ਅੰਗ : 588
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨਾ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚਹਿ ਪਚਾਇ ॥੨॥ ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥੬॥
ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ)।1। ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ)। ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ। ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, ‘ਨਾਮ’ ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ)। ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ। ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ)।6।
ਗੁਰੂ ਪਿਆਰੀ ਸਾਧ ਸੰਗਤ ਜੀਓ!! ਅੱਜ ਸਾਵਣ ਦਾ ਮਹੀਨਾ
ਆਰੰਭ ਹੋਇਆ ਹੈ ਜੀ। ਗੁਰੂ ਸਹਿਬ ਕਿ੍ਪਾ ਕਰਨ ਸਾਵਣ ਦਾ
ਇਹ ਮਹੀਨਾ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ,ਨਾਮ ਬਾਣੀ ਦੀ
ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।
ਬੇਨਤੀ:- ਵੱਧ ਤੋਂ ਵੱਧ ਸ਼ੇਅਰ ਕਰਕੇ ਸੇਵਾ ਵਿੱਚ ਹਿੱਸਾ ਪਾਓ ਜੀ।
जैतसरी महला ४ घरु १ चउपदे ੴसतिगुर प्रसादि ॥ मेरै हीअरै रतनु नामु हरि बसिआ गुरि हाथु धरिओ मेरै माथा ॥ जनम जनम के किलबिख दुख उतरे गुरि नामु दीओ रिनु लाथा ॥१॥ मेरे मन भजु राम नामु सभि अरथा ॥ गुरि पूरै हरि नामु दि्रड़ाइआ बिनु नावै जीवनु बिरथा ॥ रहाउ ॥ बिनु गुर मूड़ भए है मनमुख ते मोह माइआ नित फाथा ॥ तिन साधू चरण न सेवे कबहू तिन सभु जनमु अकाथा ॥२॥ जिन साधू चरण साध पग सेवे तिन सफलिओ जनमु सनाथा ॥ मो कउ कीजै दासु दास दासन को हरि दइआ धारि जगंनाथा ॥३॥ हम अंधुले गिआनहीन अगिआनी किउ चालह मारगि पंथा ॥ हम अंधुले कउ गुर अंचलु दीजै जन नानक चलह मिलंथा ॥४॥१॥
अर्थ: राग जैतसरी, घर १ में गुरु रामदास जी की चार-बन्दों वाली बाणी। अकाल पुरख एक है और सतिगुरु की कृपा द्वारा मिलता है। (हे भाई! जब) गुरु ने मेरे सिर ऊपर अपना हाथ रखा, तो मेरे हृदय में परमात्मा का रत्न (जैसा कीमती) नाम आ वसा। (हे भाई! जिस भी मनुष्य को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया ॥१॥ हे मेरे मन! (सदा) परमात्मा का नाम सिमरिया कर, (परमात्मा) सारे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुष्य जीवन व्यर्थ चला जाता है ॥ रहाउ ॥ हे भाई! जो मनुष्य अपने मन के पीछे चलते है वह गुरु (की सरन) के बिना मुर्ख हुए रहते हैं, वह सदा माया के मोह में फसे रहते है। उन्होंने कभी भी गुरु का सहारा नहीं लिया, उनका सारा जीवन व्यर्थ चला जाता है ॥२॥ हे भाई! जो मनुष्य गुरू के चरनो का आसरा लेते हैं, वह गुरू वालेे बन जाते हैं, उनकी जिदंगी सफल हो जाती है। हे हरी! हे जगत के नाथ! मेरे पर मेहर कर, मुझे अपने दासों के दासों का दास बना ले ॥३॥ हे गुरू! हम माया मे अँधे हो रहे हैं, हम आतमिक जीवन की सूझ से अनजान हैं, हमे सही जीवन की सूझ नही है, हम आपके बताए हुए जीवन-राह पर चल नही सकते। दास नानक जी!(कहो-) हे गुरू! हम अँधियों के अपना पला दीजिए जिस से हम आपके बताए हुए रास्ते पर चल सकें ॥४॥१॥
