धनासरी महला ५ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥ असथिर रहहु डोलहु मत कबहू गुर कै बचनि अधारि ॥ जै जै कारु सगल भू मंडल मुख ऊजल दरबार ॥३॥ जिन के जीअ तिनै ही फेरे आपे भइआ सहाई ॥ अचरजु कीआ करनैहारै नानकु सचु वडिआई ॥४॥४॥२८॥

अर्थ: (हे मेरी जिंदे!) जिस ने तुझे (संसार में) भेजा है, उसी ने तुझे अपनी तरफ प्रेरणा शुरू की हुई है, तूँ आनंद से आत्मिक अडोलता से हृदय-घर में टिकी रह। हे जिन्दे! आत्मिक अडोलता की रोह में, आनंद खुशी पैदा करने वाले हरी-गुण गाया कर (इस प्रकारकामादिक वैरियों पर) अटल राज कर ॥१॥ मेरे मित्र (मन!) (अब) तूँ हृदय-घर में टिका रह (आ जा)। परमत्मा ने आप ही (कामादिक) तेरे वैरी दूर कर दिए हैं, (कामादिक से पड़ रही मार की) बिपता (अब) ख़त्म हो गई है ॥ रहाउ ॥ (हे मेरी जिन्दे!) सब कुछ कर सकने वाले प्रभू ने उनके अंदर उस ने अपना आप प्रगट कर दिया, उनकी भटकने ख़त्म हो गई। खसम-प्रभू ने उनके ऊपर मेहर की, उनके हृदय-घर में आत्मिक आनंद के (मानों) वाजे सदा के लिए वजने लग पड़ते हैं ॥२॥ (हे जिंदे!) गुरू के उपदेश पर चल के, गुरू के आसरे रह के, तूँ भी (कामादिक वैरियों के टाकरे पर) पक्के पैरों पर खड़ जा, देखी, अब कभी भी ना डोलीं। सारी सिृसटी में शोभा होगी, प्रभू की हजूरी मे तेरा मुँह उजला होगा ॥३॥ जिस प्रभू जी ने जीव पैदा किए हुए हैं, वह आप ही इन्हें (विकारों से) मोड़ता है, वह आप ही मददगार बनता है। हे नानक जी! सब कुछ कर सकने वालेे परमात्मा ने यह अनोखी खेल बना दी है, उस की वडियाई सदा कायम रहने वाली है ॥४॥४॥२८॥

ਅੰਗ : 678

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥

ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥ सभु को तुझ ही विचि है मेरे साहा तुझ ते बाहरि कोई नाहि ॥ सभि जीअ तेरे तू सभस दा मेरे साहा सभि तुझ ही माहि समाहि ॥३॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥४॥७॥१३॥

अर्थ: हे मेरे पातशाह! (कृपा कर) मुझे तेरे दर्शन का आनंद प्राप्त हो जाए। हे मेरे पातशाह! मेरे दिल की पीड़ा को तूँ ही जानता हैं। कोई अन्य क्या जान सकता है ? ॥ रहाउ ॥ हे मेरे पातशाह! तूँ सदा कायम रहने वाला मालिक है, तूँ अटल है। जो कुछ तूँ करता हैं, वह भी उकाई-हीन है (उस में कोई भी उणता-कमी नहीं)। हे पातशाह! (सारे संसार में तेरे बिना) अन्य कोई नहीं है (इस लिए) किसी को झूठा नहीं कहा जा सकता ॥१॥ हे मेरे पातशाह! तूँ सब जीवों में मौजूद हैं, सारे जीव दिन रात तेरा ही ध्यान धरते हैं। हे मेरे पातशाह! सारे जीव तेरे से ही (मांगें) मांगते हैं। एक तूँ ही सब जीवों को दातें दे रहा हैं ॥२॥ हे मेरे पातशाह! प्रत्येक जीव तेरे हुक्म में है, कोई जीव तेरे हुक्म से बाहर नहीं हो सकता। हे मेरे पातशाह! सभी जीव तेरे पैदा किए हुए हैं,और, यह सभी तेरे में ही लीन हो जाते हैं ॥३॥ हे मेरे प्यारे पातशाह! तूँ सभी जीवों की इच्छाएं पूरी करता हैं सभी जीव तेरा ही ध्यान धरते हैं। हे नानक जी के पातशाह! हे मेरे प्यारे! जैसे तुझे अच्छा लगता है, वैसे मुझे (अपने चरणों में) रख। तूँ ही सदा कायम रहने वाला हैं ॥४॥७॥१३॥

