ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ।
ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ ਹਨ।
ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ
ਭਾਈ ਕਾਹਨ ਸਿੰਘ ਨਾਭਾ ਦੁਆਰਾ ਤਿਆਰ ਕੀਤੇ ਮਹਾਨ ਕੋਸ਼ ਅਨੁਸਾਰ, ਜਦੋਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਵਿਆਹ ਹੋਣ ਵਾਲਾ ਸੀ, ਗੁਰੂ ਅਰਜਨ ਦੇਵ ਜੀ ਗੋਇੰਦਵਾਲ ਸਾਹਿਬ ਤੋਂ ਯਾਤਰਾ ਕਰ ਕੇ 1 ਜੁਲਾਈ 1589 ਨੂੰ ਇਥੇ ਪਹੁੰਚੇ (ਹਾਲਾਂਕਿ ਗੁਰਦੁਆਰਾ ਬੋਰਡ ਨੇ ਤਰੀਕ ਨੂੰ ਗਲਤੀ ਨਾਲ 1590 ਲਿਖਿਆ ਹੈ)।
ਸ਼੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਨਾਲ ਵਿਆਹ ਕਰਵਾਉਣ ਲਈ ਮੌ-ਸਾਹਿਬ ਦੀ ਯਾਤਰਾ ਕਰ ਰਹੇ ਸਨ। ਗੁਰੂ ਅਰਜਨ ਦੇਵ ਜੀ ਦੇ ਨਾਲ ਵਿਆਹ ਸਮੂਹ ਵਿੱਚ ਬਾਬਾ ਬੁੱਢਾ ਜੀ, ਭਾਈ ਮੰਜ ਜੀ, ਭਾਈ ਸ਼ਲੋ ਜੀ, ਮੀਆਂ ਮੀਰ ਜੀ, ਭਾਈ ਗੁਰਦਾਸ ਜੀ, ਭਾਈ ਸੰਗ ਜੀ ਅਤੇ ਹੋਰ ਸਿੱਖ ਸ਼ਾਮਲ ਸਨ.
ਉਸ ਸਮੇਂ, ਬਿਲਗਾ ਪਿੰਡ ਵਿੱਚ ਸਿਰਫ 7 ਝੌਪੜੀਆਂ ਸਨ. ਹਾਲਾਂਕਿ, ਪਿੰਡ ਵਾਸੀਆਂ ਨੇ 2 ਦਿਨਾਂ ਲਈ ਗੁਰੂ ਅਰਜਨ ਦੇਵ ਜੀ ਅਤੇ ਵਿਆਹ ਸਮੂਹ ਦੀ ਖੂਬ ਸੇਵਾ ਕੀਤੀ.
ਗੁਰੂ ਅਰਜਨ ਦੇਵ ਜੀ ਪਿੰਡ ਵਾਸੀਆਂ ਦੁਆਰਾ ਪਰਾਹੁਣਚਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਅਤੇ ਇਸ ਲਈ ਉਹਨਾਂ ਨੇ ਆਪਣੇ ਕੁਝ ਵਸਤਰ ਪਿੰਡ ਵਾਸੀਆਂ ਨੂੰ ਤੋਹਫੇ ਵਜੋਂ ਦਿੱਤੇ, ਇਹ ਵਸਤਰ ਅੱਜ ਵੀ ਇਥੇ ਗੁਰੁਦਆਰਾ ਸਾਹਿਬ ਵਿੱਚ ਰੱਖੇ ਹੋਏ ਹਨ। ਮੁੱਖ ਗੁਰਦੁਆਰੇ ਵਿਚ ਇਕ ਖੂਹ ਹੈ, ਇਸ ਖੂਹ ਦੇ ਪਾਣੀ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਇਸ਼ਨਾਨ ਕਰਿਆ ਕਰਦੇ ਸਨ . ਹਰ ਸਾਲ, 18, 19, 20 ਹਾੜ੍ਹ ਨੂੰ ਇਥੇ ਇਕ ਮਹਾਨ ਦੀਵਾਨ ਹੁੰਦਾ ਹੈ ਜਿੱਥੇ (ਆਖਰੀ ਦਿਨ) ਗੁਰੂ ਅਰਜਨ ਦੇਵ ਜੀ ਦੇ ਵਸਤਰ ਪ੍ਰਦਰਸ਼ਤ ਹੁੰਦੇ ਹਨ.
ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਬਿਲਗਾ
ਗੁਰਦੁਆਰਾ ਸ੍ਰੀ ਪਿਪਲੀ ਸਾਹਿਬ ਬਿਲਗਾ ਉਸ ਅਸਥਾਨ ਹੈ ਜਿਥੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਬਿਲਗਾ ਵਿਖੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਸਨ। ਉਸ ਵਕਤ ਪਿੰਡ ਦੇ ਆਸ ਪਾਸ ਜੰਗਲ ਸੀ। ਗੁਰੂ ਅਰਜਨ ਦੇਵ ਜੀ ਇਕ ਪਿਪਲੀ ਦੇ ਰੁੱਖ ਹੇਠ ਬੈਠਦੇ ਸਨ ਇਸ ਲਈ ਇਸਦਾ ਨਾਮ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ ਬਿਲਗਾ ਪੈ ਗਿਆ।

