ਅੰਗ : 709

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਅਰਥ: ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

सलोक ॥ संत उधरण दइआलं आसरं गोपाल कीरतनह ॥ निरमलं संत संगेण ओट नानक परमेसुरह ॥१॥ चंदन चंदु न सरद रुति मूलि न मिटई घांम ॥ सीतलु थीवै नानका जपंदड़ो हरि नामु ॥२॥ पउड़ी ॥ चरन कमल की ओट उधरे सगल जन ॥ सुणि परतापु गोविंद निरभउ भए मन ॥ तोटि न आवै मूलि संचिआ नामु धन ॥ संत जना सिउ संगु पाईऐ वडै पुन ॥ आठ पहर हरि धिआइ हरि जसु नित सुन ॥१७॥

अर्थ: जो संत जन गोपाल प्रभू के कीर्तन को अपने जीवन का सहारा बना लेते हैं, दयाल प्रभू उन संतों को (माया की तपस से) बचा लेता है, उन संतों की संगति करने से पवित्र हो जाते हैं। हे नानक! (तू भी ऐसे गुरमुखों की संगति में रह के) परमेश्वर का पल्ला पकड़।1। चाहे चंदन (का लेप किया) हो चाहे चंद्रमा (की चाँदनी) हो, और चाहे ठंडी ऋतु हो – इनसे मन की तपस बिल्कुल भी समाप्त नहीं हो सकती। हे नानक! प्रभू का नाम सिमरने से ही मनुष्य (का मन) शांत होता है।2। प्रभू के सुंदर चरणों का आसरा ले के सारे जीव (दुनिया की तपस से) बच जाते हैं। गोबिंद की महिमा सुन के (बँदगी वालों के) मन निडर हो जाते हैं। वे प्रभू का नाम-धन इकट्ठा करते हैं और उस धन में कभी घाटा नहीं पड़ता। ऐसे गुरमुखों की संगति बड़े भाग्यों से मिलती है, ये संत जन आठों पहर प्रभू को सिमरते हैं और सदा प्रभू का यश सुनते हैं।17।

सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥

अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥

ਅੰਗ : 706

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

जैतसरी महला ५ घरु ३ दुपदे ੴ सतिगुर प्रसादि ॥ देहु संदेसरो कहीअउ प्रिअ कहीअउ ॥ बिसमु भई मै बहु बिधि सुनते कहहु सुहागनि सहीअउ ॥१॥ रहाउ ॥ को कहतो सभ बाहरि बाहरि को कहतो सभ महीअउ ॥ बरनु न दीसै चिहनु न लखीऐ सुहागनि साति बुझहीअउ ॥१॥ सरब निवासी घटि घटि वासी लेपु नही अलपहीअउ ॥ नानकु कहत सुनहु रे लोगा संत रसन को बसहीअउ ॥२॥१॥२॥

अर्थ: राग जैतसरी, घर ३ में गुरू अर्जन देव जी की दो-बंदों वाली बाणी। अकाल पुरख एक है और सतिगुरु की कृपा द्वारा मिलता है। (हे गुर-सिखों!) मुझे प्यारे प्रभू का मीठा संदेशा दो। मैं (उस प्यारे के बारे में) कई प्रकार (की बातें) सुन सुन के हैरान हो रही हूँ। हे सुहागवती सखियों! (तुम) बताओ (वह किस तरह का है ?) ॥१॥ रहाउ ॥ कोई कहता है, वह सब से बाहर ही वस्ता है, कोई कहता है, वह सब के अन्दर वस्ता है। उस का रंग नहीं दिखता, उस का कोई लक्षण नज़र नहीं आता। हे सुहागनों! तुम मुझे सच्ची बात समझाओ ॥१॥ वह परमात्मा सब में निवास रखने वाला है, प्रत्येक शरीर में वसने वाला है (फिर भी, उस को माया का) जरा भी लेप नहीं है। नानक जी कहते हैं-हे लोगों! सुनों, वह प्रभू संत जनों की जीभ (जिव्हा) पर वस्ता है (संत जन हर समय उसी का नाम जपते हैं) ॥२॥१॥२॥

ਅੰਗ : 700

ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥

ਅਰਥ: ਰਾਗ ਜੈਤਸਰੀ, ਘਰ ੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ। ਹੇ ਸੁਹਾਗਵਤੀ ਸਹੇਲੀਹੋ! (ਤੁਸੀਂ) ਦੱਸੋ (ਉਹ ਕਿਹੋ ਜਿਹਾ ਹੈ ?) ॥੧॥ ਰਹਾਉ ॥ ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ। ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ। ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ॥੧॥ ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ। ਨਾਨਕ ਜੀ ਆਖਦੇ ਹਨ-ਹੇ ਲੋਕੋ! ਸੁਣੋ, ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ॥੨॥੧॥੨॥