ਅੰਗ : 670

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

सलोकु मः ३ ॥ परथाइ साखी महा पुरख बोलदे साझी सगल जहानै ॥ गुरमुखि होइ सु भउ करे आपणा आपु पछाणै ॥ गुर परसादी जीवतु मरै ता मन ही ते मनु मानै ॥ जिन कउ मन की परतीति नाही नानक से किआ कथहि गिआनै ॥१॥ मः ३ ॥ गुरमुखि चितु न लाइओ अंति दुखु पहुता आइ ॥ अंदरहु बाहरहु अंधिआं सुधि न काई पाइ ॥ पंडित तिन की बरकती सभु जगतु खाइ जो रते हरि नाइ ॥ जिन गुर कै सबदि सलाहिआ हरि सिउ रहे समाइ ॥ पंडित दूजै भाइ बरकति न होवई ना धनु पलै पाइ ॥ पड़ि थके संतोखु न आइओ अनदिनु जलत विहाइ ॥ कूक पूकार न चुकई ना संसा विचहु जाइ ॥ नानक नाम विहूणिआ मुहि कालै उठि जाइ ॥२॥ पउड़ी ॥ हरि सजण मेलि पिआरे मिलि पंथु दसाई ॥ जो हरि दसे मितु तिसु हउ बलि जाई ॥ गुण साझी तिन सिउ करी हरि नामु धिआई ॥ हरि सेवी पिआरा नित सेवि हरि सुखु पाई ॥ बलिहारी सतिगुर तिसु जिनि सोझी पाई ॥१२॥

अर्थ: महा पुरुख किसी के सम्बन्ध में शिक्षा का बचन बोलते है (पर वेह शिक्षा) सार संसार के लिए बराबर होती हा, जो मनुख सतगुरु के सन्मुख होता है, वह (सुन के) प्रभु का डर (हिरदय में धारण) करता है, और अपने आप की खोह करता है। सतगुरु की कृपा से वह संसार में रहता हुआ माया से दूर रहता है, तो उसका मन अपने आप में रहता है (बहार भटकने से हट जाता है)। हे नानक! जिनका मन पसीजा नहीं, उनको ज्ञान की बातें करने का कोई लाभ नहीं होता।१। हे पंडित! जिन मनुष्यों ने सतिगुरू के सन्मुख हो के (हरी में) मन नहीं जोड़ा, उन्हें आखिर दुख ही होता है। उन अंदर व बाहर के अंधों को कोई समझ नहीं आती। (पर) हे पंडित! जो मनुष्य हरी के नाम में रंगे हुए हैं, जिन्होंने सतिगुरू के शबद के द्वारा सिफत सालाह की है और हरी में लीन हैं, उनकी कमाई की बरकति सारा संसार खाता है। हे पण्डित! माया के मोह में (फसे रहने से) बरकति नहीं हो सकती (आत्मिक जीवन फलता-फूलता नहीं) और ना ही नाम-धन मिलता है; पढ़-पढ़ के थक जाते हैं, पर संतोष नहीं आता और हर वक्त (उम्र) जलते हुए गुजरती है; उनकी गिला-गुजारिश खत्म नहीं होती और मन में से चिंता नहीं जाती। हे नानक! नाम से वंचित रहने के कारण मनुष्य काला मुँह ले के ही (संसार से) उठ जाता है।2। हे प्यारे हरी! मुझे गुरमुख मिला, जिनको मिल के मैं तेरा राह पूछूँ। जो मनुष्य मुझे हरी मित्र (की खबर) बताए, मैं उससे सदके हूँ। उनके साथ मैं गुणों की सांझ डालूँ और हरी का नाम सिमरूँ। मैं सदा प्यारे हरी को सिमरूँ और सिमर के सुख लूँ। मैं सदके हूँ उस सतिगुरू से जिसने (परमात्मा की) समझ बख्शी है।12।