ਇਸ ਅਸਥਾਨ ਉੱਪਰ ਸੰਨ 1577 ਈ: ਨੂੰ ਸ਼੍ਰੀ ਗੁਰੂ ਰਾਮਦਾਸ ਜੀ ਨੇ ਬਿਰਾਜਮਾਨ ਹੋ ਕੇ ਅੰਮ੍ਰਿਤ ਸਰੋਵਰ ਦੀ ਖੁਦਵਾਈ ਕਰਵਾਈ , ਇੱਕ ਮਾਘ ਸੰਨ 1588 ਈ. ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਨੀਂਵ ਰੱਖੀ ਗਈ ਸੀ , ਸ਼੍ਰੀ ਗੁਰੂ ਅਰਜਨ ਦੇਵ ਜੀ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਅਤੇ ਸਰੋਵਰ ਨੂੰ ਪੱਕਾ ਕਰਨ ਸਮੇਂ ਵੀ ਇਸ ਅਸਥਾਨ ਉੱਪਰ ਬੈਠ ਕੇ ਕਾਰ ਸੇਵਾ ਦੀ ਨਿਗਰਾਨੀ ਕਰਦੇ ਅਤੇ ਸੰਗਤਾਂ ਨੂੰ ਸਿੱਖੀ ਉਪਦੇਸ਼ ਦਿੰਦੇ ਸਨ , ਸਵੇਰੇ ਸ਼ਾਮ ਦਾ ਦੀਵਾਨ ਵੀ ਇਥੇ ਸਜਦਾ ਸੀ. ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨ ਹਿੱਤ ਗੋਇੰਦਵਾਲ ਸਾਹਿਬ ਜੀ ਤੋਂ ਗੁਰਬਾਣੀ ਦੀਆਂ ਪੋਥੀਆਂ ਲਿਆ ਕੇ ਸਭ ਤੋਂ ਪਹਿਲਾਂ ਇਸ ਅਸਥਾਨ ਤੇ ਸੁਭਾਇਮਾਨ ਕੀਤੀਆਂ ਗਈਆਂ ਸਨ . ਇਸੇ ਅਸਥਾਨ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1600 ਈ. ਵਿੱਚ ਵਜੀਰ ਖਾਂ ਦਾ ਜਲੋਧਰ ਦਾ ਰੋਗ ਬਾਬਾ ਬੁੱਢਾ ਸਾਹਿਬ ਜੀ ਦੇ ਹੱਥੀਂ ਕਾਰ ਸੇਵਾ ਦੀ ਟੋਕਰੀ ਸੁਟਵਾ ਕੇ ਦੂਰ ਕੀਤਾ ਸੀ, ਇਥੇ ਹੀ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਰਾਮਕਲੀ ਰਾਗ ਵਿੱਚ “ਅਠਸਠਿ ਤੀਰਥ ਜਹ ਸਾਧ ਪਗ ਧਰਹਿ” ਸ਼ਬਦ ਉਚਾਰਿਆ ਸੀ , ਜਿਸਦਾ ਮਤਲਬ ਹੈ ਕੇ ਜਿਸ ਅਸਥਾਨ ਉੱਪਰ ਸੰਤ ਭਾਵ ਸਾਧ ਜਨ ਬੈਠਦੇ ਹਨ , ਉਹ ਸਥਾਨ ਅਠਸਠਿ (68 ) ਤੀਰਥਾਂ ਵਰਗਾ ਹੋ ਜਾਂਦਾ ਹੈ l ਜਿਸ ਕਰਕੇ ਸਿੱਖ ਪ੍ਰੰਪਰਾਵਾਂ ਅਨੁਸਾਰ ਇਸ ਅਸਥਾਨ ਦਾ ਨਾਮ “ਥੜਾ ਸਾਹਿਬ” ਅਠਸਠਿ ਤੀਰਥ ਪ੍ਰਚਲਿਤ ਹੋ ਗਿਆ

