टोडी महला ५ ॥ हरि बिसरत सदा खुआरी ॥ ता कउ धोखा कहा बिआपै जा कउ ओट तुहारी ॥ रहाउ ॥ बिनु सिमरन जो जीवनु बलना सरप जैसे अरजारी ॥ नव खंडन को राजु कमावै अंति चलैगो हारी ॥१॥ गुण निधान गुण तिन ही गाए जा कउ किरपा धारी ॥ सो सुखीआ धंनु उसु जनमा नानक तिसु बलिहारी ॥२॥२॥
अर्थ: हे भाई! परमात्मा (के नाम) को भुलाने से सदा (माया के हाथों मनुष्य की) बे-पत्ती ही होती है। हे प्रभू! जिस मनुष्य को तेरा सहारा हो, उस को (माया के किसी भी विकार से) धोखा नहीं हो सकता ॥ रहाउ ॥ हे भाई! परमात्मा का नाम सिमरन करने के बिना जितनी भी जिन्दगी गुजारनी है (वह वैसे ही होती है) जैसे सर्प (अपनी) उम्र गुजा़रता है (उम्र चाहे लम्बी होती है, परन्तु वह सदा अपने अंदर ज्हर पैदा करता रहता है)। (सिमरन से वंचित हुआ मनुष्य अगर) सारी धरती का राज भी करता रहे, तो भी आखिर मनुष्य जीवन की बाजी हार कर ही जाता है ॥१॥ (हे भाई!) गुणों के खजानें हरी के गुण उस मनुष्य ने ही गाए हैं जिस पर हरी ने मेहर की है। वह मनुष्य सदा सुखी जीवन बतीत करता है, उस की जिन्दगी मुबारिक होती है। हे नानक जी! (कहो-) ऐसे मनुष्य से सदके होना चाहिए ॥२॥२॥
ਅੰਗ : 711
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥
19. ਰਾਮਕਲੀ ਕੀ ਵਾਰ ਮਹਲਾ ੫
‘ਰਾਮਕਲੀ ਕੀ ਵਾਰ’ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਚਾਰਨ ਕੀਤੀ ਹੋਈ ਹੈ। ਇਸ ਵਾਰ ਦੀਆਂ ਅੱਠ-ਅੱਠ ਤੁਕਾਂ ਦੀਆਂ 22 ਪਉੜੀਆਂ ਹਨ। ਹਰ ਇਕ ਪਉੜੀ ਨਾਲ ਦੋ-ਦੋ ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਨ। ਇਸ ਤਰ੍ਹਾਂ ਸਲੋਕਾਂ ਦੀ ਕੁਲ ਗਿਣਤੀ 44 ਹੈ। ਸਲੋਕਾਂ ਦੀਆਂ ਤੁਕਾਂ ਵਿਚ ਸਮਾਨਤਾ ਨਹੀਂ ਹੈ। ਪਹਿਲੀਆਂ ਤਿੰਨ ਪਉੜੀਆਂ ਨਾਲ ਦਰਜ ਸਲੋਕਾਂ ਦੀਆਂ ਚਾਰ-ਚਾਰ ਤੁਕਾਂ ਹਨ। ਬਾਕੀ ਪਉੜੀਆਂ ਨਾਲ ਦਰਜ ਸਲੋਕਾਂ ਦੀ ਗਿਣਤੀ 2 ਤੋਂ 16 ਤੁਕਾਂ ਤਕ ਹੈ। ਇਨ੍ਹਾਂ ਵਿੱਚੋਂ 19ਵੀਂ ਪਉੜੀ ਨਾਲ ਦਰਜ ਦੂਜਾ ਸਲੋਕ ਅਤੇ 20ਵੀਂ ਪਉੜੀ ਨਾਲ ਦਰਜ ਸਲੋਕ ਦੋਵੇਂ ਭਗਤ ਕਬੀਰ ਜੀ ਪ੍ਰਤੀ ਅਤੇ 21ਵੀਂ ਪਉੜੀ ਨਾਲ ਦਰਜ ਸਲੋਕ ਭਗਤ ਫਰੀਦ ਜੀ ਪ੍ਰਤੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਉਚਾਰਨ ਕੀਤੇ ਹੋਏ ਹਨ। ਇਸ ਵਾਰ ਦੀ ਭਾਸ਼ਾ ਪੂਰਬੀ ਪੰਜਾਬੀ ਹੈ ਅਤੇ ਸਾਧ-ਭਾਖਾ ਦਾ ਪ੍ਰਭਾਵ ਵੀ ਹੈ। ਕਿਤੇ- ਕਿਤੇ ਲਹਿੰਦੀ ਸ਼ਬਦਾਵਲੀ ਦਾ ਪ੍ਰਭਾਵ ਵੀ ਮਿਲਦਾ ਹੈ।
ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਸ ਵਾਰ ਵਿਚ ਗੁਰਮਤਿ ਦੇ ਅਨੇਕਾਂ ਪੱਖਾਂ ਉੱਪਰ ਚਾਨਣਾ ਪਾਇਆ ਹੈ। ਇਸ ਵਿਚ ਵਿਸ਼ੇਸ਼ ਤੌਰ ’ਤੇ ‘ਚਿਤ’ ਦੀ ਸਥਿਰਤਾ ਉੱਤੇ ਬਹੁਤ ਬਲ ਦਿੱਤਾ ਗਿਆ ਹੈ।
20. ਮਾਰੂ ਵਾਰ ਮਹਲਾ ੫
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਲਿਖੀ ‘ਮਾਰੂ ਵਾਰ’ ਵਿਚ ਅੱਠ-ਅੱਠ ਤੁਕਾਂ ਦੀਆਂ ਕੁੱਲ 23 ਪਉੜੀਆਂ ਹਨ। ਹਰ ਇਕ ਪਉੜੀ ਨਾਲ ਤਿੰਨ-ਤਿੰਨ ਸਲੋਕ ਦਰਜ ਹਨ। ਇਹ ਸਾਰੇ ਸਲੋਕ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਰਚਨਾ ਹਨ ਅਤੇ ਇਨ੍ਹਾਂ ਵਿਚ ਦੋ-ਦੋ ਤੁਕਾਂ ਹਨ। ਸਿਰਫ਼ 21ਵੀਂ ਅਤੇ 22ਵੀਂ ਪਉੜੀ ਨਾਲ ਦਰਜ ਤੀਜਾ ਸਲੋਕ ਤਿੰਨ-ਤਿੰਨ ਤੁਕਾਂ ਦਾ ਹੈ। ਸਲੋਕਾਂ ਦੀ ਭਾਸ਼ਾ ਲਹਿੰਦੀ ਪ੍ਰਧਾਨ ਹੈ। ਸਲੋਕਾਂ ਦੇ ਸ਼ੁਰੂ ਵਿਚ ‘ਡਖਣੇ’ ਪਦ ਵੀ ਲਿਖਿਆ ਹੈ। ਪਉੜੀਆਂ ਦੀ ਭਾਸ਼ਾ ਸਾਧ-ਭਾਖਾ ਪ੍ਰਭਾਵਿਤ ਪੂਰਬੀ ਪੰਜਾਬੀ ਹੈ। ਗੁਰੂ ਜੀ ਨੇ ਇਸ ਵਾਰ ਵਿਚ ਗੁਰਮਤਿ ਦੇ ਕਈ ਨੁਕਤਿਆਂ ਦੀ ਵਿਆਖਿਆ ਕੀਤੀ ਹੈ।
( ਚਲਦਾ )
ਗ਼ਾਲਿਬ ਕਹਿੰਦਾ ਲਹੂ ਉਹ ਨਹੀਂ ਹੁੰਦਾ, ਜਿਹੜਾ ਰਗਾਂ ਚ ਦੌੜਦਾ। ਲਹੂ ਤੇ ਉਹ ਆ ਜਿਹੜਾ ਅੱਖਾਂ ਚੋਂ ਟਪਕੇ।
ਰਗ਼ੋਂ ਮੇਂ ਦੌੜਨੇ-ਫਿਰਨੇ ਕੇ ਹਮ ਨਹੀਂ ਕਾਯਲ
ਜਬ ਆਂਖ ਹੀ ਸੇ ਨ ਟਪਕਾ ਤੋ ਫਿਰ ਲਹੂ ਕਯਾ ਹੈ….
ਘੱਲੂਘਾਰੇ ਜੂਨ 84 ਚ ਜਦੋਂ ਭਾਰਤੀ ਫ਼ੌਜ ਦੀ ਕੋਈ ਵਾਹ ਪੇਸ਼ ਨ ਚੱਲੀ ਤਾਂ ਟੈੰਕ ਦਰਬਾਰ ਸਾਹਿਬ ਵੱਲ ਨੂੰ ਮੋੜੇ। ਇਕ ਟੈਂਕ ਅੱਗ ਵਰਾਉਂਦਾ ਲੰਗਰ ਹਾਲ ਵੱਲੋਂ ਪਰਿਕਰਮਾ ਵੱਲ ਨੂੰ ਵਧਿਆ ਤਾਂ ਸਿੰਘਾਂ ਨੇ ਉਹਦੇ ਤੇ ਕਾਫੀ ਗੋਲੀ ਚਲਾਈ, ਪਰ ਕਿੱਥੇ ਟੈਂਕ ਕਿੱਥੇ ਗੋਲੀਆਂ …. ਏਨੇ ਨੂੰ ਇੱਕ ਗੁਰੂ ਕਾ ਖ਼ਾਲਸਾ ਅਕਾਲੀ ਫੌਜ ਨਿਹੰਗ ਸਿੰਘ ਜੋ ਸੰਗਤ ਵਿਚੋ ਹੀ ਸੀ। ਕਿਸੇ ਨੂੰ ਪਤਾ ਨਹੀਂ ਕੌਣ ਆ … ਉਹ ਆਪਣਾ ਬਰਛਾ ਲੈ ਕੇ ਜੈਕਾਰੇ ਗੂਜਾਉਂਦਾ ਗੁਰੂ ਦਰ ਵੱਲ ਵੱਧ ਦੇ ਟੈਂਕ ਵੱਲ ਨੂੰ ਰੋਕਣ ਚੜਿਆ ਕੇ ਬਰਛੇ ਨਾਲ ਹੀ ਟੈਂਕ ਤੇ ਹਮਲਾ ਕਰਕੇ ਚਾਲਕ ਨੂੰ ਮਾਰ ਦਿਆਂ। ਪਰ ਥੋੜ੍ਹਾ ਅੱਗੇ ਵਧਣ ਤੇ ਟੈੰਕ ਚੋ ਵੱਜੇ ਬਸਟ ਨਾਲ ਸਿੰਘ ਜੀ ਡਿੱਗ ਪਏ ਤੇ ਨਿਹੰਗ ਸਿੰਘ ਓਸ ਪਲ ਸ਼ਹੀਦੀ ਪਾ ਗਿਆ।
