29 ਜੁਲਾਈ , 2024
ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ
ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ
ਨੂੰ ਲੱਖ ਲੱਖ ਮੁਬਾਰਕਾਂ

ਪੰਜੋਖਰਾ ਵਿਖੇ ਲਾਲ ਚੰਦ ਨਾਂਅ ਦਾ ਅਭਿਮਾਨੀ ਬ੍ਰਾਹਮਣ ਰਹਿੰਦਾ ਸੀ। ਉਸ ਨੇ ਸਿੱਖਾਂ ਨੂੰ ਸੁਣਾ ਕੇ ਕਿਹਾ ਕਿ ਦੁਆਪਰ ਦੇ ਅਵਤਾਰ ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਦੀ ਰਚਨਾ ਕੀਤੀ ਸੀ ਤੇ ਇਹ 7-8 ਸਾਲ ਦਾ ਬੱਚਾ ਖੁਦ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਅਖਵਾਉਂਦਾ ਹੈ। ਮੈਂ ਇਨ੍ਹਾਂ ਨੂੰ ਤਾਂ ਗੁਰੂ ਮੰਨਾਂਗਾ, ਜੇ ਇਹ ਗੀਤਾ ਦੇ ਕਿਸੇ ਸਲੋਕ ਦਾ ਅਰਥ ਕਰਕੇ ਵਿਖਾਉਣ। ਗੁਰੂ ਜੀ ਨੇ ਉਸ ਦੀ ਤਸੱਲੀ ਕਰਾਉਣ ਲਈ ਕਿਹਾ ਕਿ ਉਹ ਪਿੰਡ ਵਿੱਚੋਂ ਆਪਣੀ ਮਰਜ਼ੀ ਦਾ ਕੋਈ ਬੰਦਾ ਲੈ ਆਵੇ, ਗੀਤਾ ਦੇ ਅਰਥ ਤਾਂ ਉਹੀ ਕਰ ਦੇਵੇਗਾ।
ਪੰਡਿਤ ਪਿੰਡ ‘ਚੋਂ ਇਕ ਗੂੰਗੇ ਤੇ ਬੋਲੇ ਛੱਜੂ ਝਿਉਰ ਨੂੰ ਲੈ ਆਇਆ। ਗੁਰੂ ਜੀ ਨੇ ਉਸ ਦੇ ਸਿਰ ਉੱਤੇ ਆਪਣੀ ਛੜੀ ਰੱਖੀ ਤੇ ਪੰਡਿਤ ਨੂੰ ਕਿਹਾ, ‘ਪੁੱਛੋ, ਜੋ ਪੁੱਛਣਾ ਚਾਹੁੰਦੇ ਹੋ।’ ਪੰਡਿਤ ਨੇ ਜਿੰਨੇ ਵੀ ਸਵਾਲ ਕੀਤੇ, ਗੁਰੂ ਬਖ਼ਸ਼ਿਸ਼ ਨਾਲ ਛੱਜੂ ਨੇ ਸਾਰਿਆਂ ਦੇ ਸਹੀ ਜਵਾਬ ਦਿੱਤੇ। ਪੰਡਿਤ ਦੀ ਤਸੱਲੀ ਹੋ ਗਈ ਤੇ ਉਹ ਗੁਰੂ ਜੀ ਦਾ ਸ਼ਰਧਾਲੂ ਬਣ ਗਿਆ। ਗਿਆਨ-ਚਰਚਾ ਵਾਲੀ ਇਸ ਥਾਂ ‘ਤੇ ਗੁਰਦੁਆਰਾ ਪੰਜੋਖਰਾ ਸਾਹਿਬ ਸੁਸ਼ੋਭਿਤ ਹੈ। ਇਸ ਪ੍ਰਸੰਗ ਨੂੰ ਪੰਥ ਪ੍ਰਸਿੱਧ ਕਵੀ ਡਾ: ਹਰੀ ਸਿੰਘ ਜਾਚਕ ਨੇ ਇਕ ਲੰਬੀ ਕਵਿਤਾ ਵਿਚ ਇਉਂ ਬਿਆਨਿਆ ਹੈ-
ਦਿੱਬ ਦ੍ਰਿਸ਼ਟੀ ਨਾਲ ਛੱਜੂ ਨੇ ਮੁੱਖ ਵਿੱਚੋਂ,
ਪਾਵਨ ਗੀਤਾ ਦਾ ਅਰਥ ਵੀਚਾਰ ਕੀਤਾ।
ਕੌਤਕ ਤੱਕ ਸਾਰਾ ਲਾਲ ਚੰਦ ਪੰਡਿਤ,
ਚਰਨਾਂ ਵਿਚ ਢਹਿ ਕੇ ਨਮਸਕਾਰ ਕੀਤਾ।
(ਵਿਰਸੇ ਦੇ ਅੰਗ ਸੰਗ, ਪੰਨਾ 41)

