धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥

अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥

ਅੰਗ : 671

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

9 ਗਉੜੀ ਕੀ ਵਾਰ ਮਹਲਾ ੪
ਭਾਰਤੀ ਸੰਗੀਤ ਗ੍ਰੰਥਾਂ ਵਿਚ ‘ਗਉੜੀ’ ਨੂੰ ਗਉਰੀ, ਗੌਰੀ, ਗਵਰੀ, ਗੌੜੀ ਆਦਿ ਨਾਮਾਂ ਨਾਲ ਲਿਖਿਆ ਗਿਆ ਹੈ। ਪ੍ਰਾਚੀਨ ਰਾਗ ਹੋਣ ਕਰਕੇ ਇਸ ਰਾਗ ਦੇ ਕਈ ਪ੍ਰਕਾਰ ਹਨ ਜਿਵੇਂ ਗਉੜੀ ਪੂਰਬੀ, ਗਉੜੀ ਪੂਰਬੀ ਦੀਪਕੀ, ਗਉੜੀ ਦੀਪਕੀ, ਗਉੜੀ ਮਾਲਾ, ਗਉੜੀ ਗੁਆਰੇਰੀ ਆਦਿ। ਗਉੜੀ ਉੱਤਰੀ ਭਾਰਤੀ ਸੰਗੀਤ ਪੱਧਤੀ ਅਤੇ ਦੱਖਣੀ ਭਾਰਤੀ ਸੰਗੀਤ ਪੱਧਤੀ ਵਿਚ ਬਹੁਤ ਘੱਟ ਗਾਇਆ/ ਵਜਾਇਆ ਜਾਂਦਾ ਹੈ। ਗੁਰੂ ਸਾਹਿਬਾਨ ਨੇ ਇਸ ਰਾਗ ਦੀ ਭਰਪੂਰ ਵਰਤੋਂ ਕੀਤੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਇਸ ਰਾਗ ਦੇ ਬਹੁ-ਰੂਪ ਅੰਕਿਤ ਹਨ। ਨਿਸਚੇ ਹੀ ਪ੍ਰਾਚੀਨ ਸਮੇਂ ਵਿਚ ਇਹ ਰਾਗ ਕਾਫੀ ਪਰਵਾਰ ਵਿਚ ਰਿਹਾ ਹੋਵੇਗਾ, ਅਜਿਹਾ ਇਸ ਦੇ ਵਿਕਾਸ ਤੋਂ ਹੀ ਅੰਦਾਜ਼ਾ ਲੱਗ ਜਾਂਦਾ ਹੈ।
ਇਸ ਵਾਰ ਦੀਆਂ 33 ਪਉੜੀਆਂ ਹਨ ਜਿਨ੍ਹਾਂ ਵਿੱਚੋਂ 28 ਪਉੜੀਆਂ ਸ੍ਰੀ ਗੁਰੂ ਰਾਮਦਾਸ ਜੀ ਦੀਆਂ, 5 ਪਉੜੀਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਹਨ। ਆਮ ਤੌਰ ’ਤੇ ਪਉੜੀਆਂ ਦੀਆਂ ਤੁਕਾਂ ਦੀ ਗਿਣਤੀ ਪੰਜ-ਪੰਜ ਹੈ। ਗਿਆਰ੍ਹਵੀਂ ਪਉੜੀ ਵਿਚ ਤੁਕਾਂ ਦੀ ਗਿਣਤੀ 6 ਹੈ ਅਤੇ 12ਵੀਂ ਅਤੇ 31ਵੀਂ ਪਉੜੀ ਵਿਚ ਤੁਕਾਂ ਦੀ ਗਿਣਤੀ 10-10 ਹੈ। ਇਨ੍ਹਾਂ ਪਉੜੀਆਂ ਦੇ ਨਾਲ 2-2 ਸਲੋਕ ਵੀ ਹਨ। 15ਵੀਂ ਅਤੇ 20ਵੀਂ ਪਉੜੀ ਨਾਲ 3-3 ਸਲੋਕ ਦਰਜ ਹਨ। ਇਸ ਤਰ੍ਹਾਂ ਸਲੋਕਾਂ ਦੀ ਕੁੱਲ ਗਿਣਤੀ 68 ਹੈ। ਇਨ੍ਹਾਂ ਵਿੱਚੋਂ 7 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ, 53 ਸਲੋਕ ਸ੍ਰੀ ਗੁਰੂ ਰਾਮਦਾਸ ਜੀ ਦੇ ਅਤੇ 8 ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਹਨ। ਸਲੋਕਾਂ ਦੀਆਂ ਤੁਕਾਂ ਦੀ ਗਿਣਤੀ 2 ਤੋਂ 14 ਤਕ ਹੈ।
ਪਉੜੀਆਂ ਅਤੇ ਸਲੋਕਾਂ ਵਿਚ ਭਾਵ ਦੀ ਏਕਤਾ ਹੈ। ਇਸ ਵਿਚ ਗੁਰਮਤਿ ਦੇ ਅਨੇਕਾਂ ਪੱਖਾਂ ’ਤੇ ਚਾਨਣਾ ਪਾਇਆ ਗਿਆ ਹੈ:
ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ॥
ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ॥
ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ॥ (ਪੰਨਾ 305)
10. ਬਿਹਾਗੜੇ ਕੀ ਵਾਰ ਮਹਲਾ ੪
‘ਬਿਹਾਗੜਾ ਰਾਗ’ ਉੱਤਰੀ ਭਾਰਤੀ ਸੰਗੀਤ ਦਾ ਮਧੁਰ ਰਾਗ ਹੈ। ਇਸ ਰਾਗ ਨੂੰ ‘ਬਿਹਾਗ’ ਦਾ ਉੱਪ ਅੰਗ ਮੰਨਿਆ ਜਾਂਦਾ ਹੈ ਜਿਸ ਦੀ ਰਚਨਾ ਬਿਹਾਗ ਅਤੇ ਖਮਾਜ ਦੇ ਮਿਸ਼ਰਣ ਤੋਂ ਹੋਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੀ ਉਚਾਰਨ ਕੀਤੀ ਇਸ ਵਾਰ ਵਿਚ ਕੁੱਲ 21 ਪਉੜੀਆਂ ਹਨ ਅਤੇ ਹਰ ਇਕ ਪਉੜੀ ਪੰਜ-ਤੁਕੀ ਹੈ। ਪਰ ਤੁਕਾਂ ਦਾ ਆਕਾਰ ਇਕਸਾਰ ਨਹੀਂ ਹੈ। ਹਰ ਇਕ ਪਉੜੀ ਨਾਲ 2-2 ਸਲੋਕ ਹਨ। ਸਿਰਫ 12ਵੀਂ ਪਉੜੀ ਨਾਲ 3 ਸਲੋਕ ਹਨ। ਇਸ ਤਰ੍ਹਾਂ ਸਲੋਕਾਂ ਦੀ ਗਿਣਤੀ 43 ਹੈ। 12ਵੀਂ ਪਉੜੀ ਵਾਲੇ ਤਿੰਨ ਸਲੋਕਾਂ ਤੋਂ ਪਹਿਲਾਂ “ਸਲੋਕੁ ਮਰਦਾਨਾ 1” ਲਿਖਿਆ ਹੋਇਆ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਬਾਕੀ ਦੇ 40 ਸਲੋਕਾਂ ਵਿੱਚੋਂ 2 ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹਨ, ਇਕ ਸਲੋਕ ਭਗਤ ਕਬੀਰ ਜੀ ਦਾ ਹੈ। 2 ਸਲੋਕ ਸ੍ਰੀ ਗੁਰੂ ਰਾਮਦਾਸ ਜੀ ਦੇ, 2 ਸਲੋਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਤੇ ਬਾਕੀ 33 ਸਲੋਕ ਸ੍ਰੀ ਗੁਰੂ ਅਮਰਦਾਸ ਜੀ ਦੇ ਲਿਖੇ ਹੋਏ ਹਨ। ਸਲੋਕਾਂ ਦੀਆਂ ਤੁਕਾਂ ਦੀ ਗਿਣਤੀ ਇਕਸਾਰ ਨਹੀਂ ਹੈ। 2 ਤੋਂ ਲੈ ਕੇ 11 ਤੁਕਾਂ ਤਕ ਦੇ ਸਲੋਕ ਦਰਜ ਹਨ। ਇਨ੍ਹਾਂ ਦੀ ਭਾਸ਼ਾ ਸਾਧ-ਭਾਖਾ ਤੋਂ ਪ੍ਰਭਾਵਿਤ ਪੂਰਬੀ ਪੰਜਾਬੀ ਹੈ। ਇਸ ਵਾਰ ਵਿਚ ਦੱਸਿਆ ਗਿਆ ਹੈ ਕਿ ਪਰਮਾਤਮਾ ਦੀ ਕਿਰਪਾ ਨਾਲ ਜਿਗਿਆਸੂ ਦੇ ਸਾਰੇ ਬੰਧਨ ਕੱਟੇ ਜਾਂਦੇ ਹਨ। ਮਾਇਆ ਦਾ ਪ੍ਰਭਾਵ ਨਸ਼ਟ ਹੋ ਜਾਂਦਾ ਹੈ ਅਤੇ ਉਹ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। ਪਰਮਾਤਮਾ ਦੀ ਸੱਚੀ ਭਗਤੀ ਦੇ ਤੁਲ ਕੋਈ ਵਸਤੂ ਜਾਂ ਸਹਾਇਕ ਤੱਤ ਨਹੀਂ ਹੈ:
ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ॥ (ਪੰਨਾ 555)
( ਚਲਦਾ )

