ਅੰਗ : 668
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਅਰਥ: ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।
अंग : 668
धनासरी महला ४ ॥ कलिजुग का धरमु कहहु तुम भाई किव छूटह हम छुटकाकी ॥ हरि हरि जपु बेड़ी हरि तुलहा हरि जपिओ तरै तराकी ॥१॥ हरि जी लाज रखहु हरि जन की ॥ हरि हरि जपनु जपावहु अपना हम मागी भगति इकाकी ॥ रहाउ ॥ हरि के सेवक से हरि पिआरे जिन जपिओ हरि बचनाकी ॥ लेखा चित्र गुपति जो लिखिआ सभ छूटी जम की बाकी ॥२॥ हरि के संत जपिओ मनि हरि हरि लगि संगति साध जना की ॥ दिनीअरु सूरु त्रिसना अगनि बुझानी सिव चरिओ चंदु चंदाकी ॥३॥ तुम वड पुरख वड अगम अगोचर तुम आपे आपि अपाकी ॥ जन नानक कउ प्रभ किरपा कीजै करि दासनि दास दसाकी ॥४॥६॥
अर्थ: हे भगवान जी ! (दुनिया के विकारों के झंझटों में से) अपने सेवक की इज्ज़त बचा ले। हे हरि ! मुझे अपना नाम जपने की समरथा दे। मैं (तेरे से) सिर्फ तेरी भक्ति का दान मांग रहा हूँ।रहाउ। हे भाई ! मुझे वह धर्म बता जिस के साथ जगत के विकारों के झंझटों से बचा जा सके। मैं इन झंझटों से बचना चाहता हूँ। बता; मैं कैसे बचूँ? (उत्तर-) परमात्मा के नाम का जाप कश्ती है,नाम ही तुलहा है। जिस मनुख ने हरि-नाम जपा वह तैराक बन के (संसार-सागर से) पार निकल जाता है।1। हे भाई ! जिन मनुष्यों ने गुरु के वचनों के द्वारा परमात्मा का नाम जपा, वह सेवक परमात्मा को प्यारे लगते हैं। चित्र गुप्त ने जो भी उन (के कर्मो) का लेख लिख रखा था, धर्मराज का वह सारा हिसाब ही खत्म हो जाता है।2। हे भाई ! जिन संत जनों ने साध जनों की संगत में बैठ के अपने मन में परमात्मा के नाम का जाप किया, उन के अंदर कलिआण रूप (परमात्मा प्रकट हो गया, मानो) ठंडक पहुचाने वाला चाँद चड़ गया, जिस ने (उन के मन में से) तृष्णा की अग्नि बुझा दी; (जिस ने विकारों का) तपता सूरज (शांत कर दिया)।3। हे भगवान ! तूं सब से बड़ा हैं, तूं सर्व-व्यापक हैं; तूं अपहुंच हैं; ज्ञान-इन्द्रियों के द्वारा तेरे तक पहुंच नहीं हो सकती। तूं (हर जगह) आप ही आप हैं। हे भगवान ! अपने दास नानक ऊपर कृपा कर, और, अपने दासो के दासो का दास बना ले।4।6।