ਸਿੰਘ ਦੀ ਬਹਾਦਰੀ ਦੇਖ ਮੋਰਚਿਆਂ ਚੋ ਸਿੰਘਾਂ ਨੇ ਜੈਕਾਰੇ ਗਜਾਏ ਤੇ ਫਿਰ ਗੋਲੀ ਵਰ੍ਹਾਉਣੀ ਸ਼ੁਰੂ ਕਰ ਦਿੱਤੀ।
ਅਕਲਾਂ ਵਾਲੇ ਕਹਿਣਗੇ ਏ ਮੂਰਖਤਾਈ ਹੈ ਪਰ ਅਸਲ ਚ ਏ ਸਿੱਖ ਦਾ ਗੁਰੂ ਨਾਲ ਇਸ਼ਕ ਆ ਜੋ ਮੌਤ ਨਾਲ ਟਕਰਾ ਅਮਰ ਹੋ ਜਾਂਦਾ ਏ। ਉਹਨਾਂ ਦੇ ਵਾਰਸ ਆ ਜੋ ਭੁਖੇ ਪਿਆਸੇ 40 ਹੀ ਦਸ ਲੱਖ ਦੇ ਸਾਹਮਣੇ ਖੜ ਗਏ ਗੀ।
ਸਰੋਤ ਘੱਲੂਘਾਰਾ ਜੂਨ ੧੯੮੪
ਐਸੇ ਯੋਧਿਆਂ ਦੇ ਚਰਨਾਂ ਚ ਵਾਰ ਵਾਰ ਪ੍ਰਣਾਮ
ਮੇਜਰ ਸਿੰਘ
ਗੁਰੂ ਕਿਰਪਾ ਕਰੇ
सलोकु मः ३ ॥ सतिगुरि मिलिऐ भुख गई भेखी भुख न जाइ ॥ दुखि लगै घरि घरि फिरै अगै दूणी मिलै सजाइ ॥ अंदरि सहजु न आइओ सहजे ही लै खाइ ॥ मनहठि जिस ते मंगणा लैणा दुखु मनाइ ॥ इसु भेखै थावहु गिरहो भला जिथहु को वरसाइ ॥ सबदि रते तिना सोझी पई दूजै भरमि भुलाइ ॥ पइऐ किरति कमावणा कहणा कछू न जाइ ॥ नानक जो तिसु भावहि से भले जिन की पति पावहि थाइ ॥१॥
गुरु को मिलने से ही (मनुख के मन की ) भुख दूर हो सकती है, भेष बनाने से तृष्णा नहीं जाती; ( भेखी साधू तृष्णा के ) दुःख में कलापता है, घर घर भटकता फिरता है, और परलोक में इससे भी ज्यादा सजा भुगतता है। भेखी साधू के मन में शांति नहीं आती, जिस शांति की बरकत से उसे किसी से जो कुछ मिले, ले कर खा ले ( भाव,तृप्त हो जाए); पर मन के हठ के आसरे (भिखिया ) मांगने से ( दोनों तरफ से) कलेश पैदा कर के ही भिखिया मिलती है। इस भेष से घरस्थी अच्छा है, क्योकि यहाँ से मनुख अपनी आस पूरी कर सकता है। जो मनुख गुरु के शब्द में रंगे जाते है, उन को ऊँची सोझी प्राप्त होती है; पर, जो माया में फँसे रहते है, वह भटकते है। पिछले किये कर्मों (के संस्कारों अनुसार) ही कार-कमाने पड़ते हैं। इस बारे में कुछ और क्या कहा जा सकता है? हे नानक! जो जीव उस प्रभु को प्यारे लगते है, वो ही अच्छे हैं, क्योंकि, हे प्रभु! तुम ही उनकी लाज, (इज्ज़त) रखते हो॥१॥
ਅੰਗ : 587
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ। ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥

