ਅੰਗ : 615
ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥
ਅਰਥ: (ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥ (ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥ ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥ ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ, ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥
14 ਦਸੰਬਰ ਵਾਲੇ ਦਿਨ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ ਸਰਬੱਤ ਸੰਗਤ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।
ਸਾਹਿਬਜ਼ਾਦਾ ਫਾਰਸੀ ਦਾ ਸ਼ਬਦ ਹੈ ਜਿਸ ਦਾ ਮਤਲਬ ਹੈ ਬਾਦਸਾਹ ਦਾ ਪੁੱਤਰ ਗੁਰੂ ਗੋਬਿੰਦ ਸਿੰਘ ਜੀ ਬਾਦਸਾਹ ਦੇ ਬਾਦਸ਼ਾਹ ਹਨ ਇਸ ਲਈ ਉਹਨਾਂ ਦੇ ਪੁੱਤਰਾਂ ਨੂੰ ਵੀ ਸਾਹਿਬਜ਼ਾਦੇ ਆਖਿਆ ਜਾਂਦਾ ਹੈ।
ਬਾਬਾ ਫਤਹਿ ਸਿੰਘ ਜੀ ਦਾ ਜਨਮ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤ ਕੌਰ ਜੀ ਦੀ ਪਵਿੱਤਰ ਕੁੱਖੋਂ 14 ਦਸੰਬਰ 29 ਮੰਘਿਰਿ 1699 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਕਈ ਵਿਦਵਾਨ ਬਾਬਾ ਫਤਹਿ ਸਿੰਘ ਜੀ ਦਾ ਜਨਮ 1698 ਦਾ ਮੰਨਦੇ ਹਨ। ਬਾਬਾ ਫਤਿਹ ਸਿੰਘ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋ ਛੋਟੇ ਸਾਹਿਬਜ਼ਾਦੇ ਸਨ
ਅੰਗ : 487
ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
ਅਰਥ: ਰਾਗ ਆਸਾ ਵਿਚ ਭਗਤ ਧੰਨੇ ਜੀ ਕੀ ਬਾਣੀ। ਪਰਮਾਤਮਾ ਇੱਕ ਹੈ ਤੇ ਉਹ ਸੱਚੇ ਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ। ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ।1। ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ।1। ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ;ਤ੍ਰਿਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ। ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ।2। ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋੰ ਮੁਕਤ ਹੋ ਗਿਆ।3। ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ। ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ।4।1।
ਵੇਖ ਚੜਤ ਤੇਰੀ ਕਲਗੀ ਵਾਲਿਆ ਵੇ
ਪਹਾੜੀ ਰਾਜਿਆਂ ਤੋਂ ਨਾਂ ਸਹਾਰ ਹੁੰਦੀ
ਸੀਨੇ ਮੱਚਦੇ ਭੈੜੀ ਨੀਤ ਵਾਲਿਆਂ ਦੇ
ਜਦੋਂ ਕੋਲ ਬਾਜ਼ ਤੇ ਹੱਥ ਤਲਵਾਰ ਹੁੰਦੀ
ਤੇਰੀ ਸ਼ਹਿਨਸ਼ਾਹੀ ਚੜਤ ਵੇਖ ਸਾਰੇ
ਭੈੜੀਆਂ ਚਾਲਾਂ ਰਲ ਮਿਲ ਘੜਦੇ ਨੇਂ
ਨੀਲਾ ਘੋੜਾ ਸ਼ਹਿਨਸ਼ਾਹੀ ਫੱਬਤ ਵੇਖ
ਸੀਨੇ ਵੈਰੀਆਂ ਦੇ ਈਰਖਾ ਚ ਸੜਦੇ ਨੇਂ
ਕਿਸੇ ਚੁਗਲ ਨੇਂ ਚੁਗਲ ਖੋਰ ਬਣਕੇ
ਕੰਨ ਔਰੰਗਜ਼ੇਬ ਦੇ ਦਿੱਲੀ ਜਾ ਭਰੇ ਨੇਂ
ਕੌਣ ਨੀਵਾਂ ਦਿਖਾਊ ਮੇਰੇ ਪਾਤਿਸ਼ਾਹ ਨੂੰ
ਮਾੜੀ ਸੋਚ ਵਾਲੇ ਤਾਂ ਪਹਿਲਾਂ ਈ ਹਰੇ ਨੇਂ
ਝੂਠੀਆਂ ਕਸਮਾਂ ਗਊ ਦੀ ਸੌਂਹ ਖਾ ਕੇ
ਯੁੱਧ ਨਾਂ ਕਰਨ ਨੂੰ ਸਭ ਕਹਿ ਗਏ ਨੇਂ
ਸ਼ਹਿਨਸ਼ਾਹ ਕਿਲੇ ਨੂੰ ਖਾਲੀ ਕਰ ਤੁਰ ਪਏ
ਸਾਰੇ ਵੈਰੀ ਜਾਂਦੇ ਜਥੇ ਨੂੰ ਪਿਛੋਂ ਪੈ ਗਏ ਨੇਂ
ਕੋਈ ਮੁਕਾਬਲਾ ਨਈਂ ਉਹਨਾਂ ਦਾ,
ਲੱਖਾਂ ਤੇ ਹਜ਼ਾਰਾਂ ਵਿੱਚ 😔🙏
ਚਿਣੇ ਗਏ ਸੀ ਕੌਮ ਦੀ ਖਾਤਿਰ
ਸਰਹਿੰਦ ਦੀਆਂ ਦੀਵਾਰਾਂ ਵਿੱਚ 😔🙏
ਧੰਨ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ
ਧੰਨ ਧੰਨ ਮਾਤਾ ਗੁਜਰ ਕੌਰ ਜੀ
ਧੰਨ ਧੰਨ ਬਾਬਾ ਅਜੀਤ ਸਿੰਘ ਜੀ
ਧੰਨ ਧੰਨ ਬਾਬਾ ਜੁਝਾਰ ਸਿੰਘ ਜੀ
ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ
ਧੰਨ ਧੰਨ ਬਾਬਾ ਫਤਿਹ ਸਿੰਘ ਜੀ
ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਜੀ
ਧੰਨ ਧੰਨ ਦੀਵਾਨ ਟੋਡਰ ਮੱਲ ਦੀ
29 ਮੱਘਰ , 14 ਦਸੰਬਰ
ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ
ਜਨਮ ਦਿਹਾੜੇ ਦੀਆਂ ਸਭ ਸੰਗਤਾਂ ਨੂੰ
ਲੱਖ ਲੱਖ ਮੁਬਾਰਕਾਂ ਜੀ।