ਅੰਗ : 696
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
सोरठि मः ४ दुतुके ॥ अनिक जनम विछुड़े दुखु पाइआ मनमुखि करम करै अहंकारी ॥ साधू परसत ही प्रभु पाइआ गोबिद सरणि तुमारी ॥१॥ गोबिद प्रीति लगी अति पिआरी ॥ जब सतसंग भए साधू जन हिरदै मिलिआ सांति मुरारी ॥ रहाउ ॥ तू हिरदै गुपतु वसहि दिनु राती तेरा भाउ न बुझहि गवारी ॥ सतिगुरु पुरखु मिलिआ प्रभु प्रगटिआ गुण गावै गुण वीचारी ॥२॥ गुरमुखि प्रगासु भइआ साति आई दुरमति बुधि निवारी ॥ आतम ब्रहमु चीनि सुखु पाइआ सतसंगति पुरख तुमारी ॥३॥ पुरखै पुरखु मिलिआ गुरु पाइआ जिन कउ किरपा भई तुमारी ॥ नानक अतुलु सहज सुखु पाइआ अनदिनु जागतु रहै बनवारी ॥४॥७॥
☬ अर्थ हिंदी ☬
जब (किसी भाग्यशाली मनुष्य को) भले मनुष्यों वाली संगति प्राप्त होती है, उसे अपने हृदय में शांति देने वाला परमात्मा आ मिलता है, परमात्मा के साथ उसकी बड़ी गहरी प्रीति बन जाती है। रहाउ।
हे भाई! अपने मन के पीछे चलने वाला मनुष्य अनेको जन्मों से (परमात्मा से) विछुड़ा हुआ दुख सहता चला आता है, (इस जन्म में भी अपने मन का मुरीद रह के) अहंकार के आसरे ही कर्म करता रहता है। (पर) गुरू के चरण छूते ही उसे परमात्मा मिल जाता है। हे गोबिंद! (गुरू की शरण की बरकति से) वह तेरी शरण आ पड़ता है।1।
हे प्रभू! तू हर वक्त सब जीवों के हृदय में छुपा हुआ टिका रहता है, मूर्ख मनुष्य तेरे साथ प्यार (के महत्व) को नहीं समझते। (हे भाई!) जिस मनुष्य को सर्व-व्यापक प्रभू का रूप गुरू मिल जाता है उसके अंदर परमात्मा प्रगट हो जाता है। वह मनुष्य परमात्मा के गुणों में सुरति जोड़ के गुण गाता रहता है।2।
हे भाई! जो मनुष्य गुरू की शरण आ पड़ता है उसके अंदर (आत्मिक जीवन का) प्रकाश हो जाता है, उसके अंदर ठंड पड़ जाती है, वह मनुष्य अपने अंदर से बुरी मति वाली मति दूर कर लेता है (ये दुर्मति ही विकारों की सड़न पैदा कर रही थी)। वह मनुष्य अपने अंदर परमात्मा को बसता पहचान के आत्मिक आनंद प्राप्त कर लेता है। हे सर्व-व्यापक प्रभू! ये तेरी साध-संगति की ही बरकति है।3।
हे भाई! जिस मनुष्य को गुरू मिल जाता है उस मनुष्य को सर्व-व्यापक परमात्मा मिल जाता है। (पर, हे प्रभू! गुरू भी उनको ही मिलता है) जिन पर तेरी कृपा होती है। हे नानक! (ऐसा मनुष्य) आत्मिक अडोलता में बहुत सारा सुख पाता है, वह हर वक्त परमात्मा (की याद) में लीन रह के (विकारों से) सचेत रहता है।4।7।
