ੴ ਜੋ ਤਿਸੁ ਭਾਵੈ ਸੋਈ ਹੋਇ ੴ✨🌹
🌹✨ੴ ਨਾਨਕ ਦੂਜਾ ਅਵਰੁ ਨ ਕੋਇ ੴ

ਤਿਨ ਕੋ ਬਾਜ ਨਹੀ ਮੈਂ ਦੇਨਾ ।
ਤਾਜ ਬਾਜ ਤਿਨ ਤੇ ਸਭ ਲੇਨਾ ।
ਬਚਨ – ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ
ਸਰੋਤ – ਗੁਰ ਬਿਲਾਸ
~ ਮੇਜਰ ਸਿੰਘ

रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥

हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।

ਅੰਗ : 753

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

ਅਰਥ : ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

टोडी महला ५ ॥ गरबि गहिलड़ो मूड़ड़ो हीओ रे ॥ हीओ महराज री माइओ ॥ डीहर निआई मोहि फाकिओ रे ॥ रहाउ ॥ घणो घणो घणो सद लोड़ै बिनु लहणे कैठै पाइओ रे ॥ महराज रो गाथु वाहू सिउ लुभड़िओ निहभागड़ो भाहि संजोइओ रे ॥१॥ सुणि मन सीख साधू जन सगलो थारे सगले प्राछत मिटिओ रे ॥ जा को लहणो महराज री गाठड़ीओ जन नानक गरभासि न पउड़िओ रे ॥२॥२॥१९॥

मुर्ख दिल अहंकार में पागल हुआ रहता है। इस हृदये को महाराज (प्रभु) की माया ने मछली की तरह मोह में फंसा रखा है (जैसे मछली की कांटे में)॥रहाउ॥ (मोह में फंसा हुआ हिरदा) सदा बहुत बहुत (माया) मांगता रहता है, पर भाग्य के बिना कहाँ से प्राप्त करे? महाराज का (दिया हुआ) यह सरीर है, इसी के साथ (मुर्ख जीव) मोह करता रहता है। अभागा मनुख (अपने मन को तृष्णा की) अग्नि के साथ जोड़े रखता है॥१॥ हे मन! सारे साधू जनों की शिक्षा सुना कर, (इस की बरकत से) तेरे सारे पाप मिट जायेंगे। हे दास नानक! महाराज के खजाने में से जिस के भाग्य में कुछ प्राप्ति लिखी है, वह जूनों में नहीं पड़ता॥२॥२॥१९॥

ਅੰਗ : 715

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਅਰਥ : ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ-ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ॥ ਰਹਾਉ॥ (ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ ॥੧॥ ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ ॥੨॥੨॥੧੯॥

ਸੰਤ ਸਿੰਘ ਮਸਕੀਨ ਇੱਕ ਘਟਨਾ ਸੁਣਾਉਂਦੇ ਸਨ। ਇੱਕ ਸੰਤ ਮਹਾਂਪੁਰਖ ਇੱਕ ਸੱਜਣ ਨਾਲ ਪੈਦਲ ਗੁਰਦੁਆਰੇ ਜਾ ਰਹੇ ਸਨ। ਸ਼ੁੱਕਰਵਾਰ ਦਾ ਦਿਨ ਸੀ, ਰਸਤੇ ਵਿੱਚ ਇੱਕ ਮੈਦਾਨ ਵਿੱਚ ਵੱਡੀ ਗਿਣਤੀ ਵਿੱਚ ਲੋਕ ਨਮਾਜ਼ ਅਦਾ ਕਰ ਰਹੇ ਸਨ। ਗੁਰੂਦੁਆਰੇ ਜਾ ਰਹੇ ਸੰਤਾਂ ਨੇ ਉਥੇ ਰੁਕ ਕੇ ਸੜਕ ‘ਤੇ ਹੀ ਮੱਥਾ ਟੇਕਿਆ ਅਤੇ ਨਮਸਕਾਰ ਕੀਤੀ। ਜਿਨ੍ਹਾਂ ਨਾਲ ਉਹ ਜਾ ਰਿਹਾ ਸੀ, ਉਹ ਕਹਿਣ ਲੱਗੇ ਕਿ ਇੱਥੇ ਗੁਰਦੁਆਰਾ ਨਹੀਂ ਹੈ। ਸੰਤ ਜੀ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਇੱਥੇ ਗੁਰਦੁਆਰਾ ਨਹੀਂ ਹੈ, ਪਰ ਜਿੱਥੇ ਇੰਨੀ ਵੱਡੀ ਗਿਣਤੀ ਵਿੱਚ ਲੋਕ ਉਸ ਪ੍ਰਮਾਤਮਾ ਨੂੰ ਸਜਦਾ ਕਰ ਰਹੇ ਹਨ, ਉੱਥੇ ਸਿਰ ਝੁਕਾਏ ਬਿਨਾਂ ਜਾਣਾ ਠੀਕ ਨਹੀਂ ਹੈ। ਸਾਰੇ ਧਰਮਾਂ ਦਾ ਸਤਿਕਾਰ ਕਰਨਾ ਅਤੇ ਆਪਣੇ ਧਰਮ ਦੀ ਪਾਲਣਾ ਕਰਨਾ ਸਾਡਾ ਸੱਭਿਆਚਾਰ ਹੈ।
ਮੈਂ ਤੁਹਾਨੂੰ ਪਿਆਰ ਨਾਲ ਬੇਨਤੀ ਕਰਦਾ ਹਾਂ ਕਿ ਕਦੇ ਵੀ ਕਿਸੇ ਧਰਮ ਅਤੇ ਕਿਸੇ ਧਾਰਮਿਕ ਗ੍ਰੰਥ ਦਾ ਨਿਰਾਦਰ ਨਾ ਕਰੋ ਅਤੇ ਨਾ ਹੀ ਅਜਿਹਾ ਹੋਣ ਦਿਓ। ਪਰਮਾਤਮਾ ਇੱਕ ਹੈ, ਉਸਦੇ ਨਾਮ ਬਹੁਤ ਹਨ ਅਤੇ ਉਸਦੇ ਰੂਪ ਅਨੇਕ ਹਨ। ਕੋਈ ਨਹੀਂ ਜਾਣਦਾ ਕਿ ਉਹ ਕਦੋਂ, ਕਿੱਥੇ ਅਤੇ ਕਿਸ ਰੂਪ ਵਿੱਚ ਆ ਮਿਲੇ ਅਤੇ ਅਸੀਂ ਉਸਨੂੰ ਬਿਲਕੁਲ ਪਛਾਣ ਹੀ ਨਾ ਪਾਈਐ।
🌹❤️😊🙏

ਗੁਰੂਦਵਾਰਾ ਸ਼੍ਰੀ ਥੜ੍ਹਾ ਸਾਹਿਬ – ਬਾਰਾਮੁਲਾ , ਜੰਮੂ ਅਤੇ ਕਸ਼ਮੀਰ ਦੇ ਜਿਲ੍ਹਾ ਬਾਰਾਮੂਲਾ ਪਿੰਡ ਸਿੰਘਪੁਰਾ ਵਿਚ ਸਥਿਤ ਹੈ. ਸ੍ਰੀਨਗਰ ਵਿਚ ਮਾਈ ਭਾਗ ਭਾਰੀ ਦੀ ਇੱਛਾ ਪੂਰੀ ਕਰਨ ਤੋਂ ਬਾਅਦ, ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਇੱਥੇ ਆਏ. ਇਕ ਪੁਰਾਣੇ ਮੁਸਲਮਾਨ ਸੰਤ ਬਹਿਲੋਰ ਸ਼ਾਹ ਇੱਥੇ ਰਹਿ ਰਹੇ ਸਨ. ਉਹਨਾਂ ਨੇ ਗੁਰੂ ਸਾਹਿਬ ਜੀ ਦੀ ਬਹੁਤ ਸ਼ਰਧਾ ਨਾਲ ਸੇਵਾ ਕੀਤੀ ਅਤੇ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਕਿ ਇਲਾਕਿਆਂ ਦੇ ਨੇੜੇ ਪਾਣੀ ਦੀ ਘਾਟ ਹੈ, ਕਿਉਂਕਿ ਇਹ ਸਥਾਨ ਪਹਾੜੀ ਉੱਤੇ ਸਥਿਤ ਹੈ. ਗੁਰੂ ਸਾਹਿਬ ਨੇ ਆਪਣੇ ਪਵਿੱਤਰ ਬਰਛੇ ਨਾਲ ਜ਼ਮੀਨ ਨੂੰ ਪੁਟਿਆ ਅਤੇ ਫੁਰਮਾਇਆ ਇਥੇ ਇਕ ਸੁੰਦਰ ਖੂਹ ਹੈ। ਜਿੰਨਾ ਪਾਣੀ ਚਾਹੀਦਾ ਹੈ ਹਮੇਸ਼ਾ ਲਈ ਵਰਤੋ। ਅੱਜ ਇਥੇ ਇਕ ਪਾਣੀ ਨਾਲ ਭਰਿਆ ਹੋਇਆ ਖੂਹ ਹੈ। ਇਸ ਖੂਹ ਦੇ ਪਾਣੀ ਦੀ ਵਰਤੋਂ ਲੋਕੀ ਬੜ੍ਹੀ ਸ਼ਰਧਾ ਤੇ ਸਵੱਛਤਾ ਨਾਲ ਕਰਦੇ ਹਨ। ਇਸਤੋਂ ਬਾਅਦ ਗੁਰੂ ਜੀ ਨੇ ਬਾਰਾਮੁਲਾ ਦੀ ਧਰਤੀ ਨੂੰ ਭਾਗ ਲਗਾਇਆ , ਕਾਫੀ ਚਿਰ ਗੁਰੂ ਸਾਹਿਬ ਉਥੇ ਠਹਿਰੇ ਤੇ ਸੰਗਤਾਂ ਨਾਲ ਵਿਚਾਰ ਕਰਦੇ ਰਹੇ ਅਤੇ ਸੰਗਤਾਂ ਉਹਨਾਂ ਦੇ ਦਰਸ਼ਨ ਕਰਦੀਆਂ ਰਹੀਆਂ। ਜਦੋਂ ਗੁਰੂ ਜੀ ਇਥੋਂ ਚਲੇ ਗਏ ਤਾਂ ਸੰਗਤਾਂ ਨੇ ਇਥੇ ਥੜ੍ਹਾ ਬਣਾਇਆ ਜਿਥੇ ਗੁਰੂ ਜੀ ਬੈਠਿਆ ਕਰਦੇ ਸਨ , ਤੇ ਇਸਦਾ ਨਾਮ ਥੜ੍ਹਾ ਸਾਹਿਬ ਪੈ ਗਿਆ

Begin typing your search term above and press enter to search. Press ESC to cancel.

Back To Top