ਗੁਰੂ ਜੀ ਥਾਨੇਸਰ, ਕੁਰੂਕਸ਼ੇਤਰ, ਪਾਣੀਪਤ ਤੋਂ ਹੁੰਦੇ ਹੋਏ ਦਿੱਲੀ ਵਿਖੇ ਰਾਜਾ ਜੈ ਸਿੰਘ ਦੇ ਬੰਗਲੇ ਵਿਚ ਪਹੁੰਚੇ। ਇਹੋ ਬੰਗਲਾ ਅੱਜਕਲ੍ਹ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਜੋਂ ਪੂਰੀ ਦੁਨੀਆ ਵਿਚ ਵਿਖਿਆਤ ਹੈ।
ਰਾਜੇ ਦੀ ਰਾਣੀ ਨੇ ਗੁਰੂ-ਦਰਸ਼ਨਾਂ ਦੀ ਇੱਛਾ ਪ੍ਰਗਟ ਕੀਤੀ ਪਰ ਨਾਲ ਹੀ ਬਾਲ-ਗੁਰੂ ਦੀ ਪਰਖ ਕਰਨੀ ਚਾਹੀ। ਉਸ ਨੇ ਕੁਝ ਗੋਲੀਆਂ ਨੂੰ ਨਾਲ ਲਿਆ ਤੇ ਸਭ ਨੇ ਇਕੋ ਜਿਹੇ ਕੱਪੜੇ ਪਾ ਕੇ ਗੁਰੂ ਜੀ…

ਨੂੰ ਨਮਸਕਾਰ ਕੀਤੀ। ਜਾਣੀਜਾਣ ਸਤਿਗੁਰੂ ਨੇ ਪੂਰੇ ਇਕੱਠ ਵਿੱਚੋਂ ਰਾਣੀ ਨੂੰ ਪਛਾਣ ਲਿਆ ਤਾਂ ਰਾਣੀ ਦੀ ਸ਼ਰਧਾ ਹੋਰ ਵੀ ਪੱਕੀ ਹੋ ਗਈ।

ਦਿੱਲੀ ਵਿਚ ਗੁਰੂ ਜੀ ਨੇ ਔਰੰਗਜ਼ੇਬ ਨੂੰ ਦਰਸ਼ਨ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਕਿਹਾ ਜਾਂਦਾ ਹੈ ਕਿ ਬਾਦਸ਼ਾਹ ਅੱਧੀ ਘੜੀ ਬੰਗਲਾ ਸਾਹਿਬ ਦੇ ਸਾਹਮਣੇ ਖੜ੍ਹਾ ਰਿਹਾ। ਅਗਲੇ ਦਿਨ ਬਾਦਸ਼ਾਹ ਨੇ ਆਪਣੇ ਪੁੱਤਰ ਨੂੰ ਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ਼ ਦਿੱਤਾ।