ਅੰਗ : 607
ਸੋਰਠਿ ਮਃ ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥ ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥ ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥ ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥ ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥
ਅਰਥ: ਜਦੋਂ (ਕਿਸੇ ਵਡਭਾਗੀ ਮਨੁੱਖ ਨੂੰ) ਭਲੇ ਮਨੁੱਖਾਂ ਦੀ ਭਲੀ ਸੰਗਤਿ ਪ੍ਰਾਪਤ ਹੁੰਦੀ ਹੈ, ਉਸ ਨੂੰ ਆਪਣੇ ਹਿਰਦੇ ਵਿਚ ਸ਼ਾਂਤੀ ਦੇਣ ਵਾਲਾ ਪਰਮਾਤਮਾ ਆ ਮਿਲਦਾ ਹੈ, ਪਰਮਾਤਮਾ ਨਾਲ ਉਸ ਦੀ ਬੜੀ ਡੂੰਘੀ ਪ੍ਰੀਤਿ ਬਣ ਜਾਂਦੀ ਹੈ।ਰਹਾਉ।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਵਿਛੁੜਿਆ ਹੋਇਆ ਦੁੱਖ ਸਹਿੰਦਾ ਚਲਿਆ ਆਉਂਦਾ ਹੈ, (ਇਸ ਜਨਮ ਵਿਚ ਭੀ ਆਪਣੇ ਮਨ ਦਾ ਮੁਰੀਦ ਰਹਿ ਕੇ) ਅਹੰਕਾਰ ਦੇ ਆਸਰੇ ਹੀ ਕਰਮ ਕਰਦਾ ਰਹਿੰਦਾ ਹੈ। (ਪਰ) ਗੁਰੂ ਦੇ ਚਰਨ ਛੁੰਹਦਿਆਂ ਹੀ ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ। ਹੇ ਗੋਬਿੰਦ! ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਉਹ ਤੇਰੀ ਸਰਨ ਆ ਪੈਂਦਾ ਹੈ।੧।
ਹੇ ਪ੍ਰਭੂ! ਤੂੰ ਹਰ ਵੇਲੇ ਸਭ ਜੀਵਾਂ ਦੇ ਹਿਰਦੇ ਵਿਚ ਲੁਕਿਆ ਹੋਇਆ ਟਿਕਿਆ ਰਹਿੰਦਾ ਹੈਂ, ਮੂਰਖ ਮਨੁੱਖ ਤੇਰੇ ਨਾਲ ਪਿਆਰ ਕਰਨਾ ਨਹੀਂ ਸਮਝਦੇ। (ਹੇ ਭਾਈ!) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜ ਕੇ ਗੁਣ ਗਾਂਦਾ ਰਹਿੰਦਾ ਹੈ।੨।
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ ਉਸ ਦੇ ਅੰਦਰ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਉਸ ਦੇ ਅੰਦਰ ਠੰਢ ਪੈ ਜਾਂਦੀ ਹੈ, ਉਹ ਮਨੁੱਖ ਆਪਣੇ ਅੰਦਰੋਂ ਭੈੜੀ ਮਤਿ ਵਾਲੀ ਅਕਲ ਦੂਰ ਕਰ ਲੈਂਦਾ ਹੈ (ਇਹ ਦੁਰਮਤਿ ਹੀ ਵਿਕਾਰਾਂ ਦੀ ਸੜਨ ਪੈਦਾ ਕਰ ਰਹੀ ਸੀ) । ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ। ਹੇ ਸਰਬ-ਵਿਆਪਕ ਪ੍ਰਭੂ! ਇਹ ਤੇਰੀ ਸਾਧ ਸੰਗਤਿ ਦੀ ਹੀ ਬਰਕਤਿ ਹੈ।੩।
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਮਨੁੱਖ ਨੂੰ ਸਰਬ-ਵਿਆਪਕ ਪਰਮਾਤਮਾ ਮਿਲ ਪੈਂਦਾ ਹੈ। (ਪਰ, ਹੇ ਪ੍ਰਭੂ! ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੁੰਦੀ ਹੈ। ਹੇ ਨਾਨਕ! ਅਜੇਹਾ ਮਨੁੱਖ) ਆਤਮਕ ਅਡੋਲਤਾ ਦਾ ਬੇਅੰਤ ਸੁਖ ਮਾਣਦਾ ਹੈ, ਉਹ ਹਰ ਵੇਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿ ਕੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।੪।੭।
16 ਜੁਲਾਈ, 2024
ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ
ਨਿਭਾਉਣ ਵਾਲੇ
ਭਾਈ ਤਾਰੂ ਸਿੰਘ ਜੀ ਦੀ ਸ਼ਹੀਦੀ ਨੂੰ
ਕੋਟਿ ਕੋਟਿ ਪ੍ਰਣਾਮ
16 ਜੁਲਾਈ 2024
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ
ਮੀਰੀ ਪੀਰੀ ਦਿਵਸ ਦੀਆਂ
ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ
ਗੁਰੂ ਘਰ ਚੱਲੋ ਪਿਆਰੇ ,
ਅੱਜ ਸੰਗਰਾਂਦ ਏ,,
ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਹੈ,
ਸਤਿਗੁਰ ਸਾਰਿਆਂ ਨੂੰ ਖੁਸ਼ੀਆਂ ਵੰਡੇ,
ਤੰਦਰੁਸਤੀ ਬਖਸ਼ੇ ਤੇ ਚੜ੍ਹਦੀ ਕਲਾ ਚ ਰੱਖੇ
ਸ੍ਰੀ ਹਰਿਕ੍ਰਿਸ਼ਨ ਜੀ ਧਿਆਈਐ,
ਜਿਸ ਡਿਠੈ ਸਭਿ ਦੁਖ ਜਾਇ ॥

