#ਧੰਨ_ਗੁਰੂ_ਰਾਮਦਾਸ_ਜੀ
ਹਰਿ ਭਾਇਆ ਸਤਿਗੁਰੁ ਬੋਲਿਆ
ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
ਰਾਮਦਾਸ ਸੋਢੀ ਤਿਲਕੁ ਦੀਆ
ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥
ਸਤਿਗੁਰੁ ਪੁਰਖੁ ਜਿ ਬੋਲਿਆ
ਗੁਰਸਿਖਾ ਮੰਨਿ ਲਈ ਰਜਾਇ ਜੀਉ ॥
ਮੋਹਰੀ ਪੁਤੁ ਸਨਮੁਖੁ ਹੋਇਆ
ਰਾਮਦਾਸੈ ਪੈਰੀ ਪਾਇ ਜੀਉ ॥
(#ਬਾਬਾ_ਸੁੰਦਰ_ਜੀ)
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ
ਤਾਰਨਿ ਮਨੁਖ ਜਨ ਕੀਅਉ ਪ੍ਰਗਾਸ ॥
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ
ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ
ਅਘਨ ਦੇਖਤ ਗਤੁ ਚਰਨ ਕਵਲ ਜਾਸ ॥
ਸਭ ਬਿਧਿ ਮਾਨਿਉ ਮਨੁ ਤਬ ਹੀ ਭਯਉ ਪ੍ਰਸੰਨੁ
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
(#ਭੱਟ_ਸਾਹਿਬ)
ਮੇਜਰ ਸਿੰਘ

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ रागु टोडी महला ४ घरु १ ॥ हरि बिनु रहि न सकै मनु मेरा ॥ मेरे प्रीतम प्रान हरि प्रभु गुरु मेले बहुरि न भवजलि फेरा ॥१॥ रहाउ ॥ मेरै हीअरै लोच लगी प्रभ केरी हरि नैनहु हरि प्रभ हेरा ॥ सतिगुरि दइआलि हरि नामु द्रिड़ाइआ हरि पाधरु हरि प्रभ केरा ॥१॥ हरि रंगी हरि नामु प्रभ पाइआ हरि गोविंद हरि प्रभ केरा ॥ हरि हिरदै मनि तनि मीठा लागा मुखि मसतकि भागु चंगेरा ॥२॥ लोभ विकार जिना मनु लागा हरि विसरिआ पुरखु चंगेरा ॥ ओइ मनमुख मूड़ अगिआनी कहीअहि तिन मसतकि भागु मंदेरा ॥३॥ बिबेक बुधि सतिगुर ते पाई गुर गिआनु गुरू प्रभ केरा ॥ जन नानक नामु गुरू ते पाइआ धुरि मसतकि भागु लिखेरा ॥४॥१॥

अर्थ :-हे भाई ! मेरा मन परमात्मा की याद के बिना रह नहीं सकता। गुरु (जिस मनुख को) जीवन का प्यारा भगवान मिला देता है, उस को संसार-सागर में फिर नहीं आना पड़ता।1।रहाउ। हे भाई ! मेरे हृदय में भगवान (के मिलाप) की चाह लगी हुई थी (मेरा मन करता था कि) मैं (अपनी) आँखों के साथ हरि-भगवान को देख लूं। दयाल गुरु ने परमात्मा का नाम मेरे हृदय में पक्का कर दिया-यही है हरि-भगवान (को मिलने) का सही मार्ग।1। हे भाई ! अनेकों कौतकाँ के स्वामी हरि भगवान गोबिंद का नाम जिस मनुख ने प्राप्त कर लिया, उस के मन में, उस के शरीर में, परमात्मा प्यारा लगने लग जाता है, उस के माथे पर मुख पर उत्म भाग्य जाग जाता है।2। पर, हे भाई ! जिन मनुष्यों का मन लोभ आदि विकारों में मस्त रहता है, उनको परम अकाल पुरख भुला रहता है। अपने मन के पिछे चलने वाले वह मनुख मूर्ख कहे जाते हैं, आत्मिक जीवन की तरफ से बे-समझ कहे जाते हैं। उन के माथे पर मंदी किस्मत (उभरी हुई समझ लो)।3। हे दास नानक ! जिन मनुष्यों के माथे पर धुरों लिखा उत्म भाग्य उभर पड़ा, उन्हों ने गुरु से परमात्मा का नाम प्राप्त कर लिया, उन्हों ने गुरु से अच्छे बुरे काम की परख करने वाली समझ हासिल कर ली, उन्हों ने परमात्मा के मिलाप के लिए गुरु से आत्मिक जीवन की सूझ प्राप्त कर ली।4।1।

