ਅੰਗ : 727
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ ਦੀ ਟੋਪੀ ਕਈ ਵਾਰ ਸਿਰ ਤੇ ਟਿਕੀ ਤੇ ਕਈ ਵਾਰ ਡਿਗੀ ।
ਪਾਗਲਾਂ ਤੇ ਵਹਿਸ਼ੀਆਂ ਵਾਂਗ ਸਿਰ ਮਾਰਦਾ ਬਾਦਸ਼ਾਹ ਦਾ ਹਾਲ ਅਜ ਦੀ ਰਾਤ ਟੱਪਰੀਵਾਸਾ ਤੋਂ ਵੀ ਭੈੜਾ ਸੀ ਹੁੱਕੇ ਦੇ ਕਸ਼ ਖਿਚਦਿਆਂ ਉਸ ਨੂੰ ਜਬਰਦਸਤ ਖੰਘ ਛਿੜ ਪਈ ਐਸੀ ਖੰਘ ਜਿਵੇਂ ਖਹੂੰ ਖਹੂੰ ਕਰਦਿਆਂ ਮਹਿਲ ਦੀਆਂ ਦੀਵਾਰਾਂ ਹਿਲ ਹਿਲ ਉਹਦੇ ਉਪਰ ਢੇਹ-ਢੇਰੀ ਹੋ ਜਾਣਗੀਆਂ । ਜ਼ਫਰਨਾਮੇ ਦੀ ਇਕ ਇਕ ਸੱਤਰ ਉਸਦਾ ਸੀਨਾ ਕੋਹ ਰਹੀ ਸੀ ਕਾਫਰ ,ਦੱਗਾ – ਫਰੋਸ਼ , ਈਮਾਂ-ਸ਼ਿਕਨ ਸ਼ਬਦ ਉਸਦੀ ਰੂਹ ਨੂੰ ਖਰੋਚ ਰਹੇ ਸੀ । ਗੁਰੂ ਤੇਗ ਬਹਾਦਰ ਤੋਂ ਲੈਕੇ ਛੋਟੇ ਸਾਹਿਬਜ਼ਾਦਿਆਂ ਤਕ ਦੀਆਂ ਸ਼ਹਾਦਤਾਂ ਦੀਆਂ ਤਸਵੀਰਾਂ ਉਸਦੇ ਸਾਮਣੇ ਰੂਪਮਾਨ ਹੋਕੇ ਆ ਰਹੀਆਂ ਸਨ ।
ਚਾਂਦਨੀ ਚੌਕ ਦੇ ਸਾਮਣੇ ਚੌਕੜਾ ਲਾਈ ਬੈਠਾ ਗੁਰੂ ਤੇਗ ਬਹਾਦਰ ਉਸਤੇ ਜਿਵੇਂ ਜੋਰੋ-ਜੋਰ ਹਸ ਰਿਹਾ ਹੋਵੇ ,” ਔਰੰਗੇ ਦੇਖ ਤੇਨੂੰ ਕਿਹਾ ਸੀ ਨਾ ਕਿ ਤੇਰੀ ਰੂਹ ਤੋਂ ਪਾਪਾਂ ਦਾ ਭਾਰ ਚੁਕ ਨਹੀਂ ਹੋਣਾ ਦਸ ਭਲਾ ਅਜ ਕੋਣ ਹਾਰਿਆ ” ਤੂੰ ਤਾ ਜਿੱਤ ਜਿੱਤ ਕੇ ਵੀ ਲਗਾਤਾਰ ਹਾਰਦਾ ਆਇਆਂ ਏ ਉਸਨੇ ਗੁਰੂ ਦੇ ਸਾਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਹਥ ਪਲੇ ਨਾ ਪਿਆ ਸਿਧਾ ਸਪਾਟ ਮੱਥਾ ਫਰਸ਼ ਤੇ ਜਾ ਵਜਿਆ ਮਥੇ ਉਤੇ ਪਿਆ ਰੋੜਾ ਉਸਦੇ ਹਥ ਤੇ ਪੂਰੀ ਤਰਹ ਰੜਕ ਰਿਹਾ ਸੀ । ਮਥੇ ਤੇ ਹਥ ਘਸਾਉਂਦਾ, ਡਿਗਦਾ ਢਹਿੰਦਾ ਸ਼ੀਸ਼ੇਦਾਨੀ ਮੁਹਰੇ ਜਾ ਪਹੁੰਚਿਆ ,ਆਪਣੇ ਆਪ ਨੂੰ ਸ਼ੀਸ਼ੇ ਵਿਚ ਤਕਿਆ, ਉਹ ਤ੍ਰਭਕ ਗਿਆ । ਸ਼ੀਸ਼ੇ ਵਿਚ ਉਸ ਨੂੰ ਭਿਆਨਕ ਅਕਸ਼ ਦਿਖਿਆ ਇਕ ਕਾਤਲ, ਇਕ ਸ਼ਿਕਾਰੀ, ਰੱਬ ਦੇ ਘਰ ਦਾ ਦੁਸ਼ਮਨ ਤੇ ਜ਼ਾਲਮਾਂ ਦਾ ਹਿਮਾਇਤੀ ।
