सोरठि महला ५ ॥ पुत्र कलत्र लोक ग्रिह बनिता माइआ सनबंधेही ॥ अंत की बार को खरा न होसी सभ मिथिआ असनेही ॥१॥ रे नर काहे पपोरहु देही ॥ ऊडि जाइगो धूमु बादरो इकु भाजहु रामु सनेही ॥ रहाउ ॥ तीनि संङिआ करि देही कीनी जल कूकर भसमेही ॥ होइ आमरो ग्रिह महि बैठा करण कारण बिसरोही ॥२॥ अनिक भाति करि मणीए साजे काचै तागि परोही ॥ तूटि जाइगो सूतु बापुरे फिरि पाछै पछुतोही ॥३॥ जिनि तुम सिरजे सिरजि सवारे तिसु धिआवहु दिनु रैनेही ॥ जन नानक प्रभ किरपा धारी मै सतिगुर ओट गहेही ॥४॥४॥

हे भाई! पुत्र, स्त्री, घर के अन्य मर्द और औरतें (सारे) माया के की रिश्ते हैं। आखिर समय (इनमे से) कोई भी तेरा मददगार नहीं बनेगा, सारे झूठा ही प्यार करने वाले हैं॥१॥ हे मनुख! (केवल इस) सरीर को ही क्यों लाड प्यार से पालता रहता है? (जैसे) धुंआ, (जैसे) बादल (उड़ जाता है, उसी प्रकार यह सरीर) नास हो जायेगा। सिर्फ परमात्मा का भजन करा कर, वोही असली प्यार करने वाला है॥रहाउ॥ हे भाई! (परमात्मा ने) माया के तीनो गुणों के असर में रहने वाला तेरा सरीर बना दिया है, (यह अंत को) पानी के, कुतों के, या मिटटी के हवाले हो जाता है। तू इस सरीर-घर में (अपने आप को) अमर समझ बैठा रहता है, और जगत के मूल परमात्मा को भुला रहा है॥२॥ हे भाई! अनेकों तरीकों से (परमात्मा ने तेरे सारे अंग) मणके बनाए हैं; (पर, साँसों के) कच्चे धागे में परोए हुए हैं। हे निमाणे जीव! ये धागा (आखिर) टूट जाएगा, (अब इस शरीर के मोह में प्रभू को बिसारे बैठा है) फिर समय बीत जाने पर हाथ मलेगा।3। हे भाई! जिस परमात्मा ने तुझे पैदा किया है, पैदा करके तुझे सुंदर बनाया है उसे दिन-रात (हर वक्त) सिमरते रहा कर। हे दास नानक! (अरदास कर और कह–) हे प्रभू! (मेरे पर) मेहर कर, मैं गुरू का आसरा पकड़े रखूँ।4।4।

ਅੰਗ : 609

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।

तिलंग घरु २ महला ५ ॥ तुधु बिनु दूजा नाही कोइ ॥ तू करतारु करहि सो होइ ॥ तेरा जोरु तेरी मनि टेक ॥ सदा सदा जपि नानक एक ॥१॥ सभ ऊपरि पारब्रहमु दातारु ॥ तेरी टेक तेरा आधारु ॥ रहाउ ॥ है तूहै तू होवनहार ॥ अगम अगाधि ऊच आपार ॥ जो तुधु सेवहि तिन भउ दुखु नाहि ॥ गुर परसादि नानक गुण गाहि ॥२॥ जो दीसै सो तेरा रूपु ॥ गुण निधान गोविंद अनूप ॥ सिमरि सिमरि सिमरि जन सोइ ॥ नानक करमि परापति होइ ॥३॥ जिनि जपिआ तिस कउ बलिहार ॥ तिस कै संगि तरै संसार ॥ कहु नानक प्रभ लोचा पूरि ॥ संत जना की बाछउ धूरि ॥४॥२॥

अर्थ: हे प्रभू! तेरे बिना और कोई दूसरा कुछ कर सकने वाला नहीं है। तूँ सारे जगत को पैदा करने वाला हैं, जो कुछ तूँ करता हैं, वही होता है, (हम जीवों को) तेरी ही शक्ति है, (हमारे) मन में तेरा ही सहारा है। हे नानक जी! सदा ही उस एक परमात्मा का नाम जपते रहो ॥१॥ हे भाई! सब जीवों को दाताँ देने वाला परमात्मा सब जीवों के सिर ऊपर राखा है। हे प्रभू! (हम जीवों को) तेरा ही आसरा है, तेरा ही सहारा है ॥ रहाउ ॥ हे प्रभू! हर जगह हर समय तूँ ही तूँ मौजूद हैं, तूँ ही सदा कायम रहने वाला हैं। हे अपहुँच प्रभू! हे अथाह प्रभू! हे सब से ऊँचे और बेअंत प्रभू! जो मनुष्य तुम्हें याद करते हैं, उनको कोई डर कोई दुःख परेशान नहीं कर सकता। हे नानक जी! गुरू की कृपा से ही (मनुष्य परमात्मा के) गुण गा सकते हैं ॥२॥ हे प्रभू! (जगत में) जो कुछ दिखता है तेरा ही स्वरूप है, हे गुणों के ख़ज़ाने! हे सुंदर गोबिंद! (यह जगत तेरा ही रूप है) हे मनुष्य! सदा उस परमात्मा का सिमरन करते रहो। हे नानक जी! (परमात्मा का सिमरन) परमात्मा की कृपा से ही मिलता है ॥३॥ हे भाई! जिस मनुष्य ने परमात्मा का नाम जपा है, उस से कुर्बान होना चाहिए। उस मनुष्य की संगत में (रह कर) सारा जगत संसार-समुँद्र से पार निकल जाता है। नानक जी कहते हैं – हे प्रभू! मेरी इच्छा पूरी करो जी, मैं (तेरे दर से) तेरे संत जनों के चरणों की धूल माँगता हूँ ॥४॥२॥

