्रिड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥*
*☬ अर्थ ☬*
*राग जैतसरी, घर १ में गुरू रामदास जी की चार-बन्दों वाली बाणी।*
*अकाल पुरख एक है और सतिगुरू की कृपा द्वारा मिलता है।*
*(हे भाई! जब) गुरू ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरू ने परमात्मा का नाम दिया, उस के अनेकों जन्मों के पाप दुःख दूर हो गए, (उस के सिर से पापों का) कर्ज़ा उतर गया ॥१॥ हे मेरे मन! (सदा) परमात्मा का नाम सिमरा कर, (परमात्मा) सारे पदार्थ (देने वाला है)। (हे मन! गुरू की श़रण में ही रह) पूरे गुरू ने (ही) परमात्मा का नाम (ह्रदय में) पक्का किया है, और, नाम के बिना मनुष्या जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरू (की श़रण) के बिना मुर्ख हुए रहते हैं, वह सदा माया के मोह में फंसे रहते है। उन्होंने कभी भी गुरू का आसरा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरणों का आसरा लेते हैं, वह गुरू वालेे बन जाते हैं, उनकी ज़िदंगी सफल हो जाती है। हे हरी! हे जगत के नाथ! मेरे ऊपर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आत्मिक जीवन की सूझ से अनजान हैं, हमें सही जीवन-जुगत की सूझ नही है, हम आपके बताए हुए जीवन-राह पर चल नही सकते। हे दास नानक जी! (कहो-) हे गुरू! हम अँधियों के अपना पल्ला पकड़ा, ताकि आपके पल्ले लग कर हम आपके बताए हुए रास्ते पर चल सकें ॥४॥१॥*

ਉਂਝ ਭਾਵੇਂ ਸਿੱਖ ਇਤਿਹਾਸ ਵਿਚ ਇਕ ਤੋਂ ਇਕ ਮਹਾਨ ਸਿੱਖ ਜਰਨੈਲ ਹੋਏ ਹਨ। ਜਿਨ੍ਹਾਂ ਨੇ ਸਿੱਖ ਧਰਮ ਲਈ ਆਪੋ ਅਪਣੀ ਭੂਮਿਕਾ ਨਿਭਾਈ ਹੈ,ਅਜਿਹਾ ਹੀ ਇਕ ਨਾਮ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਹੈ।

14 ਜਨਵਰੀ 1761 ਈਸਵੀ ਨੂੰ ਪਿਤਾ ਈਸਰ ਸਿੰਘ ਮਾਤਾ ਹਰਿ ਕੌਰ ਜੀ ਦੀ ਕੁਖੋਂ ਪਿੰਡ ਦੇਹਲਾ ਸੀਹਾਂ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਖੇ ਜਨਮ ਲੈਣ ਵਾਲੇ ਅਕਾਲੀ ਫੂਲਾ ਸਿੰਘ ਬਚਪਨ ਵਿਚ ਫੁਲ ਵਰਗੇ ਸੁੰਦਰ ਬਾਲਕ ਸਨ। ਜਿਸ ਨੂੰ ਵੇਖ ਕੇ ਉਨ੍ਹਾਂ ਦੇ ਪਿਤਾ ਜੀ ਨੇ ਇਨ੍ਹਾਂ ਦਾ ਨਾਮ ਫੂਲਾ ਸਿੰਘ ਰੱਖ ਦਿਤਾ ਸੀ।
ਅਕਾਲੀ ਬਾਬਾ ਫੂਲਾ ਸਿੰਘ ਜੀ ਅਜੇ ਦੋ ਸਾਲਾ ਦੇ ਸਨ ਜਦੋਂ ਉਨ੍ਹਾਂ ਦੇ ਪਿਤਾ ਸ੍ਰ: ਈਸਰ ਸਿੰਘ ਨੇ ਸ਼ਹੀਦ ਮਿਸਲ ਦੇ ਜਥੇਦਾਰ ਬਾਬਾ ਨੈਣਾ ਸਿੰਘ ਨੂੰ ਆਪ ਜੀ ਦੀ ਜ਼ਿੰਮੇਵਾਰੀ ਸੌਂਪ ਦਿਤੀ ਸੀ। ਛੋਟੀ ਉਮਰ ਵਿਚ ਹੀ ਅਕਾਲੀ ਫੂਲਾ ਸਿੰਘ ਨੂੰ ਗੁਰਮੁਖੀ ਅੱਖਰ ਤੇ ਨਿਤਨੇਮ ਦੀਆਂ ਬਾਣੀਆਂ ਕੰਠ ਹੋ ਗਈਆਂ ਸਨ। ਬਾਬਾ ਅਕਾਲੀ ਬਾਬਾ ਫੂਲਾ ਸਿੰਘ ਅਕਾਲ ਤਖ਼ਤ ਸਾਹਿਬ ਦੇ 6ਵੇਂ ਜਥੇਦਾਰ ਸਨ।
ਅਕਾਲੀ ਬਾਬਾ ਫੂਲਾ ਸਿੰਘ ਜੀ ਇਕ ਅਨੋਖੇ ਜਰਨੈਲ ਸਨ। ਉਹ ਦੁਸ਼ਮਣ ਦੇ ਵਿਰੁਧ ਬੜੀ ਬਹਾਦਰੀ ਨਾਲ ਲੜ ਕੇ ਜਿੱਤ ਪ੍ਰਾਪਤ ਕਰਦੇ ਸਨ। ਉਨ੍ਹਾਂ ਨੇ ਆਪਣੀ ਇਕ ਫ਼ੌਜ ਤਿਆਰ ਕੀਤੀ ਹੋਈ ਸੀ ਜੋ ਲੜਾਈ ਦੇ ਮੈਦਾਨ ਵਿਚ ਉਨ੍ਹਾਂ ਦਾ ਸਾਥ ਨਿਭਾਉਂਦੀ ਸੀ। ਆਪ ਜੀ ਦੇ ਨਾਂਅ ਕਸੂਰ ਦੀ ਜਿੱਤ, ਮੁਲਤਾਨ ਦੀ ਜਿੱਤ, ਪਿਸ਼ਾਵਰ ਦੀ ਜਿੱਤ, ਕਸ਼ਮੀਰ ਦੀ ਜਿੱਤ, ਨੁਸਹਿਰੇ ਦੀ ਜਿੱਤ ਵਰਗੀਆਂ ਮਹਤਵਪੂਰਨ ਜਿੱਤਾਂ ਦਰਜ ਹਨ।