ਅੰਗ : 616
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
अंग : 616
सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥
अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ। हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1। हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2। (माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3। हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।
ਅੰਗ : 706
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
अंग : 706
सलोक ॥ मन इछा दान करणं सरबत्र आसा पूरनह ॥ खंडणं कलि कलेसह प्रभ सिमरि नानक नह दूरणह ॥१॥ हभि रंग माणहि जिसु संगि तै सिउ लाईऐ नेहु ॥ सो सहु बिंद न विसरउ नानक जिनि सुंदरु रचिआ देहु ॥२॥ पउड़ी ॥ जीउ प्रान तनु धनु दीआ दीने रस भोग ॥ ग्रिह मंदर रथ असु दीए रचि भले संजोग ॥ सुत बनिता साजन सेवक दीए प्रभ देवन जोग ॥ हरि सिमरत तनु मनु हरिआ लहि जाहि विजोग ॥ साधसंगि हरि गुण रमहु बिनसे सभि रोग ॥३॥
अर्थ: हे नानक जी! जो प्रभू हमें मन-इच्छत दातां देता है जो सब जगह (सब जीवों की) उम्मीदें पूरी करता है, जो हमारे झगड़े और कलेश नाश करने वाला है उस को याद कर, वह तेरे से दूर नहीं है ॥१॥ जिस प्रभू की बरकत से तुम सभी आनंद मानते हो, उस से प्रीत जोड़। जिस प्रभू ने तुम्हारा सुंदर शरीर बनाया है, हे नानक जी! रब कर के वह तुझे कभी भी न भूले ॥२॥ (प्रभू ने तुझे) जिंद प्राण शरीर और धन दिया और स्वादिष्ट पदार्थ भोगणें को दिए। तेरे अच्छे भाग बना कर, तुझे उस ने सुंदर घर, रथ और घोडे दिए। सब कुछ देने-वाले प्रभू ने तुझे पुत्र, पत्नी मित्र और नौकर दिए। उस प्रभू को सिमरनें से मन तन खिड़िया रहता है, सभी दुख खत्म हो जाते हैं। (हे भाई!) सत्संग में उस हरी के गुण चेते किया करो, सभी रोग (उस को सिमरनें से) नाश हो जाते हैं ॥३॥
ਸ੍ਰੀ ਅਨੰਦਪੁਰ ਸਾਹਿਬ 16ਵੀਂ ਸਦੀ ਦਾ ਮਹਾਨ ਪ੍ਰਸਿੱਧ ਇਤਿਹਾਸਕ ਅਸਥਾਨ ਸ਼੍ਰੀ ਗੋਇੰਦਵਾਲ ਸਾਹਿਬ ਜਿਸ ਨੂੰ ਤੀਸਰੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕੇਂਦਰ ਸਥਾਪਤ ਕੀਤਾ। ਗੁਰੂ ਅਮਰਦਾਸ ਜੀ ਨੇ ਸੰਗਤਾਂ ਦੀ ਆਤਮਿਕ ਤੇ ਸੰਸਾਰਿਕ ਤ੍ਰਿਪਤੀ, ਤਨ-ਮਨ ਦੀ ਪਵਿੱਤਰਤਾ, ਉੱਚ ਨੀਚ-ਜਾਤ-ਪਾਤ ਦੇ ਭੇਦ-ਭਾਵ ਨੂੰ ਦੂਰ ਕਰਨ ਲਈ 84 ਪਉੜੀਆਂ ਵਾਲੀ ਬਉਲੀ ਦੀ ਰਚਨਾ ਕਰਵਾਈ। ਕੁਦਰਤੀ ਨਜ਼ਾਰਿਆ ਨਾਲ ਭਰਪੂਰ ਪਾਵਨ ਅਸਥਾਨ ਬਹੁਤ ਹੀ ਰਮਣੀਕ ਹੈ ਜਿਸ ਤੋਂ ਇਤਿਹਾਸਕ ਮਹੱਤਤਾ ਦਾ ਅੰਦਾਜ਼ਾ ਸਹਿਜੇ ਹੀ ਹੋ ਜਾਂਦਾ ਹੈ। ਅੱਜ ਵੀ ਗੋਇੰਦਵਾਲ ਸਾਹਿਬ ਸਿੱਖੀ ਦਾ ਧੁਰਾ ਹੈ। ਮਾਝੇ ਦੀ ਪਵਿਤਰ ਧਰਤੀ ‘ਤੇ ਸੁਭਾਇਮਾਨ ਇਸ ਪਾਵਨ ਅਸਥਾਨ ‘ਤੇ ਸਾਲਾਨਾ ਜੋੜ ਮੇਲਾ ਹਰ ਸਾਲ ਬਹੁਤ ਹੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ। ਇੱਥੇ ਦੂਰ ਦੁਰਾਡਿਓਂ ਸੰਗਤਾਂ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਂਦੀਆਂ ਹਨ। ਤਿੰਨ ਦਿਨ ਮਹਾਨ ਗੁਰਮਤਿ ਸਮਾਗਮ ਉਲੀਕੇ ਜਾਂਦੇ ਹਨ ਜਿਸ ਵਿੱਚ ਪੰਥ ਦੀਆਂ ਮਹਾਨ ਹਸਤੀਆਂ ਹਾਜ਼ਰੀ ਲਵਾਉਂਦੀਆਂ ਹਨ ਤੇ ਗੁਰੂ ਜਸ ਸਰਵਣ ਕਰਵਾਉਂਦੀਆਂ ਹਨ। ਇਹੀ ਉਹ ਪਾਵਨ ਅਸਥਾਨ ਹੈ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਰੂਪ ਦੀ ਬਾਣੀ ਦਾ ਸੰਗ੍ਰਹਿ ਵੀ ਬਾਬਾ ਮੋਹਨ ਜੀ ਵਾਲੀਆਂ ਪੋਥੀਆਂ ਨਾਲ ਹੋਇਆ। – “ਦੋਹਿਤਾ ਬਾਣੀ ਕਾ ਬੋਹਿਥਾ” ਭਾਵ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਵੀ ਇਸ ਸੁਹਾਵਣੀ ਧਰਤ ‘ਤੇ ਹੋਇਆ। – ਇੱਥੇ ਹੀ 1552 ਈ: ਵਿੱਚ ਗੁਰੂ ਅਮਰਦਾਸ ਜੀ ਗੁਰਗੱਦੀ ‘ਤੇ ਬਿਰਾਜਮਾਨ ਹੋਏ। – ਇੱਥੇ ਹੀ ਅਕਬਰ ਬਾਦਸ਼ਾਹ ਆਤਮਿਕ ਤ੍ਰਿਪਤੀ ਵਾਸਤੇ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਨੂੰ ਉਚੇਚਾ ਹਾਜ਼ਰ ਹੋਇਆ। ਗੋਇੰਦਵਾਲ ਸਾਹਿਬ ਦੀ ਬਉਲੀ ਸਾਹਿਬ ਤੇ ਹੋਰ ਗੁਰੂ ਅਸਥਾਨਾ ਦੀ ਸੇਵਾ ਪਹਿਲਾਂ ਮਿਸਲਾਂ ਦੇ ਸਰਦਾਰਾਂ ਤੇ ਫਿਰ ਮਾਹਾਰਾਜਾ ਰਣਜੀਤ ਸਿੰਘ ਨੇ ਕਰਵਾਈ। ਗੁਰਦੁਆਰਾ ਬਉਲੀ ਸਾਹਿਬ ਗੋਇੰਦਵਾਲ ਦਾ ਮੁੱਖ ਅਸਥਾਨ ਹੈ ਜਿੱਥੇ ਦਰਸ਼ਨ ਇਸ਼ਨਾਨ ਲਈ ਦੇਸ਼ ਵਿਦੇਸ਼ ਤੋਂ ਸੰਗਤ ਵੱਡੀ ਗਿਣਤ‘ਚ ਪਹੁੰਚਦੀ ਹੈ। ਐਸੇ ਮਹਾਨ ਸਤਿਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਪਾਤਸ਼ਾਹ ਜੀ ਦੇ ਜੋਤੀ-ਜੋਤਿ ਦਿਵਸ ਤੇ ਏਬੀਪੀ ਸਾਂਝਾ ਵੀ ਸ਼ਰਧਾ ਅਰਪਨ ਕਰਦਾ ਹੈ।
अंग : 732
