ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਪੜ੍ਹਦਿਆਂ ਇਹ ਅਹਿਸਾਸ ਹੋ ਜਾਂਦਾ ਹੈ ਕਿ ਕਿਸ ਤਰ੍ਹਾਂ ਗੁਰੂ ਦੇ ਸਿੱਖ ਗੁਰੂ ਦੀਦਾਰ ਲਈ ਅੱਖਾਂ ਵਿਛਾਏ ਬੈਠੇ ਰਹਿੰਦੇ ਸਨ । ਇਕ ਝਲਕ , ਇਕ ਸ਼ਬਦ , ਇਕ ਪਲ ਲਈ ਉਨ੍ਹਾਂ ਦਾ ਦੀਦਾਰ ਕਰਨ ਲਈ ਤੜਫਦੇ ਰਹਿੰਦੇ ਸਨ । ਉਨ੍ਹਾਂ ਦੇ ਦਰਸ਼ਨ ਕਰ ਅਨੁਭਵ ਦੀ ਦੁਨੀਆਂ ਵਿਚ ਚਲੇ ਜਾਂਦੇ । ਗੁਰੂ ਦੇ ਦੀਦਾਰ ਕਰ ਐਸੀ ਮਸਤੀ ਛਾਂਦੀ ਕਿ ਆਪਣੇ ਅੰਦਰ ਇਕ ਮਿੱਠੀ ਮਿੱਠੀ ਰਸ ਭਿੰਨੀ ਖੁਸ਼ਬੂ ਛਿੜਕੀ ਮਹਿਸੂਸ ਕਰਦੇ । ਆਪਣਾ ਜੀਵਨ ਸਫ਼ਲ ਸਮਝਦੇ । ਜਿਨ੍ਹਾਂ ਅੱਖਾਂ ਨੇ ਉਸ ਵਾਹਿਗੁਰੂ ਦਾ ਦੀਦਾਰ ਕੀਤਾ ਹੁੰਦਾ ਉਹ ਉਨ੍ਹਾਂ ਅੱਖਾਂ ਨੂੰ ਭਾਗਾਂ ਵਾਲਾ ਸਮਝ ਕਈ ਵਾਰੀ ਤਾਂ ਅੱਖਾਂ ਵੀ ਝਮਕਣਾ ਭੁੱਲ ਜਾਂਦੇ ਕਿ ਕਿਤੇ ਵਾਹਿਗੁਰੂ ਓਹਲੇ ਨਾ ਹੋ ਜਾਵੇ । ਪਰ ਜਦ ਬੰਦ ਕਰਦੇ ਤਾਂ ਵੀ ਉਸੇ ਹੀ ਵਾਹਿਗੁਰੂ ਦੀ ਮੂਰਤ ਅੱਖਾਂ ਅੱਗੇ ਆਉਂਦੀ । ਕੁਝ ਸਿੱਖ ਐਸੇ ਸਨ ਜੋ ਰੋਜ਼ ਦੇ ਦਰਸ਼ਨ ਕਰਨ ਪੈਂਡਾ ਮਾਰ ਆਉਂਦੇ ਰਾਹਾਂ ਵਿਚ ਖੜ੍ਹੇ ਹੋ ਜਾਂਦੇ ਜਿਸ ਰਾਹ ਗੁਰੂ ਨੇ ਗੁਜ਼ਰਨਾ ਹੁੰਦਾ । ਭਾਈ ਗੁਰਦਾਸ ਜੀ ਨੇ ਲਿਖਿਆ : ਐਸਾ ਇਸ ਲਈ ਹੁੰਦਾ ਕਿ ਗੁਰੂ ਜੀ ਇਕ ਥਾਂ ਮੰਜੀ ਲਗਾ ਨਹੀਂ ਸਨ ਬੈਠਦੇ । ਨਮ ਫ਼ਿਰੋਂ ਨ ਡਰੈ ਡਰਾਇਆ } ਖ਼ੁਆਜਾ ਰੋਸ਼ਨ ਨੇ ਵੀ ਜਦ ਗੁਰੂ ਹਰਿਗੋਬਿੰਦ ਜੀ ਦੀ ਵਡਿਆਈ ਸੁਣੀ ਤਾਂ ਗੁਰੂ ਜੀ ਪਾਸ ਆਇਆ ਤੇ ਉਥੋਂ ਦਾ ਹੀ ਹੋ ਗਿਆ । ਜਦ ਸੇਵਾ ਦੀ ਮੰਗ ਕੀਤੀ ਤਾਂ ਗੁਰੂ ਹਰਿਗੋਬਿੰਦ ਜੀ ਨੇ ਖ਼ੁਆਜਾ ਰੋਸ਼ਨ ਨੂੰ ਘੋੜਿਆਂ ਦੀ ਸੇਵਾ ਕਰਨ ਨੂੰ ਲਗਾ ਦਿੱਤਾ । ਰੋਜ਼ ਨਿੱਤ ਦਰਸ਼ਨ ਪਾ ਅਨੰਦਤ ਹੁੰਦਾ । ਇਕ ਦਿਨ ਜਦ ਗੁਰੂ ਜੀ ਘੋੜੇ ਉੱਤੇ ਸਵਾਰ ਹੋ ਕਿਧਰੇ ਜਾਣ ਲੱਗੇ ਤਾਂ ਉਸ ਨੇ ਮਹਿਸੂਸ ਕੀਤਾ ਕਿ ਗੁਰੂ ਜੀ ਉਸ ਤੋਂ ਦੂਰ ਹੋ ਜਾਣਗੇ । ਇਹ ਖ਼ਿਆਲ ਆਉਂਦੇ ਹੀ ਉਸ ਨੇ ਗੁਰੂ ਜੀ ਦਾ ਘੋੜਾ ਦੌੜਦਾ ਦੇਖ ਉਸ ਪਿੱਛੇ ਆਪ ਵੀ ਦੌੜਨਾ ਸ਼ੁਰੂ ਕਰ ਦਿੱਤਾ । ਜਦ ਕੋਈ ਕੋਹਾਂ ਤੱਕ ਗੁਰੂ ਜੀ ਦਾ ਪਿੱਛਾ ਕਰਕੇ ਉਨ੍ਹਾਂ ਪਾਸ ਪੁੱਜਾ ਤਾਂ ਮਹਾਰਾਜ ਨੇ ਪ੍ਰਸੰਨ ਹੋ ਕੇ ਗਲ ਨਾਲ ਲਗਾਇਆ ਤੇ ਅੰਗ ਸੰਗ ਵਾਹਿਗੁਰੂ ਸਹਾਈ ਹੋਣ ਦੀ ਅਸੀਸ ਦਿੱਤੀ । ਉਸ ਦੀ ਘਾਲ ਥਾਇ ਪਈ ਆਖ ਕੇ ਦੁਆਬੇ ਵਿਚ ਪ੍ਰਚਾਰ ਕਰਨ ਲਈ ਨਿਯੁਕਤ ਕੀਤਾ ( ਜਿਵੇਂ ਖ਼ਵਾਜਾ ਨੂੰ ਰੋਸ਼ਨੀ ਮਿਲੀ ਉਸੇ ਤਰ੍ਹਾਂ ਉਸ ਨੇ ਵੀ ਰੁਸ਼ਨਾਈ ਦੁਆਬੇ ਦਾ ਅੰਧੇਰਾ ਦੂਰ ਕਰਨ ਲਈ ਖਿਲਾਰੀ । ਉਸ ਨੇ ਨਗਰ ਨਗਰ ਫਿਰ ਕੇ ਸਿੱਖੀ ਦਾ ਪ੍ਰਚਾਰ ਕੀਤਾ ਤੇ ਆਪਣਾ ਕੇਂਦਰ ਟਿਕਾਣਾ ਮਉ ਪਿੰਡ ਨੂੰ ਬਣਾ ਲਿਆ । ਉਸ ਦਾ ਮਜ਼ਾਰ ਵੀ ਉਸੇ ਪਿੰਡ ਬਣਿਆ ਹੋਇਆ ਹੈ ।
ਓਨੀ ਦਿਨੀਂ ਗੋਬਿੰਦਪੁਰ ( ਰੋਹੇਲਾ ) ਪਿੰਡ ਅਤੇ ਆਸ – ਪਾਸ ਮੁਸਲਿਮ ਵਸੋਂ ਕਾਫੀ ਸੀ । ਸ਼ੱਯਦ ਜਾਨੀ ਸ਼ਾਹ , ਜੋ ਹਜ਼ਰਤ ਮੁਹੰਮਦ ਸਾਹਿਬ ਜੀ ਦੀ ਸੰਤਾਨ ਵਿਚੋਂ ਸੀ ਉਹ ਵੀ ਇਥੇ ਹੀ ਰਹਿੰਦਾ ਸੀ । ਉਹ ਖੁਦਾ ਦੀ ਤਲਾਸ਼ ਅਤੇ ਸ਼ਾਂਤੀ ਲਈ ਭਟਕ ਰਿਹਾ ਸੀ । ਕਈ ਸੂਫ਼ੀ ਫ਼ਕੀਰਾਂ ਦੀ ਸੰਗਤ ਕਰ ਚੁੱਕਾ ਸੀ ਪਰ ਭਟਕਣਾ ਓਸੇ ਤਰਾਂ ਕਾਇਮ ਸੀ । ਉਸ ਨੇ ਆਪਣੀ ਭਟਕਣਾ ਦੀ ਗੱਲ ਇੱਕ ਹੋਰ ਜਗਿਆਸੂ ਨੂੰ ਦੱਸੀ ਤਾਂ ਉਸ ਨੇ ਖੁਆਜਾ ਰੋਸ਼ਨ ਦੀ ਦੱਸ ਪਾਈ । ਜਦੋਂ ਸ਼ੱਯਦ ਜਾਨੀ ਸ਼ਾਹ ਖੁਆਜਾ ਰੋਸ਼ਨ ਕੋਲ ਪੁੱਜਾ ਤਾਂ ਉਸਨੇ ਉਸ ਕੋਲ ਵੀ ਜਾ ਕੇ ਇਹੀ ਕਿਹਾ ਕਿ ‘ ਜਾਨੀ ਕੋ ਜਾਨੀ ਮਿਲਾ ਦੇ । ਖੁਆਜਾ ਰੋਸ਼ਨ ਨੇ ਕਿਹਾ ਕਿ ਜੇਕਰ ਉਹ ਜਾਨੀ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਸਿਰਫ ਗੁਰੂ ਹਰਗੋਬਿੰਦ ਸਾਹਿਬ ਤਲਵਾਰ ਤੇ ਤਸਬੀ ਵਾਲੇ ਕੋਲੋਂ ਹੀ ਮਿਲੇਗਾ । ਜਾਨੀ ਸ਼ਾਹ ਨੇ ਹੈਰਾਨੀ ਨਾਲ ਪੁੱਛਿਆ ਕਿ ਤਲਵਾਰ ਤੇ ਤਸਬੀ ਕਿਵੇਂ ਉਸਨੂੰ ਜਾਨੀ ਮਿਲਾ ਸਕਦੇ ਹਨ … ? ਖੁਆਜ਼ਾ ਰੌਸ਼ਨ ਨੇ ਜਾਨੀ ਸ਼ਾਹ ਦੇ ਮਨ ਵਿੱਚ ਇਹ ਗੱਲ ਪੱਕੀ ਤਰਾਂ ਪਾ ਦਿੱਤੀ ਸੀ ਕਿ ਜੇ ਕੋਈ ਮੰਗਤਾ ਦਾਤੇ ਦੇ ਦਰ ਜਾਏ ਤੇ ਅਵਾਜ਼ ਦੇਵੇ ਤਾਂ ਮਾਲਕ ਅਰਜ਼ ਜਰੂਰ ਸੁਣੇਗਾ । ਜਾਨੀ ਸ਼ਾਹ ਗੁਰੂ ਦੇ ਦਰ ਅੱਗੇ ਜਾ ਕੇ ਬੈਠ ਗਿਆ ਅਤੇ ਲੱਗਾ ਪੁਕਾਰ ਕਰਨ ਕਿ ‘ ਜਾਨੀ ਕੋ ਜਾਨੀ ਮਿਲਾ ਦੇ । ਖੁਆਜਾ ਰੋਸ਼ਨ ਨੇ ਸਾਰੀਆਂ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਘਰ ਨਾਲ ਹੀ ਜੋੜਿਆ ਕਦੇ ਵੀ ਆਪਣੀ ਵਡਿਆਈ ਨਹੀ ਕਰਵਾਈ ਐਸੀ ਮਹਾਨ ਰੂਹ ਸਨ ਖੁਆਜਾ ਰੋਸ਼ਨ ਜੀ ।