ਉਹ ਸ਼ੀਸ਼ੇ ਵਲੋਂ ਮੂੰਹ ਮੋੜ ਕੇ ਸੇਜ ਵਲ ਦੌੜਿਆ, ਉਸ ਨੂੰ ਲਗਾ ਜਿਵੇਂ ਕੋਈ ਉਸਦੀ ਰੂਹ ਘਸਾ -ਘਸ ਚੀਰ ਰਿਹਾ ਹੋਵੇ ਉਹ ਵਿਲਕਣ ਲਗਾ ਮਤੀਦਾਸ ਦੇ ਸਿਰ ਤੇ ਚਲਦਾ ਆਰਾ ਉਸ ਨੂੰ ਪ੍ਰੱਤਖ ਦਿਸਣ ਲਗਾ ਮਤੀ ਦਾਸ ਦਾ ਡਿਗਦਾ ਦੋ-ਫਾੜ ਸਰੀਰ ਉਹਨੇ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਖਾਲੀ ਬਾਹਾਂ ਮਾਰਨ ਤੋ ਸਿਵਾ ਉਸਦੇ ਪਲੇ ਕੁਝ ਨਾ ਪਿਆ ਥਕ -ਹਾਰ ਕੇ ਉਸਨੇ ਮਤੀ ਦਾਸ ਦੇ ਚਰਨਾ ਤੇ ਢਹਿਣ ਦੀ ਕੋਸ਼ਿਸ਼ ਕੀਤੀ ,’ ਬਖਸ਼ ਮੇਰੇ ਗੁਨਾਹਾਂ ਨੂੰ ਵੀਰ ਪੁਰਸ਼ਾ ਬਖਸ਼ “ ਮਥੇ ਤੇ ਇਕ ਹੋਰ ਰੋੜੇ ਤੋਂ ਸਿਵਾ ਕੁਝ ਵੀ ਨਸੀਬ ਨਾ ਹੋਇਆ ਸ਼ੀਸ਼ੇ ਨੂੰ ਦੁਬਾਰਾ ਵੇਖਣ ਦਾ ਹੀਆ ਨਾ ਪਿਆ ਦੌੜ ਕੇ ਆਪਣੇ ਮੰਜੇ ਤੇ ਜਾ ਲੇਟਿਆ ਰਜਾਈ ਵਿਚ ਸਿਰ ਜਾ ਤੁਨਿਆ ਪਰ ਉਭੜਵਾਹੇ ਫਿਰ ਉਠ ਕੇ ਬਹਿ ਗਿਆ
ਜਿਸਮ ਤੇ ਲਪੇਟੀ ਰਜਾਈ ਉਸ ਨੂੰ ਅਗ ਵਰਗੀ ਜਾਪੀ ਸਚ-ਮੁਚ ਰਜਾਈ ਤੋਂ ਲਪਟਾਂ ਨਿਕਲ ਰਹੀਆਂ ਸਨ ਬਿਲਕੁਲ ਉਵੇਂ ਜਿਵੇਂ ਸਤੀਦਾਸ ਦੁਆਲੇ ਰੂੰ ਵਿਚੋਂ ਨਿਕਲੀਆਂ ਸਨ । ਉਸਨੇ ਭਜਣ ਦੀ ਕੋਸ਼ਿਸ਼ ਕੀਤੀ ਪਰ ਭਜ ਕੇ ਜਾਵੇ ਕਿਥੇ ਅਖੀਰ ਉਹ ਬਾਦਸ਼ਾਹ ਸੀ ਉਹ ਮੁਈਨੂਦੀਨ ਤੋਂ ਬੜੇ ਫਖਰ ਨਾਲ ਔਰੰਗਜੇਬ ਬਣਿਆ ਸੀ -ਜਿਸਦਾ ਮਤਲਬ ਤਖ਼ਤ ਦੀ ਸ਼ਾਨ । ਉਹ ਆਲਮਗੀਰ ਸੀ ਜਿਸਦਾ ਮਤਲਬ ਸੀ ਕੁਲ ਦੁਨੀਆਂ ਦਾ ਵਾਲੀ , ਉਹ ਅਜ ਦੁਨੀਆਂ ਨੂੰ ਪਿਠ ਕਿਵੇਂ ਦਿਖਾ ਸਕਦਾ ਹੈ । ਉਸਨੇ ਸੋਚਿਆ ਕੀ ਉਹ ਅੰਦਰੋ-ਅੰਦਰ ਸਾਰੇ ਮਾਮਲੇ ਨਬੇੜ ਲਵੇਗਾ ਤੇ ਮੁਆਫੀਆਂ ਮੰਗ ਕੇ ਸੁਰਖਰੂ ਹੋ ਜਾਵੇਗਾ ਖਾਲੀ ਇਕ ਰਾਤ ਦੀ ਤਾਂ ਗਲ ਸੀ ਉਹ ਭਜ ਕੇ ਸਤੀ ਦਾਸ ਦੇ ਨੇੜੇ ਪਹੁੰਚਿਆ ਹਥ ਮਾਰਕੇ ਅਗ ਦੀਆਂ ਲਪਟਾਂ ਬੁਝਾਣ ਦੀ ਕੋਸ਼ਿਸ਼ ਕੀਤੀ ਪਰ ਹਥ ਤਾਂ ਜਿਵੇਂ ਖਾਲੀ ਹਵਾ ਵਿਚ ਸ਼ੂਕ ਰਹੇ ਸਨ । ਹੁਣ ਓਹ ਰੋਣ -ਹਾਕਾ ਹੋ ਗਿਆ ਉਸਨੇ ਉਚੀ ਅਵਾਜ਼ ਵਿਚ ਚੀਕਾਂ ਮਾਰਨ ਦੀ ਕੋਸ਼ਿਸ਼ ਕੀਤੀ ਧੁਰ ਅੰਦਰੋਂ ਨਿਕਲੀਆਂ ਚੀਕਾਂ ਉਸਦੇ ਗਲੇ ਵਿਚ ਹੀ ਅਟਕ ਕੇ ਰਹਿ ਗਈਆਂ ਉਹ ਮਾਰਦਾ ਵੀ ਕਿਵੇਂ ਅਖੀਰ ਓਹ ਬਾਦਸ਼ਾਹ ਸੀ ।
ਉਹ ਪਾਣੀ ਦੀ ਸੁਰਾਹੀ ਵਲ ਦੋੜਿਆ ਪਾਣੀ ਦਾ ਭਰਵਾਂ ਗਲਾਸ ਉਸਨੇ ਆਪਣੇ ਅੰਦਰ ਵਗਾਹ ਮਾਰਿਆ , ਪਾਣੀ ਨੇ ਠੰਡ ਪਾਣ ਦੀ ਬਜਾਏ ਉਸਦੇ ਅੰਦਰ ਉਬਾਲੇ ਛੇੜ ਦਿਤੇ ਉਸ ਨੂੰ ਦੇਗ ਵਿਚ ਉਬਲਦਾ ਭਾਈ ਦਿਆਲਾ ਯਾਦ ਆਇਆ ਉਹ ਲੇਟਣ ਲਗਾ , ਉਹਦੀਆਂ ਅੱਖਾਂ ਅਗੇ ਭਾਈ ਦਿਆਲਾ ਦੀ ਸ਼ਾਂਤ ਮੂਰਤ , ਦੇਗ ਵਿਚ ਚੌਕੜਾ ਮਾਰ ਕੇ ਬੈਠਾ , ਨਾਮ-ਰੰਗ ਵਿਚ ਰੰਗਿਆ ਉਹਨੂੰ ਹਲੂਣ ਰਿਹਾ ਸੀ ਜਿਵੇਂ ਕਹਿ ਰਿਹਾ ਹੋਵੇ ,’ ਦੇਖ ਔਰੰਗੇ ਤੇਰੇ ਅੰਦਰ ਠੰਡੇ ਪਾਣੀ ਦਾ ਗਲਾਸ ਵੀ ਨਹੀਂ ਸਮਾ ਰਿਹਾ ਤੇ ਇਧਰ ਗੁਰੂ ਦੀ ਕਿਰਪਾ ਨਾਲ ਉਬਲਦੀ ਦੇਗ ਵੀ ਠੰਡਕ ਦੇ ਰਹੀ ਹੈ । ਉਹ ਲੇਟਦਾ ਹੋਇਆ ਅਚਾਨਕ ਸਿਰ ਮਾਰਦਾ ਉਠ ਖੜੋਤਾ ਉਸਦੀ ਨਿਗਾਹ ਸਾਮਣੇ ਪਈ ਤੇਗ ਤੇ ਜਾ ਪਈ ਉਹ ਤੇਗ ਵਲ ਵਧਿਆ ਉਸ ਨੂੰ ਖ਼ਿਆਲ ਆਇਆ ਕੀ ਇਸ ਕੁਲੇਹਿਣੀ ਰਾਤ ਨਾਲ ਮੁਕਾਬਲਾ ਕਰਨ ਦੀ ਬਜਾਏ ਤਾਂ ਮਰ ਜਾਣਾ ਬਿਹਤਰ ਹੈ । ਉਸ ਨੇ ਤਲਵਾਰ ਮਿਆਨ ਵਿਚੋ ਕਢੀ ,ਗਰਦਨ ਤੇ ਰਖੀ , ਫਿਰ ਉਸ ਨੂੰ ਖ਼ਿਆਲ ਆਇਆ ਹਥੀਂ ਮੌਤ ਸ਼ਹੇੜਨੀ ਕੁਫਰ ਹੈ ,ਪਾਪ ਹੈ, ਨਿਰੀ ਕਾਇਰਤਾ ਹੈ ਮੈਂ ਹਾਲਤ ਦਾ ਮੁਕਾਬਲਾ ਕਰਾਂਗਾ ਭੁਲ ਬਖਸ਼ਾਵਾਂਗਾ ਗੁਰ ਦੇ ਪੈਰ ਪਵਾਂਗਾ । ਦੋਜਖ ਦੀ ਸਜ਼ਾ ਤੋ ਬਚਾਂਗਾ ਵਜੂਦ ਦੇ ਨਿਰੰਤਰ ਕਾਂਬੇ ਨੇ ਉਸਦੀਆਂ ਅੱਖਾਂ ਮੂੰਦ ਦਿਤੀਆਂ ਉਸ ਨੂੰ ਗੁਰੂ ਤੇਗ ਬਹਾਦਰ ਦਾ ਇਕੋ ਝਟਕੇ ਨਾਲ ਸਰੀਰ ਅੱਲਗ ਹੁੰਦਾ ਦਿਖਾਈ ਦਿਤਾ ਸਰੀਰ ਦੇ ਦੋ ਹਿਸੇ ਦੋਨੋ ਬਿਲਕੁਲ ਸ਼ਾਂਤ ਤੇਗ ਚਲਦੇ ਵਕਤ ਕੋਈ ਹਿਲ ਨਾ ਜੁੱਲ ਇਕ ਅਕਿਹ ਸ਼ਾਂਤੀ ਉਸ ਨੂੰ ਆਪਣੇ ਅੰਦਰ ਗਿਲਾਨੀ ਮਹਿਸੂਸ ਹੋਈ । ਉਸਨੇ ਆਪਣੇ ਆਪ ਨੂੰ ਲਾਹਨਤ ਪਾਈ ਉਸ ਨੂੰ ਆਪਣੀ ਔਰੰਗਜੇਬੀ ਤੇ ਸ਼ਕ ਹੋਣ ਲਗਾ ਉਸਨੇ ਅਡੋਲ ਗੁਰੂ ਦੇ ਚਰਨਾ ਤੇ ਸੀਸ਼ ਨੀਵਾਣ ਦੀ ਕੋਸ਼ਿਸ਼ ਕੀਤੀ ਇਕ ਹੋਰ ਰੋੜਾ ਮੱਥੇ ਤੇ ਉਭਰ ਆਇਆ ਉਸਦਾ ਮੱਥਾ ਉਸਦੀ ਆਪਣੀ ਪਹਿਚਾਣ ਤੋਂ ਬਾਹਰ ਹੋ ਗਿਆ ਇਉਂ ਮਹਿਸੂਸ ਹੋਇਆ ਜਿਵੇ ਸ਼ੀਸ਼ਾ ਉਸਦਾ ਮੂੰਹ ਚਿੜਾ ਰਿਹਾ ਹੋਵੇ ਉਸਨੇ ਅੱਤਰ ਦੀ ਸ਼ੀਸ਼ੀ ਸ਼ੀਸ਼ੇ ਤੇ ਵਗਾਹ ਮਾਰੀ ਸ਼ੀਸ਼ੇ ਤੇ ਤਰੇੜਾਂ ਉਭਰ ਆਈਆਂ ਉਸ ਨੂੰ ਆਪਣਾ ਚੇਹਰਾ ਕਿਤੇ ਵਧ ਭਿਆਨਕ ਦਿਖਾਈ ਦੇਣ ਲਗਾ ਉਸਨੇ ਮੱਥੇ ਤੇ ਹਥ ਫੇਰਿਆ ਉਬੜ ਖਾਬੜ ਮਥੇ ਨੇ ਆਨੰਦਪੁਰ ਦੀਆਂ ਉਚੀਆਂ ਨੀਵੀਆਂ ਪਹਾੜੀਆਂ ਯਾਦ ਕਰਾ ਦਿਤੀਆ ।
ਆਨੰਦਪੁਰ ਨੂੰ ਪਾਇਆ ਛੇ ਮਹੀਨਿਆਂ ਤੋਂ ਵਡਾ ਘੇਰਾ ਯਾਦ ਆਇਆ ਉਸ ਨੂੰ ਸ਼ਰਮਿੰਦਗੀ ਮਹਿਸੂਸ ਹੋਈ ਪਹਾੜੀ ਰਾਜਿਆਂ ਨਾਲ ਦੋਸਤੀ ਦਾ ਚੇਤਾ ਆਇਆ ਬੁਤ ਪ੍ਰਸਤਾਂ ਨਾਲ ਕੀਤੀ ਸੰਧੀ ਨੇ ਉਸ ਨੂੰ ਹਲੂਣ ਕੇ ਰਖ ਦਿਤਾ ਉਹ ਆਪਣੇ ਆਪ ਨੂੰ ਮੁਹੰਮਦ ਸਾਹਿਬ ਦਾ ਵੀ ਦੋਸ਼ੀ ਮੰਨਣ ਲਗਾ ਉਹਨੇ ਸੋਚਿਆਂ ਹੁਣ ਤਾ ਪੱਕਾ ਉਹ ਦੋਜਖ ਵਾਸੀ ਬਣੇਗਾ ਦੁਨਿਆ ਦੀ ਕੋਈ ਤਾਕਤ ਮੈਨੂੰ ਦੋਜ਼ਖ ਵਿਚ ਸੜਨ ਤੋਂ ਬਚਾ ਨਹੀਂ ਸਕਦੀ ਬੁਤ ਪ੍ਰਸਥਾ ਨਾਲ ਸੰਧੀ ਤੇ ਬੁਤ-ਸ਼ਿਕਨਾਂ ਨਾਲ ਮਥਾ ,” ਓ ਅਲਾ ਤਾਲਾ ਮੈਨੂੰ ਕੀ ਹੋ ਗਿਆ ਸੀ ” ਉਸਨੇ ਜੋਰ ਨਾਲ ਕੰਧ ਤੇ ਮਥਾ ਮਾਰਿਆ ਇਕ ਗਰਮ ਤਤੀਰੀ ਉਸਦੇ ਪੈਰਾਂ ਤੇ ਵਜੀ ਉਹ ਤ੍ਰਭਕ ਪਿਆ ਉਸ ਨੂੰ ਆਪਣਾ ਖੂਨ ਕਾਲਾ ਸਿਆਹ ਜਾਪਿਆ ਦੁਬਾਰਾ ਕੰਧ ਤੇ ਮਥਾ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਿੰਮਤ ਨਾ ਪਈ ਉਸ ਨੂੰ ਲਗਿਆ ਸ਼ਾਇਦ ਸਾਹਿਬਜ਼ਾਦੇ ਕਿਤੇ ਆਸ ਪਾਸ ਹੋਣ ਤੇ ਉਸਦੀ ਹਾਲਤ ਤੇ ਹੱਸ ਰਹੇ ਹੋਣ ਸ਼ੀਸ਼ਾ ਜੜੀ ਦੀਵਾਰ ਵਿਚੋ ਉਹ ਫਤਹਿ ਦਾ ਜੈਕਾਰਾ ਗਜਾਉਂਦੇ ਸਾਮਣੇ ਪ੍ਰਤਖ ਨਜਰ ਆ ਗਏ ਫੁਲਾਂ ਵਾਂਗ ਲਟਕਦੇ ਚੇਹਰੇ ਜਿਵੇਂ ਇਸਦੇ ਥੋਬੜ ਚਿਹਰੇ ਦਾ ਮਜ਼ਾਕ ਉੜਾ ਰਹੇ ਹੋਣ ਉਸ ਨੇ ਛੇਤੀ ਨਾਲ ਆਪਣਾ ਚੇਹਰਾ ਦੋਨਾ ਹਥਾ ਵਿਚ ਲਕੋ ਲਿਆ ਦੋਨੋ ਹਥ ਖੂਨ ਨਾਲ ਲਥ-ਪਥ ਹੋਏ ਸੀ । ਉਹ ਦੁਬਾਰਾ ਤ੍ਰਭਕ ਗਿਆ ਉਹਦੇ ਹਥ ਮਜਲੂਮਾ ਦੇ ਖੂਨ ਨਾਲ ਰੰਗੇ ਹੋਏ ਸੀ ਉਸ ਨੂੰ ਮਹਿਲ ਦੇ ਕਿਸੇ ਨੁਕਰੋਂ ਬੋਲੇ ਸੋ ਨਿਹਾਲ ਦੇ ਨਾਹਰੇ ਸੁਣਾਈ ਦੇਣ ਲਗੇ ਉਹ ਦੋੜ ਕੇ ਰੋਸ਼ਨਦਾਨ ਤੋਂ ਹੇਠਾਂ ਦੇਖਣ ਲਗ ਪਿਆ ਦੂਰੋਂ ਦਿਸਦੇ ਤਕ ਸੁੰਨ-ਸਾਨ ਰਾਤ ਜਿਵੇਂ ਉਸਂ ਨੂੰ ਨਿਗਲਣ ਲਈ ਕਾਹਲੀ ਹੋਵੇ ਉਹ ਛੇਤੀ ਨਾਲ ਹੇਠਾਂ ਉਤਰ ਆਇਆ ਉਸ ਨੂੰ ਅਜੇ ਵੀ ਸਵਾ ਸਵਾ ਨਾਲ ਇਕ ਇਕ ਸਿਖ ਲੜਦਾ ਨਜਰ ਆ ਰਿਹਾ ਸੀ । ਚਮਕੌਰ ਦੀ ਗੜੀ ਚੇਤੇ ਆ ਗਈ ਇਕ ਪਾਸੇ ਗਿਣਤੀ ਦੇ ਭੁੱਖਣ -ਭਾਣੇ ਚਾਲੀ ਸਿੱਖ ਤੇ ਦੂਜੇ ਪਾਸੇ 1000000 ਲਖ ਦੀ ਫੌਜ਼ ਉਸ ਨੂੰ ਲਗਿਆ ਜਿਵੇਂ ਇਕ ਇਕ ਸਿੱਖ ਕਿਲੇ ਨੂੰ ਢਾਹ ਕੇ ਉਸਦੇ ਵਜੂਦ ਵਿਚ ਦਾਖਲ ਹੋ ਰਿਹਾ ਹੈ । ਉਹ ਜਖਮੀ ਸੱਪ ਦੀ ਤਰਹ ਪਲਸੇਟੇ ਮਾਰਨ ਲਗਾ ਸਾਹਮਣੇ ਤਖਤ ਪੋਸ਼ ਤੇ ਗੁਰੂ ਗੋਬਿੰਦ ਸਿੰਘ ਦਾ ਖਤ ਵਿਚ ਲਿਖੀ ਉਹ ਸਤਰ ਯਾਦ ਆਉਣ ਲਗੀ ,’ ਕੀ ਹੋਇਆ ਜੇ ਤੂੰ ਮੇਰੇ ਚਾਰ ਸਾਹਿਬਜ਼ਾਦੇ ਮਾਰ ਦਿਤੇ ਹਨ ਕੁੰਡਲੀ ਵਾਲਾ ਸੱਪ ਖਾਲਸਾ ਅਜੇ ਵੀ ਬਾਕੀ ਹੈ । ਉਸ ਨੂੰ ਲਗਾ ਹੁਣੇ ਹੀ ਕੁੰਡਲੀ ਵਾਲਾ ਸੱਪ ਉਸ ਨੂੰ ਆਪਣੀ ਲਪੇਟ ਵਿਚ ਲੈ ਲਵੇਗਾ ਉਸ ਨੂੰ ਡੰਗ ਮਾਰੇਗਾ ਤੇ ਇਹ ਜ਼ਫਰਨਾਮਾ ਸਚਮੁਚ ਉਸਦੀ ਮੌਤ ਦਾ ਪੈਗਾਮ ਹੋਵੇਗਾ ।
