सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥ पउड़ी ॥ जिना गुरु गोपिआ आपणा ते नर बुरिआरी ॥ हरि जीउ तिन का दरसनु ना करहु पापिसट हतिआरी ॥ ओहि घरि घरि फिरहि कुसुध मनि जिउ धरकट नारी ॥ वडभागी संगति मिले गुरमुखि सवारी ॥ हरि मेलहु सतिगुर दइआ करि गुर कउ बलिहारी ॥२३॥

अर्थ: (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। नानक जी! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं ॥१॥ जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। नानक जी! गुरु के प्यार में उस की बिरती होने के कारण भगवान ने उसे अपने साथ मिलाया है ॥२॥ पउड़ी ॥ जो मनुष्य प्यारे सतिगुरु की निन्दा करते हैं वह बहुत बुरे हैं,रब मेहर ही करे! हे भाई! उन का दर्शन ना करें, वह बड़े पापी और हतियारे हैं; मन से खोटे वह आदमी विभचारन स्त्री की तरह घर घर फिरते हैं। वडभागी मनुष्य सतिगुरु की निवाजी हुई गुरमुखों की संगत में मिलते हैं। हे हरी! मैं सदके हूँ सतिगुरु से, मेहर कर और सतिगुरु को मिला ॥२३॥

ਅੰਗ : 651

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਅਰਥ : (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਨਾਨਕ ਜੀ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥

राग धनासरी, घर ६ में गुरु अर्जन देव जी की बाणी। अकाल पुरख एक है और सतगुरु की कृपा द्वारा मिलता है। हे प्यारे संत जनो ! मेरी बेनती सुणो, परमात्मा (के सुमिरन) के बिना (माया के बंधनो से) किसी की भी खलासी नहीं होती ।रहाउ। हे मन ! (जीवन को) पवित्र करने वाले (हरि-सुमिरन के) काम करा कर, परमात्मा (का नाम ही संसार-सागर से) पार निकलने के लिए जहाज है । (दुनिया के) ओर सारे जंजाल तेरे किसी भी काम नहीं आएँगे । प्रकाश-रूप परमात्मा की सेवा-भक्ति ही (असल) जीवन है-यह सिख मुझे गुरु ने दी है ।1 ।

हे भाई ! उस (धन-पदार्थ) के साथ प्रेम नहीं होना चाहिए, जिस की कोई पहुँच ही नहीं । वह (धन-पदार्थ) अन्त समय के साथ नहीं जाता । अपने मन में हृदय में तूं परमात्मा का नाम सुमिरन कर । परमात्मा के साथ प्रेम करने वाले संत जनाँ (की संगत करा कर),क्योंकि उन (संत जनों की) संगत में तेरे (माया के) बंधन खत्म हो सकते हैं ।2। हे भाई ! परमात्मा का सहारा पकड़, (अपने) हृदय में (परमात्मा के) कोमल चरण (वसा) (परमात्मा के बिना) किसी ओर की आशा नहीं करनी चाहिए, कोई ओर सहारा नहीं ढूंढणा चाहिए । हे नानक ! वही मनुख भक्त है, वही गिआनवान है, वही सुरति-अभिआसी है, वही तपस्वी है, जिस ऊपर परमात्मा कृपा करता है।3 ।1।29|

ਅੰਗ : 678

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਅਰਥ : ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