ਸੰਤਾਂ ਨੇ ਸਕੂਲ ਦੀ ਪੜ੍ਹਾਈ ਤਾਂ ਚਾਹੇ ਪ੍ਰਾਇਮਰੀ ਤੱਕ ਹੀ ਕੀਤੀ (ਛੇ ਕਲਾਸਾਂ ਪੂਰੀਆਂ ਨਹੀਂ ਪੜ੍ਹੇ ) .
ਪਰ ਉਨ੍ਹਾਂ ਦੀ ਯਾਦ ਸ਼ਕਤੀ ਬੜੇ ਕਮਾਲ ਦੀ ਸੀ। ਉਨ੍ਹਾਂ ਦੱਖਣੀ ਓਅੰਕਾਰ ਬਾਣੀ ਇੱਕ ਦਿਨ ਵਿੱਚ ਕੰਠ (ਜੁਬਾਨੀ ਯਾਦ) ਕਰਲੀ।
ਸੁਖਮਨੀ ਸਾਹਿਬ 13 ਦਿਨਾਂ ਚ , ਸਿੱਧ ਗੋਸ਼ਟ ਵੀ ਇੱਕੋ ਦਿਨ ਚ ਤੇ ਸ੍ਰੀ ਆਸਾ ਦੀ ਵਾਰ ਤਾਂ ਅੱਠਾਂ ਘੰਟਿਆਂ ਵਿਚ ਜ਼ੁਬਾਨੀ ਯਾਦ ਕਰ ਲਈਆਂ ਸੀ।
ਇਹ ਸਾਰੀ ਬਾਣੀ ਜੋੜੀਏ ਤਾਂ ਗੁਰੂ ਸਰੂਪ ਦੇ 65 ਅੰਗਾਂ ਤੋਂ ਵੱਧ ਬਣਦੀ ਹੈ।
ਜੋ ਮਨੋਵਿਗਿਆਨ ਬਾਰੇ ਜਾਣਦੇ ਨੇ ਉਹਨਾਂ ਲਈ ਇਹ ਗੱਲ ਮੰਨਣੀ ਔਖੀ ਨਹੀਂ ਪਰ ਬਾਕੀਆਂ ਲਈ ਮੰਨਣਾ ਥੋੜ੍ਹਾ ਔਖਾ ਹੈ।
ਮੇਜਰ ਸਿੰਘ
ਗੁਰੂ ਕ੍ਰਿਪਾ ਕਰੇ

ਤਿੰਨ ਗੱਲਾਂ
ਸੰਤ ਜਰਨੈਲ ਸਿੰਘ ਜੀ ਅਜੇ ਛੋਟੀ ਉਮਰ ਚ ਸੀ, ਜਦੋ ਜਥੇ ਚ ਰਹਿਕੇ ਸੰਥਿਆ ਕਰਦੇ ਸਨ। ਇਕ ਦਿਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਹੁਣਾਂ ਨੇ ਆਪਣੇ ਕੋਲ ਬੁਲਾ ਕੇ ਕਿਹਾ, “ਜਰਨੈਲ ਸਿੰਹਾਂ , ਵੈਸੇ ਤੇ ਤੂੰ ਸਬਰ ਸੰਤੋਖ ਵਾਲਾ ਹੈ , ਪਰ ਮੇਰੀਆਂ ਤਿੰਨ ਗੱਲਾਂ ਧਿਆਨ ਰੱਖੀਂ।
1) ਇਕ ਤੇ ਬਹੁਤਾ ਖਾਣਾ ਨਹੀਂ ਤੇ ਬਹੁਤਾ ਸੌਣਾ ਨਹੀ।
{ਹਉ ਤਿਸੁ ਘੋਲਿ ਘੁਮਾਇਆ
ਥੋੜਾ ਸਵੈ ਥੋੜਾ ਹੀ ਖਾਵੈ}
2) ਛੇਤੀ ਕੀਤਿਆਂ ਕਿਸੇ ਸਿੰਘ ਦੀ ਸ਼ਿਕਾਇਤ ਨਹੀਂ ਲਾਉਣੀ।
{ਹਉ ਤਿਸੁ ਘੋਲਿ ਘੁਮਾਇਆ
ਪਰ ਨਿੰਦਾ ਸੁਣਿ ਆਪੁ ਹਟਾਵੈ}
3) ਤੇ ਕਦੇ ਪੂਜਾ ਦਾ ਧਾਣ (ਧਨ) ਨਹੀਂ ਖਾਣਾ ਜੇ ਕਿਤੇ ਖਾਣ ਦਾ ਮੰਨ ਕਰੇ ਤਾਂ ਦੋ ਪੈਸੇ ਦੀ ਜ਼ਹਿਰ ਲੈ ਕੇ ਖਾ ਲਈ ਪਰ ਸੰਗਤ ਦਾ ਗੋਲਕ ਦਾ ਪੈਸਾ ਨਹੀਂ ਖਾਣਾ।
{ਤਿਉ ਧਰਮਸਾਲ ਦੀ ਝਾਕ ਹੈ
ਵਿਹੁ ਖੰਡੂਪਾਜੁ ॥੧੨॥}
ਵੱਡੇ ਸੰਤਾਂ ਦੀਆ ਏ ਗਲਾਂ ਤੀਰ ਵਾਲੇ ਬਾਬੇ
ਨੇ ਅਖੀਰ ਤਕ ਪੱਲੇ ਬੰਨ ਕੇ ਰਖੀਆ