ਅਕਾਲੀ ਬਾਬਾ ਫੂਲਾ ਸਿੰਘ ਜੀ ਜਦੋਂ ਜੰਗ ਲਈ ਜਾਂਦੇ ਸਨ ਤੇ ਅਟਕ ਵਰਗੇ ਵੱਡੇ-ਵੱਡੇ ਦਰਿਆ ਵੀ ਰਾਹ ਛਡ ਦਿੰਦੇ ਸਨ। ਉਸ ਸਮੇਂ ਮਹਾਰਾਜਾ ਰਣਜੀਤ ਸਿੰਘ ਵੀ ਅਕਾਲੀ ਫੂਲਾ ਸਿੰਘ ਦਾ ਬੇਹੱਦ ਸਤਿਕਾਰ ਕਰਦੇ ਸਨ। ਇਸ ਦਾ ਕਾਰਨ ਇਹ ਸੀ ਕਿ ਜਦੋਂ ਮਹਾਰਾਜਾ ਰਣਜੀਤ ਸਿੰਘ ਨੇ ਅੰਮ੍ਰਿਤਸਰ ਨੂੰ ਫਤਿਹ ਕਰਨ ਲਈ ਚੜ੍ਹਾਈ ਕੀਤੀ ਤਾਂ ਸਿੱਖ ਫ਼ੌਜਾਂ ਆਪਸ ਵਿਚ ਲੜਨ ਲੱਗੀਆਂ ਸਨ।
ਉਹ ਅਕਾਲੀ ਫੂਲਾ ਸਿੰਘ ਹੀ ਸਨ, ਜਿਨ੍ਹਾਂ ਨੇ ਦਖਲ ਦੇ ਕੇ ਲੜਾਈ ਬੰਦ ਕਰਵਾਈ ਸੀ। ਇਤਿਹਾਸ ਗਵਾਹ ਹੈ ਕਿ ਉਹ ਮਰਿਆਦਾ ਦੇ ਉਲਟ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਸਨ ਕਰਦੇ। ਇਸੇ ਦਾ ਹੀ ਨਤੀਜਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਅਕਾਲੀ ਫੂਲਾ ਸਿੰਘ ਜੀ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਕੋੜੇ ਮਾਰਨ ਦੀ ਸਜ਼ਾ ਸੁਣਾਈ ਦਿਤੀ ਸੀ।