ਅੰਗ : 711

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਅਰਥ: ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ। ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ।1। ਰਹਾਉ। ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ। ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ।1। ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ।2। ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ)।3। ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ।4।1।

ਧੰਨ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜੀ ਦੇ ਘਰ ਮਾਤਾ ਦਮੋਦਰੀ ਜੀ ਦੀ ਕੁੱਖੋਂ ਬਾਬਾ ਗੁਰਦਿੱਤਾ ਜੀ ਦਾ ਜਨਮ ਹੋਇਆ। ਸਮੇ ਨਾਲ ਜਦੋਂ ਦੂਸਰੀ ਵਾਰ ਦਮੋਦਰੀ ਜੀ ਨੇ ਗਰਭ ਧਾਰਿਆ ਤਾਂ ਗੁਰੂ-ਮਾਤਾ ਮਾਤਾ ਗੰਗਾ ਜੀ ਨੇ ਅਸੀਸ ਦਿੰਦਿਆਂ ਬਚਨ ਕਹੇ , ਜੋੜੀ ਜੁੜੇ ਭਾਵ ਪੁੱਤਰ ਦਾ ਜਨਮ ਹੋਵੇ , ਨੇੜੇ ਖੜ੍ਹੇ ਸੀ ਛੇਵੇਂ ਪਾਤਸ਼ਾਹ ਹੱਸ ਕੇ ਕਹਿਣ ਲੱਗੇ ਮਾਤਾ ਜੀ ਜੋੜੀ ਹੀ ਨਹੀਂ ਜੁੜੂ ਬਲਕੇ ਪੰਜ ਪੁੱਤਰ ਹੋਣਗੇ (ਸਮੇ ਨਾਲ ਹੋਏ) ਪਰ ਘਰ ਵਿੱਚ ਇੱਕ ਸੁਚੱਜੀ ਧੀ ਦਾ ਹੋਣਾ ਵੀ ਜ਼ਰੂਰੀ ਆ।
ਬਿਨਾਂ ਧੀ ਤੋਂ ਗ੍ਰਿਹਸਤ ਧਰਮ ਸੋਭਦਾ ਨਹੀਂ ਬਲਕੇ ਧੀ ਤੋਂ ਬਗ਼ੈਰ ਤਾਂ ਗ੍ਰਹਿਸਤ ਧਰਮ ਹੀ ਖ਼ਤਮ ਹੋ ਜਾਵੇ। ਧੀ ਦੇ ਬਿਨਾਂ ਘਰ ਵਿੱਚ ਸੱਭਿਅਤਾ ਅਉਣੀ ਔਖੀ ਆ। ਇਸ ਲਈ ਇੱਕ ਧੀ ਦਾ ਹੋਣਾ ਵੀ ਜ਼ਰੂਰੀ ਆ ਸਮੇ ਨਾਲ ਧੀ ਨੇ ਜਨਮ ਲਿਆ। ਮਾਤਾ ਦਮੋਦਰੀ ਜੀ ਦੀ ਕੁੱਖੋਂ ਗੁਰੂ ਪੁੱਤਰੀ ਬੀਬੀ ਵੀਰੋ ਜੀ ਦਾ ਜਨਮ ਹੋਇਆ ਜੋ ਬੜੇ ਉੱਚੇ ਸੁੱਚੇ ਗੁਰੁਸਿਖੀ ਜੀਵਨ ਦੇ ਮਾਲਕ ਸੀ।
ਬੀਬੀ ਵੀਰੋ ਜੀ ਰਿਸ਼ਤੇ ਵਿੱਚ ਕਲਗੀਧਰ ਪਿਤਾ ਜੀ ਦੀ ਭੂਆ ਲੱਗਦੇ ਸੀ।
ਸੀਲ ਖ਼ਾਨ ਕੰਨਯਾ ਇਕ ਹੋਵੈ ।
ਪ੍ਰਤੀ ਬਿਨ ਜਗ ਗ੍ਰਿਹਸਤ ਵਿਗੋਵੈ ।
(ਗੁਰ ਬਿਲਾਸ ਪਾ:੬)
ਸਰੋਤ ਕਿਤਾਬ “ਨਿਰਭਉ ਨਿਰਵੈਰ”
ਮੇਜਰ ਸਿੰਘ
ਗੁਰੂ ਕਿਰਪਾ ਕਰੇ

Begin typing your search term above and press enter to search. Press ESC to cancel.

Back To Top