ਰਵਿਦਾਸ ਜੀ ਨੇ ਕਿਰਤ ਕਰਦਿਆਂ ਹੀ, ਉਸ ਪ੍ਰਭੂ ਨਾਲ ਸੱਚੀ ਪ੍ਰੀਤ ਗੰਢ ਲਈ। ਇਸੇ ਕਾਰਨ ਉਹ ਕਹਿ ਰਹੇ ਹਨ ਕਿ-
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ॥
ਤੁਮ ਸਿਉ ਜੋਰਿ ਅਵਰ ਸੰਗਿ ਤੋਰੀ॥ (ਅੰਗ 659)
ਉਹਨਾਂ ਦਾ ਉਪਦੇਸ਼ ਹੈ ਕਿ- ਦੁਨਿਆਵੀ ਆਸਰੇ ਸਾਰੇ ਝੂਠੇ ਹਨ ਜਾਂ ਕਹਿ ਲਵੋ ਕਿ ਥੋੜ੍ਹ ਚਿਰੇ ਹਨ- ਸੋ ਸਾਨੂੰ ਓਸ ਸੱਚੇ ਨਾਲ ਸੱਚੀ ਪ੍ਰੀਤ ਪਾਉਣੀ ਚਾਹੀਦੀ ਹੈ- ਜੋ ਕਦੇ ਟੁੱਟਣੀ ਨਹੀਂ! ਪਰ ਉਹ ਕਿਵੇਂ ਪੈ ਸਕਦੀ ਹੈ? ਜੇ ਅਸੀਂ ਦੁਨਿਆਵੀ ਰਸਾਂ ਕਸਾਂ ਵਲੋਂ ਆਪਣੇ ਮਨ ਨੂੰ ਸੰਕੋਚ ਲਈਏ ਜਾਂ ਕਹਿ ਲਵੋ ਕਿ ਉਹਨਾਂ ਵਿੱਚ ਹੀ ਖੁੱਭੇ ਨਾ ਰਹੀਏ!
ਬਾਬਾ ਬੁਲ੍ਹੇ ਸ਼ਾਹ ਜੀ ਵੀ ਕਹਿ ਰਹੇ ਹਨ-
ਬੁਲ੍ਹਿਆ ਰੱਬ ਦਾ ਕੀ ਪਾਉਣਾ,
ਏਧਰੋਂ ਪੁੱਟਣਾ ਤੇ ਓਧਰ ਲਾਉਣਾ।
ਸਾਹਿਬ ਸ੍ਰੀ ਗੁਰੂ ਨਾਨਕ ਪਾਤਸ਼ਾਹ ਨੇ ਵੀ ਆਸਾ ਜੀ ਦੀ ਵਾਰ ਵਿੱਚ ਸਾਨੂੰ ਸਮਝਾਇਆ ਹੈ-
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ॥…
ਕੂੜ ਮੀਆ ਕੂੜ ਬੀਬੀ ਖਪਿ ਹੋਏ ਖਾਰ॥
ਕੂੜ ਕੂੜੇ ਨੇਹੁ ਲਗਾ ਵਿਸਰਿਆ ਕਰਤਾਰ॥ (ਅੰਗ 468)
ਪੂਰਾ ਸ਼ਬਦ ਲੰਬਾ ਹੈ। ਵਿੱਚ ਗੁਰੂ ਸਾਹਿਬ ਨੇ ਬਹੁਤ ਸਾਰੀਆਂ ਦੁਨਿਆਵੀ ਵਸਤੂਆਂ ਦੀਆਂ ਉਦਾਹਰਣਾ ਦੇ ਕੇ ਸਾਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਕਿ- ਇਹ ਜੀਵ ਆਤਮਾ, ਇਹਨਾਂ ਨਾਸ਼ਵਾਨ ਵਸਤੂਆਂ ਤੇ ਸਬੰਧੀਆਂ ਨਾਲ ਪਿਆਰ ਪਾ ਕੇ- ਤੇ ਇਹਨਾਂ ਵਿੱਚ ਗਲਤਾਨ ਹੋ ਕੇ- ਆਪਣੇ ਰਚਣਹਾਰੇ ਨੂੰ ਭੁੱਲ ਚੁੱਕੀ ਹੈ। ਸੋ ਉਸ ਪ੍ਰਮਾਤਮਾ ਨਾਲ ਪਿਆਰ ਪਾਉਣ ਲਈ ਸਾਨੂੰ ਮਾਇਆ ਦੇ ਭਰਮ ਜਾਲ ਤੋਂ ਨਿਰਲੇਪ ਹੋਣਾ ਪਏਗਾ। ਮਾਇਆ ਤੋਂ ਭਾਵ- ਧਨ ਦੌਲਤ ਹੀ ਨਹੀਂ, ਸਗੋਂ ਇਹ ਧੀਆਂ, ਪੁੱਤਰ, ਪਰਿਵਾਰ, ਪਰੌਪਰਟੀ ਆਦਿ ਸਭ ਮਾਇਆ ਦੇ ਹੀ ਰੂਪ ਹਨ।
ਪਰ ਗੁਰੂ ਸਾਹਿਬ ਨੇ ਕਿਤੇ ਵੀ ਸਾਨੂੰ ਮਾਇਆ ਨੂੰ ਤਿਆਗ ਕੇ, ਇਸ ਕੋਲੋਂ ਦੂਰ ਭੱਜਣ ਨੂੰ ਨਹੀਂ ਕਿਹਾ। ਸਗੋਂ ਉਹ ਤਾਂ ਕਹਿ ਰਹੇ ਹਨ-
ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ॥ (ਅੰਗ 522)
ਛੇਵੇਂ ਪਾਤਸ਼ਾਹ ਨੂੰ ਵੀ ਜਦੋਂ ਗੁਜਰਾਤ ਦੇ ਫਕੀਰ ਨੇ ਉਹਨਾਂ ਦਾ ਸ਼ਾਹੀ ਠਾਠ ਬਾਠ ਦੇਖ ਕੇ, 4 ਸੁਆਲ ਪੁੱਛੇ ਸਨ ਤਾਂ ਗੁਰੂ ਸਾਹਿਬ ਨੇ ਉੱਤਰ ਦਿੱਤਾ ਸੀ-
ਔਰਤ- ਈਮਾਨ!
ਪੁੱਤਰ- ਨੀਸ਼ਾਨ!
ਦੌਲਤ- ਗੁਜ਼ਰਾਨ!
ਫਕੀਰ- ਹਿੰਦੂ ਨਾ ਮੁਸਲਮਾਨ!
ਆਓ ਗੁਰੂ ਸਾਹਿਬ ਨੂੰ ਹੀ ਪੁੱਛੀਏ ਕਿ-
ਵਿਚੇ ਗ੍ਰਿਸਤ ਉਦਾਸ ਰਹਾਈ॥ (ਅੰਗ 494) ਕਿਵੇਂ ਰਹਿਣਾ ਹੈ?
ਇਸ ਦਾ ੳਤਰ ‘ਸਿਧ ਗੋਸਟਿ’ ਵਿੱਚੋਂ ਹੀ ਮਿਲ ਜਾਂਦਾ ਹੈ-
ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ॥
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮ ਵਖਾਣੇ॥(ਅੰਗ 938)
ਇੱਥੇ ਉਹ ਕੰਵਲ ਦੇ ਫੁੱਲ ਤੇ ਮੁਰਗਾਬੀ ਦੀ ਉਦਾਹਰਣ ਦਿੰਦੇ ਹੋਏ ਸਮਝਾਉਂਦੇ ਹਨ ਕਿ- ਜਿਵੇਂ ਕੰਵਲ ਦਾ ਫੁੱਲ ਚਿੱਕੜ ਵਿੱਚ ਉੱਗਦਾ ਹੈ- ਪਾਣੀ ਵਿੱਚ ਰਹਿੰਦਾ ਹੈ- ਪਰ ਪਾਣੀ ਦੇ ਉੱਪਰ ਖਿੜਦਾ ਹੈ। ਜਿਵੇਂ ਇੱਕ ਮੁਰਗਾਬੀ ਪਾਣੀ ਦੇ ਵਿੱਚ ਤਰਦੀ ਹੋਈ ਵੀ ਆਪਣੇ ਖੰਭ ਪਾਣੀ ਵਿੱਚ ਭਿੱਜਣ ਨਹੀਂ ਦਿੰਦੀ ਤੇ ਜਦ ਜੀਅ ਚਾਹੇ ਉਡ ਜਾਂਦੀ ਹੈ- ਉਸੇ ਤਰ੍ਹਾਂ ਮਾਇਆ ਵਿੱਚ ਰਹਿੰਦੇ ਹੋਏ ਇਸ ਨੂੰ ਦਾਸੀ ਬਣਾ ਕੇ ਰੱਖਣਾ ਹੈ – ਕਦੇ ਵੀ ਆਪਣੇ ਉੱਪਰ ਸਵਾਰ ਨਹੀਂ ਹੋਣ ਦੇਣਾ। ਮਸਕੀਨ ਸਾਹਿਬ ਵੀ ਆਪਣੀ ਇੱਕ ਕਥਾ ਵਿੱਚ ਕਹਿ ਰਹੇ ਹਨ ਕਿ- ਬੇੜੀ ਨੂੰ ਤਰਨ ਲਈ ਵੀ ਪਾਣੀ ਚਾਹੀਦਾ ਹੈ ਤੇ ਡੁੱਬਣ ਲਈ ਵੀ। ਜੇ ਪਾਣੀ ਬੇੜੀ ਦੇ ਹੇਠਾਂ ਰਹੇ ਤਾਂ ਉਹ ਤਰਦੀ ਹੈ- ਪਰ ਜੇ ਉੱਪਰ ਆ ਜਾਵੇ ਤਾਂ ਉਹ ਡੱੁਬ ਜਾਂਦੀ ਹੈ।
ਸੋ ਓਸ ਸੱਚੇ ਨਾਲ ਸੱਚੀ ਪ੍ਰੀਤ ਗੰਢਣ ਲਈ ਸਾਨੂੰ ਭਗਤ ਕਬੀਰ ਜੀ ਦਾ ਬਚਨ ਵੀ ਯਾਦ ਰੱਖਣ ਦੀ ਲੋੜ ਹੈ-
ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮਾਲਿ॥
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ॥ (ਅੰਗ 1375)
ਆਓ ਗੁਰੂ ਸਾਹਿਬ ਅੱਗੇ ਅਰਦਾਸ ਕਰੀਏ ਕਿ- ਸਾਡੀ ਵੀ ਲਿਵ ਉਸ ਦੀ ਮਿਹਰ ਸਦਕਾ, ਵਾਹਿਗੁਰੂ ਨਾਲ ਜੁੜ ਜਾਵੇ ਤੇ ਅਸੀਂ ਲੋਕ ਸੁਖੀਏ ਪ੍ਰਲੋਕ ਸੁਹੇਲੇ ਹੋ ਜਾਈਏ!
ਗੁਰਦੀਸ਼ ਕੌਰ ਗਰੇਵਾਲ- ਕੈਲਗਰੀ- ਕੈਨੇਡਾ
ਵਟਸਐਪ: +91 98728 60488