ਸੰਤ ਜੀ ਕੁਝ ਸਿੰਘਾਂ ਨਾਲ ਬੈਠੇ ਗੱਲ‍ਾਂ ਬਾਤਾ ਕਰਦੇ ਸੀ ਕਿ ਇਕ ਸਿੰਘ ਆਪਣੇ ਨਾਲ ਇਕ ਹੋਰ ਨਵੇ ਸਿੱਖ ਨੂੰ ਲੈ ਕੇ ਆਇਅ‍ਾ ਨਾਲ ਉਹਨਾਂ ਨੇ ਦੋ ਟੋਕਰੇ ਆੜੂਆਂ ਦੇ ਲਿਆਂਦੇ ਸੰਤਾਂ ਨੂੰ ਫਤਹਿ ਬੁਲਾ ਕੇ ਕੋਲ ਬੈਠਗੇ ਸਿੰਘ ਨੇ ਨਾਲ ਆਏ ਨਵੇ ਸਿਖ ਬਾਰੇ ਜਾਣ ਪਛਾਣ ਕਰਉਦਿਆ ਕਿਆ
ਮਹਾਂਪੁਰਖੋ ਇਹ ਮੇਰਾ ਮਿੱਤਰ ਆ ਇਨ੍ਹਾਂ ਦੇ ਕਈ ਬਾਗ ਏ ਆੜੂ ਇਨ੍ਹਾਂ ਦੇ ਆਪਣੇ ਬਾਗ ਚੋ ਲਿਆਦੇ ਆ ਕਈ ਕਾਰਖਾਨਿਆਂ ਆ ਚੰਗੇ ਲੈਂਡਲਾਡ ਬੰਦੇ ਆ ਹੋਰ ਵੀ ਕਾਫੀ ਸਿਫ਼ਤ ਕੀਤੀ ਫਿਰ ਕਹਿਣ ਲੱਗਾ ਜੀ ਆਪ ਦੇ ਦਰਸ਼ਨ ਕਰਨ ਆਇਆ ਸੰਤ ਚੁਪ ਕਰਕੇ ਸਭ ਸੁਣਦੇ ਰਹੇ ਫੇਰ ਉਸ ਆੜੂਆਂ ਵਾਲੇ ਬੰਦੇ ਵੱਲ ਤੱਕ ਕੇ ਬੋਲੇ ਹਾਂ ਸਿੰਘ ਏ ਦੱਸ ਹਥਿਆਰ ਕਿੰਨੇ ਰੱਖੀਆ ?? ਉ ਸੁਣ ਕੇ ਕਹਿੰਦਾ ਜੀ ਹਥਿਆਰ ਤੇ ਕੋਈ ਨਹੀ ਰੱਖਿਆ ਸੰਤ ਹੱਸ ਕੇ ਕਹਿਣ ਲੱਗੇ ਉਹ ਭਾਈ ਕੋਈ ਸਾਡੇ ਅਰਗਾ ਸਿਰ ਫਿਰਿਆ ਤੇਰੀ ਜਇਦਾਦ ਨੂੰ ਕਿਰਤ ਕਮਾਈ ਨੂੰ ਲੁੱਟਣ ਪੈ ਜਾਵੇ ਫਿਰ ਉਨ੍ਹਾਂ ਦੇ ਮਸ਼ੀਨਾਂ ਚੁੱਕ ਚੱਕ ਮਾਰੋਗੇ ਜਾਂ ਆੜੂ ਮਾਰੋਗੇ ….
ਕਮਾਈ ਕਰਨੀ ਚੰਗੀ ਗੱਲ ਹੈ ਪਰ ਰੱਖਿਆ ਦੇ ਵਾਸਤੇ ਹਥਿਆਰ ਜ਼ਰੂਰੀ ਆ ਏ ਗੁਰੂ ਹੁਕਮ ਆ
ਉਸ ਭਾਈ ਨੇ ਕਿਹਾ ਜੀ ਸਤਿ ਬਚਨ ਜ਼ਰੂਰ ਮੈਂ ਸ਼ਸਤਰ ਰੱਖਾਂਗਾ
ਸਰੋਤ ਜਰਨੈਲਾ ਦਾ ਜਰਨੈਲ ਚੋ
ਮੇਜਰ ਸਿੰਘ
ਗੁਰੂ ਕਿਰਪਾ ਕਰੇ