ਉਸਦੀ ਚੀਕ ਨਿਕਲ ਗਈ ਭੈਭੀਤ ਹੋ ਗਿਆ ਚੋਬਦਾਰ ਹਾਜਰ ਸਨ ਬਾਦਸ਼ਾਹ ਦੀ ਮੰਦੀ ਹਾਲਤ ਦੇਖਕੇ ਚਿੰਤਾਜਨਕ ਹੋ ਗਏ ਵੈਦ , ਹਕੀਮ ਬੁਲਾਏ ਗਏ ਮਥੇ ਤੇ ਮਲਮ ਲਗਾਈ ਜਿਸਨੇ ਬਲਦੀ ਅੱਗ ਤੇ ਘਿਉ ਦਾ ਕੰਮ ਕੀਤਾ ਬਾਦਸ਼ਾਹ ਦਾ ਗੁਸਾ ਆਸਮਾਨ ਪਾੜਨ ਲਗਾ ਹਕੀਮ ਤੇ ਚੋਬਦਾਰ ਬਾਹਰ ਹੋ ਗਏ ਦਰਵਾਜ਼ਾ ਬੰਦ ਹੋ ਗਿਆ ਬਾਦਸ਼ਾਹ ਨੂੰ ਬੋਲੇ ਸੋ ਨਿਹਾਲ ਦੇ ਨਾਹਰੇ ਤੇ ਘੋੜਿਆਂ ਦੇ ਸੁੰਮਾ ਦੀ ਅਵਾਜ਼ ਜੋ ਹੋਰ ਨੇੜੇ , ਹੋਰ ਨੇੜੇ ਆਈ ਜਾ ਰਹੀ ਸੀ । ਉਸ ਨੂੰ ਜਾਪਿਆ ਜਿਵੇ ਘੋੜੇ ਦੇ ਸੁੰਮ ਤਾੜ ਤਾੜ ਉਸਦੀ ਛਾਤੀ ਤੇ ਚੜ ਗਏ ਹੋਣ ਉਹ ਦੋੜ ਕੇ ਰੋਸ਼ਨਦਾਨ ਕੋਲ ਆ ਗਿਆ ਉਸ ਨੂੰ ਲਗਿਆ ਸਿੰਘ ਹਥ ਵਿਚ ਤੇਗ ਤੇ ਨੇਜੇ ਫੜੀ ਚਾਂਦਨੀ ਚੌਕ ਵਲ ਵਧ ਰਹੇ ਹੋਣ ਅਚਾਨਕ ਉਸਦੀ ਅਖਾਂ ਦੀ ਲੋਅ ਤੇਜ਼ ਹੋ ਗਈ ਉਸ ਨੂੰ ਲਗਾ ਕੇ ਨੀਲੇ ਘੋੜੇ ਤੇ ਅਸਵਾਰ ਕਲਗੀਆਂ ਵਾਲੇ ਖੁਦ ਸਿੰਘਾਂ ਦੀ ਅਗਵਾਈ ਕਰ ਰਹੇ ਹੋਣ ਉਸਨੇ ਮੰਨ ਬਣਾਇਆ ,’
ਉਹ ਤੇਗ ਨਹੀਂ ਚੁਕੇਗਾ , ਓਹ ਇਤਿਹਾਸ ਨਹੀਂ ਦੁਹਰਾਇਗਾ ਉਹ ਇਸ ਦਰਵੇਸ਼ ਦੇ ਕਦਮਾਂ ਤੇ ਢਹਿ ਕੇ ਆਪਣੇ ਗੁਨਾਹਾਂ ਤੋਂ ਤੋਬਾ ਕਰ ਲਵੇਗਾ ਉਹ ਉਹਨਾ ਦੇ ਖੱਤ ਨੂੰ ਸੋਨੇ ਚਾਂਦੀ ਵਿਚ ਮੜਵਾਇਗਾ ਜਿਸ ਨੇ ਤੱਬਸਮ ਵਿਚ ਸੁਤੀ ਉਸਦੀ ਰੂਹ ਦੁਬਾਰਾ ਜਗਾ ਦਿਤੀ ਓਹ ਵਾਰੀ ਵਾਰੀ ਖਤ ਨੂੰ ਚੁੰਮ ਰਿਹਾ ਸੀ ਉਸ ਦੀਆਂ ਅਖਾਂ ਵਿਚੋਂ ਪਰਲ ਪਰਲ ਨੀਰ ਬਹਿ ਰਿਹਾ ਸੀ । ਉਹ ਦੁਬਾਰਾ ਸੇਜ ਤੇ ਆ ਟਿਕਿਆ ਉਹਨੇ ਖਤ ਨੂੰ ਪਲਕਾਂ ਤੇ ਟਿਕਾ ਲਿਆ ਉਸ ਨੂੰ ਡਾਢਾ ਸਕੂਨ ਮਿਲ ਰਿਹਾ ਸੀ ਪਹੁ ਫੁਟਾਲਾ ਹੋਣ ਲਗਾ ਚਿੜੀਆਂ ਦੇ ਚੂਕਨ ਦੀ ਅਵਾਜ਼ ਆਈ ਔਰੰਗਾ ਬੜੀ ਗੂੜੀ ਨੀਦ ਵਿਚ ਸੀ ਜਿਵੇਂ ਕਈ ਜਨਮਾਂ ਤੋ ਸੁਤਾ ਨਾ ਹੋਵੇ ।
ਜਫਰਨਾਮਾ ਪੜਨ ਤੋਂ ਬਾਅਦ ਹੀ ਉਸਨੇ ਇਕ ਹੁਕਨਾਮਾ ਜਾਰੀ ਕੀਤਾ ਸੀ ਕੀ ਗੁਰੂ ਗੋਬਿੰਦ ਸਿੰਘ ਜੀ ਜਿਥੇ ਵੀ ਰਹਿਣ , ਜੋ ਵੀ ਕਰਨ ਉਸ ਵਿਚ ਕੋਈ ਦਖਲ-ਅੰਦਾਜੀ ਨਹੀਂ ਹੋਣੀ ਚਾਹੀਦੀ ਔਰੰਗਜ਼ੇਬ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲਣ ਦੀ ਬੇਨਤੀ ਕੀਤੀ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਪਰਵਾਨ ਕਰ ਲਈ ਪਰ ਗੁਰੂ ਜੀ ਨੂੰ ਮਿਲਣ ਤੋ ਪਹਿਲਾ ਹੀ ਔਰੰਗਜ਼ੇਬ ਦੀ ਮੌਤ ਹੋ ਗਈ । ਔਰੰਗਜ਼ੇਬ ਨੇ ਆਖਿਆ ਸੀ ਮੈ ਬਹੁਤ ਪਾਪੀ ਬਾਦਸ਼ਾਹ ਹਾ ਮੇਰੀ ਕਬਰ ਬਹੁਤ ਸਾਦੀ ਬਣਵਾਇਆ ਜੇ ਨਾ ਹੀ ਮੇਰੀ ਕਬਰ ਲਾਗੇ ਕੋਈ ਰੁੱਖ ਹੋਵੇ ਕਿਉਕਿ ਮੇਰੇ ਵਰਗੇ ਪਾਪੀ ਦੀ ਕਬਰ ਨੂੰ ਛਾਂ ਵੀ ਨਸੀਬ ਨਹੀ ਹੋਣੀ ਚਾਹੀਦੀ 🙏
ਉੱਠਦੇ ਬਹਿਦੇ ਸ਼ਾਮ ਸਵੇਰੇ ਵਹਿਗੁਰੂ ਵਹਿਗੁਰ ਕਹਿੰਦੇ,
ਬਖਸ਼ ਗੁਨਾਹ ਨੂੰ ਮੇਰੇ ਤੇਨੂੰ ਬਖਸ਼ਹਾਰਾ ਕਹਿੰਦੇ ਵਹਿਗੁਰੂ ਵਹਿਗੁਰੂ
रागु धनासरी बाणी भगत कबीर जी की ੴ सतिगुर प्रसादि ॥ राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह संपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥ सूकर कूकर जोनि भ्रमे तऊ लाज न आई ॥ राम नाम छाडि अंम्रित काहे बिखु खाई ॥३॥ तजि भरम करम बिधि निखेध राम नामु लेही ॥ गुर प्रसादि जन कबीर रामु करि सनेही ॥४॥५॥
अर्थ: रागु धनासरी में भगत कबीर जी की बाणी। अकाल पुरख एक है और सतिगुरू की कृपा द्वारा मिलता है। हे भाई! प्रभू का सिमरन कर, प्रभू का सिमरन कर। सदा राम का सिमरन कर। प्रभू का सिमरन किए बिना बहुत जीव (विकारों में) डूबते हैं ॥१॥ रहाउ ॥ पत्नी, पुत्र, शरीर, घर, दौलत – यह सारे सुख देने वाले लगते हैं, परन्तु जब मौत-रूप तेरा अंत समय आया, तो इन में से कोई भी तेरा अपना नहीं रह जाएगा ॥१॥ अजामल, गज, गणिका – यह विकार करते रहे, परन्तु जब परमात्मा का नाम इन्होने जपा, तो यह भी (इन विकारों से) पार निकल गए ॥२॥ (हे सजन!) तूँ सूर, कुत्ते आदि के जन्मों में भटकता रहा, फिर भी तुझे (अब) शर्म नहीं आई (तूँ अभी भी नाम नहीं सिमरता)। परमात्मा का अमृत-नाम भुला कर क्यों (विकारों का) ज़हर खा रहा हैं ? ॥३॥ (हे भाई!) श़ास्त्रों के अनुसार किए जाने वाले कौन से कार्य हैं, और श़ास्त्रों में किन कार्यों की मनाही है – यह भ्रम छोड़ दे, और परमात्मा का नाम सिमर। हे दास कबीर जी! तूँ अपने गुरु की कृपा से अपने परमात्मा को ही अपना प्यारा (मित्र) बना ॥४॥५॥
ਅੰਗ : 692
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ – ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ – ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ – ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