ਜਦੋਂ ਗੁਰੂ ਜੀ ਦਿੱਲੀ ਵਿਚ ਪਹੁੰਚੇ ਸਨ ਤਾਂ ਉਥੇ ਚੇਚਕ ਦੀ ਬਿਮਾਰੀ ਫੈਲੀ ਹੋਈ ਸੀ। ਲੋਕੀਂ ਬਿਮਾਰੀ ਕਾਰਨ ਮਰ ਰਹੇ ਸਨ। ਸਭ ਪਾਸੇ ਹਾਹਾਕਾਰ ਮਚੀ ਹੋਈ ਸੀ। ਗੁਰੂ ਜੀ ਨੇ ਆਪਣੀ ਪ੍ਰਵਾਹ ਨਾ ਕੀਤੀ ਤੇ ਪੀੜਤਾਂ ਦੀ ਹੱਥੀਂ ਸੇਵਾ ਵਿਚ ਜੁਟ ਗਏ। ਉਹ ਲੋਕਾਂ ਦੇ ਘਰਾਂ ਤੇ ਮਹੱਲਿਆਂ ਵਿਚ ਵੀ ਗਏ। ਇਉਂ ਚੇਚਕ ਦੀ ਬਿਮਾਰੀ ਨੇ ਆਪ ਨੂੰ ਵੀ ਘੇਰ ਲਿਆ। ਗੁਰੂ ਜੀ ਨੇ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਜਾਣ ਕੇ ਨੇੜੇ ਬੈਠੀਆਂ ਸੰਗਤਾਂ ਨੂੰ ਆਖ਼ਰੀ ਬਚਨ ਕਹੇ, ‘ਬਾਬਾ ਬਕਾਲੇ।’ ਅਰਥਾਤ ਸਾਡੇ ਤੋਂ ਬਾਅਦ ਗੁਰਗੱਦੀ ਸੰਭਾਲਣ ਵਾਲੇ ਮਹਾਂਪੁਰਖ ਬਕਾਲੇ ਵਿਚ ਹਨ। ਉਨ੍ਹਾਂ ਦਾ ਇਸ਼ਾਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲ ਸੀ, ਜੋ ਰਿਸ਼ਤੇ ਵਿਚ ਉਨ੍ਹਾਂ ਦੇ ਦਾਦਾ ਲਗਦੇ ਸਨ। 30 ਮਾਰਚ, 1664 ਈ: ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਿੱਲੀ ਵਿਖੇ ਹੀ ਜੋਤੀ ਜੋਤਿ ਸਮਾ ਗਏ। ਜਿਥੇ ਆਪ ਦਾ ਸਸਕਾਰ ਕੀਤਾ ਗਿਆ, ਉਥੇ ਅੱਜਕਲ੍ਹ ਗੁਰਦੁਆਰਾ ਬਾਲਾ ਸਾਹਿਬ ਸੁਭਾਇਮਾਨ ਹੈ। ਆਪ ਦੀ ਵਿਲੱਖਣ ਪ੍ਰਤਿਭਾ ਅਤੇ ਦਰਦੀਆਂ ਦਾ ਦਰਦ ਵੰਡਾਉਣ ਕਰਕੇ ਹੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ‘ਚੰਡੀ ਦੀ ਵਾਰ’ ਦੀ ਅਰੰਭਕ ਪਉੜੀ ਵਿਚ ਫ਼ਰਮਾਇਆ ਹੈ-

ਸ੍ਰੀ ਹਰਿਕ੍ਰਿਸ਼ਨ ਧਿਆਈਐ
ਜਿਸੁ ਡਿਠੈ ਸਭਿ ਦੁਖੁ ਜਾਇ॥

ਜਦੋਂ ਕੋਈ ਹੱਥ ਤੇ ਸਾਥ ਦੋਨੋ ਛੱਡ ਦੇਵੇ ਤਾ
ਰੱਬ ਉਂਗਲੀ ਫੜ੍ਹਨ ਵਾਲਾ ਵੀ ਭੇਜ ਦਿੰਦਾ ਹੈ
☬ ਸਤਿਨਾਮ ਵਾਹਿਗੁਰੂ ☬

बिलावलु महला ५ ॥ बंधन काटै सो प्रभू जा कै कल हाथ ॥ अवर करम नही छूटीऐ राखहु हरि नाथ ॥१॥ तउ सरणागति माधवे पूरन दइआल ॥ छूटि जाइ संसार ते राखै गोपाल ॥१॥ रहाउ ॥ आसा भरम बिकार मोह इन महि लोभाना ॥ झूठु समग्री मनि वसी पारब्रहमु न जाना ॥२॥ परम जोति पूरन पुरख सभि जीअ तुम्हारे ॥ जिउ तू राखहि तिउ रहा प्रभ अगम अपारे ॥३॥ करण कारण समरथ प्रभ देहि अपना नाउ ॥ नानक तरीऐ साधसंगि हरि हरि गुण गाउ ॥४॥२७॥५७॥

हे भाई! जिस प्रभु के हाथ में (हरेक) ताकत है, वः प्रभु (सरन पड़े मनुख के माया के सारे) बंधन काट देता है। (हे भाई! प्रभु की सरन आए बिना) और और काम करने से (इन बंधनों से आजादी नहीं मिल सकती (केवल! हर समय यह अरदास करो-) हे हरि! हे नाथ! हमारी रक्षा कर॥१॥ हे माया के पति प्रभु! हे (सारे गुणों से) भरपूर प्रभु! हे दया के सोमे प्रभु! (मैं) तेरी सरन आया हूँ (हाँ मेरी संसार के मोह से रक्षा कर)। (हे भाई!) सृष्टि का पालक प्रभु (जिस मनुख की)रक्षा करता है, वह मनुख संसार के मोह से बच जाता है॥१॥रहाउ॥ (हे भाई! बद-किस्मत जीव) दुनिया की सारी आशाएँ, वहम, विकार, माया का मोह-इन में ही फँसा रहता है। जिस माया, के साथ अंत तक साथ नहीं निभना, वो ही इस के मन में टिकी रहती है, (कभी भी यह) परमात्मा के साथ साँझ नहीं बना पाता॥२॥ हे सबसे ऊँचे प्रकाश के श्रोत! हे सब गुणों से भरपूर प्रभु! हे सर्व-व्यापक प्रभु! (हम) सारे जीव तेरे ही पैदा किए हुए हैं। हे अगम्य (पहुँच से परे) और बेअंत प्रभु! जैसे तू ही हमें रखता है, मैं उसी तरह ही रह सकता हूँ (माया के बंधनो से तू ही मुझे बचा सकता है)।੩। हे नानक! (कह:) हे जगत के रचनहार प्रभु! हे सब कुछ कर सकने वाले प्रभु! (मुझे) अपना नाम बख्श। (हे भाई!) साधु-संगत में टिक के सदा परमात्मा की महिमा के गीत गाया कर, (इसी तरह ही संसार-समुंदर से) पार लांघा जा सकता है।੪।੨੭।੫੭।

ਅੰਗ : 815

ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

ਅਰਥ: ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ.
ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।ਹਰਕ੍ਰਿਸ਼ਨ ਜੀ ਨੂੰ ਪੰਜ ਸਾਲ ਦੀ ਉਮਰ ਵਿਚ ਹੀ ਗੁਰਿਆਈ ਮਿਲੀ ਸੀ ਅਤੇ ਅੱਠ ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ ਸਨ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਹਨਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿਚ ਕੋਈ ਬਾਧਾ ਨਹੀਂ ਹੈ।ਆਪ ਜੀ ਦੇ ਵੱਡੇ ਭਰਾ ਦਾ ਨਾਂ ਰਾਮਰਾਏ ਸੀ। ਜਦੋਂ ਔਰੰਗਜੇਬ ਨੇ ਗੁਰੂ ਹਰ ਰਾਇ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿਚ ਕਰਾਮਾਤਾਂ ਦਿਖਾਈਆਂ। ਬਾਅਦ ਵਿਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ।ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇ ਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਪ੍ਰਕਾਰ ਰਾਮ ਰਾਏ ਨੇ ਆਪ ਜੀ ਦੀ ਵਿਰੋ ਧਤਾ ਜਾਰੀ ਰੱਖੀ। ਕੀਰਤਪੁਰ ਸਾਹਿਬ ਵਿਖੇ ਆਪ ਪਹਿਲਾਂ ਗੁਰੂਆਂ ਵਾਂਗ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ। ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ।
ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ।ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂ ਸਾਹਿਬ ਨੇ ਦੀਵਾਨ ਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫ਼ੈਸਲਾ ਕੀਤਾ।