जैतसरी महला ५ घरु २ छंत ੴ सतिगुर प्रसादि ॥ सलोकु ॥ ऊचा अगम अपार प्रभु कथनु न जाइ अकथु ॥ नानक प्रभ सरणागती राखन कउ समरथु ॥१॥ छंतु ॥ जिउ जानहु तिउ राखु हरि प्रभ तेरिआ ॥ केते गनउ असंख अवगण मेरिआ ॥ असंख अवगण खते फेरे नितप्रति सद भूलीऐ ॥ मोह मगन बिकराल माइआ तउ प्रसादी घूलीऐ ॥ लूक करत बिकार बिखड़े प्रभ नेर हू ते नेरिआ ॥ बिनवंति नानक दइआ धारहु काढि भवजल फेरिआ ॥१॥

राग जैतसरी, घर २ में गुरु अर्जनदेव जी की बानी ‘छंद’ ।अकाल पुरख एक है और सतगुरु की कृपा द्वारा प्राप्त होता है। सलोकु। हे नानक! (कह) हे प्रभु! में तेरी सरन आया हूँ, तुम (सरन आए की) रक्षा करने की ताकत रखते हो। हे सब से ऊचे! हे अपहुच! हे बयंत! तू सब का मालिक है, तेरा सरूप बयां नहीं किया जा सकता, बयां से परे है।१। छंत। हे हरी! हे प्रभु! मैं तेरा हूँ, जैसे जानो वेसे (माया के मोह से) मेरी रक्षा करो। मैं (अपने) कितने अवगुण गिनू? मेरे अंदर अनगिनत अवगुण हैं। हे प्रभु! मेरे अनगिनत ही अवगुण हैं, पापों के घेरे में फसा रहता हूँ, रोज ही उकाई खा जाते हैं। भयानक माया के मोह में मस्त रहते हैं, तेरी कृपा से ही बच पाते हैं। हम जीव दुखदाई विकार (अपने तरफ से) परदे में करते हैं, परन्तु, हे प्रभु! तुम हमारे पास से भी पास बसते हो। नानक बनती करता है हे प्रभु! हमारे ऊपर कृपार कर, हम जीवों को संसार-सागर के (माया के) घेर से निकल ले॥१॥

ਅੰਗ : 704

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਅਰਥ : ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

धनासरी महला १ आरती ੴ सतिगुर प्रसादि ॥ गगन मै थालु रवि चंदु दीपक बने तारिका मंडल जनक मोती ॥ धूपु मलआनलो पवणु चवरो करे सगल बनराइ फूलंत जोती ॥१॥ कैसी आरती होइ भव खंडना तेरी आरती ॥ अनहता सबद वाजंत भेरी ॥१॥ रहाउ ॥ सहस तव नैन नन नैन है तोहि कउ सहस मूरति नना एक तोही ॥ सहस पद बिमल नन एक पद गंध बिनु सहस तव गंध इव चलत मोही ॥२॥ सभ महि जोति जोति है सोइ ॥ तिस कै चानणि सभ महि चानणु होइ ॥ गुर साखी जोति परगटु होइ ॥ जो तिसु भावै सु आरती होइ ॥३॥ हरि चरण कमल मकरंद लोभित मनो अनदिनो मोहि आही पिआसा ॥ क्रिपा जलु देहि नानक सारिंग कउ होइ जा ते तेरै नामि वासा ॥४॥१॥७॥९॥

अर्थ हिंदी: सारा आकाश (जैसे) थाल है, सूर्य और चंद्रमा (इस थाल में) दीए बने हुए हैं, तारा मण्डल, (थाल में) मोती रखे हुए हैं। मलय पर्वत से आने वाली (सुगंधित) हवा मानो, धूप (धुख) रही है, हवा चवर कर रही है, सारी बनस्पति ज्योति-रूपी (प्रभू की आरती) के लिए फूल दे रही है (पुष्पार्पण कर रही है)।1। हे जीवों के जनम-मरण नाश करने वाले! (प्रकृति में) तेरी कैसी सुंदर आरती हो रही है! (सब जीवों में रुमक रही) एक-रस रौंअ, जैसे, तेरी आरती के लिए नगारे बज रहे हैं।1। रहाउ। (सब जीवों में व्यापक होने के कारण) तेरी हजारों आँखें हैं (पर, निराकार होने के कारण, हे प्रभू!) तेरी कोई आँख नहीं। हजारों ही तेरी सूरतें हैं, पर तेरी कोई सूरति नहीं है। हजारों तेरे सुंदर पैर हैं, पर (निराकार होने के कारण) तेरा एक भी पैर नहीं। हजारों तेरे नाक हैं, पर तू बिना नाक के ही है। तेरे ऐसे अजीब करिश्मों ने मुझे हैरान किया हुआ है।2। सारे जीवों में एक उसी परमात्मा की ज्योति बरत रही है। उस ज्योति के प्रकाश से सारे जीवों में रौशनी (सूझ-बूझ) है। पर, इस ज्योति का ज्ञान गुरू की शिक्षा से ही होता है (गुरू के माध्यम से ये समझ पड़ती है कि हरेक अंदर परमात्मा की ज्योति है)। (इस सर्व-व्यापक ज्योति की) आरती ये है कि जो कुछ उसकी रजा में हो रहा है वह जीव को अच्छा लगे (प्रभू की रजा में चलना ही प्रभू की आरती करनी है)।3। हे हरी! तेरे चरण-रूप कमल-पुष्प के रस के लिए मेरा मन ललचाता है, हर रोज मुझे इसी रस की प्यास लगी हुई है। मुझ नानक पपीहे को अपनी मेहर का जल दे, जिस (की बरकति) से मैं तेरे नाम में टिका रहूँ।4।1।7।9।

ਅੰਗ : 663

ਧਨਾਸਰੀ ਮਹਲਾ ੧ ਆਰਤੀ ੴ ਸਤਿਗੁਰ ਪ੍ਰਸਾਦਿ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥

ਅਰਥ : ਸਾਰਾ ਆਕਾਸ਼ (ਮਾਨੋ) ਥਾਲ ਹੈ, ਸੂਰਜ ਤੇ ਚੰਦ (ਇਸ ਥਾਲ ਵਿਚ) ਦੀਵੇ ਬਣੇ ਹੋਏ ਹਨ, ਤਾਰਿਆਂ ਦੇ ਸਮੂਹ, (ਥਾਲ ਵਿਚ) ਮੋਤੀ ਰੱਖੇ ਹੋਏ ਹਨ। ਮਲਯ ਪਰਬਤ ਵਲੋਂ ਆਉਣ ਵਾਲੀ ਹਵਾ, ਮਾਨੋ, ਧੂਪ (ਧੁਖ ਰਿਹਾ) ਹੈ, ਹਵਾ ਚੌਰ ਕਰ ਰਹੀ ਹੈ, ਸਾਰੀ ਬਨਸਪਤੀ ਜੋਤਿ-ਰੂਪ (ਪ੍ਰਭੂ ਦੀ ਆਰਤੀ) ਲਈ ਫੁੱਲ ਦੇ ਰਹੀ ਹੈ।੧। ਹੇ ਜੀਵਾਂ ਦੇ ਜਨਮ ਮਰਨ ਨਾਸ ਕਰਨ ਵਾਲੇ! ਕੁਦਰਤਿ ਵਿਚ) ਤੇਰੀ ਕੈਸੀ ਸੁੰਦਰ ਆਰਤੀ ਹੋ ਰਹੀ ਹੈ! (ਸਭ ਜੀਵਾਂ ਵਿਚ ਰੁਮਕ ਰਹੀ) ਇੱਕ-ਰਸ ਜੀਵਨ-ਰੌ, ਮਾਨੋ, ਤੇਰੀ ਆਰਤੀ ਵਾਸਤੇ ਨਗਾਰੇ ਵੱਜ ਰਹੇ ਹਨ।੧।ਰਹਾਉ। (ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਹਜ਼ਾਰਾਂ ਤੇਰੀਆਂ ਅੱਖਾਂ ਹਨ (ਪਰ, ਨਿਰਾਕਾਰ ਹੋਣ ਕਰ ਕੇ, ਹੇ ਪ੍ਰਭੂ!) ਤੇਰੀਆਂ ਕੋਈ ਅੱਖਾਂ ਨਹੀਂ। ਹਜ਼ਾਰਾਂ ਤੇਰੀਆਂ ਸ਼ਕਲਾਂ ਹਨ, ਪਰ ਤੇਰੀ ਕੋਈ ਭੀ ਸ਼ਕਲ ਨਹੀਂ ਹੈ। ਹਜ਼ਾਰਾਂ ਤੇਰੇ ਸੋਹਣੇ ਪੈਰ ਹਨ, ਪਰ (ਨਿਰਾਕਾਰ ਹੋਣ ਕਰ ਕੇ) ਤੇਰਾ ਇੱਕ ਭੀ ਪੈਰ ਨਹੀਂ। ਹਜ਼ਾਰਾਂ ਤੇਰੇ ਨੱਕ ਹਨ, ਪਰ ਤੂੰ ਨੱਕ ਤੋਂ ਬਿਨਾ ਹੀ ਹੈਂ। ਤੇਰੇ ਅਜੇਹੇ ਕੌਤਕਾਂ ਨੇ ਮੈਨੂੰ ਹੈਰਾਨ ਕੀਤਾ ਹੋਇਆ ਹੈ।੨। ਸਾਰੇ ਜੀਵਾਂ ਵਿਚ ਇਕੋ ਉਹੀ ਪਰਮਾਤਮਾ ਦੀ ਜੋਤਿ ਵਰਤ ਰਹੀ ਹੈ। ਉਸ ਜੋਤਿ ਦੇ ਪਰਕਾਸ਼ ਨਾਲ ਸਾਰੇ ਜੀਵਾਂ ਵਿਚ ਚਾਨਣ (ਸੂਝ-ਬੂਝ) ਹੈ। ਪਰ ਇਸ ਜੋਤਿ ਦਾ ਗਿਆਨ ਗੁਰੂ ਦੀ ਸਿੱਖਿਆ ਨਾਲ ਹੀ ਹੁੰਦਾ ਹੈ (ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ ਹਰੇਕ ਦੇ ਅੰਦਰ ਪਰਮਾਤਮਾ ਦੀ ਜੋਤਿ ਹੈ) । (ਇਸ ਸਰਬ-ਵਿਆਪਕ ਜੋਤਿ ਦੀ) ਆਰਤੀ ਇਹ ਹੈ ਕਿ ਜੋ ਕੁਝ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ ਉਹ ਜੀਵ ਨੂੰ ਚੰਗਾ ਲੱਗੇ (ਪ੍ਰਭੂ ਦੀ ਰਜ਼ਾ ਵਿਚ ਤੁਰਨਾ ਪ੍ਰਭੂ ਦੀ ਆਰਤੀ ਕਰਨੀ ਹੈ) ।੩। ਹੇ ਹਰੀ! ਤੇਰੇ ਚਰਨ-ਰੂਪ ਕੌਲ ਫੁੱਲਾਂ ਦੇ ਰਸ ਲਈ ਮੇਰਾ ਮਨ ਲਲਚਾਂਦਾ ਹੈ, ਹਰ ਰੋਜ਼ ਮੈਨੂੰ ਇਸੇ ਰਸ ਦੀ ਪਿਆਸ ਲੱਗੀ ਹੋਈ ਹੈ। ਮੈਨੂੰ ਨਾਨਕ ਪਪੀਹੇ ਨੂੰ ਆਪਣੀ ਮੇਹਰ ਦਾ ਜਲ ਦੇਹ, ਜਿਸ (ਦੀ ਬਰਕਤਿ) ਨਾਲ ਮੈਂ ਤੇਰੇ ਨਾਮ ਵਿਚ ਟਿਕਿਆ ਰਹਾਂ।੪।੧।੭।੯।

Begin typing your search term above and press enter to search. Press ESC to cancel.

Back To Top