धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥

अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।

ਅੰਗ : 682

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਅਰਥ : ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥

अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।

ਅੰਗ : 684

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

ਅਰਥ : ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।

सलोकु मः ३ ॥ पूरबि लिखिआ कमावणा जि करतै आपि लिखिआसु ॥ मोह ठगउली पाईअनु विसरिआ गुणतासु ॥ मतु जाणहु जगु जीवदा दूजै भाइ मुइआसु ॥ जिनी गुरमुखि नामु न चेतिओ से बहणि न मिलनी पासि ॥ दुखु लागा बहु अति घणा पुतु कलतु न साथि कोई जासि ॥ लोका विचि मुहु काला होआ अंदरि उभे सास ॥ मनमुखा नो को न विसही चुकि गइआ वेसासु ॥ नानक गुरमुखा नो सुखु अगला जिना अंतरि नाम निवासु ॥१॥ मः ३ ॥ से सैण से सजणा जि गुरमुखि मिलहि सुभाइ ॥ सतिगुर का भाणा अनदिनु करहि से सचि रहे समाइ ॥ दूजै भाइ लगे सजण न आखीअहि जि अभिमानु करहि वेकार ॥ मनमुख आप सुआरथी कारजु न सकहि सवारि ॥ नानक पूरबि लिखिआ कमावणा कोइ न मेटणहारु ॥२॥ पउड़ी ॥ तुधु आपे जगतु उपाइ कै आपि खेलु रचाइआ ॥ त्रै गुण आपि सिरजिआ माइआ मोहु वधाइआ ॥ विचि हउमै लेखा मंगीऐ फिरि आवै जाइआ ॥ जिना हरि आपि क्रिपा करे से गुरि समझाइआ ॥ बलिहारी गुर आपणे सदा सदा घुमाइआ ॥३॥

अर्थ: (पूर्व किए कर्मो अनुसार) आरम्भ से जो (संसार-रूप लेख) लिखा (भाव-लिखा) हुआ है और जो करतार ने आप लिख दिया है वह (जरूर) कमाना पड़ता है; (उस लेख अनुसार ही) मोह की ठगबूटी (जिस को) मिल गयी है उस को गुणों का खज़ाना हरी विसर गया है। (उस) संसार को जीवित न समझो (जो) माया के मोह मे मुर्दा पड़ा है, जिन्होंने सतगुरु के सनमुख हो कर नाम नहीं सिमरा, उनको प्रभु पास बैठना नहीं मिलता। वह मनमुख बहुत ही दुखी होते हैं, (क्योंकि जिन की खातिर माया के मोह में मुर्दा पड़े थे, वह) पुत्र स्त्री तो कोई साथ नहीं जाएगा, संसार के लोगों में भी उनका मुख काला हुआ (भाव, शर्मिंदा हुए) और रोते रहे, मनमुख का कोई विसाह नहीं करता, उनका इतबार खत्म हो जाता है। हे नानक जी! गुरमुखों को बहुत सुख होता है क्योंकि उनके हृदय में नाम का निवास होता है ॥१॥ सतिगुरु के सनमुख हुए जो मनुष्य (आपा भुला कर प्रभू में सुभावक ही) लीन हो जाते हैं वह भले लोग हैं और (हमारे) मित्र हैं; जो सदा सतिगुरू का हुक्म मानते है, वह सच्चे हरी में समाए रहते हैं। उन को संत जन नहीं कहते जो माया के मोह में लग कर अंहकार और विकार करते हैं। मनमुख अपने मतलब के प्यारे (होन कर के) किसे का काम नहीं सवार सकते; (पर) हे नानक जी! (उन के सिर क्या दोष ?) (पुर्व किए कार्य अनुसार) आरम्भ से लिखा हुआ (संस्कार-रूप लेख) कमाना पड़ता है, कोई मिटाने-योग नहीं ॥२॥ हे हरी! तूँ आप ही संसार रच कर आप ही खेल बनाई है; तूँ आप ही (माया के) तीन गुण बनाए हैं और आप ही माया का मोह (जगत में) अधिक कर दिया है। (इस मोह से पैदा) अंहकार में (लगने से) (दरगाह में) लेखा मांगते हैं और फिर जम्मना मरना पड़ता है; जिन पर हरी आप कृपा करता है उन को सतिगुरू ने (यह) समझ दे दी है। (इस लिए) मैं अपने सतिगुरू से सदके जाता हूँ और सदा बलिहारे जाता हूँ ॥३॥

ਅੰਗ : 643

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ : (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

सोरठि महला ५ ॥ खोजत खोजत खोजि बीचारिओ राम नामु ततु सारा ॥ किलबिख काटे निमख अराधिआ गुरमुखि पारि उतारा ॥१॥ हरि रसु पीवहु पुरख गिआनी ॥ सुणि सुणि महा त्रिपति मनु पावै साधू अम्रित बानी ॥ रहाउ ॥ मुकति भुगति जुगति सचु पाईऐ सरब सुखा का दाता ॥ अपुने दास कउ भगति दानु देवै पूरन पुरखु बिधाता ॥२॥ स्रवणी सुणीऐ रसना गाईऐ हिरदै धिआईऐ सोई ॥ करण कारण समरथ सुआमी जा ते ब्रिथा न कोई ॥३॥ वडै भागि रतन जनमु पाइआ करहु क्रिपा किरपाला ॥ साधसंगि नानकु गुण गावै सिमरै सदा गोपाला ॥४॥१०॥

अर्थ: हे भाई! बड़ी लंबी खोज करके हम इस नतीजे पर पहुँचे हैं कि परमात्मा का नाम (-सिमरन करना ही मनुष्य के जीवन की) सब से बड़ी असलियत है। गुरू की श़रण पड़ कर ही हरी-नाम सिमरन से (यह नाम) पलक झपकते ही (सारे) पाप कट देता है, और, (संसार-समुँद्र से) पार कर देता है॥१॥ आत्मिक जीवन की समझ वाले हे मनुष्य! (सदा) परमात्मा का नाम रस पिया कर। (हे भाई!) गुरू की आत्मिक जीवन देने वाली बाणी के द्वारा (परमात्मा का) नाम बार बार सुन कर (मनुष्य का) मन सब से ऊँचा संतोष हासिल कर लेता है ॥ रहाउ ॥ हे भाई! सारे सुखों का देने वाला, सदा कायम रहने वाला परमात्मा अगर मिल जाए, तो यही है विकारों से मुक्ति (का मूल), यही है (आत्मा की) ख़ुराक, यही है जीने का सही ढंग। वह सर्व-व्यापक सिरजनहार प्रभू भक्ति का (यह) दान अपने सेवक को (ही) बख्श़श़ करता है ॥२॥ हे भाई! उस (प्रभू के) ही (नाम) को काँनों से सुनना चाहिए, जीभ से गाना चाहिए, हृदय में अराधना चाहिए, जिस जगत के मूल सब ताकतों के मालिक के दर से कोई जीव ख़ाली-हाथ नहीं जाता ॥३॥ हे कृपाल! बड़ी किस्मत से यह श्रेष्ठ मनुष्या जन्म मिला है (अब) मेहर कर, गोपाल जी! (तेरा सेवक) नानक साध संगत में रह कर तेरे गुण गाता रहे, तेरा नाम सदा सिमरता रहे ॥४॥१०॥

ਅੰਗ : 611

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ : ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

Begin typing your search term above and press enter to search. Press ESC to cancel.

Back To Top