ਅੰਗ : 698

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਅੈ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਅਰਥ: ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं – गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥

ਅੰਗ : 666

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

जो जनु भाउ भगति कछु जानै ता कउ अचरजु काहो ॥ जिउ जलु जल महि पैसि न निकसै तिउ ढुरि मिलिओ जुलाहो ॥१॥ हरि के लोगा मै तउ मति का भोरा ॥ जउ तनु कासी तजहि कबीरा रमईऐ कहा निहोरा ॥१॥ रहाउ ॥ कहतु कबीरु सुनहु रे लोई भरमि न भूलहु कोई ॥ किआ कासी किआ ऊखरु मगहरु रामु रिदै जउ होई ॥२॥३॥

अर्थ :- जैसे पानी पानी में मिल के (फिर) अलग नहीं हो सकता, उसी प्रकार (कबीर) जुलाह (भी) आपा-भाव मिटा के परमात्मा में मिल गया है। इस में कोई अनोखी बात नहीं है,जो भी मनुख भगवान-प्रेम और भगवान-भक्ति के साथ साँझ बनाता है (उस का भगवान के साथ एक-रूप हो जाना कोई बड़ी बात नहीं है।1। हे संत जनो ! (लोकों के विचार में) मैं मति का कमला ही सही (भावार्थ, लोक मुझे काहे मूर्ख कहें कि मैं काँशी छोड़ के मगहर आ गया हूँ)। (पर,) हे कबीर ! अगर तूं काँशी में (रहता हुआ) शरीर छोडें (और मुक्ति मिल जाए) तो परमात्मा का इस में क्या उपकार समझा जाएगा ?क्योंकि काँशी में तो वैसे ही इन लोकों के विचार अनुसार मरन लगने से मुक्ति मिल जाती है, तो फिर सुमिरन का क्या लाभ ?।1।रहाउ। (पर) कबीर कहता है-हे लोको ! सुनो, कोई मनुख किसी भ्रम में ना पड़ जाए (कि काँशी में मुक्ति मिलती है, और मगहर में नहीं मिलती), अगर परमात्मा (का नाम) हृदय में हो, तो काँशी क्या और कलराठा मगहर क्या (दोनो जगह भगवान में लीन हो सकते है)।2।3।

ਅੰਗ : 692

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥

अर्थ :- जो मनुख सतगुर से मनमुख में, वेह (अंत में) बहुत दुःख सहते हैं, प्रभु को मिल नहीं सकते, बार बार पैदा होते हैं व् मरते हैं, चिंता का रोग उन्हें कभी नहीं छोड़ता, सदा दुखी रहते हैं, हे नानक, कृपा-दृष्टि वाला प्रभु यदि उनको बक्श ले तो सतगुरु के शब्द के द्वारा उन्हें मिल जाते हैं।१। जो मनुख सग्तुरु से मनमुख हैं उनकी कोई जगह टिकाना नहीं; उनका विभ्चरण किसी छोड़ी हुई स्त्री जैसा है, जो घर घर में बदनाम होती है। है नानक! जो गुरु के सन्मुख हो के बक्शे जाते हैं, वह सतगुरु की संगत मैं मिल जाते हैं॥२॥ जो मनुष्य सच्चे हरि को सेवते हैं, वे संसार समुंदर को पार कर लेते हैं; जो मनुष्य हरि का नाम स्मरण करते हैं, उन्हें जम छोड़ जाता है; जिन्होंने हरि का नाम जपा है, उन्हें दरगाह में आदर मिलता है; (पर) हे हरि! जिस पर तेरी मेहर होती है, वही मनुष्य तेरी भक्ति करते हैं। सतिगुरु के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7।

ਅੰਗ : 645

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

ਅੰਗ : 682

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

ਅਨੌਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ
ਸ਼ਹੀਦੀ ਦਿਹਾੜੇ ਨੂੰ ਕੋਟਿਨ ਕੋਟਿ ਪ੍ਰਣਾਮ ਵਾਹਿਗੁਰੂ ਜੀ

Begin typing your search term above and press enter to search. Press ESC to cancel.

Back To Top