ਇਹ ਦਿਨ ਸ਼ਹੀਦੀਆਂ ਵਾਲੇ, ਪਿਆ ਪਰਿਵਾਰ ਵਿਛੋੜਾ
ਚਮਕੌਰ ਗੜ੍ਹੀ ਵਿੱਚ ਲੜੇ ਜੁਝਾਰੂ ਤੇ ਲਾਲਾਂ ਦਾ ਜੋੜਾ
ਛੋਟੇ ਲਾਲਾਂ ਨੂੰ ਮਾਂ ਗੁਜਰੀ ਦੀ ਉਹ ਆਖਰੀ ਦੀਦ
ਗਿਣੇ ਨਹੀਂਓ ਜਾਣੇ ਸਿੰਘਾਂ, ਤੇਰੀ ਕੌਮ ਦੇ ਸ਼ਹੀਦ
ਗਿਣੇ ਨਹੀਂਓ ਜਾਣੇ ਸਿੰਘਾਂ, ਤੇਰੀ ਕੌਮ ਦੇ ਸ਼ਹੀਦ
ਤੱਤੀ ਤਵੀ ਨੂੰ ਭੁੱਲ ਗਏ, ਭੁੱਲ ਗਏ ਚੱਲਦੇ ਆਰੇ ਨੂੰ
ਸੀਸ ਧੜ ਤੋਂ ਵੱਖ ਕੀਤਾ ਗੁਰੂ ਤੇਗ ਬਹਾਦਰ ਪਿਆਰੇ ਨੂੰ
ਭਾਈ ਮਤੀ ਦਾਸ ਤੇ ਸਤੀ ਦਾਸ ਨੂੰ, ਕੋਈ ਸਕਿਆ ਨਹੀਂ ਖਰੀਦ
ਗਿਣੇ ਨਹੀਂਓ ਜਾਣੇ ਸਿੰਘਾਂ, ਤੇਰੀ ਕੌਮ ਦੇ ਸ਼ਹੀਦ
ਹੋਰ ਕਿਸੇ ਕੋਲ ਤੇਜ਼ ਨਹੀਂ ਐਨਾ ਕਿ ਬਖਸ਼ ਜਾਏ ਸਰਦਾਰੀ ਨੂੰ
ਆਪਣੇ ਸਿੱਖਾਂ ਪਿੱਛੇ ਵਾਰ ਜਾਏ ਹਰ ਚੀਜ਼ ਹੀ ਆਪਣੀ ਪਿਆਰੀ ਨੂੰ
ਗੁਰੂ ਨਾਨਕ ਦੇ ਘਰ ਸਾਰੀਆਂ ਦਾਤਾਂ ਨਾ ਲਾਈਏ, ਹੋਰਾਂ ਉੱਤੇ ਉਮੀਦ
ਗਿਣੇ ਨਹੀਂਓ ਜਾਣੇ ਸਿੰਘਾਂ, ਤੇਰੀ ਕੌਮ ਦੇ ਸ਼ਹੀਦ
ਖੂਨ ਦਾ ਪਾਣੀ ਪਾ ਕੇ ਫੁੱਲ ਮਹਿਕਣ ਲਾ ਗਏ ਮਾਲੀ
ਉਨ੍ਹਾਂ ਦੀ ਕੁਰਬਾਨੀ ਨੇ ਸਾਡੇ ਮੁੱਖ ਤੇ ਚਾੜੀ ਲਾਲੀ
ਅੱਜ ਮਾਣਦੇ ਹੋਏ ਸਰਦਾਰੀ ਨੂੰ, ਕਿਉਂ ਸੌਂ ਗਏ ਗੂੜੀ ਨੀਂਦ
ਗਿਣੇ ਨਹੀਂਓ ਜਾਣੇ ਸਿੰਘਾਂ, ਤੇਰੀ ਕੌਮ ਦੇ ਸ਼ਹੀਦ

ਮੇਰੀ ਮੰਗੀ ਹਰ ਦੁਆ ਲਈ
ਤੇਰੇ ਦਰ ਤੇ ਜਗ੍ਹਾ ਹੋਜੇ.
ਇਨੀ ਕੁ ਮਿਹਰ ਕਰ ਮੇਰੇ ਮਾਲਕਾ
ਕਿ ਤੇਰਾ ਹੁਕਮ ਹੀ ਮੇਰੀ ਰਜ਼ਾ ਹੋਜੇ

ਮੇਰਿਆਂ ਰੱਬਾ ਸੁਣ ਲੈ ਹਾਲ ਗਰੀਬਾਂ ਦਾ,
ਪੰਨਾ ਲਿਖ ਦੇ ਕੋਈ ਨਵਾਂ ਨਸੀਬਾਂ ਦਾ …
ਮਿਹਰ ਕਰੀ ਦਾਤਿਆ

Begin typing your search term above and press enter to search. Press ESC to cancel.

Back To Top