ਸ਼ਹੀਦ ਜਰਨੈਲ ਸ਼ੁਬੇਗ ਸਿੰਘ ਦੀ 90 ਸਾਲਾ ਬਿਰਧ ਮਾਂ ਦਰਬਾਰ ਸਾਹਿਬ ਸੇਵਾ ਕਰਨ ਆਈ ,
ਮਲਬੇ ਦੀ ਇਕ ਬੁੱਕ ਤਸਲੇ ਵਿੱਚ ਪਾਓੁਦੀ ਤੁਰ ਪੈਂਦੀ ਕਿਸੇ ਪੱਤਰਕਾਰ ਨੇ ਪਛਾਣ ਲਈ ਕਹਿਣ ਲੱਗਾ ” ਮਾਤਾ ਬੜਾ ਸੋਹਣਾ ਹੁੰਦਾ ਸੀ ਕੱਖ ਨਹੀ ਛੱਡਿਆ ਮਾਤਾ ਨੇ ਕਿਹਾ ਨਹੀ ਹੁਣ ਵੀ ਸੋਹਣਾ ਹੈ ਇਹ ਓਵੇ ਹੀ ਹੈ ਜਦੋਂ ਮੱਸਾ ਰੰਘੜ ਇੱਥੇ ਬੈਠ ਕੇ ਪਾਪ ਕਰਦਾ ਸੀ ਓੁਦੋਂ ਵੀ ਸਾਨੂੰ ਦਰਬਾਰ ਸਾਹਿਬ ਸੋਹਣਾ ਲੱਗਦਾ ਸੀ ਜੁੱਗਾਂ ਤੋਂ ਸੋਹਣਾ ਹੈ ਬੇਅਦਬੀ ਕਰਨ ਵਾਲੇ ਨਹੀ ਰਹੇ , ਇਹ ਥਿਰ ਸਦਾ ਰਹੇਗਾ ….
ਸਰਕਾਰ ਨੇ ਬੂਟਾ ਸਿੰਘ ਅਤੇ ਨਹਿੰਗ ਸਿੰਘ ਮੁਖੀ ਬਾਬਾ ਸੰਤਾ ਸਿੰਘ ਦੀ ਨਿਗਰਾਨੀ ਹੇਠ ਅਕਾਲ ਤਖਤ ਸਾਹਿਬ ਤੇ ਦਰਬਾਰ ਸਾਹਿਬ ਦੀ ਓੁਸਾਰੀ ਤੇ ਮੁਰੰਮਤ ਕਰਵਾਈ , ਦਰਬਾਰ ਸਾਹਿਬ ਦੇ ਬਾਹਰ ਦੁਕਾਨਾਂ ਵਿੱਚੋਂ ਸੰਤ ਜਰਨੈ਼ਲ ਸਿੰਘ ਭਾਈ ਅਮਰੀਕ ਸਿੰਘ ਤੇ ਜਰਨੈਲ ਸ਼ੁਬੇਗ ਸਿੰਘ ਦੀਆਂ ਤਸਵੀਰਾਂ ਹਜ਼ਾਰਾਂ ਦੀ ਗਿਣਤੀ ਵਿੱਚ ਵਿਕ ਰਹੀਆਂ ਸਨ ,
ਇਕ ਪੇਂਡੂ ਯਾਤਰੂ ਨਾਲ ਦੇ ਨੂੰ ਪੁੱਛਣ ਲੱਗਾ
‘ ਇੱਥੇ ਲੋਂਗੋਵਾਲ ਟੋਹੜਾ ਬਾਦਲ ਦੀਆਂ ਤਸਵੀਰਾਂ ਵੀ ਪਈਆਂ ਹਨ ਓੁਨਾਂ ਨੁੰ ਕੋਈ ਕਿਓੇੁ ਨਹੀ ਖਰੀਦਦਾ ? ਓੁੱਤਰ ਮਿਲਿਆ ”ਜਿਹੜੇ ਖੁਦ ਵਿਕ ਜਾਂਦੇ ਹਨ ਓੁਹਨਾਂ ਦੀ ਫੋਟੋ ਨਹੀਂ ਵਿਕਦੀ ”
ਲਿਖੁਤ : ਹਰਪਾਲ ਸਿੰਘ ਪੰਨੂ
ਧੰਨਵਾਦ ਸਹਿਤ ਕਿਤਾਬ ਸਵੇਰ ਤੋਂ ਸ਼ਾਮ ਤੱਕ .
