ਸਵਾਲ :- ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਇਕ ਪੁਰਾਤਨ ਮਰਯਾਦਾ ਹੈ ਇਕ ਅਰਦਾਸ ਦੁਪਹਿਰ ਨੂੰ 12 ਵਜੇ ਹੁੰਦੀ ਹੈ ਤੇ ਇਕ 3 ਵਜੇ ਆਰਤੀ ਕਰਨ ਤੋ ਬਾਅਦ ਹੁੰਦੀ ਹੈ ਕੀ ਇਤਿਹਾਸ ਜੁੜਿਆ ਹੈ ?
ਜਵਾਬ :- ਇਹ ਮਰਯਾਦਾ ਗੁਰੂ ਅਰਜਨ ਸਾਹਿਬ ਜੀ ਦੇ ਵੇਲੇ ਤੋ ਚਲਦੀ ਆ ਰਹੀ ਹੈ ਜਦੋ ਗੁਰੂ ਅਰਜਨ ਸਾਹਿਬ ਜੀ ਦੁਪਹਿਰ ਨੂੰ 12 ਵਜੇ ਦੀਵਾਨ ਦੀ ਸਮਾਪਤੀ ਤੇ ਅਰਦਾਸ ਕਰਕੇ ਆਪਣੇ ਮਹਿਲਾ ਨੂੰ ਚਾਲੇ ਪਾਉਦੇ ਸਨ । ਫੇਰ ਗੁਰੂ ਸਾਹਿਬ ਜੀ 3 ਵਜੇ ਵਾਪਿਸ ਦਰਬਾਰ ਸਾਹਿਬ ਆਣ ਕੇ ਸੰਗਤਾਂ ਨੂੰ ਦਰਸ਼ਨ ਦੇਦੇਂ ਸਨ। ਗੁਰੂ ਜੀ ਦੀ ਆਉਣ ਦੀ ਖੁਸ਼ੀ ਵਿੱਚ ਕੀਰਤਨੀਏ ਸਿੱਖ ਆਰਤੀ ਦਾ ਸ਼ਬਦ ਗਾਇਨ ਕਰਕੇ ਗੁਰੂ ਜੀ ਦਾ ਸਵਾਗਤ ਕਰਦੇ ਸਨ ਤੇ ਸਾਰੀਆਂ ਸੰਗਤਾਂ ਖਲੋ ਕੇ ਗੁਰੂ ਜੀ ਅੱਗੇ ਅਰਦਾਸ ਕਰਦੀਆਂ ਸਨ ਉਸ ਸਮੇ ਤੋ ਲੈ ਕੇ ਅੱਜ ਤੱਕ ਇਹ ਮਰਯਾਦਾ ਚੱਲਦੀ ਆ ਰਹੀ ਹੈ ਜੀ ।
धनासरी महला ५ ॥ फिरत फिरत भेटे जन साधू पूरै गुरि समझाइआ ॥ आन सगल बिधि कांमि न आवै हरि हरि नामु धिआइआ ॥१॥ ता ते मोहि धारी ओट गोपाल ॥ सरनि परिओ पूरन परमेसुर बिनसे सगल जंजाल ॥ रहाउ ॥ सुरग मिरत पइआल भू मंडल सगल बिआपे माइ ॥ जीअ उधारन सभ कुल तारन हरि हरि नामु धिआइ ॥२॥
हे भाई! खोजते खोजते जब मैं गुरु महां पुरख को मिला, तो पूरे गुरु ने (मुझे) यह समझ दी की ( माया के मोह से बचने के लिए) और सारी जुग्तियों में से एक भी जुगत कान नहीं आती। परमात्मा का नाम सिमरन करना ही काम आता है।१। इस लिए, हे भाई! मैंने परमात्मा का सहारा ले लिया। (जब मैं) सरब-व्यापक परमात्मा के सरन आया, तो मेरे सारे (माया के) जंजाल नास हो गये।रहाउ। हे भाई! देव लोक, मात लोक, पाताल-सारी ही सृष्टि माया (मोह में) फसी हुई है। हे भाई! सदा परमात्मा का नाम जपा करो, यही है जीवन को ( माया के मोह से बचाने वाला, यही है सारी ही कुलों को पार लगाने वाला।२।
ਅੰਗ : 676
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥
ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥
राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥
ਅੰਗ : 704
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