ਅੰਗ : 647

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥

ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ। ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ) ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ। ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ। ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।

ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ ਉੱਚ ਦੇ ਪੀਰ ਦੇ ਰੂਪ ਵਿੱਚ ਇਸ ਪਾਵਨ ਅਸਥਾਨ ਪਿੰਡ ਘੁੰਗਰਾਲੀ ਅੱਜ ਕੱਲ ਘੁੰਗਰਾਲੀ ਸਿੱਖਾਂ ਲੈ ਆਏ। ਗੁਰੂ ਸਾਹਿਬ ਨੇ ਇਸ ਪਿੰਡ ਦੇ ਰਹਿਣ ਵਾਲੇ ਗੁਰੂ ਜੀ ਦੇ ਅਨਿਨ ਸੇਵਕ ਭਾਈ ਨੱਥੂ ਮਿਸਤਰੀ ਨੂੰ ਬੁਲਾਵਾ ਭੇਜਿਆ। ਗੁਰੂ ਸਾਹਿਬ ਜੀ ਭਾਈ ਨੱਥੂ ਨੂੰ ਪਹਿਲਾਂ ਹੀ ਜਾਣਦੇ ਸਨ। ਕਿਉਂਕਿ ਭਾਈ ਨੱਥੂ ਜੀ ਗੁਰੂ ਸਾਹਿਬ ਜੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਜਾ ਕੇ ਆਪਣੇ ਹੱਥੀਂ ਬਣਾਏ ਹੋਏ ਸ਼ਸਤਰ ਭੇਂਟ ਕਰਿਆ ਕਰਦੇ ਸਨ , ਭਾਈ ਨੱਥੂ ਜੀ ਨੇ ਗੁਰੂ ਜੀ ਦੇ ਦਰਸ਼ਨ ਦੀਦਾਰ ਕੀਤੇ ਅਤੇ ਉਹਨਾਂ ਦੀ ਸੇਵਾ ਟਹਿਲ ਕੀਤੀ , ਰਾਤ ਬਿਤਾਉਣ ਤੋਂ ਬਾਅਦ ਅਗਲੇ ਦਿਨ ਜਦੋਂ ਗੁਰੂ ਜੀ ਇਥੋਂ ਪਿੰਡ ਲੱਲ ਅੱਜ ਕੱਲ ਲੱਲ ਕਲਾਂ ਨੂੰ ਰਵਾਨਾ ਹੋਣ ਲੱਗੇ ਤਾਂ ਭਾਈ ਨੱਥੂ ਜੀ ਨੇ ਗੁਰੂ ਜੀ ਨੂੰ ਇੱਕ ਸੁੰਦਰ ਤੀਰ ਕਮਾਨ ,22 ਤੀਰ , 2 ਤਲਵਾਰਾਂ , 2 ਤਮੰਚੇ ਭੇਂਟ ਕੀਤੇ। ਗੁਰੂ ਸਾਹਿਬ ਜੀ ਨੇ ਆਪਣੇ ਸੇਵਕ ਦੇ ਭੇਂਟ ਕੀਤੇ ਸ਼ਸਤਰ ਸਵੀਕਾਰ ਕਰਦਿਆਂ ਆਪਣੇ ਕੋਲੋਂ ਸੋਨੇ ਦੀਆਂ ਮੋਹਰਾਂ ਦੀਆਂ ਮੁੱਠ ਦੇ ਕੇ ਅਸੀਸਾਂ ਦੇ ਕੇ ਨਿਹਾਲ ਕੀਤਾ ,ਬਾਅਦ ਵਿਚ ਭਾਈ ਨੱਥੂ ਜੀ , ਭਾਈ ਨੰਨੂ ਸਿੰਘ ਜੀ ਦੇ ਨਾਮ ਨਾਲ ਪ੍ਰਸਿੱਧ ਹੋਏ।