ਗੁਰੂ ਗੋਬਿੰਦ ਸਿੰਘ ਜੀ ਇੱਥੇ ਸ਼ਿਕਾਰ ਦਾ ਪਿੱਛਾ ਕਰਦੇ ਹੋਏ ਆਏ ਅਤੇ ਇਕ ਖਰਗੋਸ਼ ਨੂੰ ਮਾਰਿਆ ਜੋ ਕਿ ਪੁਰਾਣੇ ਜਨਮ ਵਿੱਚ ਭਾਈ ਮੁਲਾ ਹੋਇਆ ਕਰਦੇ ਸਨ , ਜੋ ਕਿ ਸਿਆਲਕੋਟ (ਹੁਣ ਪਾਕਿਸਤਾਨ ਵਿਚ) ਦੇ ਸਨ. ਉਹ ਆਪਣੀ ਯਾਤਰਾ ਦੌਰਾਨ ਇਕ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਆਏ ਸਨ. ਭਾਈ ਮੁਲਾ ਨੂੰ ਆਪਣੇ ਪਰਿਵਾਰ ਤੋਂ ਸੁਨੇਹਾ ਮਿਲਿਆ, ਅਤੇ ਉਹ ਯਾਤਰਾ ਛੱਡ ਕੇ ਘਰ ਵਾਪਸ ਆ ਗਏ . ਇਕ ਵਾਰ ਜਦੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਉਹਨਾਂ ਨੂੰ ਮਿਲਣ ਲਈ ਗਏ ਤਾਂ ਮੁਲਾ ਨੇ ਗੁਰੂ ਸਾਹਿਬ ਤੋਂ ਆਪਣੇ ਆਪ ਨੂੰ ਛੁਪਾ ਲਿਆ ਇਸ ਡਰ ਤੋਂ ਕੇ ਗੁਰੂ ਜੀ ਉਸਨੂੰ ਫੇਰ ਕਿਸੇ ਲੰਬੀ ਯਾਤਰਾ ਤੇ ਲੈ ਜਾਣਗੇ , ਗੁਰੂ ਨਾਨਕ ਦੇਵ ਜੀ ਜਾਣੀ ਜਾਣ ਸਨ ਤੇ ਉਥੋਂ ਚਲੇ ਗਏ , ਬਦਕਿਸਮਤੀ ਨਾਲ ਮੁਲਾ ਜਲਦੀ ਹੀ ਸੱਪ ਦੇ ਕੱਟਣ ਨਾਲ ਮਰ ਗਿਆ ਇਸ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਗਏ ਸਨ, ਪਰੰਤੂ ਇਸ ਤਰ੍ਹਾਂ ਦੀ ਕਿਸਮਤ ਦੀ ਵਿਅਰਥਤਾ ਹੈ ਕਿ ਸੱਤਾ ਦੇ ਬੁੱਤ ਤੋਂ ਥੋੜ੍ਹੀ ਦੇਰ ਬਾਅਦ ਮਲੂ ਦੀ ਮੌਤ ਹੋ ਗਈ. ਉਸ ਦੀ ਆਤਮਾ ਉਦੋਂ ਤੱਕ ਵੱਖ-ਵੱਖ ਜਨਮਾਂ ਵਿਚ ਭਟਕ ਰਹੀ ਸੀ ਜਦੋਂ ਤੱਕ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਸਨੂੰ ਜੀਵਨ ਅਤੇ ਮੌਤ ਦੇ ਚੱਕਰ ਤੋਂ ਰਹਿਤ ਨਹੀਂ ਕਰ ਦਿੱਤਾ।
ਆਉ ਅੱਜ ਬ੍ਰਹਮ-ਗਿਆਨੀ ਬਾਬਾ ਬੱਢਾ ਸਾਹਿਬ ਜੀ ਦੇ ਪਰਿਵਾਰ ਬਾਰੇ ਜਾਣਕਾਰੀ ਪਰਾਪਤ ਕਰੀਏ ਜੀ ।
ਬਾਬਾ ਬੁੱਢਾ ਜੀ ਦਾ ਜਨਮ ਪਿੰਡ ਕਥੂਨੰਗਲ ਜਿਲਾ ਅਮ੍ਰਿਤਸਰ ਸਾਹਿਬ ਵਿਖੇ ਪਿਤਾ ਭਾਈ ਸੁੱਘਾ ਜੀ ਦੇ ਘਰ ਤੇ ਮਾਤਾ ਗੌਰਾਂ ਜੀ ਦੀ ਪਵਿੱਤਰ ਕੁਖ ਤੋ ਹੋਇਆ ਸੀ । ਬਾਬਾ ਜੀ ਦਾ ਬਚਪਨ ਦਾ ਨਾਮ ਬੂੜਾ ਸੀ ਪਰ ਗੁਰੂ ਨਾਨਕ ਸਾਹਿਬ ਜੀ ਨੇ ਜਦ ਬੂੜੇ ਦੀਆ ਬਹੁਤ ਸਿਆਣੀਆ ਗੱਲਾ ਸੁਣੀਆ ਤਾ ਗੁਰੂ ਜੀ ਕਹਿਣ ਲਗੇ ਤੁਹਾਡੀ ਤੇ ਮਤ ਬੁੱਢਿਆਂ ਵਾਗ ਸਿਆਣੀ ਹੈ । ਇਸ ਤੋ ਹੀ ਬਾਬਾ ਬੁੱਢਾ ਜੀ ਕਰਕੇ ਨਾਮ ਮਸਹੂਰ ਹੋਇਆ । ਬਾਬਾ ਜੀ ਦਾ ਵਿਆਹ ਅੱਚਲ ਪਿੰਡ ਦੇ ਜਿੰਮੀਦਾਰ ਦੀ ਧੀ ਬੀਬੀ ਮਿਰੋਆ ਜੀ ਨਾਲ ਹੋਇਆ ਬਾਬਾ ਬੁੱਢਾ ਸਾਹਿਬ ਜੀ ਦੇ ਘਰ ਚਾਰ ਪੁੱਤਰਾਂ ਨੇ ਜਨਮ ਲਿਆ । ਵੱਡੇ ਤਿੰਨ ਪੁੱਤਰ ਕੰਮਾਂ ਕਾਰਾ ਵਿੱਚ ਵਿਅਸਤ ਹੋ ਗਏ ਪਰ ਛੋਟੇ ਪੁੱਤਰ ਭਾਈ ਭਾਨਾ ਜੀ ਗੁਰੂ ਘਰ ਵਿੱਚ ਬਾਬਾ ਬੁੱਢਾ ਸਾਹਿਬ ਜੀ ਤੋ ਬਾਅਦ ਵੀ ਗੁਰਤਾਗੱਦੀ ਦੀ ਸੇਵਾ ਨਿਭਾਉਦੇ ਰਹੇ । ਭਾਈ ਭਾਨਾ ਜੀ ਨੇ ਗੁਰੂ ਹਰਿਰਾਇ ਸਾਹਿਬ ਜੀ ਨੂੰ ਗੁਰਤਾਗੱਦੀ ਦਾ ਤਿਲਕ ਲਾਇਆ ਇੰਝ ਇਹਨਾ ਨੇ ਆਪਣੀ ਖਾਨਦਾਨੀ ਡਿਉਟੀ ਨਿਭਾਹੀ । ਭਾਈ ਭਾਨਾ ਜੀ ਤੇ ਇਹਨਾ ਦੇ ਵੱਡੇ ਪੁੱਤਰ ਭਾਈ ਜਲਾਲ ਜੀ ਪ੍ਰਲੋਕ ਸਿਧਾਰ ਗਏ। ਤੇ ਇਹਨਾ ਮਗਰੋ ਇਹ ਗੁਰੂ ਘਰ ਦੀ ਸੇਵਾ ਭਾਈ ਭਾਨਾ ਜੀ ਦੇ ਛੋਟੇ ਪੁੱਤਰ ਭਾਈ ਸਰਵਨ ਜੀ ਵੱਧ ਚੜ ਕੇ ਨਿਭਾਉਣ ਲਗੇ 7-8 ਸਾਲ ਗੁਰੂ ਹਰਿਰਾਇ ਸਾਹਿਬ ਜੀ ਦੇ ਚਰਨਾਂ ਵਿੱਚ ਸੇਵਾ ਕਰਦਿਆ ਸੰਮਤ 1702 ਵਿੱਚ ਪ੍ਰਲੋਕ ਸਿਧਾਰ ਗਏ। ਇਹਨਾ ਤੋ ਬਾਅਦ ਆਪਣੀ ਪ੍ਪੰਰਾਗਤ ਡਿਊਟੀ ਨੂੰ ਸੰਭਾਲਣ ਲਈ ਬਾਬਾ ਬੁੱਢਾ ਜੀ ਦੇ ਪਰਪੋਤੇ ਅਤੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਝੰਡਾ ਜੀ ਮੈਦਾਨ ਵਿੱਚ ਆਣ ਨਿਤਰੇ ਅਤੇ ਸੇਵਾ ਦਾ ਝੰਡਾ ਬੁਲੰਦ ਰਖਣ ਲਈ ਦਿਨ ਰਾਤ ਇਕ ਕਰਨ ਲਗੇ । ਬਾਬਾ ਬੁੱਢਾ ਜੀ ਨੇ ਇਸ ਪੜਪੋਤੇ ਦਾ ਅਨੰਦ ਕਾਰਜ ਆਪਣੇ ਹਥੀ ਕੀਤਾ ਸੀ ਭਾਈ ਝੰਡਾ ਜੀ ਦੇ ਜਨਮ ਵੇਲੇ ਗੁਰੂ ਰਾਮਦਾਸ ਜੀ ਬਾਬਾ ਬੁੱਢਾ ਜੀ ਕੋਲ ਰਮਦਾਸ ਗਏ ਸੀ ਇਸ ਭਾਈ ਝੰਡੇ ਦੇ ਨਾ ਉਤੇ ਹੀ ਗੁਰੂ ਰਾਮਦਾਸ ਸਾਹਿਬ ਜੀ ਨੇ ਰਮਦਾਸ ਦਾ ਨਾ ਝੰਡਾ ਨਗਰ ਰਖਿਆ ਸੀ । ਪਰ ਬਾਬਾ ਬੁੱਢਾ ਜੀ ਦੇ ਕਹਿਣ ਤੇ ਹੀ ਗੁਰੂ ਰਾਮਦਾਸ ਜੀ ਦੇ ਨਾ ਉਤੇ ਰਮਦਾਸ ਝੰਡਾ ਕਰਕੇ ਨਗਰ ਦਾ ਨਾਮ ਰਖਿਆ ਗਿਆ। ਜਦੋ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਗੁਰਗੱਦੀ ਉਤੇ ਬਿਰਾਜਮਾਨ ਹੋਏ ਤਾ ਭਾਈ ਝੰਡਾ ਜੀ ਨੇ ਹੀ ਗੁਰਗੱਦੀ ਤਿਲਕ ਦੀ ਰਸਮ ਪੂਰੀ ਕੀਤੀ ਸੀ । ਭਾਈ ਝੰਡਾ ਜੀ ਗੁਰੂ ਹਰਗੋਬਿੰਦ ਸਾਹਿਬ ਨਾਲ ਵੀ ਜੰਗਾਂ ਵਿੱਚ ਹਿਸਾ ਲੈਦੇ ਰਹੇ ਸਨ । ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਗੁਰਗੱਦੀ ਤਿਲਕ ਦੀ ਰਸਮ ਤੋ ਕੁਝ ਸਮੇ ਬਾਅਦ ਭਾਈ ਝੰਡਾ ਜੀ ਵੀ ਪ੍ਰਲੋਕ ਸਿਧਾਰ ਗਏ। ਬਾਅਦ ਵਿੱਚ ਬਾਬਾ ਬੱਢਾ ਜੀ ਦੇ ਖਾਨਦਾਨ ਵਿੱਚੋ ਪੰਜਵੇ ਅਸਥਾਨ ਤੇ ਭਾਈ ਗੁਰਦਿੱਤਾ ਜੀ ਗੁਰੂ ਘਰ ਦੀ ਸੇਵਾ ਵਿੱਚ ਲਗ ਗਏ । ਭਾਈ ਗੁਰਦਿੱਤਾ ਜੀ ਦਾ ਸਮਾਂ ਬੜਾ ਪ੍ਖਿਆ ਵਾਲਾ ਸੀ ਉਸ ਸਮੇ 22 ਮੰਜੀਆਂ ਹੋ ਗਈਆ ਸਨ ਬਕਾਲੇ ਨਗਰ ਵਿੱਚ ਬਾਈ ਦੇ ਬਾਈ ਹੀ ਤਿਲਕ ਦੀ ਰਸਮ ਭਾਈ ਗੁਰਦਿੱਤਾ ਜੀ ਪਾਸੋ ਕਰਵਾਉਣਾ ਚਹੁੰਦੇ ਸਨ । ਪਰ ਭਾਈ ਗੁਰਦਿੱਤਾ ਜੀ ਆਪਣੇ ਆਪ ਵਿੱਚ ਕਾਇਮ ਰਹੇ ਤੇ ਕਿਸੇ ਵੱਲ ਨਹੀ ਗਏ ਫੇਰ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਗਟ ਹੋਏ ਤਾ ਭਾਈ ਗੁਰਦਿੱਤਾ ਜੀ ਵਲੋ ਗੁਰਗੱਦੀ ਦਾ ਤਿਲਕ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਤਾ ਗਿਆ । ਫਿਰ ਭਾਈ ਗੁਰਦਿੱਤਾ ਜੀ ਨੇ ਗੁਰੂ ਤੇਗ ਬਹਾਦਰ ਸਾਹਿਬ ਕੋਲ ਰਹਿਣ ਦਾ ਫੈਸਲਾ ਕੀਤਾ ਬਹੁਤ ਸਮਾ ਗੁਰੂ ਜੀ ਦੀ ਸੰਗਤ ਕੀਤੀ ਜਦੋ ਗੁਰੂ ਤੇਗ ਬਹਾਦਰ ਜੀ ਕੀਰਤਪੁਰ ਤੋ ਅਗਾਹ ਚਲੇ ਗਏ ਤਾ ਭਾਈ ਗੁਰਦਿੱਤਾ ਜੀ ਵਾਪਸ ਰਮਦਾਸ ਆ ਗਏ। ਪਰ ਫੇਰ ਮਨ ਨੇ ੳਛਾਲਾ ਖਾਦਾ ਤਾ ਆਪ ਅਨੰਦਪੁਰ ਸਾਹਿਬ ਫੇਰ ਗੁਰੂ ਤੇਗ ਬਹਾਦਰ ਸਾਹਿਬ ਜੀ ਕੋਲ ਆ ਗਏ। ਜਦੋ ਔਰੰਗਜ਼ੇਬ ਨੇ ਗੁਰੂ ਜੀ ਨੂੰ ਦਿੱਲੀ ਗ੍ਰਿਫਤਾਰ ਕਰ ਲਿਆ ਤਾ ਭਾਈ ਗੁਰਦਿੱਤਾ ਜੀ ਵੀ ਨਾਲ ਸਨ । ਭਾਈ ਮਤੀ ਦਾਸ ਤੇ ਭਾਈ ਸਤੀ ਦਾਸ ਨੂੰ ਜਦੋ ਸ਼ਹੀਦ ਕੀਤਾ ਗਿਆ ਤਾ ਗੁਰੂ ਤੇਗ ਬਹਾਦਰ ਸਾਹਿਬ ਦੀ ਆਗਿਆ ਮੰਨ ਕੇ ਆਪ ਅਨੰਦਪੁਰ ਸਾਹਿਬ ਵਾਪਸ ਆ ਗਏ। ਆਪ ਦਰਿਆ ਜਮਨਾਂ ਦੇ ਕੰਢੇ ਪੁਜੇ ਅਤੇ ਉਥੇ ਸਮਾਧੀ ਲੀਨ ਹੋ ਕੇ ਬਿਕ੍ਰਮੀ 1732 ਵਿੱਚ ਸਰੀਰ ਤਿਆਗ ਗਏ।
ਬਾਬਾ ਬੁੱਢਾ ਸਾਹਿਬ ਤੋ ਬਾਅਦ ਛੇਵੀ ਥਾਂ ਐਸੇ ਮਹਾਂਪੁਰਸ ਪੈਦਾ ਹੋਏ ਜਿਨਾ ਦਾ ਜਸ ਸਭਨੀ ਤਰਫ ਦੂਰ ਦੂਰ ਤਕ ਫੈਲ ਗਿਆ ਜਿਨਾ ਦਾ ਹਿੰਦੂ ਮੁਸਲਮਾਨ ਸਭ ਆਦਰ ਸਤਿਕਾਰ ਕਰਦੇ ਸਨ। ਇਹਨਾ ਦਾ ਨਾਮ ਭਾਈ ਰਾਮ ਕੋਇਰ ਜੀ ਸੀ ਬਾਅਦ ਵਿੱਚ ਗੁਰੂ ਗੋਬਿੰਦ ਸਿੰਘ ਜੀ ਪਾਸੋ ਅੰਮ੍ਰਿਤ ਛਕ ਕੇ ਨਾਮ ਭਾਈ ਗੁਰਬਖਸ਼ ਸਿੰਘ ਜੀ ਰਖਿਆ ਗਿਆ। ਇਹ ਗੁਰੂ ਗੋਬਿੰਦ ਸਿੰਘ ਜੀ ਤੋ ਲਗਭਗ 6 ਸਾਲ ਛੋਟੇ ਸਨ । ਬਾਬਾ ਬੱਢਾ ਸਾਹਿਬ ਦੇ ਵੰਸ ਵਿੱਚੋ ਹੋਣ ਕਰਕੇ ਪੌਣੇ ਤਿੰਨ ਸਾਲ ਦੀ ਉਮਰ ਵਿੱਚ ਹੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾਗੱਦੀ ਦਾ ਤਿਲਕ ਆਪ ਜੀ ਦੇ ਹੀ ਹਥੋ ਕਰਵਾਇਆ ਗਿਆ ਸੀ ।ਇਕ ਵਾਰ ਮਾਤਾ ਗੁਜਰ ਕੌਰ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਪੂਰਨ ਬ੍ਰਹਮ-ਗਿਆਨੀ ਦੇ ਦਰਸ਼ਨ ਕਰਵਾਉਣ ਵਾਸਤੇ ਬੇਨਤੀ ਕੀਤੀ ਤਾ ਗੁਰੂ ਗੋਬਿੰਦ ਸਿੰਘ ਜੀ ਰਾਮ ਕੋਇਰ ਜੀ ਨੂੰ ਮਾਤਾ ਜੀ ਕੋਲ ਲੈ ਕੇ ਆ ਗਏ। ਤੇ ਆਖਿਆ ਇਸ ਸਮੇ ਇਹਨਾ ਤੋ ਵੱਡਾ ਹੋਰ ਕੋਈ ਬ੍ਰਹਮ-ਗਿਆਨੀ ਨਹੀ ਹੈ ।
ਭਾਈ ਰਾਮ ਕੋਇਰ ਜੀ ਨਾਲ ਹੋਰ ਵੀ ਬਹੁਤ ਸਾਖੀਆ ਜੁੜੀਆ ਹਨ 300 ਸਾਖੀ ਵੀ ਭਾਈ ਰਾਮ ਕੋਇਰ ਜੀ ਨੇ ਹੀ ਲਿਖੀ ਸੀ ਜੋ ਭਵਿਖਤ ਬਚਨ ਸਨ । ਕਹਿਦੇ ਹਨ ਜਦੋ ਗੁਰੂ ਗੋਬਿੰਦ ਸਿੰਘ ਜੀ ਨਦੇੜ ਸਾਹਿਬ ਨੂੰ ਚਾਲੇ ਪਾਉਣ ਲਗੇ ਤਾ ਭਾਈ ਰਾਮ ਕੋਇਰ ਜੀ ਨੂੰ ਵਾਪਸ ਰਮਦਾਸ ਭੇਜ ਦਿਤਾ । ਤੇ ਗੁਰੂ ਗੋਬਿੰਦ ਸਿੰਘ ਜੀ ਨੇ ਦੋ ਵਰ ਦਿਤੇ ਕਿ ਜਦੋ ਤੁਸੀ ਕਥਾ ਕਰਿਆ ਕਰੋ ਗੇ ਤੁਹਾਡੀ ਜਬਾਨ ਤੇ ਅਸੀ ਬਿਰਾਜਮਾਨ ਹੋ ਕੇ ਕਥਾ ਕਰਵਾਇਆ ਕਰਾਗੇ । ਦੂਸਰਾ ਜਦੋ ਸਾਡੇ ਦਰਸ਼ਨ ਕਰਨ ਨੂੰ ਦਿਲ ਕਰੇ ਸ਼ਸਤਰ ਧਾਰਨ ਕਰਕੇ ਸਿਕਾਰ ਨੂੰ ਨਿਕਲਿਆ ਕਰਿਉ ਸਾਡੇ ਦਰਸ਼ਨ ਹੋਇਆ ਕਰਨਗੇ । ਭਾਈ ਸੰਤੋਖ ਸਿੰਘ ਜੀ ਭਾਈ ਰਾਮ ਕੋਇਰ ਜੀ ਦੇ ਸੇਵਕ ਸਨ ਆਪ ਜੀ ਪਾਸੋ ਹੀ ਗੁਰੂ ਘਰ ਦਾ ਇਤਿਹਾਸ ਸੁਣ ਕੇ ਭਾਈ ਸੰਤੋਖ ਸਿੰਘ ਜੀ ਨੇ ਸਾਰਾ ਇਤਿਹਾਸ ਕਲਮਬੰਦ ਕੀਤਾ ਸੀ । ਭਾਈ ਰਾਮ ਕੋਇਰ ਦੇ ਚਲਾਣੇ ਤੋ ਬਾਅਦ ਰਮਦਾਸ ਡੇਰੇ ਦੀ ਜਇਆਦਾਦ ਦਾ ਵਾਰਸ ਉਹਨਾ ਦਾ ਪੁੱਤਰ ਭਾਈ ਮੇਹਰ ਸਿੰਘ ਜੀ ਬਣੇ ਜਿਨਾ ਡੇਰੇ ਦੀ ਸੰਭਾਲ ਬਿਕ੍ਰਮੀ 1820 ਤਕ ਕੀਤੀ । ਉਪਰੰਤ ਉਹਨਾ ਦਾ ਸਪੁੱਤਰ ਭਾਈ ਸ਼ਾਮ ਸਿੰਘ ਜੀ ਵਾਰਿਸ ਬਣ ਗਏ ਭਾਈ ਸ਼ਾਮ ਸਿੰਘ ਜੀ ਚਲਾਣਾ ਕਰ ਜਾਣ ਬਾਅਦ ਉਹਨਾ ਦੇ ਜਵਾਨ ਪੁੱਤਰ ਭਾਈ ਕਾਹਨ ਸਿੰਘ ਜਵਾਨ ਉਮਰੇ ਉਸੇ ਸਾਲ ਹੀ ਚਲਾਣਾ ਕਰ ਗਏ। ਅਗੋ ਉਹਨਾ ਦੇ ਪੁੱਤਰ ਭਾਈ ਸੁਜਾਨ ਸਿੰਘ ਅਜੇ ਬਾਲ ਹੀ ਸਨ ਜਇਆਦਾਦ ਤੇ ਪ੍ਬੰਧ ਸੰਭਾਲਣ ਜੋਗੇ ਨਹੀ ਸਨ ਹੋਏ । ਜਦ ਤਕ ਬਣ ਚੁਕੀਆਂ ਮਿਸਲਾਂ ਦੀ ਆਪਸੀ ਲੜਾਈ ਸੁਰੂ ਹੋ ਗਈ ਉਹਨਾ ਨੇ ਡੇਰੇ ਤੇ ਕਬਜਾ ਕਰ ਲਿਆ ਪਰ ਛੇਤੀ ਹੀ ਗਲਤੀ ਦਾ ਅਹਿਸਾਸ ਹੋ ਗਿਆ । ਬਾਬਾ ਬੁੱਢਾ ਸਾਹਿਬ ਦੀ ਨਿਸ਼ਨੀ ਨੂੰ ਕਾਇਮ ਰਖਣ ਲਈ ਡੇਰੇ ਦਾ ਪ੍ਰਬੰਧ ਚਰਨ ਦਾਸ ਨਾਮ ਦੇ ਮਹੰਤ ਦੇ ਸਪੁਰਦ ਕਰ ਦਿਤਾ ।