ਅੰਗ : 723

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥ ਹੇ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ॥੨॥ ਹੇ ਪ੍ਰਭੂ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ, ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਇਹ ਜਗਤ ਤੇਰਾ ਹੀ ਰੂਪ ਹੈ) ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ ਜੀ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ॥੩॥ ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਨਾਨਕ ਜੀ ਆਖਦੇ ਹਨ – ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰੋ ਜੀ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ॥੪॥੨॥

सोरठि महला ५ ॥ सतिगुर पूरे भाणा ॥ ता जपिआ नामु रमाणा ॥ गोबिंद किरपा धारी ॥ प्रभि राखी पैज हमारी ॥१॥ हरि के चरन सदा सुखदाई ॥ जो इछहि सोई फलु पावहि बिरथी आस न जाई ॥१॥ रहाउ ॥ क्रिपा करे जिसु प्रानपति दाता सोई संतु गुण गावै ॥ प्रेम भगति ता का मनु लीणा पारब्रहम मनि भावै ॥२॥ आठ पहर हरि का जसु रवणा बिखै ठगउरी लाथी ॥ संगि मिलाइ लीआ मेरै करतै संत साध भए साथी ॥३॥ करु गहि लीने सरबसु दीने आपहि आपु मिलाइआ ॥ कहु नानक सरब थोक पूरन पूरा सतिगुरु पाइआ ॥४॥१५॥७९॥

अर्थ :- (हे भाई!) जब गुरू को अच्छा लगता है जब गुरू प्रसन्न होता है) तब ही परमात्मा का नाम जपा जा सकता है। परमात्मा ने मेहर की (गुरू मिलाया! गुरू की कृपा से हमने नाम जपा, तब) परमात्मा ने हमारी लाज रख ली (हमें ठगने से बचा लिया) ॥१॥ हे भाई! परमात्मा के चरण सदा सुख देने वाले हैं। (जो मनुष्य हरी-चरणों का सहारा लेते हैं, वह) जो कुछ (परमात्मा से) मांगते हैं वही फल प्राप्त कर लेते हैं। (परमात्मा के ऊपर रखी हुई कोई भी) आस व्यर्थ नहीं जाती ॥१॥ रहाउ ॥ हे भाई! जीवन का मालिक दातार प्रभू जिस मनुष्य पर मेहर करता है वह संत (स्वभाव बन जाता है, और) परमात्मा की सिफ़त-सलाह के गीत गाता है। उस मनुष्य का मन परमात्मा की प्यार-भरी भक्ति में मस्त हो जाता है, वह मनुष्य परमात्मा के मन को प्यारा लगने लग जाता है ॥२॥ हे भाई! आठों पहर (हर समय) परमात्मा की सिफ़त-सलाह करने से विकारों की ठग-बूटी का ज़ोर खत्म हो जाता है। (जिस भी मनुष्य ने परमात्मा की सिफ़त-सलाह में मन जोड़ा) करतार ने (उस को) अपने साथ मिला लिया, संत जन उस के संगी-साथी बन गए ॥३॥ (हे भाई! गुरू की श़रण पड़ कर जिस भी मनुष्य ने प्रभू-चरणों का अराधन किया) प्रभू ने उस का हाथ पकड़ कर उस को सब कुछ बख़्श़ दिया, प्रभू ने उस को अपना आप ही मिला दिया। नानक जी कहते हैं – जिस मनुष्य को पूरा गुरू मिल गया, उस के सभी कार्य सफल हो गए ॥४॥१५॥७९॥

ਅੰਗ : 628

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਅਰਥ: (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥

30 ਅਪ੍ਰੈਲ, ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ
ਵਾਹਿਗੁਰੂ ਲਿਖ ਕੇ ਸ਼ੇਅਰ ਕਰੋ ਜੀ।

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥

अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥

ਅੰਗ : 643

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

Begin typing your search term above and press enter to search. Press ESC to cancel.

Back To Top