ਗੁਰੂ ਨਾਨਕ ਦੇਵ ਜੀ ਤੁਹਾਨੂੰ ਤੰਦਰੁਸਤੀ,
ਦੌਲਤ, ਸ਼ਾਂਤੀ ਅਤੇ ਬੁੱਧੀ ਬਖਸ਼ਣ।
ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਗੁਰੂ ਨਾਨਕ ਦੇਵ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਮੁਬਾਰਕਾਂ।
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ
554 ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ
ਆਪ ਜੀ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ
#ਵਾਹਿਗੁਰੂ ਜੀ
………..੧ਓ ਸਤਿਗੁਰ ਪ੍ਰਸਾਦਿ ।। …………
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ
🌹🙏🏻🌹🙏🏻🌹🙏🏻🌹🙏🏻🌹🙏🏻🌹🙏🏻🌹
ਸਤਿਗੁਰ ਨਾਨਕੁ ਪ੍ਰਗਟਿਆ ਮਿਟੀ
ਧੁੰਦ ਜਗੁ ਚਾਨਣੁ ਹੋਆ ।।
ਜਿਉ ਕਰਿ ਸੂਰਜੁ ਨਿਕਲਿਆ
ਤਾਰੇ ਛਪੇ ਅੰਧੇਰ ਪਲੋਆ।।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ
ਸਭ ਸੰਗਤਾਂ ਨੂੰ ਲੱਖ-ਲੱਖ ਵਧਾਈ ਹੋਵੇ ਜੀ !!
🌹🙏🏻🌹🙏🏻🌹🙏🏻🌹 🙏🏻🌹🙏🏻🌹
सोरठि महला ५ ॥ मिरतक कउ पाइओ तनि सासा बिछुरत आनि मिलाइआ ॥ पसू परेत मुगध भए स्रोते हरि नामा मुखि गाइआ ॥१॥ पूरे गुर की देखु वडाई ॥ ता की कीमति कहणु न जाई ॥ रहाउ ॥ दूख सोग का ढाहिओ डेरा अनद मंगल बिसरामा ॥ मन बांछत फल मिले अचिंता पूरन होए कामा ॥२॥ ईहा सुखु आगै मुख ऊजल मिटि गए आवण जाणे ॥ निरभउ भए हिरदै नामु वसिआ अपुने सतिगुर कै मनि भाणे ॥३॥ ऊठत बैठत हरि गुण गावै दूखु दरदु भ्रमु भागा ॥ कहु नानक ता के पूर करमा जा का गुर चरनी मनु लागा ॥४॥१०॥२१॥
अर्थ: हे भाई! (गुरु आतमिक तौर पर) मरे हुए मनुष्य के शरीर में नाम-जिन्द डाल देता है, (प्रभू से) विछुड़े हुए मनुष्य को लिया कर (प्रभू के साथ) मिला देता है। पशू (-स्वभाव मनुष्य) प्रेत (-स्वभाव मनुष्य) मुर्ख मनुष्य (गुरु की कृपा से परमात्मा का नाम) सुनने वाले बन जाते हैं, परमात्मा का नाम मुख से गाने लग जाते हैं ॥१॥ हे भाई! पूरे गुरु की आतमिक उच्चता बड़ी अश्रचर्ज है, उस का मुल्य नहीं बताया जा सकता ॥ रहाउ ॥ (हे भाई! जो मनुष्य गुरु की शरण आ पड़ता है, गुरु उस को नाम-जिन्द दे के उस के अंदर से) दुखों का ग़मों का डेरा ही ढेर कर देता है उस के अंदर आनंद खुशियों का टिकाना बना देता है। उस मनुष्य को अचानक मन-इच्छत फल प्राप्त हो जाते हैं उस के सारे कार्य पूरे हो जाते हैं ॥२॥ हे भाई! जो मनुष्य अपने गुरु के मन को पसंद आ जाते हैं, उन को इस लोग में सुख प्राप्त होता है, परलोक में भी वह सतिकारे जाते हैं, उन के जन्म मरण के चक्र खत्म हो जाते हैं। उन को कोई डर नहीं रहता (क्योंकि गुरू की कृपा द्वारा) उन के हृदय में परमात्मा का नाम आ वसता है ॥३॥ वह मनुष्य उठता बैठता हर समय परमात्मा की सिफ़त-सालाह के गीत गाता रहता है, उस के अंदरों प्रत्येक दुःख तकलीफ भटकना खत्म हो जाती है। नानक जी कहते हैं- जिस मनुष्य का मन गुरू के चरणों में जुड़ा रहता है, उस के सारे कार्य सफल हो जाते हैं ॥४॥१०॥२१॥
ਅੰਗ : 614
ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥
ਅਰਥ: ਹੇ ਭਾਈ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ ਦੇਂਦਾ ਹੈ। ਪਸ਼ੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ ॥੧॥ ਹੇ ਭਾਈ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ, ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ ॥ ਰਹਾਉ ॥ (ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗ਼ਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ ਅੰਦਰ ਆਨੰਦ ਖ਼ੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ। ਉਸ ਮਨੁੱਖ ਨੂੰ ਅਚਨਚੇਤ ਮਨ-ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ॥੨॥ ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ਼-ਰੂ ਹੋ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ। ਉਹਨਾਂ ਨੂੰ ਕੋਈ ਡਰ ਪੋਹ ਨਹੀਂ ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ॥੩॥ ਉਹ ਮਨੁੱਖ ਉੱਠਦਾ ਬੈਠਦਾ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ ਹਰੇਕ ਦੁੱਖ ਪੀੜ ਭਟਕਣਾ ਖ਼ਤਮ ਹੋ ਜਾਂਦੀ ਹੈ। ਨਾਨਕ ਜੀ ਆਖਦੇ ਹਨ- ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ॥੪॥੧੦॥੨੧॥
सूही महला ५ बैकुंठ नगरु जहा संत वासा ॥ प्रभ चरण कमल रिद माहि निवासा ॥१॥ सुणि मन तन तुझु सुखु दिखलावउ ॥ हरि अनिक बिंजन तुझु भोग भुंचावउ ॥१॥ रहाउ ॥ अम्रित नामु भुंचु मन माही ॥ अचरज साद ता के बरने न जाही ॥२॥ लोभु मूआ त्रिसना बुझि थाकी ॥ पारब्रहम की सरणि जन ताकी ॥३॥ जनम जनम के भै मोह निवारे ॥ नानक दास प्रभ किरपा धारे ॥४॥२१॥२७॥
हे भाई! जिस जगह (परमात्मा के संत जन बसते हैं, वोही जगह (असली) बैकुंठ की नगरी है। (संत जनों की संगत में रह कर) प्रभु के सुंदर चरण हृदय में आ बसते हैं।१। हे भाई! (मेरी बात) सुन, (आ,) मैं (तेरे) मन को तेरे तन को आत्मिक आनंद दिखा दूँ। प्रभु का नाम (मानों) अनकों सवादिष्ट भोजन हैं, (आयो, साध संगत में) मै तुम्हे स्वादिष्ट भोजन कराऊँ।१।रहाउ। हे भाई! (साध संगत मै रह कर) आत्मिक जीवन देने वाला हरी-नाम (भोजन) अपने मन मे खाया कर, इस भोजन के हैरान करने वाले स्वाद हैं, बयां नहीं किये जा सकते।२। हे भाई! जिन संत जनों ने (साध-संगत बैकुंठ मे आ कर) परमात्मा का सहारा देख लिया (उनके अंदर से) लोभ ख़तम हो जाता है, तृष्णा के अगन बुझ कर ख़तम हो जाती है।३। हे नानक! (कह-हे भाई!) प्रभु अपने दासों पर कृपा करता है, और उनके अनेकों जन्मो के डर मोह दूर कर देता है।४।२१।२७।
ਅੰਗ : 742
ਸੂਹੀ ਮਹਲਾ ੫ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
ਅਰਥ: ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ।੧। ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ।੧।ਰਹਾਉ। ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ।੩। ਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ।੪।੨੧।੨੭।