ਮਹੰਤ ਚਰਨ ਦਾਸ ਤੋ ਬਾਅਦ ਤਰਤੀਬਵਾਰ ਮਹੰਤ ਬ੍ਰਹਮ ਪ੍ਕਾਸ, ਮਹੰਤ ਰਾਮ ਪ੍ਸਾਦ , ਮਹੰਤ ਠਾਕੁਰ ਦਾਸ , ਅਤੇ ਅਖੀਰ ਵਿੱਚ ਰਘਬੀਰ ਦਾਸ ਉਸ ਸਮੇ ਤਕ ਬਾਬਾ ਬੁੱਢਾ ਸਾਹਿਬ ਜੀ ਦੀ ਲੱਖਾ ਰੁਪਇਆ ਦੀ ਜਇਆਦਾਦ ਦੀ ਸੰਭਾਲ ਕਰਦੇ ਰਹੇ ਅਤੇ ਡੇਰੇ ਦੀ ਸੰਭਾਲ ਬੜੇ ਸੁਚੱਜੇ ਢੰਗ ਨਾਲ ਨਿਭਾਉਦੇ ਰਹੇ । ਜਦੋ ਅਕਾਲੀ ਲਹਿਰ ਚਲੀ ਤਾ ਮਹੰਤ ਰਘੁਬੀਰ ਦਾਸ ਨੇ ਗੁਰਦੁਵਾਰੇ ਦਾ ਸਾਰਾ ਪ੍ਰਬੰਧ ਅਕਾਲੀਆ ਅਥਵਾ ਸਰੋਮਣੀ ਗੁਰਦੁਵਾਰਾ ਪਰਬੰਧਕ ਕਮੇਟੀ ਨੂੰ ਸੌਂਪ ਦਿੱਤਾ । ਬਾਅਦ ਵਿੱਚ ਬਾਬਾ ਖੜਕ ਸਿੰਘ ਜੀ ਨੇ ਰਾਤ ਦਿਨ ਇਕ ਕਰਕੇ ਬਾਬਾ ਬੁੱਢਾ ਸਾਹਿਬ ਜੀ ਦਾ ਇਹ ਅਸਥਾਨ ਤੇ ਸਰੋਵਰ ਲੰਗਰ ਹਾਲ ਸੰਗਤਾ ਲਈ ਬਣਾ ਕੇ ਤਿਆਰ ਕਰ ਦਿੱਤੇ ਸਨ ।
ਭੁੱਲ ਚੁੱਕ ਦੀ ਮੁਆਫੀ ਦਾਸ ਜੋਰਾਵਰ ਸਿੰਘ ਤਰਸਿੱਕਾ ।
ਮੋਬਾਇਲ ਨੰਬਰ 7743031064
ਹਮ ਗਰੀਬ ਮਸਕੀਨ ਪ੍ਰਭ ਤੇਰੇ
ਹਰਿ ਰਾਖੁ ਰਾਖੁ ਵਡ ਵਡਾ ਹੇ ॥
18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ।
ਮਸਕੀਨ ਜੀ ਦਾ ਜਨਮ ਬਾਬਾ ਕਰਤਾਰ ਸਿੰਘ ਜੀ ਦੇ ਘਰ 1934 ਨੂੰ ਹੋਇਆ। ਪੰਜਾਬ ਦੇ ਓਜਾੜੇ ਸਮੇ ਰਾਜਸਥਾਨ ਦੇ ਸ਼ਹਿਰ ਅਲਵਾਰ ਆ ਗਏ , ਨਿਰਮਲੇ ਸੰਤ ਬਲਵੰਤ ਸਿੰਘ ਜੀ ਤੋ ਗੁਰਬਾਣੀ ਕਥਾ ਵਿਚਾਰ ਸਿਖੀ। ਕਰੀਬ ਸਾਲ ਕਥਾ ਰਾਂਹੀ ਪੰਥ ਦੀ ਸੇਵਾ ਕੀਤਾ।
ਮਸਕੀਨ ਜੀ ਗੁਰਮੁਖੀ ਹਿੰਦੀ ਉਰਦੂ ਫਾਰਸੀ ਤੇ ਅੰਗਰੇਜ਼ੀ ਭਾਸ਼ਾ ਦੇ ਗਿਆਤਾ ਸਨ।
ਲਾਵਾਂ ਦੀ ਕਥਾ ਉਹਨਾਂ ਦੀ ਆਖਰੀ ਕਥਾ ਹੈ ਜੋ ਕਾਨਪੁਰ ਦੀ ਅਕਾਲੀ ਧਰਮਸ਼ਾਲਾ ਚ ਕੀਤੀ , ਮੈ ਵੀ ਇਕ ਵਾਰ ਦਰਸ਼ਨ ਕੀਤੀ ਨੇ।
ਮਸਕੀਨ ਜੀ ਨੂੰ ਕਈ ਸਨਮਾਨ ਚਿੰਨ ਤੇ ਖਿਤਾਬ ਮਿਲੇ ਜਿੰਨਾਂ ਚੋ ਮੁਖ ਨੇ,
ਸ੍ਰੀ ਅਕਾਲ ਤਖਤ ਸਾਹਿਬ ਵਲੋਂ ,
ਗੁਰਮਤਿ ਵਿਦਿਆ ਮਾਰਤੰਡ ,
ਭਾਵ ਗੁਰਮਤਿ ਵਿਦਿਆ ਦਾ ਸੂਰਜ ,
ਤਖਤ ਪਟਨਾ ਸਾਹਿਬ ਵਲੋਂ ,
ਪੰਥ ਰਤਨ ,
SGPC ਵਲੋਂ ,
ਭਾਈ ਗੁਰਦਾਸ ਅਵਾਰਡ ,
ਮਸਕੀਨ.ਜੀ ਯੂ ਪੀ ਦੇ ਸ਼ਹਿਰ ਇਟਾਵਾ ਚ ਇਕ ਪਰਿਵਾਰ ਕੋਲ ਰੁਕੇ ਸਨ। ਉਥੇ ਹੀ 18 ਫਰਵਰੀ 2005 ਨੂੰ ਸਵੇਰੇ ਸਰੀਰ ਤਿਆਗਿਆ , ਜਿਸ ਕਮਰੇ ਚ ਸਰੀਰ ਤਿਆਗਿਆ ਉਹ ਅਜ ਵੀ ਮੌਜੂਦ ਹੈ। ਇਕ ਵਾਰ ਦੇਖਿਆ ਹੈ। ਪਉੜੀਆਂ ਚੜਕੇ ਉਪਰ ਹੈ ਕੁਝ ਨਿਸ਼ਾਨੀਆਂ ਪਰਿਵਾਰ ਨੇ ਸੰਭਾਲ ਕੇ ਰਖੀਆਂ ਨੇ।
ਮਸਕੀਨ ਅਕਸਰ ਏ ਸ਼ੇਅਰ ਪੜਦੇ ਹੁਂਦੇ ਸਨ ,
ਬੜੇ ਸ਼ੌਕ ਸੇ ਸੁਣ ਰਹਾ ਥਾ ਜਮਾਨਾ
ਹਮ ਹੀ ਸੋ ਗਏ ਦਾਸਤਾਂ ਕਹਤੇ ਕਹਤੇ
ਜਾਂ
ਹਮਾਰੇ ਬਾਅਦ ਮਹਿਫਲ ਮੇਂ ਅੰਧੇਰਾ ਰਹੇਗਾ
ਬਹੁਤ ਚਿਰਾਗ ਚਲਾਉ ਗੇ ਰੌਸ਼ਨੀ.ਕੇ ਲੀਏ
ਐਸੇ ਗੁਰੂ ਪਿਆਰੇ ਨਾਮ.ਬਾਣੀ ਦੇ ਰਸੀਏ ਕਹਿਣੀ ਕਥਣੀ ਦੇ ਪੂਰੇ ਮਹਾਂਪੁਰਖ ਗਿਆਨੀ ਸੰਤ ਸਿੰਘ ਜੀ ਮਸਕੀਨ ਦੇ ਚਰਨਾਂ ਤੇ ਕੋਟਾਨਿ ਕੋਟਿ ਪ੍ਰਨਾਮ
ਮੇਜਰ ਸਿੰਘ
धनासरी, भगत रवि दास जी की ੴ सतिगुर परसाद हम सरि दीनु दइआल न तुम सरि अब पतिआरू किया कीजे ॥ बचनी तोर मोर मनु माने जन कऊ पूरण दीजे ॥१॥ हउ बलि बलि जाउ रमईआ कारने ॥ कारन कवन अबोल ॥ रहाउ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥२॥१॥
(हे माधो मेरे जैसा कोई दीन और कंगाल नहीं हे और तेरे जैसा कोई दया करने वाला नहीं, (मेरी कंगालता का) अब और परतावा करने की जरुरत नहीं (हे सुंदर राम!) मुझे दास को यह सिदक बक्श की मेरा मन तेरी सिफत सलाह की बाते करने में ही लगा रहे।१। हे सुंदर राम! में तुझसे सदके हूँ, तू किस कारण मेरे साथ नहीं बोलता?||रहाउ|| रविदास जी कहते हैं- हे माधो! कई जन्मो से मैं तुझ से बिछुड़ा आ रहा हूँ (कृपा कर, मेरा) यह जनम तेरी याद में बीते; तेरा दीदार किये बहुत समां हो गया है, (दर्शन की) आस में जीवित हूँ॥२॥१॥
