ਅੰਗ : 651

ਸਲੋਕੁ ਮਃ ੩ ॥
ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

ਮੰਗਲਵਾਰ, ੨੯ ਚੇਤ (ਸੰਮਤ ੫੫੫ ਨਾਨਕਸ਼ਾਹੀ) (ਅੰਗ: ੬੫੧)

ਅਰਥ : ਸਲੋਕੁ ਮਃ ੩ ॥
ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ ।ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜੂਨਾਂ ਵਿਚ ਭੀ ਨਹੀਂ ਪੈਂਦਾ ।੧।ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ ।(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ।੨।ਹੇ ਹਰੀ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ । ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਥਾਜੀ ਮੁੱਕ ਜਾਂਦੀ ਹੈ ।੨੨।

सलोक ॥ राज कपटं रूप कपटं धन कपटं कुल गरबतह ॥ संचंति बिखिआ छलं छिद्रं नानक बिनु हरि संगि न चालते ॥१॥ पेखंदड़ो की भुलु तुमा दिसमु सोहणा ॥ अढु न लहंदड़ो मुलु नानक साथि न जुलई माइआ ॥२॥ पउड़ी ॥ चलदिआ नालि न चलै सो किउ संजीऐ ॥ तिस का कहु किआ जतनु जिस ते वंजीऐ ॥ हरि बिसरिऐ किउ त्रिपतावै ना मनु रंजीऐ ॥ प्रभू छोडि अन लागै नरकि समंजीऐ ॥ होहु क्रिपाल दइआल नानक भउ भंजीऐ ॥१०॥

अर्थ: हे नानक जी! यह राज रूप धन और (ऊँची) कुल का अभिमान-सब छल-रूप है। जीव छल कर के दूसरों पर दोष लगा लगा कर (कई तरीकों से) माया जोड़ते हैं, परन्तु प्रभू के नाम के बिना कोई भी वस्तु यहाँ से साथ नहीं जाती ॥१॥ तुम्मा देखने में तो मुझे सुंदर दिखा। क्या यह ऊकाई लग गई ? इस का तो आधी कोडी भी मुल्य नहीं मिलता। हे नानक जी! (यही हाल माया का है, जीव के लिए तो यह भी कोड़ी मुल्य की नहीं होती क्योंकि यहाँ से चलने के समय) यह माया जीव के साथ नहीं जाती ॥२॥ उस माया को इकट्ठी करने का क्या लाभ, जो (जगत से चलने समय) साथ नहीं जाती, जिस से आखिर विछुड़ ही जाना है, उस की खातिर बताओ क्या यत्न करना हुआ ? प्रभू को भुला हुआ​ (बहुती माया से) तृप्त भी नहीं और ना ही मन प्रसन्न होता है। परमात्मा को छोड़ कर अगर मन अन्य जगह लगाया तो नर्क में समाता है। हे प्रभू! कृपा कर, दया कर, नानक का सहम दूर कर दे ॥१०॥

ਅੰਗ : 708

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਅਰਥ : ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

ਹਮਰੀ ਕਰੋ ਹਾਥ ਦੈ ਰੱਛਾ ਪੂਰਨ ਹੋਇ ਚਿੱਤ ਕੀ ਇੱਛਾ 🙏
ਵਾਹਿਗੁਰੂ 🙏ਵਾਹਿਗੁਰੂ 🙏ਵਾਹਿਗੁਰੂ 🙏ਵਾਹਿਗੁਰੂ🙏

ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥
ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ ॥

ਸਿਰ ਝੁਕਾ ਕੇ ਆਦਰ ਕਰਾਂ ਨੀਹਾਂ ‘ਚ ਖਲੋਤਿਆਂ ਦਾ
ਕੋਈ ਦੇਣ ਨਹੀਂ ਦੇ ਸਕਦਾ ਮਾਂ ਗੁਜਰੀ ਦੇ ਪੋਤਿਆਂ ਦਾ

Begin typing your search term above and press enter to search. Press ESC to cancel.

Back To Top