जैतसरी महला ५ ॥ आए अनिक जनम भ्रमि सरणी ॥ उधरु देह अंध कूप ते लावहु अपुनी चरणी ॥१॥ रहाउ ॥ गिआनु धिआनु किछु करमु न जाना नाहिन निरमल करणी ॥ साधसंगति कै अंचलि लावहु बिखम नदी जाइ तरणी ॥१॥ सुख स्मपति माइआ रस मीठे इह नही मन महि धरणी ॥ हरि दरसन त्रिपति नानक दास पावत हरि नाम रंग आभरणी ॥२॥८॥१२॥

हे प्रभु! हम जीव कई जन्मो से गुज़र कर अब तेरी सरन में आये हैं। हमारे सरीर को (माया के मोह के) घोर अँधेरे कुँए से बचा ले, आपने चरणों में जोड़े रख।१।रहाउ। हे प्रभु! मुझे आत्मिक जीवन की कोई समझ नहीं है, मेरी सुरत तेरे चरणों में जुडी नहीं रहती, मुझे कोई अच्छा काम करना नहीं आता, मेरा आचरण भी पवित्र नहीं है। हे प्रभु! हे प्रभु मुझे साध सांगत के चरणों मे लगा दे, ताकि यह मुश्किल (संसार) नदी पार की जा सके।१। दुनिया के सुख, धन, माया के मीठे स्वाद-परमात्मा के दास इन पदार्थों को (अपने) मन में नहीं बसाते। हे नानक! परमात्मा के दर्शन से ही वह संतोख साहिल करते हैं, परमात्मा के नाम का प्यार ही उनके जीवन का गहना है॥२॥८॥१२॥

ਅੰਗ : 702

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਅਰਥ: ਹੇ ਪ੍ਰਭੂ! ਅਸੀਂ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧। ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ- ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ। ਹੇ ਨਾਨਕ! ਪਰਮਾਤਮਾ ਦੇ ਦਰਸਨ ਨਾਲ ਹੀ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ॥੨॥੮॥੧੨॥

बिलावलु महला ५ ॥ गोबिदु सिमरि होआ कलिआणु ॥ मिटी उपाधि भइआ सुखु साचा अंतरजामी सिमरिआ जाणु ॥१॥ रहाउ ॥ जिस के जीअ तिनि कीए सुखाले भगत जना कउ साचा ताणु ॥ दास अपुने की आपे राखी भै भंजन ऊपरि करते माणु ॥१॥ भई मित्राई मिटी बुराई द्रुसट दूत हरि काढे छाणि ॥ सूख सहज आनंद घनेरे नानक जीवै हरि गुणह वखाणि ॥२॥२६॥११२॥

हे भाई! गोबिंद का नाम सिमर कर ( उस मनुष्य के मन अंदर) सुख ही सुख बन गया, जिस मनुष्य ने हरेक के दिल की जानने वाले सुजान प्रभू का नाम सुमिरन किया । उस के ऊपर किसी की चोट कारगर नहीं हो सकी , उस के अंदर सदा कायम रहने वाला सुख पैदा हो गया ॥੧॥ रहाउ ॥ हे भाई ! जिस प्रभू के यह सारे जिव-जंत है (उन को) सुखी भी उस ने आप ही किया है (सुखी करने वाला भी वह आप ही है ) प्रभू की भक्ती करने वालो को यही सदा कायम रहने वाला सहारा है । हे भाई !प्रभू अपने सेवको की इज्ज़त आप रखता है। भगत उस प्रभू ऊपर विश्वास रखते है, जो सरे डरो का नास करने वाला है ॥੧॥ (हे भाई ! जो मनुष प्रभू का नाम सिमरता है, प्रभू उस का ) बुरा सोचने वालो दुश्मनों को चुन कर निकाल देता है ( उनकी सेवक के साथ) प्यार की साँझ बन जाती है (उन के अंदर उस सेवक के लिए) वेर भाव मिट जाता है। हे नानक! सेवक के हृदय में सुख आत्मक अडोलता और आनंद बने रहते है । सेवक परमात्मा के गुण उचार के आत्मिक जीवन प्राप्त करता रहता है ॥੨॥੨੬॥੧੧੨॥

ਅੰਗ : 826

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਅਰਥ: ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥

Begin typing your search term above and press enter to search. Press ESC to cancel.

Back To Top