ਭਗਤ ਸੂਰਦਾਸ ਦਾ ਜਨਮ ਬ੍ਰਾਹਮਣ ਪਰਿਵਾਰ ਵਿੱਚ ਹੋਇਆ ਸੀ।ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਆਪ ਦਾ ਪਹਿਲਾ ਨਾਮ ਮਦਨ ਮੋਹਣ ਬ੍ਰਾਹਮਣ ਸੀ ਆਪ ਸੰਸਕ੍ਰਿਤ ਹਿੰਦੀ ਤੇ ਫਾਰਸੀ ਦੇ ਵਿਦਵਾਨ ਸਨ। ਰਵਾਇਤ ਹੈ ਕਿ ਪਹਿਲਾਂ ਉਹ ਅਵਧ ਦੇ ਸੰਦੀਲ, ਇਲਾਕਾ ਦੇ ਹਾਕਮ ਸਨ ਪਰ ਫਿਰ ਵੈਰਾਗ ਧਾਰਨ ਕਰਕੇ ਪ੍ਰਭੂ ਦਾ ਸਿਰਮਨ ਕਰਨ ਲੱਗ ਪਏ। ਭਗਤ ਸੂਰਦਾਸ ਦੇ ਜਨਮ ਸਥਾਨ ਅਤੇ ਸਮੇ ਦੇ ਸਬੰਧ ਵਿਚ ਵਿਦਵਾਨਾ ਨੇ ਕਾਫੀ ਖੋਜ ਕੀਤੀ ਹੈ ਪਰ ਮਤ-ਭੇਦ ਬਣੇ ਹੋਏ ਹਨ । ਬਹੁਤੇ ਵਿਦਵਾਨਾ ਮਥੁਰਾ ਅਤੇ ਆਗਰੇ ਦੇ ਵਿਚਕਾਰ ਰੁਨ੍ਕੁਤਾ ਉਨ੍ਹਾ ਦਾ ਜਨਮ ਅਸਥਾਨ ਮੰਨਦੇ ਹਨ । ਉਹ ਇਕ ਗਰੀਬ ਪਰਿਵਾਰ ਸਰਸ੍ਵਤ ਬ੍ਰਾਹਮਣ ਦੇ ਚੌਥੇ ਪੁਤਰ ਸਨ ਸੂਰਦਾਸ ਨੇਤਰਹੀਣ ਸੀ ਪਰ ਉਨ੍ਹਾ ਨੇ ਨੇ ਬਾਹਰੀ ਦ੍ਰਿਸ਼ਾਂ ਦਾ ਇਨਾ ਯਥਾਰਥ ਤੇ ਸਜੀਵ ਚਿਤਰਣ ਕੀਤਾ ਹੈ ਕੀ ਲਗਦਾ ਨਹੀਂ ਕਿ ਉਹ ਜਨਮ ਤੋਂ ਨੇਤਰਹੀਨ ਸੀ ਆਪ ਸੰਸਕ੍ਰਿਤ ਹਿੰਦੀ ਤੇ ਫਾਰਸੀ ਦੇ ਵਿਦਵਾਨ ਸਨ।
ਸੂਰਦਾਸ ਵੈਰਾਗੀ ਸੁਭਾਅ ਦੇ ਨਿਸ਼ਠਵਾਨ ਭਗਤ ਸਨ। ਉਹਨਾ ਨੇ ਸ੍ਰੀ ਕ੍ਰਿਸ਼ਨ ਨੂੰ ਪੂਰਨ ਬ੍ਰਹਮ ਸਮਝ ਕੇ ਉਨ੍ਹਾਂ ਪ੍ਰਤੀ ਨਿਰਛਲ ਅਤੇ ਨਿਸ਼ਕਾਮ ਭਗਤੀ ਦਾ ਪ੍ਰਵਾਹ ਚਲਾਇਆ। ਸੂਰਦਾਸ ਇੱਕ ਮਹਾਨ ਸੰਗੀਤਕਾਰ ਸਨ। ਉਨ੍ਹਾਂ ਦੇ ਨਾਂ ਨਾਲ ਭਾਵੇਂ ਦਰਜਨਾਂ ਰਚਨਾਵਾਂ ਜੋੜੀਆਂ ਜਾਂਦੀਆ ਹਨ ਪਰੰਤੂ ਪ੍ਰਮੁੱਖ ਰਚਨਾਵਾਂ ਤਿੰਨ ਹਨ, ਸੂਰ, ਸਾਗਰ, ਸੂਰਸਾਰਵਲੀ ਅਤੇ ਸਾਹਿਤਯ ਲਹਿਰੀ। ਨਿਮਰਤਾ, ਆਤਮ ਸਮਰਪਣ ਦੀ ਭਾਵਨਾਂ, ਸੰਸਾਰਕ ਵਿਸ਼ਿਆ ਪ੍ਰਤੀ ਅਰੁਚੀ ਵਾਲੀ ਵੈਰਾਗ ਭਾਵਨਾ, ਸੈ੍ਵ ਤੁਛੱਤਾ ਅਤੇ ਪਤਿਤ ਹੋਣ ਦਾ ਅਹਿਸਾਸ ਆਦਿ ਵਿਸ਼ੇਸ਼ਤਾਵਾ ਉਨ੍ਹਾਂ ਨੂੰ ਮਹਾਨ ਭਗਤਾਂ ਦੀ ਕਤਾਰ ਵਿੱਚ ਲਿਆ ਖੜ੍ਹਾ ਕਰਦੀਆਂ ਹਨ। ਆਪ ਜੀ ਦੀ ਇੱਕ ਤੁਕ ਤੇ ਇੱਕ ਸ਼ਬਦ ਮਹੱਲਾ ਪੰਜਵਾਂ ਦੇ ਨਾਂ ਹੇਠ ਗੁਰੂ ਗ੍ਰੰਥ ਸਾਹਿਬ ਵਿੱਚ ਰਾਗ ਸਾਰੰਗ ਅਧੀਨ ਦਰਜ ਹਨ।
30-32 ਸਾਲ ਦੀ ਉਮਰ ਵਿਚ ਉਹ ਆਪਣੇ ਚੇਲਿਆਂ ਨਾਲ ਮਥੁਰਾ ਘਾਟ ਵਿਚ ਰਹਿੰਦੇ ਸੀ ਆਪਣੇ ਆਪ ਨੂੰ ਪਾਪੀ ਕਹਿੰਦੇ ਸੀ ਜਣ ਮਹਾਂਪ੍ਰਭੁ ਬੱਲਚਾਰ੍ਯ ਮਥੁਰਾ ਆਇਆ ਤਾਂ ਸੂਰਦਾਸ ਨੇ ਉਸ ਨਾਲ ਭੇਟਾ ਕੀਤੀ ਅਤੇ ਉਸ ਦਾ ਚੇਲਾ ਬਣ ਕੇ “ਪੁਸ਼ਟੀ ਮਾਰਗ” ਵਿਚ ਸ਼ਾਮਲ ਹੋ ਗਿਆ । ਇਸ ਤੋਂ ਬਾਅਦ ਕ੍ਰਿਸ਼ਨ ਭਗਤ ਹੋ ਗਿਆ ਤੇ ਕ੍ਰਿਸ਼ਨ ਲੀਲਾਵਾਂ ਦਾ ਗਾਇਨ ਕਰਨੇ ਲਗੇ ਸੂਰਦਾਸ ਪ੍ਰਤੀ ਦਿਨ ਸ਼੍ਰੀਨਾਥ ਦੇ ਮੰਦਿਰ ਵਿਚ ਕੀਰਤਨ ਕਰਦੇ ਅਤੇ ਸਵੈ-ਰਚਿਤ ਕ੍ਰਿਸ਼ਨ ਲੀਲਾਵਾਂ ਦੇ ਪਦ ਗਾਉਂਦੇ ਇਸ ਤਰ੍ਹਾਂ ਸੂਰਦਾਸ ਨੇ 33 ਵਰਸ਼ ਦੀ ਅਵਸਥਾ ਤੋਂ ਆਰੰਭ ਕਰਕੇ ੧੦੩ ਵਰਿਆਂ ਦੀ ਉਮਰ ਤਕ ਇਕ ਲਖ ਪਦਾਂ ਦੀ ਰਚਨਾ ਕੀਤੀ ।
ਲਹਿਰੀ, ,ਸੂਰਸਾਰਾਵਲੀ ਅਤੇ ਸੂਰਸਾਗਰ ਇਨ੍ਹਾ ਦੀਆਂ ਪ੍ਰਮੁਖ ਰਚਨਾਵਾਂ ਦਸੀਆਂ ਜਾਂਦੀਆਂ ਹਨ ਸੂਰਸਾਗਰ ਉਨ੍ਹਾ ਦੀ ਪ੍ਰਮਾਣਿਕ ਰਚਨਾ ਮੰਨੀ ਜਾਂਦੀ ਹੈ । ਸੂਰਸਾਗਰ ਵਿਚ ਚਾਰ-ਪੰਜ ਹਜ਼ਾਰ ਪੱਦ ਹੀ ਮਿਲਦੇ ਹਨ ਸੂਰਸਾਗਰ ਵਿਚ ਗੇਯ ਪੱਦ ਹਨ ,ਜਿਨ੍ਹਾ ਵਿਚ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ , ਪ੍ਰੇਮ ਲੀਲਾਵਾਂ ਅਤੇ ਵਾਤਸੱਲਯ ਦਾ ਵਰਣਨ ਹੈ । ਕ੍ਰਿਸ਼ਨ ਜੀ ਦੀ ਉਮਰ ਦੇ ਪੜਾਵ ਦੀਆਂ ਵੱਖ ਵੱਖ ਲੀਲਾਵਾਂ, ਜਨਮ, ਛਟੀ, ਵਰੇਗੰਢ, ਨਕ ਬਿਨ੍ਨਾਵੀ,ਪਾਲਣਾ, ਝੂਲਣਾ ਆਦਿ ਸੂਰਦਾਸ ਨੇ ਵਿਸਥਾਰ ਨਾਲ ਚਿਤਰਣ ਕੀਤਾ ਹੈ । ਉਨ੍ਹਾ ਦਾ ਗੋਡਿਆਂ ਬਲ ਚਲਣਾ, ਹਥ ਵਿਚ ਮਖਣ ਲੈਕੇ ਰੁੜਨਾ , ਵਡੇ ਭਰਾ ਬਲਰਾਮ ਅਗੇ ਆਪਣੇ ਕੇਸਾਂ ਦੀ ਸ਼ਕਾਇਤ ਕਰਨੀ, ਛਿਕੇ ਤੋਂ ਆਪਣੇ ਮਿਤਰਾਂ ਦੇ ਪਿਠ ਤੇ ਚੜਕੇ ਮਖਣ ਚੁਰਾਣਾ, ਗੋਪੀਆਂ ਦੀਆਂ ਮਟਕੀਆਂ ਭੰਨਣ ਆਦਿ ਦਾ ਵਰਣਨ ਬੜੇ ਹੀ ਸੁੰਦਰ ਢੰਗ ਨਾਲ ਕੀਤਾ ਹੋਇਆ ਹੈ । ਸੂਰਸਾਗਰ ਵਿਚ ਸ਼ਾਂਤ, ਦਾਸਯ ,ਵਾਤਸਲ੍ਯ, ਸਖ੍ਯ, ਮਧੁਰਯੈ, ਪੰਜ ਪ੍ਰਕਾਰ ਭਗਤੀ ਦਾ ਪ੍ਰਤਿਪਾਦਨ ਹੈ
ਸੂਰਦਾਸ ਬ੍ਰਜ ਭਾਸ਼ਾ ਦੇ ਸਰਬ-ਸ੍ਰੇਸ਼ਟ ਕਵੀ ਹੈ ਉਨ੍ਹਾ ਦੀ ਕਾਵਿ-ਰਚਨਾ ਵੀ ਬ੍ਰਜ-ਭਾਸ਼ਾ ਵਿਚ ਕੀਤੀ ਹੈ ਸੂਰ-ਕਾਵਿ ਵਿਚ ਸਯੋਗ ਤੇ ਵਿਯੋਗ ਸ਼ਿੰਗਾਰ ਦੋਹਾਂ ਦਾ ਸਫਲ ਚਿੰਤਨ ਹੈ । ਭਾਸ਼ਾ ਅਤੇ ਭਾਵ ਵਜੋਂ ਸੂਰਦਾਸ ਉੱਚ ਸ਼੍ਰੇਣੀ ਦੇ ਕਵੀ ਹਨ ਉਸਦੇ ਕਾਵਿ ਸੰਗੀਤ ਵਿਚ ਤਨ੍ਮਯਤਾ ,ਮਧੁਰਤਾ, ਕੁਸ਼ਲਤਾ ਅਨੂਠੀ ਸ਼ਬਦਾਵਲੀ ਦਾ ਸੁੰਦਰ ਪ੍ਰਯੋਗ ਹੈ ਉਸਦਾ ਪ੍ਰਕਿਰਤੀ ਚਿਤਰਣ ਵੀ ਸਹਿਜ, ਭਾਵਾਤਮਿਕ ਅਤੇ ਸੁਭਾਵਿਕ ਹੈ ਅਸ਼ਠ ਪਦੇ ਅੱਠਾਂ ਕਵੀਆਂ ਵਿਚ ਉਨ੍ਹਾ ਦਾ ਉਘਾ ਸਥਾਨ ਹੈ ।
ਪਦ ਭਗਤ ਸੂਰਦਾਸ ਜੀ
ਊਧੋ ਹਮ ਲਾਯਕ ਸਿਖ ਦੀਜੈ
ਊਧੋ ਕਰਮਨ ਕੀ ਗਤਿ ਨਯਾਰੀ
