ਪੰਜ ਪਿਆਰਿਆ ਦੇ ਨਾਮ ਵਿੱਚ ਗਹੀਰੀ ਸਿੱਖਿਆ ਮਿਲਦੀ ਹੈ ।
ਭਾਈ ਦਇਆ ਸਿੰਘ ਜੀ: ਸਭ ਤੋਂ ਪਹਿਲਾ ਮਨ ਵਿੱਚ ਦਇਆ ਜ਼ਰੂਰੀ ਹੈ ।।।
ਭਾਈ ਧਰਮ ਸਿੰਘ ਜੀ :ਫਿਰ ਬੰਦਾ ਧਰਮ ਦੇ ਰਸਤੇ ਤੇ ਚਲਦਾ ਹੈ.
ਭਾਈ ਹਿੰਮਤ ਸਿੰਘ ਜੀ :ਫਿਰ ਬੰਦਾ ਹਿੰਮਤ ਨਾਲ ਇਸ ਰਸਤੇ ਤੇ ਚਲਦਾ ਹੈ।।
ਭਾਈ ਮੋਹਕਮ ਸਿੰਘ ਜੀ: ਫਿਰ ਉਸ ਦਾ ਦੁਨੀਆ ਨਾਲੋਂ ਮੋਹ ਟੁੱਟ ਜਾਂਦਾ ਹੈ
ਭਾਈ ਸਾਹਿਬ ਸਿੰਘ ਜੀ :ਫਿਰ ਉਹ ਆਪਣੇ ਸਾਹਿਬ ਨਾਲ਼ ਅਭੇਦ ਹੋ ਜਾਂਦਾ ਹੈ
ਇੱਕ ਸਤਿਗੁਰ ਨਾਨਕ ਆ
ਜਿਹੜਾ ਦੇ ਕੇ ਕਦੇ ਉਧਾਰ ਨੀ ਮੰਗਦਾ ਵਾਹਿਗੁਰੂ ਜੀ🙏
सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥
अर्थ: हे मूर्ख मन! मालिक प्रभू (तेरी सारी करतूतें हर वक्त) देख रहा है। तू जो कुछ करता है, (मालिक प्रभू) वही वही जान लेता है, (उससे तेरी) कोई भी करतूत छुपी नहीं रह सकती। रहाउ। हे भाई! जिस परमात्मा ने शरीर-जिंद बना के जीव को पैदा किया हुआ है, उस सब दातें देने वाले प्रभू के साथ जीव गहरी सांझ नहीं डालता। माया के मोह के (आत्मिक) अंधकार में मस्त रहके अपनी ताकत को बड़ा समझता है।1। हे भाई! मनुष्य जीभ के स्वादों में, लोभ के नशे में मस्त रहता है (जिसके कारण इसके अंदर) अनेकों विकार पैदा हो जाते हैं, मनुष्य अहंकार की जंजीरों के भार तले दब जाता है, बहुत जूनियों में भटकता फिरता है, और दुख सहता रहता है।2। (माया के मोह के अंधकार में फसा मनुष्य) दरवाजे बंद करके अनेकों पर्दों के पीछे पराई स्त्री के साथ कुकर्म करता है। (पर, हे भाई!) जब (धर्मराज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतों पर पर्दा नहीं डाल सकेगा।3। हे नानक! कह– दीनों पर दया करने वाले! हे सर्व-व्यापक! हे दुखों का नाश करने वाले! तेरे बग़ैर और कोई आसरा नहीं है। हे प्रभू! मैं तेरी शरण आया हूँ। संसार समुंद्र में (डूबते हुए की मेरी बाँह पकड़ के) निकाल ले।4।15।26।
ਅੰਗ : 616
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ : ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩। ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
सोरठि महला ५ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥१॥ साचा साहिबु सद मिहरवाण ॥ बंधु पाइआ मेरै सतिगुरि पूरै होई सरब कलिआण ॥ रहाउ ॥ जीउ पाइ पिंडु जिनि साजिआ दिता पैनणु खाणु ॥ अपणे दास की आपि पैज राखी नानक सद कुरबाणु ॥२॥१६॥४४॥
हे भाई! परमात्मा हम जीवों के किये बुरे-कर्मो का कोई ध्यान नहीं करता। वह अपने मूढ़-कदीमा के (प्यार वाले) सवभाव को याद रखता है, (वह, बल्कि, हमें गुरु मिला कर, हमें) अपना बना कर (अपने) हाथ दे के (हमे विकारों से) बचाता है। (जिस बड़े-भाग्य वाले को गुरु मिल जाता है , वह) सदा ही आत्मिक आनंद मानता रहता है॥१॥ हे भाई! सदा कायम रहने वाला मालिक-प्रभु सदा दयावान रहता है, (कुकर्मो की तरफ बड़ रहे मनुख को गुरु मिलाता है। जिस को पूरा गुरु मिल गया, उस के विकारों के रास्ते में) मेरे पूरे गुरु ने बंद लगा दिया ( और, इस प्रकार उस के अंदर) सारे आत्मिक आनंद पैदा हो गए॥रहाउ॥ हे भाई! जिस परमात्मा ने जान डालकर (हमारा) सरीर पैदा किया है, जो (हर समय) हमे खुराक और पोशाक दे रहा है, वह परमात्मा (संसार-समुन्द्र की विकार लहरों से) अपने सेवक की इज्ज़त (गुरु मिला कर) आप बचाता है। हे नानक! (कह की मैं उस परमात्मा से) सदा सदके जाता हूँ॥२॥१६॥४४॥
ਅੰਗ : 619
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਅਰਥ : ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