रामकली महला ५ ॥ जो तिसु भावै सो थीआ ॥ सदा सदा हरि की सरणाई प्रभ बिनु नाही आन बीआ ॥१॥ रहाउ ॥ पुतु कलत्रु लखिमी दीसै इन महि किछू न संगि लीआ ॥ बिखै ठगउरी खाइ भुलाना माइआ मंदरु तिआगि गइआ ॥१॥ निंदा करि करि बहुतु विगूता गरभ जोनि महि किरति पइआ ॥ पुरब कमाणे छोडहि नाही जमदूति ग्रासिओ महा भइआ ॥२॥ बोलै झूठु कमावै अवरा त्रिसन न बूझै बहुतु हइआ ॥ असाध रोगु उपजिआ संत दूखनि देह बिनासी महा खइआ ॥३॥ जिनहि निवाजे तिन ही साजे आपे कीने संत जइआ ॥ नानक दास कंठि लाइ राखे करि किरपा पारब्रहम मइआ ॥४॥४४॥५५॥

अर्थ: हे भाई! जो कुछ प्रभू को अच्छा लगता है वही हो रहा है। (इस लिए) सदा ही उस प्रभू की शरण पड़ा रह। प्रभू के बिना कोई और दूसरा (कुछ करने के योग्य) नहीं है।1। रहाउ। हे भाई! पुत्र, स्त्री, माया, ये जो कुछ भी दिखाई दे रहा है, इनमें से कुछ भी (अंत समय जीव) अपने साथ नहीं ले कर जाता। विष्य-विकारों की ठॅगबूटी खा कर के जीव गलत रास्ते पर पड़ा रहता है, आखिर में ये माया, ये सुंदर घर (सब कुछ) छोड़ के चला जाता है।1। हे भाई! जीव दूसरों की निंदा कर कर के बहुत परेशान होता रहता है, और अपने इस किए कर्म अनुसार जनम-मरण के चक्र में जा फसता है। (ये स्वाभाविक असूल की बात है कि) पुर्व किए कर्मों के संस्कार जीव को छोड़ते नहीं हैं, और बहुत भयानक यमदूत इसे काबू में किए रखता है।2। (माया के मोह की ठगबूटी खा कर माया की खातिर जीव) झूठ बोलता है (मुँह से बोलता कुछ और है, और,) करता कुछ और है, इसकी माया की भूख मिटती नहीं, माया की ‘हाय हाय’ सदा इसको लगी रहती है। संत जनों की निंदा करने के कारण (माया की तृष्णा का) ला-इलाज रोग (जीव के अंदर) पैदा हो जाता है इस बड़े क्षय रोग में ही इसका शरीर नाश हो जाता है।3। (पर, हे भाई! संत जनों की निंदा से जीव को कुछ भी हासिल नहीं होता) प्रभू ने स्वयं ही संत जनों को जीत का मालिक बनाया होता है, उन्हें उसी प्रभू ने पैदा किया हुआ है जिसने उनको आदर-सम्मान दिया हुआ है। गुरू नानक जी कहते हैं, हे नानक! परमात्मा मेहर करके दया करके अपने भक्तों को खुद ही अपने गले से लगाए रखता है।4।44।55।

ਅੰਗ : 900

ਰਾਮਕਲੀ ਮਹਲਾ ੫ ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਅਰਥ: ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ। (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ। ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ-ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ। ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ। (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤ੍ਰਿਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ। ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤ੍ਰਿਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ। ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ।੪।੪੪।੫੫।

सलोकु मः ३ ॥ नानक नावहु घुथिआ हलतु पलतु सभु जाइ ॥ जपु तपु संजमु सभु हिरि लइआ मुठी दूजै भाइ ॥ जम दरि बधे मारीअहि बहुती मिलै सजाइ ॥१॥ मः ३ ॥ संता नालि वैरु कमावदे दुसटा नालि मोहु पिआरु ॥ अगै पिछै सुखु नही मरि जमहि वारो वार ॥ त्रिसना कदे न बुझई दुबिधा होइ खुआरु ॥ मुह काले तिना निंदका तितु सचै दरबारि ॥ नानक नाम विहूणिआ ना उरवारि न पारि ॥२॥

हे नानक! नाम से दूर हो चुके मनुख का लोक परलोक सब व्यर्थ जाता है, उनका जप ताप संजम सब नास हो जाता है, और माया के मोह में (उनकी मति) ठगी जाती है, जम द्वार पर बांध मारते हैं और (उनको)बहुत सजा मिलती है।१। निंदक मनुख संत जानो से वैर करते हैं और दुर्जनों से मोह प्रेम रखते हैं; उनको लोक परलोक में कहीं भी सुख नहीं मिलता, बार बार दुबिधा में खुआर (परेशान) हो हो करके, जन्म लेते हैं और मरते हैं; उनकी तृष्णा कभी कम नहीं होती; हरी के सच्चे दरबार में उन निंदा करने वालो के मुँह काले होते हैं। हे नानक! नाम से दूर रहने वालो को न ही इस लोक में और न ही परलोक में (सहारा) मिलता हैं।२।

ਅੰਗ : 648

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

Begin typing your search term above and press enter to search. Press ESC to cancel.

Back To Top