ਅੰਗ : 694
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ : (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
धनासरी छंत महला ४ घरु १ सतिੴ गुर प्रसादि ॥ हरि जीउ क्रिपा करे ता नामु धिआईऐ जीउ ॥ सतिगुरु मिलै सुभाइ सहजि गुण गाईऐ जीउ ॥ गुण गाइ विगसै सदा अनदिनु जा आपि साचे भावए ॥ अहंकारु हउमै तजै माइआ सहजि नामि समावए ॥ आपि करता करे सोई आपि देइ त पाईऐ ॥ हरि जीउ क्रिपा करे ता नामु धिआईऐ जीउ ॥१॥ अंदरि साचा नेहु पूरे सतिगुरै जीउ ॥ हउ तिसु सेवी दिनु राति मै कदे न वीसरै जीउ ॥ कदे न विसारी अनदिनु सम्ह्हारी जा नामु लई ता जीवा ॥ स्रवणी सुणी त इहु मनु त्रिपतै गुरमुखि अंम्रितु पीवा ॥ नदरि करे ता सतिगुरु मेले अनदिनु बिबेक बुधि बिचरै ॥ अंदरि साचा नेहु पूरे सतिगुरै ॥२॥
अर्थ:- राग धनासरी, घर १ मे गुरु रामदास जी की बाणी ‘छंद’। अकाल पूरख एक है व् परमात्मा की कृपा द्वारा मिलता है। हे भाई! अगर परमात्मा आप कृपा कर, तो उस का नाम सिमरा जा सकता है। अगर गुरु मिल जाए, तो (प्रभु के) प्रेम में (लीन हो के) आत्मिक अडोलता मे (सथिर हो के) परमातम के गुणों को गा सकता है। (परमात्मा के) गुण गा के मनुख सदा खुश रहता है, परन्तु यह तभी हो सकता है जब सदा कायम रहने वाला परमात्मा को खुद (यह मेहर करनी) पसंद आये। गुण गाने की बरकत से मनुख का अहंकार , होम्य माया के मोह को त्याग देता है, और आत्मिक अडोलता में हरी नाम में लीन हो जाता है। नाम सुमिरन की दात परमात्मा खुद ही देता है, जब वेह देता है तभी मिलती है, हे भाई! परमात्मा कृपा करे तो ही उस का नाम सिमरा जा सकता है।१। हे भाई ! पूरे गुरु के द्वारा (मेरे) मन में (भगवान के साथ) सदा-थिर रहने वाला प्यार बन गया है। (गुरु की कृपा के साथ) मैं उस (भगवान) को दिन रात सुमिरता रहता हूँ, मुझे वह कभी भी नहीं भूलता। मैं उस को कभी भुलता नहीं, मैं हर समय (उस भगवान को) हृदय में बसाए रखता हूँ। जब मैं उस का नाम जपता हूँ, तब मुझे आत्मिक जीवन प्राप्त होता है। जब मैं आपने कानो के साथ (हरि-नाम) सुनता हूँ तब (मेरा) यह मन (माया की तरफ से) तृप्त हो जाता है। हे भाई ! मैं गुरु की शरण में आकर आत्मिक जीवन देने वाला नाम-जल पीता रहता हूँ (जब भगवान मनुख ऊपर कृपा की) निगाह करता है, तब (उस को) गुरु मिलाता है (तब हर समय उस मनुख के अंदर) अच्छे मंदे की परख कर सकने वाली समझ काम करती है। हे भाई ! पूरे गुरु की कृपा के साथ मेरे अंदर (भगवान के साथ) सदा कायम रहने वाला प्यार बन गया है।2।
ਅੰਗ : 657
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥
ਅਰਥ : ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।
ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ ‘ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ਸਮੇਂ ਪਧਾਰੇ ਸੀ | ਗੁਰੂ ਜੀ ਗੁਰਨੇ ਤੋਂ ਗੋਬਿੰਦਪੁਰਾ ਪਹੁੰਚੇ | ਉਸ ਤੋਂ ਬਾਅਦ ਗੁਰੂ ਜੀ ਪਿੰਡ ਲੇਹਲ ਕਲਾਂ ਪਹੁੰਚੇ ਉਥੇ ਰੇਤਲੀ ਅਤੇ ਉਚੀ ਜਗ੍ਹ੍ਹਾ ਦੇਖ ਕੇ ਠਹਿਰ ਗਏ | ਪਾਸ ਹੀ ਇਕ ਜ਼ਿਮੀਂਦਾਰ ਖੇਤ ਦੀ ਰਾਖੀ ਕਰ ਰਿਹਾ ਸੀ ਜਿਸ ਦਾ ਨਾਂਅ ਅੜਕ ਸੀ | ਉਸ ਨੇ ਸੰਤ ਮਹਾਂਪੁਰਖ ਸਮਝ ਕੇ ਮੱਥਾ ਟੇਕਿਆ ਅਤੇ ਸੇਵਾ ਪੁੱਛੀ, ਸਤਿਗੁਰੂ ਜੀ ਨੇ ਉਸ ਨੂੰ ਪ੍ਰੇਮ ਭਗਤੀ ਦਾ ਉਪਦੇਸ਼ ਦਿੱਤਾ ਅਤੇ ਥੋੜਾ ਸਮਾਂ ਰੁਕ ਕੇ (ਅਕਾਲਗੜ੍ਹ੍ਹ) ਮੂਣਕ ਦੇ ਚਾਲੇ ਪਾ ਦਿੱਤੇ | ਇਹ ਇਕ ਬਹੁਤ ਵੱਡੀ ਝਿੜੀ ਸੀ | ਇਥੇ ਗੁਰੂ ਜੀ ਠਹਿਰ ਗਏ | ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਚਰਨ ਪੈਣ ਤੋਂ ਬਾਅਦ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਖੋਜ ਮੁਤਾਬਿਕ ਸੰਨ 1953 ਈਸਵੀਂ ਨੂੰ ਸ. ਹਰਚੰਦ ਸਿੰਘ ਜੇਜੀ ਚੁੜਲ ਕਲਾ ਵਾਲਿਆਂ ਨੇ ਇਥੇ ਸ਼ਾਨਦਾਰ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ | ਭਾਈ ਕਾਹਨ ਸਿੰਘ ਨਾਭਾ ਨੇ ਇਸ ਦਾ ਜ਼ਿਕਰ ਇਉਂ ਕੀਤਾ ਹੈ-(ਅਕਾਲਗੜ੍ਹ) ਮੂਣਕ ਰਾਜ ਪਟਿਆਲਾ ਨਜਾਮਤ ਸੁਨਾਮ ਜਾਖ਼ਲ ਜੰਕਸ਼ਨ ਤੋਂ ਪੂਰਬ ਵੱਲ ਇਕ ਨਗਰ ਜਿੱਥੇ ਪੁਰਾਣਾ ਕਿਲ੍ਹਾ ਹੈ | ਇਸ ਕੇ ਇਕ ਵਰਲਾਂਗ ਉੱਤਰ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਰਾਜੇ ਹਨ | ਕੇਵਲ ਮੰਜੀ ਸਾਹਿਬ ਬਣਿਆ ਹੋਇਆ ਹੈ | ਰਿਆਸਤ ਵਲੋਂ 84 ਵਿਘੇ ਜ਼ਮੀਨ ਹੈ ਪੁਜਾਰੀ ਸਿੰਘ ਹੈ ‘ਮਹਾਨ ਕੋਸ਼ ਅੰਗ 991’ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਸ ਅਸਥਾਨ ‘ਤੇ ਜੋ ਵੀ ਪ੍ਰਾਣੀ ਸ਼ਰਧਾ ਅਤੇ ਵਿਸ਼ਵਾਸ ਨਾਲ ਗੁਰੂ ਦਰ ‘ਤੇ ਨਤਮਸਤਕ ਹੁੰਦਾ ਹੈ ਅਤੇ ਭਾਵਨਾ ਨਾਲ ਸਰੋਵਰ ਵਿਚ ਇਸ਼ਨਾਨ ਕਰਦਾ ਹੈ | ਗੁਰੂ ਮਹਾਰਾਜ ਉਸ ਦੇ ਸਾਰੇ ਦੁੱਖ ਰੋਗ ਦੂਰ ਕਰ ਕੇ ਆਪਾਰ ਖ਼ੁਸ਼ੀਆਂ ਦੀ ਬਖਸ਼ਿਸ ਕਰਦੇ ਹਨ |
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ ਤੋਂ ਕੋਸੋਂ ਦੂਰ ਸੀ ਮਖਮਲੀ ਸੇਜ ਕੰਡਿਆਂ ਤੋ ਬਤਰ ਹੋ ਗਈ ਸੀ । ਸਿਰ ਦੀ ਟੋਪੀ ਕਈ ਵਾਰ ਸਿਰ ਤੇ ਟਿਕੀ ਤੇ ਕਈ ਵਾਰ ਡਿਗੀ ।
ਪਾਗਲਾਂ ਤੇ ਵਹਿਸ਼ੀਆਂ ਵਾਂਗ ਸਿਰ ਮਾਰਦਾ ਬਾਦਸ਼ਾਹ ਦਾ ਹਾਲ ਅਜ ਦੀ ਰਾਤ ਟੱਪਰੀਵਾਸਾ ਤੋਂ ਵੀ ਭੈੜਾ ਸੀ ਹੁੱਕੇ ਦੇ ਕਸ਼ ਖਿਚਦਿਆਂ ਉਸ ਨੂੰ ਜਬਰਦਸਤ ਖੰਘ ਛਿੜ ਪਈ ਐਸੀ ਖੰਘ ਜਿਵੇਂ ਖਹੂੰ ਖਹੂੰ ਕਰਦਿਆਂ ਮਹਿਲ ਦੀਆਂ ਦੀਵਾਰਾਂ ਹਿਲ ਹਿਲ ਉਹਦੇ ਉਪਰ ਢੇਹ-ਢੇਰੀ ਹੋ ਜਾਣਗੀਆਂ । ਜ਼ਫਰਨਾਮੇ ਦੀ ਇਕ ਇਕ ਸੱਤਰ ਉਸਦਾ ਸੀਨਾ ਕੋਹ ਰਹੀ ਸੀ ਕਾਫਰ ,ਦੱਗਾ – ਫਰੋਸ਼ , ਈਮਾਂ-ਸ਼ਿਕਨ ਸ਼ਬਦ ਉਸਦੀ ਰੂਹ ਨੂੰ ਖਰੋਚ ਰਹੇ ਸੀ । ਗੁਰੂ ਤੇਗ ਬਹਾਦਰ ਤੋਂ ਲੈਕੇ ਛੋਟੇ ਸਾਹਿਬਜ਼ਾਦਿਆਂ ਤਕ ਦੀਆਂ ਸ਼ਹਾਦਤਾਂ ਦੀਆਂ ਤਸਵੀਰਾਂ ਉਸਦੇ ਸਾਮਣੇ ਰੂਪਮਾਨ ਹੋਕੇ ਆ ਰਹੀਆਂ ਸਨ ।
ਚਾਂਦਨੀ ਚੌਕ ਦੇ ਸਾਮਣੇ ਚੌਕੜਾ ਲਾਈ ਬੈਠਾ ਗੁਰੂ ਤੇਗ ਬਹਾਦਰ ਉਸਤੇ ਜਿਵੇਂ ਜੋਰੋ-ਜੋਰ ਹਸ ਰਿਹਾ ਹੋਵੇ ,” ਔਰੰਗੇ ਦੇਖ ਤੇਨੂੰ ਕਿਹਾ ਸੀ ਨਾ ਕਿ ਤੇਰੀ ਰੂਹ ਤੋਂ ਪਾਪਾਂ ਦਾ ਭਾਰ ਚੁਕ ਨਹੀਂ ਹੋਣਾ ਦਸ ਭਲਾ ਅਜ ਕੋਣ ਹਾਰਿਆ ” ਤੂੰ ਤਾ ਜਿੱਤ ਜਿੱਤ ਕੇ ਵੀ ਲਗਾਤਾਰ ਹਾਰਦਾ ਆਇਆਂ ਏ ਉਸਨੇ ਗੁਰੂ ਦੇ ਸਾਏ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਵੀ ਹਥ ਪਲੇ ਨਾ ਪਿਆ ਸਿਧਾ ਸਪਾਟ ਮੱਥਾ ਫਰਸ਼ ਤੇ ਜਾ ਵਜਿਆ ਮਥੇ ਉਤੇ ਪਿਆ ਰੋੜਾ ਉਸਦੇ ਹਥ ਤੇ ਪੂਰੀ ਤਰਹ ਰੜਕ ਰਿਹਾ ਸੀ । ਮਥੇ ਤੇ ਹਥ ਘਸਾਉਂਦਾ, ਡਿਗਦਾ ਢਹਿੰਦਾ ਸ਼ੀਸ਼ੇਦਾਨੀ ਮੁਹਰੇ ਜਾ ਪਹੁੰਚਿਆ ,ਆਪਣੇ ਆਪ ਨੂੰ ਸ਼ੀਸ਼ੇ ਵਿਚ ਤਕਿਆ, ਉਹ ਤ੍ਰਭਕ ਗਿਆ । ਸ਼ੀਸ਼ੇ ਵਿਚ ਉਸ ਨੂੰ ਭਿਆਨਕ ਅਕਸ਼ ਦਿਖਿਆ ਇਕ ਕਾਤਲ, ਇਕ ਸ਼ਿਕਾਰੀ, ਰੱਬ ਦੇ ਘਰ ਦਾ ਦੁਸ਼ਮਨ ਤੇ ਜ਼ਾਲਮਾਂ ਦਾ ਹਿਮਾਇਤੀ ।
ਉਹ ਸ਼ੀਸ਼ੇ ਵਲੋਂ ਮੂੰਹ ਮੋੜ ਕੇ ਸੇਜ ਵਲ ਦੌੜਿਆ, ਉਸ ਨੂੰ ਲਗਾ ਜਿਵੇਂ ਕੋਈ ਉਸਦੀ ਰੂਹ ਘਸਾ -ਘਸ ਚੀਰ ਰਿਹਾ ਹੋਵੇ ਉਹ ਵਿਲਕਣ ਲਗਾ ਮਤੀਦਾਸ ਦੇ ਸਿਰ ਤੇ ਚਲਦਾ ਆਰਾ ਉਸ ਨੂੰ ਪ੍ਰੱਤਖ ਦਿਸਣ ਲਗਾ ਮਤੀ ਦਾਸ ਦਾ ਡਿਗਦਾ ਦੋ-ਫਾੜ ਸਰੀਰ ਉਹਨੇ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਖਾਲੀ ਬਾਹਾਂ ਮਾਰਨ ਤੋ ਸਿਵਾ ਉਸਦੇ ਪਲੇ ਕੁਝ ਨਾ ਪਿਆ ਥਕ -ਹਾਰ ਕੇ ਉਸਨੇ ਮਤੀ ਦਾਸ ਦੇ ਚਰਨਾ ਤੇ ਢਹਿਣ ਦੀ ਕੋਸ਼ਿਸ਼ ਕੀਤੀ ,’ ਬਖਸ਼ ਮੇਰੇ ਗੁਨਾਹਾਂ ਨੂੰ ਵੀਰ ਪੁਰਸ਼ਾ ਬਖਸ਼ “ ਮਥੇ ਤੇ ਇਕ ਹੋਰ ਰੋੜੇ ਤੋਂ ਸਿਵਾ ਕੁਝ ਵੀ ਨਸੀਬ ਨਾ ਹੋਇਆ ਸ਼ੀਸ਼ੇ ਨੂੰ ਦੁਬਾਰਾ ਵੇਖਣ ਦਾ ਹੀਆ ਨਾ ਪਿਆ ਦੌੜ ਕੇ ਆਪਣੇ ਮੰਜੇ ਤੇ ਜਾ ਲੇਟਿਆ ਰਜਾਈ ਵਿਚ ਸਿਰ ਜਾ ਤੁਨਿਆ ਪਰ ਉਭੜਵਾਹੇ ਫਿਰ ਉਠ ਕੇ ਬਹਿ ਗਿਆ