ਅਕਾਲੀ ਫੂਲਾ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਦੀਆਂ ਔਖੀਆਂ ਮੁਹਿੰਮਾਂ ਵਿਚ ਹਮੇਸ਼ਾ ਸਹਾਇਤਾ ਕੀਤੀ। ਅਕਾਲੀ ਬਾਬਾ ਫੂਲਾ ਸਿੰਘ ਵਲੋਂ ਲੜੀ ਗਈ ਆਖਰੀ ਲੜਾਈ ਨੌਸ਼ਹਿਰੇ ਦੀ ਸੀ, ਜਿਸ ਵਿਚ ਜਿੱਤ ਦਾ ਝੰਡਾ ਲਹਿਰਾਉਂਦਿਆਂ ਆਪ 14 ਮਾਰਚ 1823 ਨੂੰ ਸ਼ਹੀਦ ਹੋ ਗਏ। ਇਹ ਲੜਾਈ ਵੀ ਬਾਕੀ ਲੜਾਈਆਂ ਦੀ ਤਰ੍ਹਾਂ ਆਪ ਦੀ ਸੂਰਬੀਰਤਾ ਕਰਕੇ ਜਿੱਤੀ ਜਾ ਸਕੀ ਸੀ।
ਅੰਮ੍ਰਿਤਸਰ ਵਿਖੇ ਆਪ ਜਿਸ ਸਥਾਨ ‘ਤੇ ਰਹੇ, ਉਥੇ ਅੱਜਕੱਲ੍ਹ ‘ਬੁਰਜ ਬਾਬਾ ਫੂਲਾ ਸਿੰਘ ਅਕਾਲੀ’ ਬਣਿਆ ਹੋਇਆ ਹੈ। ਇਥੇ ਹੀ ਛਾਉਣੀ ਨਿਹੰਗ ਸਿੰਘਾਂ ਵੀ ਹੈ, ਜਿਸ ਦਾ ਪ੍ਰਬੰਧ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਕੋਲ ਹੈ। ਹਰ ਸਾਲ 14 ਮਾਰਚ ਨੂੰ ਆਪ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਜਾਂਦਾ ਹੈ। ਅਕਾਲੀ ਫੂਲਾ ਸਿੰਘ ਦਾ ਨਾਂ ਸਿੱਖ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ਵਿਚ ਦਰਜ ਹੈ।

ਅੰਗ : 696

ਜੈਤਸਰੀ ਮਹਲਾ ੪ ਘਰੁ ੧ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
*ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥*

ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।*
*ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।*
*(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ, ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀਂ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ ਜੀ! (ਆਖੋ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥*

ਬਾਬਾ ਦੀਪ ਸਿੰਘ ਜੀ ਸ਼ਹੀਦ ਹੋਣ ਵੇਲੇ ਕਿਹੜੇ ਸ਼ਸ਼ਤਰ ਨਾਲ ਲੜੇ?
A ਤਲਵਾਰ
B ਭਾਲਾ
C ਖੰਡਾ

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ
52 ਹੁਕਮਾਂ ਵਿਚੋ ਹੁਕਮ 36 ,
ਸਿੰਘਾ ਦਾ ਪੂਰਾ ਨਾਮ ਲੈ ਕੇ ਬਲੋਣਾ , ਅੱਧਾ ਨਹੀਂ

ਦੋਸਤੋ ਸੌਣ ਤੋਂ ਪਹਿਲਾਂ ਧੰਨ ਧੰਨ ਗੁਰੂ
ਰਾਮਦਾਸ ਸਾਹਿਬ ਜੀ ਮਹਾਰਾਜ ਦੀ ਯਾਦ ਵਿੱਚ
ਇੱਕ ਵਾਰ ਜਰੂਰ ਵਾਹਿਗੁਰੂ ਲਿਖੋ

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ।

ਉਸਦੇ ਹੀ ਇੱਕ ਸੱਚੇ ਦਰ ਤੋਂ, ਰੱਖਦੇ ਹਾਂ ਆਸ,
ਦੁੱਖ ਮਿਟਾਵੇ, ਸੁੱਖ ਲਿਆਵੇ ਕਿਸਮਤ ਨੂੰ ਉਹ ਭਾਗ ਲਗਾਵੇ,
ਮੇਰੇ ਧੰਨ ਸ੍ਰੀ ਗੁਰੂ ਰਾਮਦਾਸ 🙏

ਅੰਗ : 671


ਧਨਾਸਰੀ ਮਹਲਾ ੫ ॥*
*ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥*

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥*

Begin typing your search term above and press enter to search. Press ESC to cancel.

Back To Top