बैराड़ी महला ४ ॥ हरि जनु राम नाम गुन गावै ॥ जे कोई निंद करे हरि जन की अपुना गुनु न गवावै ॥१॥ रहाउ ॥ जो किछु करे सु आपे सुआमी हरि आपे कार कमावै ॥ हरि आपे ही मति देवै सुआमी हरि आपे बोलि बुलावै ॥१॥ हरि आपे पंच ततु बिसथारा विचि धातू पंच आपि पावै ॥ जन नानक सतिगुरु मेले आपे हरि आपे झगरु चुकावै ॥२॥३॥
अर्थ: परमात्मा का भगत हर समय परमात्मा के गुण गाता रहता है। अगर कोई मनुष्य उस भगत की निंदा (भी) करता है तो वह भगत अपना स्वभाव नहीं छोड़ता ॥१॥ रहाउ ॥ (भगत अपनी निंदा सुन के भी अपना स्वभाव नहीं छोड़ता, क्योंकि वह जनता है कि) जो कुछ कर रहा है मालिक प्रभु आप ही (जीवों में बैठ के) कर रहा है, वह आप ही हरेक काम कर रहा है। मालिक प्रभु आप ही (हरेक जीव को) समझ देता है, आप ही (हरेक जीव में बैठा) बोल रहा है, आप ही (हरेक जीव को) बोलने की प्रेरणा कर रहा है ॥१॥ (भगत जनता है कि) परमात्मा ने आप ही (अपने आप से) पांच तत्वों का जगत-बिखेरा हुआ है, आप ही इन पांच तत्वों में पांच विषय भरे हुए हैं। हे नानक जी! परमात्मा आप ही अपने सेवक को मिलाता है, और, आप ही (उस के अंदर से हरेक प्रकार की) खिचोतान ख़त्म करता है ॥२॥३॥
ਅੰਗ : 719
ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥
सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥
अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥
सलोकु मः ३ ॥ जनम जनम की इसु मन कउ मलु लागी काला होआ सिआहु ॥ खंनली धोती उजली न होवई जे सउ धोवणि पाहु ॥ गुर परसादी जीवतु मरै उलटी होवै मति बदलाहु ॥ नानक मैलु न लगई ना फिरि जोनी पाहु ॥१॥ मः ३ ॥ चहु जुगी कलि काली कांढी इक उतम पदवी इसु जुग माहि ॥ गुरमुखि हरि कीरति फलु पाईऐ जिन कउ हरि लिखि पाहि ॥ नानक गुर परसादी अनदिनु भगति हरि उचरहि हरि भगती माहि समाहि ॥२॥
कई जन्मों की इस मन को मैल लगी हुई है जिस कारन यह बहुत कला हो गया है (सफेद-उजला नहीं हो सकता), जैसे तेली का कपड़े का चिथड़ा धोने से साफ़ नहीं होता, चाहे सौ बार धोने का यतन करो। अगर गुरु की कृपा से मन जीवित ही मर जाए और मति बदल कर (माया से उलट हो जाए, तो हे नानक! चरों युगों में कलयुग को ही काला कहते है, पर इस युग में भी एक उतम पदवी मिल सकती है। (वह पदवी यह है कि) जिन के हृदये में हरी (भक्ति-रूप लेख पहली कि हुई कमाई अनुसार) लिख देता है वह गुरमुख हरी कि सिफत (रूप) फल (इसी युग में) प्राप्त करते है, और हे नानक! वह मनुख गुरु कि कृपा से हर रोज हरी कि भक्ति करते हैं और भक्ति में ही लीन हो जाते हैं॥२॥
ਅੰਗ : 643
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
ਅਰਥ: (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥
ਅੰਗ : 651
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮੱਤ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਹੇ ਨਾਨਕ! ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥
21. ਬਸੰਤ ਕੀ ਵਾਰ ਮਹਲ ੫
‘ਬਸੰਤ’ ਬੜਾ ਪੁਰਾਤਨ ਤੇ ਪ੍ਰਸਿੱਧ ਰਾਗ ਹੈ। ਇਸ ਰਾਗ ਦਾ ਬਸੰਤ ਰੁੱਤ ਨਾਲ ਬੜਾ ਗਹਿਰਾ ਸੰਬੰਧ ਹੈ। ਇਸ ਨੂੰ ਮੌਸਮੀ ਜਾਂ ਰਿਤੂ ਕਾਲੀਨ ਰਾਗ ਮੰਨਿਆ ਜਾਂਦਾ ਹੈ। ਬਸੰਤ ਰਾਗ ਦੀ ਰਚਨਾ ਪੂਰਬੀ ਮੇਲ ਤੋਂ ਹੋਈ ਮੰਨੀ ਜਾਂਦੀ ਹੈ। ਇਸ ਵਿਚ ਰਿਸ਼ਭ, ਧੈਵਤ ਕੋਮਲ, ਮਧਿਅਮ ਦੋਵੇਂ ਅਤੇ ਹੋਰ ਸਭ ਸੁਰ ਸ਼ੁੱਧ ਪ੍ਰਯੋਗ ਹੁੰਦੇ ਹਨ। ਇਸ ਅਰੋਹ ਵਿਚ ਰਿਸ਼ਭ ਅਤੇ ਪੰਚਮ ਸੁਰ ਨਹੀਂ ਲੱਗਦੇ। ਬਸੰਤ ਰੁੱਤ ਵਿਚ ਹਰ ਸਮੇਂ ਅਤੇ ਬਾਕੀ ਰੁੱਤਾਂ ਵਿਚ ਇਸ ਦਾ ਸਮਾਂ ਅੱਧੀ ਰਾਤ ਤੋਂ ਬਾਅਦ ਦਾ ਮੰਨਿਆ ਜਾਂਦਾ ਹੈ। ਸੰਗੀਤਕਾਰਾਂ ਨੇ ਇਸ ਨੂੰ ਗੰਭੀਰ ਪ੍ਰਕਿਰਤੀ ਦਾ ਰਾਗ ਮੰਨਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਇਸ ਵਾਰ ਦੀਆਂ 3 ਪਉੜੀਆਂ ਹਨ। ਹਰ ਇਕ ਪਉੜੀ ਦੀਆਂ ਪੰਜ-ਪੰਜ ਤੁਕਾਂ ਹਨ। ਇਸ ਵਾਰ ਵਿਚ ਕੇਵਲ ਪਉੜੀਆਂ ਹੀ ਹਨ, ਸਲੋਕ ਨਹੀਂ ਹਨ। ਇਸ ਵਾਰ ਵਿਚ ਗੁਰੂ ਜੀ ਨੇ ਉਪਦੇਸ਼ ਦਿੱਤਾ ਹੈ ਕਿ ਵਾਸ਼ਨਾਵਾਂ ਤਿਆਗ ਕੇ ਨਾਮ-ਸਿਮਰਨ ਵਿਚ ਲੀਨ ਹੋਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਜੀਵ ਦਾ ਪਰਮਾਤਮਾ ਨਾਲ ਏਕਾਕਾਰ ਹੋ ਜਾਂਦਾ ਹੈ।