तिलंग बाणी भगता की कबीर जी ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान मिह्याने‍ लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥

अर्थ: राग तिलंग में भगतों की बाणी; कबीर जी की। अकाल पुरख एक है और सतिगुरू की कृपा द्वारा मिलता है। हे भाई! (वाद-विवाद की खातिर) वेदों कतेबों के हवाले दे दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर आप अपने मन को एक पल भर ही टिकाउ, तो आपको सब में ही रब वस्ता दिखेगा (किसी के विरुद्ध तर्क करने की जरुरत नहीं पड़ेगी) ॥१॥ हे भाई! (अपने ही) दिल को हर समय खोज, (बहस करने की) घबराहट में न भटक। यह जगत एक जादू सा है, एक तमाश़ा सा है, (इस में से इस व्यर्थ वाद-विवाद के द्वारा) हाथ आने वाली कोई शै नहीं ॥१॥ रहाउ ॥ बे-समझ लोग (अन-मतों की धर्म-पुस्तकों के बारे यह) पढ़ पढ़ कर (कि इन में जो लिखा है) झूठ (है), ख़ुश हो हो कर बहस करते हैं। (परन्तु वो यह नहीं जानते कि) सदा कायम रहने वाला रब सृष्टि में (भी) वस्ता है, (ना वह अलग सातवें आसमान पर बैठा है और) ना वह परमात्मा कृष्ण की मूर्ति​ है ॥२॥ (सातवें आसमान पर बैठा समझने की जगह, हे भाई!) वह प्रभू-रूप दरिया पर अंतःकरण में लहरें मार रहा है, तुझे उस में स्नान करना था। सो, उस की सदा बंदगी कर, (यह भगती का) चश्मा लगा (कर देख), वह हर जगह मौजूद है ॥३॥ रब सब से पवित्र (हस्ती) है (उस से पवित्र कोई अन्य नहीं है), इस बात पर मैं तब ही शंका करूं, अगर उस रब जैसा कोई अन्य हो। हे कबीर जी! (इस बात को) वह मनुष्य​ ही समझ सकता है जिस को वह समझने-योग्य बनाए। और, यह बख़्श़श़ उस बख़्श़श़ करने वाले के अपने हाथ है ॥४॥१॥