सूही महला ४ ॥ हरि हरि करहि नित कपटु कमावहि हिरदा सुधु न होई ॥ अनदिनु करम करहि बहुतेरे सुपनै सुखु न होई ॥१॥ गिआनी गुर बिनु भगति न होई ॥ कोरै रंगु कदे न चड़ै जे लोचै सभु कोई ॥१॥ रहाउ॥ जपु तप संजम वरत करे पूजा मनमुख रोगु न जाई ॥ अंतरि रोगु महा अभिमाना दूजै भाइ खुआई ॥२॥ बाहरि भेख बहुतु चतुराई मनूआ दह दिसि धावै ॥ हउमै बिआपिआ सबदु न चीन्है फिरि फिरि जूनी आवै ॥३॥ नानक नदरि करे सो बूझै सो जनु नामु धिआए ॥ गुर परसादी एको बूझै एकसु माहि समाए ॥४॥४॥
अर्थ: हे भाई! (जो मनुष्य गुरु की शरण में नहीं आते वैसे) ज़ुबानी-ज़ुबानी राम-राम उचारते रहते हैं, सदा धोखा-फरेब (भी) करते रहते हैं, उनका दिल पवित्र नहीं हो सकता। वह मनुष्य (तीर्थ स्नान आदि निहित) अनेक धार्मिक कर्म हर वक्त करते रहते हैं, पर उन्हें कभी सपने में भी आत्मिक आनंद नहीं मिलता।1। हे ज्ञानवान! गुरु की शरण पड़े बिना भक्ति नहीं हो सकती (मन पर प्रभु की भक्ति का रंग नहीं चढ़ सकता, जैसे) चाहे हरेक मनुष्य तरले करता फिरे, कभी कोरे कपड़े पर रंग नहीं चढ़ता।1। रहाउ। हे भाई! अपने मन के पीछे चलने वाला मनुष्य (मंत्रों का) जाप (धूनियों का) तपाना (आदिक) कष्ट देने वाले साधन करता है, ब्रत रखता है, पर अपने मन के पीछे चलने वाले मनुष्य का (आत्मिक) रोग दूर नहीं होता। उसके मन में अहंकार का बड़ा रोग टिका रहता है। वह माया के मोह में फंस के गलत राह पर पड़ा रहता है।2। हे भाई! (गुरु से टूटा हुआ मनुष्य) लोगों को दिखाने के लिए धार्मिक भेस बनाता है, बहुत सारी चुस्ती-चालाकी दिखाता है, पर उसका अनुचित मन दसों दिशाओं में दौड़ता फिरता है। अहंकार-घमंड में फसा हुआ वह मनुष्य गुरु के शब्द से सांझ नहीं डालता, वह बार-बार जूनियों के चक्कर में पड़ा रहता है।3। हे नानक! (कह: हे भाई!) जिस मनुष्य पर परमात्मा मेहर की निगाह करता है, वह (आत्मिक जीवन के रास्ते को) समझ लेता है, वह मनुष्य (सदा) परमात्मा का नाम स्मरण करता है, गुरु की कृपा से वह एक परमात्मा के साथ ही सांझ बनाए रखता है, वह एक परमात्मा में ही लीन रहता है।4।4।
ਅੰਗ : 732