ਊਧੋ ਮਨ ਨ ਭਏ ਦਸ ਬੀਸ
ਊਧੋ ਮਨ ਮਾਨੇ ਕੀ ਬਾਤ
ਊਧੋ, ਮੋਹਿੰ ਬ੍ਰਜ ਬਿਸਰਤ ਨਾਹੀਂ
ਅਬ ਕੈ ਮਾਧਵ ਮੋਹਿੰ ਉਧਾਰਿ
ਅਬ ਯਾ ਤਨੁਹਿੰ ਰਾਖਿ ਕਹਾ ਕੀਜੈ
ਅੰਖੀਯਾਂ ਹਰੀ-ਦਰਸ਼ਨ ਕੀ ਪਯਾਸੀ
ਕਹਾਂ ਲੌਂ ਕਹੀਏ ਬ੍ਰਜ ਕੀ ਬਾਤ
ਕਹੀਯੌ ਜਸੁਮਤੀ ਕੀ ਆਸੀਸ
ਕਹੀਯੌ, ਨੰਦ ਕਠੋਰ ਭਯੇ
ਚਰਨ ਕਮਲ ਬੰਦੌ ਹਰਿਰਾਈ
ਜੋਗ ਠਗੌਰੀ ਬ੍ਰਜ ਨ ਬਿਕੈਹੈ
ਤਜੌ ਮਨ, ਹਰਿ ਬਿਮੁਖਨਿ ਕੌ ਸੰਗ
ਨਿਸਿਦਿਨ ਬਰਸਤ ਨੈਨ ਹਮਾਰੇ
ਨੈਨ ਭਯੇ ਬੋਹਿਤ ਕੇ ਕਾਗ
ਮਧੂਕਰ ਸਯਾਮ ਹਮਾਰੇ ਚੋਰ
ਮੈਯਾ ਕਬਹੁੰ ਬੜ੍ਹੈਗੀ ਚੋਟੀ
ਮੈਯਾ ਮੈਂ ਨਹੀਂ ਮਾਖਨ ਖਾਯੋ
ਮੈਯਾ ਮੋਹਿੰ ਦਾਊ ਬਹੁਤ ਖਿਝਾਯੋ
ਮੈਯਾ ਰੀ ਮੈਂ ਚਾਂਦ ਲਹੌਂਗੌ
1581 ਦੇ ਆਸ-ਪਾਸ ਉਨ੍ਹਾ ਦਾ ਦੇਹਾਤ ਹੋ ਗਿਆ ਭਗਤ ਸੂਰਦਾਸ ਜੀ ਦੀ ਕੇਵਲ ਇੱਕ ਪੰਗਤੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਬਦ ਨਾਲ ਜੁੜ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸੁਸ਼ੋਭਿਤ ਹੈ ਅਤੇ ਇਹ ‘ਸਾਰੰਗ ਮਹਲਾ ੫ ਸੂਰਦਾਸ’ ਹੇਂਠ ਹੈ।
(ਭਗਤ ਸੂਰਦਾਸ ਜੀ — ਰਾਗ ਸਾਰੰਗ –1253)
ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥
ਸਾਰੰਗ ਮਹਲਾ ੫ ਸੂਰਦਾਸ ॥
ੴ ਸਤਿਗੁਰ ਪ੍ਰਸਾਦਿ ॥
ਹਰਿ ਕੇ ਸੰਗ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥
ਜੋਰਾਵਰ ਸਿੰਘ ਤਰਸਿੱਕਾ ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ।।