22. ਰਾਮਕਲੀ ਕੀ ਵਾਰ ਭਾਈ ਸਤਾ ਅਤੇ ਭਾਈ ਬਲਵੰਡ
ਰਾਮਕਲੀ ਦੀ ਵਾਰ ‘ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ’ ਦੇ ਨਾਂ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ 966 ’ਤੇ ਦਰਜ ਹੈ। ਭਾਈ ਬਲਵੰਡ ਜੀ ਅਤੇ ਭਾਈ ਸੱਤਾ ਜੀ ਗੁਰੂ ਦਰਬਾਰ ਦੇ ਰਬਾਬੀ ਸਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਜ਼ੂਰ ਕੀਰਤਨ ਕਰਿਆ ਕਰਦੇ ਸਨ। ਇਸ ਵਾਰ ਵਿਚ ਉਨ੍ਹਾਂ ਵੱਲੋਂ ਗੁਰੂ-ਘਰ ਦੀ ਸਿਫ਼ਤ- ਸਲਾਹ ਕੀਤੀ ਗਈ ਹੈ। ਇਸ ਸਾਰੀ ਵਾਰ ਵਿਚ ਇੱਕੋ ਵਿਚਾਰ ਘੁੰਮ ਰਿਹਾ ਹੈ ਕਿ “ਗੁਰੂ ਦੀ ਆਪਣੇ ਚੇਲੇ ਅੱਗੇ ਰਹਿਰਾਸ”, ਸਾਰੀ ਵਾਰ ਦਾ ਇਹੋ ਕੇਂਦਰੀ-ਭਾਵ ਹੈ। ਇਸ ਵਾਰ ਦੀਆਂ ਕੁੱਲ ਅੱਠ ਪਉੜੀਆਂ ਹਨ। ਪਹਿਲੀਆਂ ਤਿੰਨ ਪਉੜੀਆਂ ਭਾਈ ਬਲਵੰਡ ਜੀ ਦੀਆਂ ਉਚਾਰਨ ਕੀਤੀਆਂ ਹੋਈਆਂ ਹਨ ਅਤੇ ਅਖ਼ੀਰਲੀਆਂ ਪੰਜ ਪਉੜੀਆਂ ਭਾਈ ਸੱਤਾ ਜੀ ਦੀਆਂ ਹਨ। ਵਾਰ ਦੀ ਪਹਿਲੀ ਪਉੜੀ ਵਿਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਦਾ ਇਕ ਨਵੀਂ ਕਿਸਮ ਦਾ ਰਾਜ ਚਲਾਇਆ ਹੈ। ਉਨ੍ਹਾਂ ਨੇ ਆਪਣੇ ਗੁਰਸਿੱਖ ਭਾਈ ਲਹਿਣਾ ਜੀ ਨੂੰ ਆਪਣੇ ਵਾਂਗ ਬਣਾ ਕੇ ਉਸ ਅੱਗੇ ਮੱਥਾ ਟੇਕਿਆ:
ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ॥…
ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ॥ (ਪੰਨਾ 966)
ਦੂਜੀ ਤੇ ਤੀਜੀ ਪਉੜੀ ਵਿਚ ਵੀ ਭਾਈ ਬਲਵੰਡ ਜੀ ਇਸੇ ਗੱਲ ਨੂੰ ਹੈਰਾਨ ਹੋ ਕੇ ਕਹਿੰਦੇ ਹਨ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰੀਰ ਵਟਾ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਰੂਪ ਵਿਚ ਗੁਰਗੱਦੀ ’ਤੇ ਬੈਠੇ ਹੋਏ ਹਨ:
ਨਾਨਕੁ ਕਾਇਆ ਪਲਟੁ ਕਰਿ ਮਲਿ ਤਖਤੁ ਬੈਠਾ ਸੈ ਡਾਲੀ॥ (ਪੰਨਾ 967)
ਭਾਈ ਬਲਵੰਡ ਜੀ ਫ਼ਰਮਾ ਰਹੇ ਹਨ ਕਿ ਭਾਈ ਲਹਿਣਾ ਜੀ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਵਾਲੀ ਜੋਤਿ ਹੈ, ਜੀਵਨ ਦਾ ਢੰਗ ਵੀ ਉਹੀ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿਰਫ਼ ਸਰੀਰ ਹੀ ਵਟਾਇਆ ਹੈ:
ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ॥ (ਪੰਨਾ 966)