ਜਿਸਮ ਤੇ ਲਪੇਟੀ ਰਜਾਈ ਉਸ ਨੂੰ ਅਗ ਵਰਗੀ ਜਾਪੀ ਸਚ-ਮੁਚ ਰਜਾਈ ਤੋਂ ਲਪਟਾਂ ਨਿਕਲ ਰਹੀਆਂ ਸਨ ਬਿਲਕੁਲ ਉਵੇਂ ਜਿਵੇਂ ਸਤੀਦਾਸ ਦੁਆਲੇ ਰੂੰ ਵਿਚੋਂ ਨਿਕਲੀਆਂ ਸਨ । ਉਸਨੇ ਭਜਣ ਦੀ ਕੋਸ਼ਿਸ਼ ਕੀਤੀ ਪਰ ਭਜ ਕੇ ਜਾਵੇ ਕਿਥੇ ਅਖੀਰ ਉਹ ਬਾਦਸ਼ਾਹ ਸੀ ਉਹ ਮੁਈਨੂਦੀਨ ਤੋਂ ਬੜੇ ਫਖਰ ਨਾਲ ਔਰੰਗਜੇਬ ਬਣਿਆ ਸੀ -ਜਿਸਦਾ ਮਤਲਬ ਤਖ਼ਤ ਦੀ ਸ਼ਾਨ । ਉਹ ਆਲਮਗੀਰ ਸੀ ਜਿਸਦਾ ਮਤਲਬ ਸੀ ਕੁਲ ਦੁਨੀਆਂ ਦਾ ਵਾਲੀ , ਉਹ ਅਜ ਦੁਨੀਆਂ ਨੂੰ ਪਿਠ ਕਿਵੇਂ ਦਿਖਾ ਸਕਦਾ ਹੈ । ਉਸਨੇ ਸੋਚਿਆ ਕੀ ਉਹ ਅੰਦਰੋ-ਅੰਦਰ ਸਾਰੇ ਮਾਮਲੇ ਨਬੇੜ ਲਵੇਗਾ ਤੇ ਮੁਆਫੀਆਂ ਮੰਗ ਕੇ ਸੁਰਖਰੂ ਹੋ ਜਾਵੇਗਾ ਖਾਲੀ ਇਕ ਰਾਤ ਦੀ ਤਾਂ ਗਲ ਸੀ ਉਹ ਭਜ ਕੇ ਸਤੀ ਦਾਸ ਦੇ ਨੇੜੇ ਪਹੁੰਚਿਆ ਹਥ ਮਾਰਕੇ ਅਗ ਦੀਆਂ ਲਪਟਾਂ ਬੁਝਾਣ ਦੀ ਕੋਸ਼ਿਸ਼ ਕੀਤੀ ਪਰ ਹਥ ਤਾਂ ਜਿਵੇਂ ਖਾਲੀ ਹਵਾ ਵਿਚ ਸ਼ੂਕ ਰਹੇ ਸਨ । ਹੁਣ ਓਹ ਰੋਣ -ਹਾਕਾ ਹੋ ਗਿਆ ਉਸਨੇ ਉਚੀ ਅਵਾਜ਼ ਵਿਚ ਚੀਕਾਂ ਮਾਰਨ ਦੀ ਕੋਸ਼ਿਸ਼ ਕੀਤੀ ਧੁਰ ਅੰਦਰੋਂ ਨਿਕਲੀਆਂ ਚੀਕਾਂ ਉਸਦੇ ਗਲੇ ਵਿਚ ਹੀ ਅਟਕ ਕੇ ਰਹਿ ਗਈਆਂ ਉਹ ਮਾਰਦਾ ਵੀ ਕਿਵੇਂ ਅਖੀਰ ਓਹ ਬਾਦਸ਼ਾਹ ਸੀ ।
ਉਹ ਪਾਣੀ ਦੀ ਸੁਰਾਹੀ ਵਲ ਦੋੜਿਆ ਪਾਣੀ ਦਾ ਭਰਵਾਂ ਗਲਾਸ ਉਸਨੇ ਆਪਣੇ ਅੰਦਰ ਵਗਾਹ ਮਾਰਿਆ , ਪਾਣੀ ਨੇ ਠੰਡ ਪਾਣ ਦੀ ਬਜਾਏ ਉਸਦੇ ਅੰਦਰ ਉਬਾਲੇ ਛੇੜ ਦਿਤੇ ਉਸ ਨੂੰ ਦੇਗ ਵਿਚ ਉਬਲਦਾ ਭਾਈ ਦਿਆਲਾ ਯਾਦ ਆਇਆ ਉਹ ਲੇਟਣ ਲਗਾ , ਉਹਦੀਆਂ ਅੱਖਾਂ ਅਗੇ ਭਾਈ ਦਿਆਲਾ ਦੀ ਸ਼ਾਂਤ ਮੂਰਤ , ਦੇਗ ਵਿਚ ਚੌਕੜਾ ਮਾਰ ਕੇ ਬੈਠਾ , ਨਾਮ-ਰੰਗ ਵਿਚ ਰੰਗਿਆ ਉਹਨੂੰ ਹਲੂਣ ਰਿਹਾ ਸੀ ਜਿਵੇਂ ਕਹਿ ਰਿਹਾ ਹੋਵੇ ,’ ਦੇਖ ਔਰੰਗੇ ਤੇਰੇ ਅੰਦਰ ਠੰਡੇ ਪਾਣੀ ਦਾ ਗਲਾਸ ਵੀ ਨਹੀਂ ਸਮਾ ਰਿਹਾ ਤੇ ਇਧਰ ਗੁਰੂ ਦੀ ਕਿਰਪਾ ਨਾਲ ਉਬਲਦੀ ਦੇਗ ਵੀ ਠੰਡਕ ਦੇ ਰਹੀ ਹੈ । ਉਹ ਲੇਟਦਾ ਹੋਇਆ ਅਚਾਨਕ ਸਿਰ ਮਾਰਦਾ ਉਠ ਖੜੋਤਾ ਉਸਦੀ ਨਿਗਾਹ ਸਾਮਣੇ ਪਈ ਤੇਗ ਤੇ ਜਾ ਪਈ ਉਹ ਤੇਗ ਵਲ ਵਧਿਆ ਉਸ ਨੂੰ ਖ਼ਿਆਲ ਆਇਆ ਕੀ ਇਸ ਕੁਲੇਹਿਣੀ ਰਾਤ ਨਾਲ ਮੁਕਾਬਲਾ ਕਰਨ ਦੀ ਬਜਾਏ ਤਾਂ ਮਰ ਜਾਣਾ ਬਿਹਤਰ ਹੈ । ਉਸ ਨੇ ਤਲਵਾਰ ਮਿਆਨ ਵਿਚੋ ਕਢੀ ,ਗਰਦਨ ਤੇ ਰਖੀ , ਫਿਰ ਉਸ ਨੂੰ ਖ਼ਿਆਲ ਆਇਆ ਹਥੀਂ ਮੌਤ ਸ਼ਹੇੜਨੀ ਕੁਫਰ ਹੈ ,ਪਾਪ ਹੈ, ਨਿਰੀ ਕਾਇਰਤਾ ਹੈ ਮੈਂ ਹਾਲਤ ਦਾ ਮੁਕਾਬਲਾ ਕਰਾਂਗਾ ਭੁਲ ਬਖਸ਼ਾਵਾਂਗਾ ਗੁਰ ਦੇ ਪੈਰ ਪਵਾਂਗਾ । ਦੋਜਖ ਦੀ ਸਜ਼ਾ ਤੋ ਬਚਾਂਗਾ ਵਜੂਦ ਦੇ ਨਿਰੰਤਰ ਕਾਂਬੇ ਨੇ ਉਸਦੀਆਂ ਅੱਖਾਂ ਮੂੰਦ ਦਿਤੀਆਂ ਉਸ ਨੂੰ ਗੁਰੂ ਤੇਗ ਬਹਾਦਰ ਦਾ ਇਕੋ ਝਟਕੇ ਨਾਲ ਸਰੀਰ ਅੱਲਗ ਹੁੰਦਾ ਦਿਖਾਈ ਦਿਤਾ ਸਰੀਰ ਦੇ ਦੋ ਹਿਸੇ ਦੋਨੋ ਬਿਲਕੁਲ ਸ਼ਾਂਤ ਤੇਗ ਚਲਦੇ ਵਕਤ ਕੋਈ ਹਿਲ ਨਾ ਜੁੱਲ ਇਕ ਅਕਿਹ ਸ਼ਾਂਤੀ ਉਸ ਨੂੰ ਆਪਣੇ ਅੰਦਰ ਗਿਲਾਨੀ ਮਹਿਸੂਸ ਹੋਈ । ਉਸਨੇ ਆਪਣੇ ਆਪ ਨੂੰ ਲਾਹਨਤ ਪਾਈ ਉਸ ਨੂੰ ਆਪਣੀ ਔਰੰਗਜੇਬੀ ਤੇ ਸ਼ਕ ਹੋਣ ਲਗਾ ਉਸਨੇ ਅਡੋਲ ਗੁਰੂ ਦੇ ਚਰਨਾ ਤੇ ਸੀਸ਼ ਨੀਵਾਣ ਦੀ ਕੋਸ਼ਿਸ਼ ਕੀਤੀ ਇਕ ਹੋਰ ਰੋੜਾ ਮੱਥੇ ਤੇ ਉਭਰ ਆਇਆ ਉਸਦਾ ਮੱਥਾ ਉਸਦੀ ਆਪਣੀ ਪਹਿਚਾਣ ਤੋਂ ਬਾਹਰ ਹੋ ਗਿਆ ਇਉਂ ਮਹਿਸੂਸ ਹੋਇਆ ਜਿਵੇ ਸ਼ੀਸ਼ਾ ਉਸਦਾ ਮੂੰਹ ਚਿੜਾ ਰਿਹਾ ਹੋਵੇ ਉਸਨੇ ਅੱਤਰ ਦੀ ਸ਼ੀਸ਼ੀ ਸ਼ੀਸ਼ੇ ਤੇ ਵਗਾਹ ਮਾਰੀ ਸ਼ੀਸ਼ੇ ਤੇ ਤਰੇੜਾਂ ਉਭਰ ਆਈਆਂ ਉਸ ਨੂੰ ਆਪਣਾ ਚੇਹਰਾ ਕਿਤੇ ਵਧ ਭਿਆਨਕ ਦਿਖਾਈ ਦੇਣ ਲਗਾ ਉਸਨੇ ਮੱਥੇ ਤੇ ਹਥ ਫੇਰਿਆ ਉਬੜ ਖਾਬੜ ਮਥੇ ਨੇ ਆਨੰਦਪੁਰ ਦੀਆਂ ਉਚੀਆਂ ਨੀਵੀਆਂ ਪਹਾੜੀਆਂ ਯਾਦ ਕਰਾ ਦਿਤੀਆ ।
ਆਨੰਦਪੁਰ ਨੂੰ ਪਾਇਆ ਛੇ ਮਹੀਨਿਆਂ ਤੋਂ ਵਡਾ ਘੇਰਾ ਯਾਦ ਆਇਆ ਉਸ ਨੂੰ ਸ਼ਰਮਿੰਦਗੀ ਮਹਿਸੂਸ ਹੋਈ ਪਹਾੜੀ ਰਾਜਿਆਂ ਨਾਲ ਦੋਸਤੀ ਦਾ ਚੇਤਾ ਆਇਆ ਬੁਤ ਪ੍ਰਸਤਾਂ ਨਾਲ ਕੀਤੀ ਸੰਧੀ ਨੇ ਉਸ ਨੂੰ ਹਲੂਣ ਕੇ ਰਖ ਦਿਤਾ ਉਹ ਆਪਣੇ ਆਪ ਨੂੰ ਮੁਹੰਮਦ ਸਾਹਿਬ ਦਾ ਵੀ ਦੋਸ਼ੀ ਮੰਨਣ ਲਗਾ ਉਹਨੇ ਸੋਚਿਆਂ ਹੁਣ ਤਾ ਪੱਕਾ ਉਹ ਦੋਜਖ ਵਾਸੀ ਬਣੇਗਾ ਦੁਨਿਆ ਦੀ ਕੋਈ ਤਾਕਤ ਮੈਨੂੰ ਦੋਜ਼ਖ ਵਿਚ ਸੜਨ ਤੋਂ ਬਚਾ ਨਹੀਂ ਸਕਦੀ ਬੁਤ ਪ੍ਰਸਥਾ ਨਾਲ ਸੰਧੀ ਤੇ ਬੁਤ-ਸ਼ਿਕਨਾਂ ਨਾਲ ਮਥਾ ,” ਓ ਅਲਾ ਤਾਲਾ ਮੈਨੂੰ ਕੀ ਹੋ ਗਿਆ ਸੀ ” ਉਸਨੇ ਜੋਰ ਨਾਲ ਕੰਧ ਤੇ ਮਥਾ ਮਾਰਿਆ ਇਕ ਗਰਮ ਤਤੀਰੀ ਉਸਦੇ ਪੈਰਾਂ ਤੇ ਵਜੀ ਉਹ ਤ੍ਰਭਕ ਪਿਆ ਉਸ ਨੂੰ ਆਪਣਾ ਖੂਨ ਕਾਲਾ ਸਿਆਹ ਜਾਪਿਆ ਦੁਬਾਰਾ ਕੰਧ ਤੇ ਮਥਾ ਮਾਰਨ ਦੀ ਕੋਸ਼ਿਸ਼ ਕੀਤੀ ਪਰ ਹਿੰਮਤ ਨਾ ਪਈ ਉਸ ਨੂੰ ਲਗਿਆ ਸ਼ਾਇਦ ਸਾਹਿਬਜ਼ਾਦੇ ਕਿਤੇ ਆਸ ਪਾਸ ਹੋਣ ਤੇ ਉਸਦੀ ਹਾਲਤ ਤੇ ਹੱਸ ਰਹੇ ਹੋਣ ਸ਼ੀਸ਼ਾ ਜੜੀ ਦੀਵਾਰ ਵਿਚੋ ਉਹ ਫਤਹਿ ਦਾ ਜੈਕਾਰਾ ਗਜਾਉਂਦੇ ਸਾਮਣੇ ਪ੍ਰਤਖ ਨਜਰ ਆ ਗਏ ਫੁਲਾਂ ਵਾਂਗ ਲਟਕਦੇ ਚੇਹਰੇ ਜਿਵੇਂ ਇਸਦੇ ਥੋਬੜ ਚਿਹਰੇ ਦਾ ਮਜ਼ਾਕ ਉੜਾ ਰਹੇ ਹੋਣ ਉਸ ਨੇ ਛੇਤੀ ਨਾਲ ਆਪਣਾ ਚੇਹਰਾ ਦੋਨਾ ਹਥਾ ਵਿਚ ਲਕੋ ਲਿਆ ਦੋਨੋ ਹਥ ਖੂਨ ਨਾਲ ਲਥ-ਪਥ ਹੋਏ ਸੀ । ਉਹ ਦੁਬਾਰਾ ਤ੍ਰਭਕ ਗਿਆ ਉਹਦੇ ਹਥ ਮਜਲੂਮਾ ਦੇ ਖੂਨ ਨਾਲ ਰੰਗੇ ਹੋਏ ਸੀ ਉਸ ਨੂੰ ਮਹਿਲ ਦੇ ਕਿਸੇ ਨੁਕਰੋਂ ਬੋਲੇ ਸੋ ਨਿਹਾਲ ਦੇ ਨਾਹਰੇ ਸੁਣਾਈ ਦੇਣ ਲਗੇ ਉਹ ਦੋੜ ਕੇ ਰੋਸ਼ਨਦਾਨ ਤੋਂ ਹੇਠਾਂ ਦੇਖਣ ਲਗ ਪਿਆ ਦੂਰੋਂ ਦਿਸਦੇ ਤਕ ਸੁੰਨ-ਸਾਨ ਰਾਤ ਜਿਵੇਂ ਉਸਂ ਨੂੰ ਨਿਗਲਣ ਲਈ ਕਾਹਲੀ ਹੋਵੇ ਉਹ ਛੇਤੀ ਨਾਲ ਹੇਠਾਂ ਉਤਰ ਆਇਆ ਉਸ ਨੂੰ ਅਜੇ ਵੀ ਸਵਾ ਸਵਾ ਨਾਲ ਇਕ ਇਕ ਸਿਖ ਲੜਦਾ ਨਜਰ ਆ ਰਿਹਾ ਸੀ । ਚਮਕੌਰ ਦੀ ਗੜੀ ਚੇਤੇ ਆ ਗਈ ਇਕ ਪਾਸੇ ਗਿਣਤੀ ਦੇ ਭੁੱਖਣ -ਭਾਣੇ ਚਾਲੀ ਸਿੱਖ ਤੇ ਦੂਜੇ ਪਾਸੇ 1000000 ਲਖ ਦੀ ਫੌਜ਼ ਉਸ ਨੂੰ ਲਗਿਆ ਜਿਵੇਂ ਇਕ ਇਕ ਸਿੱਖ ਕਿਲੇ ਨੂੰ ਢਾਹ ਕੇ ਉਸਦੇ ਵਜੂਦ ਵਿਚ ਦਾਖਲ ਹੋ ਰਿਹਾ ਹੈ । ਉਹ ਜਖਮੀ ਸੱਪ ਦੀ ਤਰਹ ਪਲਸੇਟੇ ਮਾਰਨ ਲਗਾ ਸਾਹਮਣੇ ਤਖਤ ਪੋਸ਼ ਤੇ ਗੁਰੂ ਗੋਬਿੰਦ ਸਿੰਘ ਦਾ ਖਤ ਵਿਚ ਲਿਖੀ ਉਹ ਸਤਰ ਯਾਦ ਆਉਣ ਲਗੀ ,’ ਕੀ ਹੋਇਆ ਜੇ ਤੂੰ ਮੇਰੇ ਚਾਰ ਸਾਹਿਬਜ਼ਾਦੇ ਮਾਰ ਦਿਤੇ ਹਨ ਕੁੰਡਲੀ ਵਾਲਾ ਸੱਪ ਖਾਲਸਾ ਅਜੇ ਵੀ ਬਾਕੀ ਹੈ । ਉਸ ਨੂੰ ਲਗਾ ਹੁਣੇ ਹੀ ਕੁੰਡਲੀ ਵਾਲਾ ਸੱਪ ਉਸ ਨੂੰ ਆਪਣੀ ਲਪੇਟ ਵਿਚ ਲੈ ਲਵੇਗਾ ਉਸ ਨੂੰ ਡੰਗ ਮਾਰੇਗਾ ਤੇ ਇਹ ਜ਼ਫਰਨਾਮਾ ਸਚਮੁਚ ਉਸਦੀ ਮੌਤ ਦਾ ਪੈਗਾਮ ਹੋਵੇਗਾ ।
ਉਸਦੀ ਚੀਕ ਨਿਕਲ ਗਈ ਭੈਭੀਤ ਹੋ ਗਿਆ ਚੋਬਦਾਰ ਹਾਜਰ ਸਨ ਬਾਦਸ਼ਾਹ ਦੀ ਮੰਦੀ ਹਾਲਤ ਦੇਖਕੇ ਚਿੰਤਾਜਨਕ ਹੋ ਗਏ ਵੈਦ , ਹਕੀਮ ਬੁਲਾਏ ਗਏ ਮਥੇ ਤੇ ਮਲਮ ਲਗਾਈ ਜਿਸਨੇ ਬਲਦੀ ਅੱਗ ਤੇ ਘਿਉ ਦਾ ਕੰਮ ਕੀਤਾ ਬਾਦਸ਼ਾਹ ਦਾ ਗੁਸਾ ਆਸਮਾਨ ਪਾੜਨ ਲਗਾ ਹਕੀਮ ਤੇ ਚੋਬਦਾਰ ਬਾਹਰ ਹੋ ਗਏ ਦਰਵਾਜ਼ਾ ਬੰਦ ਹੋ ਗਿਆ ਬਾਦਸ਼ਾਹ ਨੂੰ ਬੋਲੇ ਸੋ ਨਿਹਾਲ ਦੇ ਨਾਹਰੇ ਤੇ ਘੋੜਿਆਂ ਦੇ ਸੁੰਮਾ ਦੀ ਅਵਾਜ਼ ਜੋ ਹੋਰ ਨੇੜੇ , ਹੋਰ ਨੇੜੇ ਆਈ ਜਾ ਰਹੀ ਸੀ । ਉਸ ਨੂੰ ਜਾਪਿਆ ਜਿਵੇ ਘੋੜੇ ਦੇ ਸੁੰਮ ਤਾੜ ਤਾੜ ਉਸਦੀ ਛਾਤੀ ਤੇ ਚੜ ਗਏ ਹੋਣ ਉਹ ਦੋੜ ਕੇ ਰੋਸ਼ਨਦਾਨ ਕੋਲ ਆ ਗਿਆ ਉਸ ਨੂੰ ਲਗਿਆ ਸਿੰਘ ਹਥ ਵਿਚ ਤੇਗ ਤੇ ਨੇਜੇ ਫੜੀ ਚਾਂਦਨੀ ਚੌਕ ਵਲ ਵਧ ਰਹੇ ਹੋਣ ਅਚਾਨਕ ਉਸਦੀ ਅਖਾਂ ਦੀ ਲੋਅ ਤੇਜ਼ ਹੋ ਗਈ ਉਸ ਨੂੰ ਲਗਾ ਕੇ ਨੀਲੇ ਘੋੜੇ ਤੇ ਅਸਵਾਰ ਕਲਗੀਆਂ ਵਾਲੇ ਖੁਦ ਸਿੰਘਾਂ ਦੀ ਅਗਵਾਈ ਕਰ ਰਹੇ ਹੋਣ ਉਸਨੇ ਮੰਨ ਬਣਾਇਆ ,’
ਉਹ ਤੇਗ ਨਹੀਂ ਚੁਕੇਗਾ , ਓਹ ਇਤਿਹਾਸ ਨਹੀਂ ਦੁਹਰਾਇਗਾ ਉਹ ਇਸ ਦਰਵੇਸ਼ ਦੇ ਕਦਮਾਂ ਤੇ ਢਹਿ ਕੇ ਆਪਣੇ ਗੁਨਾਹਾਂ ਤੋਂ ਤੋਬਾ ਕਰ ਲਵੇਗਾ ਉਹ ਉਹਨਾ ਦੇ ਖੱਤ ਨੂੰ ਸੋਨੇ ਚਾਂਦੀ ਵਿਚ ਮੜਵਾਇਗਾ ਜਿਸ ਨੇ ਤੱਬਸਮ ਵਿਚ ਸੁਤੀ ਉਸਦੀ ਰੂਹ ਦੁਬਾਰਾ ਜਗਾ ਦਿਤੀ ਓਹ ਵਾਰੀ ਵਾਰੀ ਖਤ ਨੂੰ ਚੁੰਮ ਰਿਹਾ ਸੀ ਉਸ ਦੀਆਂ ਅਖਾਂ ਵਿਚੋਂ ਪਰਲ ਪਰਲ ਨੀਰ ਬਹਿ ਰਿਹਾ ਸੀ । ਉਹ ਦੁਬਾਰਾ ਸੇਜ ਤੇ ਆ ਟਿਕਿਆ ਉਹਨੇ ਖਤ ਨੂੰ ਪਲਕਾਂ ਤੇ ਟਿਕਾ ਲਿਆ ਉਸ ਨੂੰ ਡਾਢਾ ਸਕੂਨ ਮਿਲ ਰਿਹਾ ਸੀ ਪਹੁ ਫੁਟਾਲਾ ਹੋਣ ਲਗਾ ਚਿੜੀਆਂ ਦੇ ਚੂਕਨ ਦੀ ਅਵਾਜ਼ ਆਈ ਔਰੰਗਾ ਬੜੀ ਗੂੜੀ ਨੀਦ ਵਿਚ ਸੀ ਜਿਵੇਂ ਕਈ ਜਨਮਾਂ ਤੋ ਸੁਤਾ ਨਾ ਹੋਵੇ ।
ਜਫਰਨਾਮਾ ਪੜਨ ਤੋਂ ਬਾਅਦ ਹੀ ਉਸਨੇ ਇਕ ਹੁਕਨਾਮਾ ਜਾਰੀ ਕੀਤਾ ਸੀ ਕੀ ਗੁਰੂ ਗੋਬਿੰਦ ਸਿੰਘ ਜੀ ਜਿਥੇ ਵੀ ਰਹਿਣ , ਜੋ ਵੀ ਕਰਨ ਉਸ ਵਿਚ ਕੋਈ ਦਖਲ-ਅੰਦਾਜੀ ਨਹੀਂ ਹੋਣੀ ਚਾਹੀਦੀ ਔਰੰਗਜ਼ੇਬ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲਣ ਦੀ ਬੇਨਤੀ ਕੀਤੀ ਜੋ ਗੁਰੂ ਗੋਬਿੰਦ ਸਿੰਘ ਜੀ ਨੇ ਪਰਵਾਨ ਕਰ ਲਈ ਪਰ ਗੁਰੂ ਜੀ ਨੂੰ ਮਿਲਣ ਤੋ ਪਹਿਲਾ ਹੀ ਔਰੰਗਜ਼ੇਬ ਦੀ ਮੌਤ ਹੋ ਗਈ । ਔਰੰਗਜ਼ੇਬ ਨੇ ਆਖਿਆ ਸੀ ਮੈ ਬਹੁਤ ਪਾਪੀ ਬਾਦਸ਼ਾਹ ਹਾ ਮੇਰੀ ਕਬਰ ਬਹੁਤ ਸਾਦੀ ਬਣਵਾਇਆ ਜੇ ਨਾ ਹੀ ਮੇਰੀ ਕਬਰ ਲਾਗੇ ਕੋਈ ਰੁੱਖ ਹੋਵੇ ਕਿਉਕਿ ਮੇਰੇ ਵਰਗੇ ਪਾਪੀ ਦੀ ਕਬਰ ਨੂੰ ਛਾਂ ਵੀ ਨਸੀਬ ਨਹੀ ਹੋਣੀ ਚਾਹੀਦੀ 🙏