रागु सोरठि बाणी भगत कबीर जी की घरु १ जब जरीऐ तब होइ भसम तनु रहै किरम दल खाई ॥ काची गागरि नीरु परतु है इआ तन की इहै बडाई ॥१॥ काहे भईआ फिरतौ फूलिआ फूलिआ ॥ जब दस मास उरध मुख रहता सो दिनु कैसे भूलिआ ॥१॥ रहाउ ॥ जिउ मधु माखी तिउ सठोरि रसु जोरि जोरि धनु कीआ ॥ मरती बार लेहु लेहु करीऐ भूतु रहन किउ दीआ ॥२॥ देहुरी लउ बरी नारि संगि भई आगै सजन सुहेला ॥ मरघट लउ सभु लोगु कुट्मबु भइओ आगै हंसु अकेला ॥३॥ कहतु कबीर सुनहु रे प्रानी परे काल ग्रस कूआ ॥ झूठी माइआ आपु बंधाइआ जिउ नलनी भ्रमि सूआ ॥४॥२॥

अर्थ: राग सोरठि, घर १ में भगत कबीर जी की बाणी। (मरने के बाद) अगर शरीर (चित्ता में) जलाया जाए तो वह राख हो जाता है, अगर (कबर में) टिका रहे तो चींटियों का दल इस को खा जाता है। (जैसे) कच्चे घड़े में पानी पड़ता है (और घड़ा गल कर पानी बाहर निकल जाता है उसी प्रकार स्वास ख़त्म हो जाने पर शरीर में से भी जिंद बाहर निकल जाती है, सो,) इस शरीर का इतना सा ही मान है (जितना कच्चे घड़े का) ॥१॥ हे भाई! तूँ किस बात के अहंकार में भरा फिरता हैं ? तुझे वह समय क्यों भूल गया है जब तूँ (माँ के पेट में) दस महीने उल्टा टिका रहा था ॥१॥ रहाउ ॥ जैसे मक्खी (फूलों का) रस जोड़ जोड़ कर शहद इकट्ठा करती है, उसी प्रकार मूर्ख व्यक्ति उत्तसुक्ता कर कर के धन जोड़ता है (परन्तु आखिर वह बेगाना ही हो गया)। मौत आई, तो सब यही कहते हैं – ले चलो, ले चलो, अब यह बीत चूका है, बहुता समय घर रखने से कोई लाभ नहीं ॥२॥ घर की (बाहरी) दहलीज़ तक पत्नी (उस मुर्दे के) साथ जाती है, आगे सज्जन मित्र चुक लेते हैं, श्मशान तक परिवार के बन्दे और अन्य लोग जाते हैं, परन्तु परलोक में तो जीव-आत्मा अकेली ही जाती है ॥३॥ कबीर जी कहते हैं – हे बन्दे! सुन, तूँ उस खूह में गिरा पड़ा हैं जिस को मौत ने घेरा हुआ है (भावार्थ, मौत अवश्य आती है)। परन्तु, तूँ अपने आप को इस माया से बाँध रखा है जिस से साथ नहीं निभना, जैसे तोता मौत के डर से अपने आप को नलनी से चंबोड रखता है (टिप्पणी: नलनी साथ चिंबड़ना तोते की फांसी का कारण बनता, माया के साथ चिंबड़े रहना मनुष्य की आत्मिक मौत का कारण बनता है) ॥४॥२॥

Begin typing your search term above and press enter to search. Press ESC to cancel.

Back To Top