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਵੇਂ ਧਰਮ-ਰਸਤੇ ਨੂੰ ਵਿਚਾਰ ਕੇ ਭਾਈ ਸੱਤਾ ਜੀ ਭੀ ਬਹੁਤ ਹੈਰਾਨ ਹੁੰਦੇ ਹਨ। ਵਾਰ ਦੀ ਚੌਥੀ ਪਉੜੀ ਵਿਚ ਉਹ ਫ਼ਰਮਾਉਂਦੇ ਹਨ ਕਿ ਜਗਤ ਦੇ ਨਾਥ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤਾਂ ਹੋਰ ਪਾਸੇ ਵੱਲ ਹੀ ਗੰਗਾ ਚਲਾ ਦਿੱਤੀ ਹੈ:
ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ॥ (ਪੰਨਾ 967)
ਵਾਰ ਦੀ ਛੇਵੀਂ ਪਉੜੀ ਵਿਚ ਭਾਈ ਸੱਤਾ ਜੀ ਸ੍ਰੀ ਗੁਰੂ ਅਮਰਦਾਸ ਜੀ ਬਾਬਤ ਅਚੰਭੇ ਵਾਲੀ ਮਰਯਾਦਾ ਦਾ ਜ਼ਿਕਰ ਕਰਦੇ ਫ਼ਰਮਾਉਂਦੇ ਹਨ:
ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ॥ (ਪੰਨਾ 968)
ਭਾਈ ਸੱਤਾ ਜੀ ਫ਼ਰਮਾਉਂਦੇ ਹਨ ਕਿ ਪੋਤੇ ਭਾਵ ਸ੍ਰੀ ਗੁਰੂ ਅਮਰਦਾਸ ਜੀ ਦੇ ਮੱਥੇ’ਤੇ ਭੀ ਉਹੀ ਨੂਰ ਹੈ, ਉਹੀ ਤਖ਼ਤ ਹੈ ਅਤੇ ਉਹੀ ਦਰਬਾਰ ਹੈ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਸੀ। ਸਤਵੀਂ ਪਉੜੀ ਵਿਚ ਭਾਈ ਸੱਤਾ ਜੀ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਨੂੰ ਮੁੱਖ ਰੱਖ ਕੇ ਆਪਣੇ ਵਿਚਾਰ ਇਉਂ ਪ੍ਰਗਟ ਕਰਦੇ ਹਨ:
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ॥ (ਪੰਨਾ 968)
ਅਖ਼ੀਰਲੀ ਪਉੜੀ ਵਿਚ ਭਾਈ ਸੱਤਾ ਜੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸੰਬੰਧ ਵਿਚ ਫ਼ਰਮਾਉਂਦੇ ਹਨ:
ਤਖਤਿ ਬੈਠਾ ਅਰਜਨ ਗੁਰੂ ਸਤਿਗੁਰ ਕਾ ਖਿਵੈ ਚੰਦੋਆ॥
ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ॥ (ਪੰਨਾ 968)
ਅੰਤ ਵਿਚ ਗੁਰੂ ਸਾਹਿਬਾਨ ਦੀ ਮਹਿਮਾ ਬਿਆਨ ਕਰਦਿਆਂ ਹੋਇਆਂ ਵਾਰ ਨੂੰ ਹੇਠ ਲਿਖੇ ਸ਼ਬਦਾਂ ਨਾਲ ਸਮਾਪਤ ਕੀਤਾ ਗਿਆ ਹੈ:
ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ॥ (ਪੰਨਾ 968)
ਭਾਵ ਚਾਰੇ ਗੁਰੂ ਸਾਹਿਬਾਨ ਆਪੋ ਆਪਣੇ ਸਮੇਂ ਰੋਸ਼ਨ ਹੋਏ ਅਤੇ ਵਾਹਿਗੁਰੂ ਆਪ ਹੀ ਉਨ੍ਹਾਂ ਵਿਚ ਪ੍ਰਗਟ ਹੋਇਆ ਹੈ। ਇਨ੍ਹਾਂ ਉਪਰੋਕਤ ਵਾਰਾਂ ਨੂੰ ਨਿਰਧਾਰਤ ਰਾਗਾਂ ’ਤੇ ਆਧਾਰਿਤ ਗਾਉਣ ਦੇ ਨਾਲ-ਨਾਲ ਇਨ੍ਹਾਂ ਵਿਚੋਂ 9 ਵਾਰਾਂ ਨੂੰ ਵਿਸ਼ੇਸ਼ ਪ੍ਰਕਾਰ ਦੀਆਂ ਧੁਨੀਆਂ ਅਨੁਸਾਰ ਗਾਉਣ ਦੀ ਹਦਾਇਤ ਕੀਤੀ ਗਈ ਹੈ।
ਲੇਖਕ ਭਾਈ ਸਿਮਰਜੀਤ ਸਿੰਘ
सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥
अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥
ਅੰਗ : 652
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