ਸੂਹੀ ਮਹਲਾ ੪ ॥ ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥ ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨ੍ਹ੍ਹੈ ਫਿਰਿ ਫਿਰਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥
ਅਰਥ: ਹੇ ਗਿਆਨਵਾਨ! ਗੁਰੂ ਦੀ ਸਰਨ ਪੈਣ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ (ਮਨ ਉਤੇ ਪ੍ਰਭੂ ਦੀ ਭਗਤੀ ਦਾ ਰੰਗ ਨਹੀਂ ਚੜ੍ਹ ਸਕਦਾ, ਜਿਵੇਂ) ਭਾਵੇਂ ਹਰੇਕ ਮਨੁੱਖ ਪਿਆ ਤਰਲੇ ਲਏ, ਕਦੇ ਕੋਰੇ ਕੱਪੜੇ ਉੱਤੇ ਰੰਗ ਨਹੀਂ ਚੜ੍ਹਦਾ।੧।ਰਹਾਉ।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ ਉਂਞ) ਜ਼ਬਾਨੀ ਰਾਮ ਰਾਮ ਉਚਾਰਦੇ ਹਨ, ਸਦਾ ਧੋਖਾ-ਫਰੇਬ (ਭੀ) ਕਰਦੇ ਰਹਿੰਦੇ ਹਨ, ਉਹਨਾਂ ਦਾ ਦਿਲ ਪਵਿਤ੍ਰ ਨਹੀਂ ਹੋ ਸਕਦਾ। ਉਹ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਅਨੇਕਾਂ ਧਾਰਮਿਕ ਕਰਮ ਹਰ ਵੇਲੇ ਕਰਦੇ ਰਹਿੰਦੇ ਹਨ, ਪਰ ਉਹਨਾਂ ਨੂੰ ਕਦੇ ਸੁਪਨੇ ਵਿਚ ਭੀ ਆਤਮਕ ਆਨੰਦ ਨਹੀਂ ਮਿਲਦਾ।੧।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮੰਤ੍ਰਾਂ ਦਾ) ਜਾਪ (ਧੂਣੀਆਂ ਦਾ) ਤਪਾਣਾ (ਆਦਿਕ) ਕਸ਼ਟ ਦੇਣ ਵਾਲੇ ਸਾਧਨ ਕਰਦਾ ਹੈ, ਵਰਤ ਰੱਖਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਸ ਮਨੁੱਖ ਦਾ (ਆਤਮਕ) ਰੋਗ ਦੂਰ ਨਹੀਂ ਹੁੰਦਾ। ਉਸ ਦੇ ਮਨ ਵਿਚ ਅਹੰਕਾਰ ਦਾ ਵੱਡਾ ਰੋਗ ਟਿਕਿਆ ਰਹਿੰਦਾ ਹੈ। ਉਹ ਮਾਇਆ ਦੇ ਮੋਹ ਵਿਚ ਫਸ ਕੇ ਕੁਰਾਹੇ ਪਿਆ ਰਹਿੰਦਾ ਹੈ।੨।
ਹੇ ਭਾਈ! ਗੁਰੂ ਤੋਂ ਖੁੰਝਿਆ ਹੋਇਆ ਮਨੁੱਖ) ਲੋਕਾਂ ਨੂੰ ਵਿਖਾਣ ਵਾਸਤੇ ਧਾਰਮਿਕ ਭੇਖ ਬਣਾਂਦਾ ਹੈ, ਬਥੇਰੀ ਚੁਸਤੀ-ਚਾਲਾਕੀ ਵਿਖਾਂਦਾ ਹੈ, ਪਰ ਉਸ ਦਾ ਕੋਝਾ ਮਨ ਦਸੀਂ ਪਾਸੀਂ ਦੌੜਿਆ ਫਿਰਦਾ ਹੈ। ਹਉਮੈ-ਅਹੰਕਾਰ ਵਿਚ ਫਸਿਆ ਹੋਇਆ ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦਾ, ਉਹ ਮੁੜ ਮੁੜ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੩।
ਹੇ ਨਾਨਕ! ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਹ (ਆਤਮਕ ਜੀਵਨ ਦੇ ਰਸਤੇ ਨੂੰ) ਸਮਝ ਲੈਂਦਾ ਹੈ, ਉਹ ਮਨੁੱਖ (ਸਦਾ) ਪਰਮਾਤਮਾ ਦਾ ਨਾਮ ਸਿਮਰਦਾ ਹੈ, ਗੁਰੂ ਦੀ ਕਿਰਪਾ ਨਾਲ ਉਹ ਇਕ ਪਰਮਾਤਮਾ ਨਾਲ ਹੀ ਸਾਂਝ ਬਣਾਈ ਰੱਖਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ।੪।੪।
ਅੰਗ : 730
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
ਅਰਥ: ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