ਅੰਗ : 727

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਹਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਅਰਥ: ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ ਜੀ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥

धनासरी महला ५ ॥ जिस का तनु मनु धनु सभु तिस का सोई सुघड़ु सुजानी ॥ तिन ही सुणिआ दुखु सुखु मेरा तउ बिधि नीकी खटानी ॥१॥ जीअ की एकै ही पहि मानी ॥ अवरि जतन करि रहे बहुतेरे तिन तिलु नही कीमति जानी ॥ रहाउ ॥ अम्रित नामु निरमोलकु हीरा गुरि दीनो मंतानी ॥ डिगै न डोलै द्रिड़ु करि रहिओ पूरन होइ त्रिपतानी ॥२॥ ओइ जु बीच हम तुम कछु होते तिन की बात बिलानी ॥ अलंकार मिलि थैली होई है ता ते कनिक वखानी ॥३॥ प्रगटिओ जोति सहज सुख सोभा बाजे अनहत बानी ॥ कहु नानक निहचल घरु बाधिओ गुरि कीओ बंधानी ॥४॥५॥
अर्थ: हे भाई! जिस प्रभू का दिया हुआ यह शरीर और मन है, यह सारा धन-पदार्थ भी उसी का दिया हुआ है, वही सुशील और स्याना है। हम जीवों का दुःख सुख (सदा) उस परमात्मा ने ही सुना है, (जब वह हमारी अरदास-अरजोई सुनता है) तभी (हमारी) हालत अच्छी बन जाती है ॥१॥ हे भाई! जिंद की (अरदास) एक परमात्मा के पास ही मानी जाती है। (परमात्मा के सहारे के बिना लोग) अन्य बहुत यत्न कर के थक जाते हैं, उन यत्नों का मुल्य एक तिल जितना भी नहीं समझा जाता ॥ रहाउ ॥ हे भाई! परमात्मा का नाम आतमिक जीवन देने वाला है, नाम एक ऐसा हीरा है जो किसी मूल्य से नहीं मिल सकता। गुरू ने यह नाम मन्त्र (जिस मनुष्य को) दे दिया, वह मनुष्य (विकारों में) गिरता नहीं, डोलता नहीं, वह मनुष्य पक्के इरादे वाला बन जाता है, वह मुकम्मल तौर पर (माया की तरफ से) संतोखी रहता है ॥२॥ (हे भाई! जिस मनुष्य को गुरू पासों नाम-हीरा मिल जाता है, उस के अंदरों) उन्हा मेर-तेर वाले सभी वितकरों की बात मुक जाती है जो जगत में बड़े पर्बल हैं। (उस मनुष्य को हर तरफ परमात्मा ही इस तरह दिखता है, जैसे) अनेकों गहनें मिल कर (गाले जा कर) रैणी बन जाती है, और, उस ढेली से वह सोना ही कहलाती है ॥३॥ (हे भाई! जिस मनुष्य के अंदर गुरू की कृपा से) परमात्मा की ज्योत का प्रकाश हो जाता है, उस के अंदर आतमिक अडोलता के आनंद पैदा हो जाते हैं, उस को हर जगह शोभा मिलती है, उस के हिरदे में सिफत-सलाह की बाणी के (मानों) एक-रस वाजे वजते रहते हैं। नानक जी कहते हैं – गुरू ने जिस मनुष्य के लिए यह प्रबंध कर दिया, वह मनुष्य सदा के लिए प्रभू-चरनों में टिकाणा प्राप्त कर लेता है ॥४॥५॥

ਅੰਗ : 671

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥

ਅਰਥ: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥

Begin typing your search term above and press enter to search. Press ESC to cancel.

Back To Top